ਜ਼ਿੰਦਗੀ ਦੀ ਪੌੜੀ ਜਿੱਥੇ ਤੱਕ ਚੜਾ ਗੇ
ਤੇਰੇ ਨਾਲ ਚੜਾ ਗੇ
Answers
Explanation:
ਪੰਜਾਬ ਦੇ ਲੋਕ ਸਾਹਿਤ ਦੀ ਇਸ ਵੰਨਗੀ ਵਿੱਚ ਬਹੁਤ ਕੁਝ ਏ, ਪੰਜਾਬ ਦੀਆਂ ਇਨ੍ਹਾਂ ਬੋਲੀਆਂ ਵਿੱਚ ਪੂਰੀ ਪੰਜਾਬੀ ਕੌਮ ਦਾ ਦਿਲ ਧੜਕਦਾ ਹੈ ਸਮਾਜ ਦਾ ਚਿਹਰਾ, ਸਮਾਂ -ਕਾਲ ਝਾਤੀ ਮਾਰਦਾ ਹੈ। ਇਹ ਬੋਲੀਆਂ ਪੰਜਾਬੀ ਕੌਮ ਦਾ ਮੁਹਾਂਦਰਾ ਨੇ। ਇਹਨਾਂ ਵਿੱਚ ਪਿਆਰ ਦੇ ਭਾਵ, ਨਫ਼ਰਤ ਦੇ ਭਾਵ , ਮੇਲ - ਮਿਲਾਪ ਅਤੇ ਜੁਦਾਈ ਹੈ। ਬੋਲੀਆਂ ਵਿੱਚ ਲੜਾਈ ਹੈ ਸੁਲਹ ਹੈ। ਇਸ ਵਿੱਚ ਗਰੂਰ ਹੈ ਤਾਬੋਰ ਹੈ ਦੇਸ਼ ਭਗਤੀ ਹੈ। [1] ਇਨ੍ਹਾਂ ਵਿੱਚ ਹੰਝੂਆਂ ਦੀਆਂ ਬਰਸਾਤਾਂ ਤੇ ਹਾਸਿਆਂ ਦੀ ਚਮਕਾਰ ਏ। ਰੁਸਣ ਤੇ ਮਨਾਉਣ ਦੀ ਗੱਲ੍ਹ ਕਰਦੀਆਂ ਏਹ ਬੋਲੀਆਂ ਕਿਤੇ ਢੋਲ ਨੂੰ ਤੋਰ ਕੇ ਵਿਹੜੇ ਵਿੱਚ ਬੈਠੀਆਂ ਐਸੀਆਂ ਪਾਟਦੀਆਂ ਨੇ। ਇਨ੍ਹਾਂ ਬੋਲੀਆਂ ਵਿੱਚ ਜ਼ਾਲਮ ਹਾਕਮਾਂ ਲਈ ਵੰਗਾਰ ਅਤੇ ਬੇਸਹਾਰਿਆਂ ਪ੍ਰਤੀ ਹਮਾਇਤ ਦੇ ਭਾਵ ਵੀ ਸ਼ਾਮਿਲ ਹੁੰਦੇ ਹਨ ਹਾਸ-ਵਿਅੰਗ, ਮਿੱਠੀਆਂ ਤੇ ਪਿਆਰੀਆਂ ਗਾਲ੍ਹਾਂ ਵੀ ਨੇ। ਹਰੀਆਂ ਫਸਲਾਂ, ਸੋਕੇ ਦੀਆਂ ਗੱਲ੍ਹਾਂ ਆ ਜਾਂਦੀਆਂ ਹਨ। ਬੋਲੀਆਂ ਵਿੱਚ ਪੰਜਾਬੀ ਸਭਿਆਚਾਰ ਦੇ ਕੀਮਤੀ ਲਿਬਾਸ ਵੱਡਮੁੱਲੇ ਗਹਿਣਿਆਂ ਦਾ ਜ਼ਿਕਰ ਛੇਡ- ਛਾੜ ਤੇ ਰੁਮਾਂਸ, ਦੁਆਲੇ ਤੇ ਬੱਦ ਦੁਆਵਾਂ ਵੀ ਸ਼ਾਮਿਲ ਹਨ। ਇਨ੍ਹਾਂ ਵਿੱਚ ਰਿਸ਼ਤੇ ਨਾਤੇ ਤੇ ਉਨ੍ਹਾਂ ਦੇ ਗੁਣ ਤੇ ਅਉਗੁਣ ਵੀ ਦਿਖਾਈ ਦਿੰਦੇ ਹਨ। ਇਨ੍ਹਾਂ ਵਿੱਚ ਪੰਛੀਆਂ ਦੀਆਂ ਓਸਾਰੀਆ ਤੇ ਰੁੱਖਾਂ ਦੀਆਂ ਗੱਲਾਂ ਨੇ। ਪਿਆਰ ਦੇ ਗਿਲੇ- ਸ਼ਿਕਵੇ ਤੇ ਇਸ਼ਕੀਆ ਤਰਲੇ ਵੀ ਨੇ। ਇਨ੍ਹਾਂ ਵਿੱਚ ਸੁਰਾਂ ਵੀ ਨੇ ਤਾਲ ਹੋਕੇ ਤੇ ਹਟਕੋਰੇ ਵੀ ਨੇ। [2] ਸਰਘੀ ਵੇਲੇ ਤੋਂ ਲੈਕੇ ਰਾਤ ਦੇ ਪਿਛਲੇ ਪਹਿਰ ਤੱਕ ਪੰਜਾਬੀ ਕੌਮ ਜੋ ਘਾਲਣਾ ਘਾਲਦੀ ਹੈ ਉਹ ਇੰਨ੍ਹਾਂ ਬੋਲੀਆਂ ਵਿੱਚ ਹੈ। ਗਿੱਧਾ ਅਤੇ ਕਈ ਹੋਰ ਲੋਕ ਨਾਚਾਂ ਨੂੰ ਮਹਾਨ ਕਲਾਕ੍ਰਿਤ ਬਣਾਉਣ ਵਿੱਚ ਲੋਕ ਬੋਲੀਆਂ ਦਾ ਵਿਸ਼ੇਸ਼ ਸਥਾਨ ਹੈ। ਖ਼ਾਸ ਕਰਕੇ ਗਿੱਧਾ ਪਾਉਣ ਸਮੇਂ ਮੁਟਿਆਰਾਂ ਇਨ੍ਹਾਂ ਬੋਲੀਆਂ ਰਾਹੀਂ ਹੀ ਜ਼ਿੰਦਗੀ ਦੇ ਹਰ ਰੰਗ ਨੂੰ ਪੇਸ਼ ਕਰਦੀਆਂ ਹਨ [3] ਲੋਕ ਬੋਲੀਆਂ ਪੰਜਾਬੀ ਸੱਭਿਆਚਾਰ ਦੀ ਮੂੰਹ ਬੋਲਦੀ ਤਸਵੀਰ ਹਨ। ਇੰਨ੍ਹਾਂ ਵਿੱਚ ਜ਼ਿੰਦਗੀ ਦੇ ਕਈ ਤਜ਼ਰਬੇ, ਸਮਾਜਿਕ ਆਰਥਿਕ ਅਤੇ ਇਤਿਹਾਸਕ ਜਾਣਕਾਰੀ ਸਮਾਈ ਹੋਈ ਹੈ। ਬੋਲੀਆਂ ਕਿਸੇ ਵਿਸ਼ੇਸ਼ ਲੇਖਕ ਦੀਆਂ ਲਿਖੀਆਂ ਨਹੀਂ ਹੁੰਦੀਆਂ ਇੰਨ੍ਹਾਂ ਵਿੱਚ ਸਮੇਂ ਅਤੇ ਸਥਾਨ ਦੇ ਹਿਸਾਬ ਨਾਲ ਵਾਧਾ - ਘਾਟਾ ਹੁੰਦਾ ਰਹਿੰਦਾ ਹੈ। ਤ੍ਰਿੰਞਣਾ ਵਿੱਚ ਕੱਤਦੀਆਂ ਮੁਟਿਆਰਾਂ ਦੁੱਧ ਰਿੜਕਦੀਆਂ ਸੁਆਣੀਆਂ, ਫੁਲਕਾਰੀਆਂ ਕੱਢਦੀਆਂ ਨੱਢੀਆਂ ਪਤਾ ਨਹੀਂ ਲੋਕ ਬੋਲੀਆਂ ਰੂਪੀ ਖਜ਼ਾਨਾ ਕਿੰਨਾ ਵਧਾ ਦਿੰਦੀਆਂ ਹਨ।
ਦੁਹਰੀਆਂ ਬੋਲੀਆਂ ਜਾਂ ਨਿੱਕੀਆਂ ਬੋਲੀਆਂ
ਸੋਧੋ
ਦੁਹਰੀਆਂ ਬੋਲੀਆਂ ਨੂੰ ਗਾਉਣ ਲਈ ਕੁੜੀਆਂ ਦੋ ਟੋਲੀਆਂ ਬਣਾ ਲੈਂਦੀਆਂ ਹਨ, ਇੱਕ ਟੋਲੀ ਪਹਿਲੀ ਤੁਕ ਬੋਲਦੀ ਹੈ ਤੇ ਨਾਲ ਗਿੱਧਾ ਪਾਉਂਦੀ ਹੈ ਅਤੇ ਦੂਜੀ ਟੋਲੀ ਦੂਜੀ ਤੁਕ ਬੋਲਦੀ ਹੈ ਤੇ ਗਿੱਧਾ ਪਾਉਂਦੀਆਂ ਹਨ। ਪਰ ਨੱਚਿਆ ਨਹੀਂ ਜਾਂਦਾ ਇਨ੍ਹਾਂ ਛੋਟੀਆਂ ਬੋਲੀਆਂ ਨੂੰ ਗਾਉਣ ਲਈ ਕਿਉਂ ਕਿ ਕੁੜੀਆਂ ਦੇ ਦੋ ਗਰੁੱਪ ਚਾਹੀਦੇ ਹਨ , ਇਸ ਲਈ ਇੰਨ੍ਹਾਂ ਨੂੰ ਦੁਹਰੀਆਂ ਬੋਲੀਆਂ ਵੀ ਕਿਹਾ ਜਾਂਦਾ ਹੈ।
ਇ