ਸਿਹਤ ਸੰਭਾਲ ਦੇ ਵਿਸ਼ੇ ਤਾ ਕਵਿਤਾ
Answers
ਪੰਜਾਬ ਸ਼ਬਦ ਦੋ ਸ਼ਬਦਾਂ ਦੇ ਸੁਮੇਲ ਤੋਂ ਮਿਲਕੇ ਬਣਿਆ ਹੈ- 'ਪੰਜ'- ਭਾਵ ਕਿ ਗਿਣਤੀ ਦੇ ਪੰਜ ਅਤੇ 'ਆਬ'- ਭਾਵ ਕਿ ਪਾਣੀ। ਇਸ ਤਰ੍ਹਾਂ ਪੰਜਾਬ ਸ਼ਬਦ ਦਾ ਅਰਥ ਹੈ 'ਪੰਜ ਦਰਿਆਵਾਂ ਦੀ ਧਰਤੀ। '
ਪੁਰਾਤਨ ਸਭਿਚਾਰਕ ਸੋਮਿਆਂ ਵਿਚ ਇਕ ਸ਼ਬਦ 'ਪੰਚਨਦ' ਵੀ ਸੀ, ਜਿਹੜਾ ਪੰਜਾਬ ਦਾ ਹੀ ਪਰਿਆਵਾਚੀ ਸੀ, ਅਤੇ ਉਸ ਖਿੱਤੇ ਲਈ ਵਰਤਿਆ ਜਾਂਦਾ ਸੀ, ਜਿਹੜਾ ਸਿੰਧ ਅਤੇ ਸਰਸਵਤੀ ਨੂੰ ਮਿਲਾ ਕੇ ਕੁਝ ਵਡੇਰੇ ਖਿੱਤੇ ਦਾ ਸੂਚਕ ਸੀ।
ਯੁੱਗਾਂ ਮੁਤਾਬਿਕ 'ਪੰਜਾਬੀ ਸਭਿਆਚਾਰ' ਸੋਧੋ
ਆਦਿ ਕਾਲੀਨ ਯੁੱਗ ਸੋਧੋ
ਪੰਜਾਬੀ ਸੱਭਿਆਚਾਰ ਦੇ ਰੂਪ ਧਾਰਨ ਸ਼ੁਰੂ ਕਰਨ ਦਾ ਸਮਾਂ ਲਗਪਗ ਉਹੀ ਹੈ, ਜੋ ਪੰਜਾਬੀ ਭਾਸ਼ਾ ਨੇ ਰੂਪ ਧਾਰਨਾ ਸ਼ੁਰੂ ਕੀਤਾ। ਇਹ ਨੌਵੀ ਤੋਂ ਬਾਰ੍ਹਵੀਂ ਈਸਵੀ ਦਾ ਸਮਾਂ ਦੱਸਿਆ ਜਾਂਦਾ ਹੈ। ਸਪਤ ਸਿੰਧੂ ਦੇ ਨਾਂ ਨਾਲ ਜਾਣੀ ਜਾਂਦੀ ਅਤਿ ਵਿਕਸਤ ਸ਼ਹਿਰੀ ਸੱਭਿਅਤਾ ਵੀ ਇਸ ਧਰਤੀ ਉੱਤੇ ਸਿਰਜੀ ਗਈ। ਸਪਤ ਸਿੰਧੂ ਦੇ ਪ੍ਰਾਚੀਨ ਨਮੂਨੇ ਮੁਇੰਜੋਦੜੋ, ਹੜੱਪਾ, ਸੰਘਰ, ਅਤੇ ਢੋਲਬਾਹਾ ਆਦਿ ਥਾਵਾਂ ਤੋਂ ਕੀਤੀ ਖੁਦਾਈ ਤੋਂ ਪ੍ਰਾਪਤ ਹੋਏ ਹਨ। ਇਸ ਨੂੰ ਹੜੱਪਾ ਸੱਭਿਆਚਾਰ ਵੀ ਕਿਹਾ ਜਾਂਦਾ ਹੈ। ਆਰੀਆ ਲੋਕਾਂ ਨੇ ਲਗਭਗ 1500-3000 ਈਸਵੀ ਪੂਰਵ ਦੇ ਸਮੇਂ ਵਿੱਚ ਇਸ ਖਿੱਤੇ ਵਿੱਚ ਪ੍ਰਵੇਸ਼ ਕੀਤਾ। ਉਹ ਵੱਖ ਵੱਖ ਸਮਿਆਂ ਵਿਚ ਵੱਖ ਵੱਖ ਟੋਲਿਆਂ ਦੇ ਰੂਪ ਵਿਚ ਆਏ। ਇਸ ਦੌਰ ਵਿੱਚ ਪੰਜਾਬ ਦੇ ਇਸ ਖਿੱਤੇ ਵਿੱਚ ਆਰੀਆ ਸੱਭਿਆਚਾਰ ਦਾ ਆਰੰਭ ਹੁੰਦਾ ਹੈ, ਜਿਸ ਨੇ ਸੰਸਾਰ ਨੂੰ ਸਭਿਆਚਾਰਕ ਪੱਖ ਤੋਂ ਮਹਾਨ ਯੋਗਦਾਨ ਦਿੱਤਾ ਹੈ|
ਮੱਧਕਾਲੀਨ ਯੁੱਗ ਸੋਧੋ
ਪੰਜਾਬੀ ਸੱਭਿਆਚਾਰ ਦੇ ਵਿਕਾਸ ਦਾ ਇੱਕ ਪੜਾਅ ਮੁਸਲਮਾਨੀ ਹਮਲਿਆਂ ਨਾਲ ਸ਼ੁਰੂ ਹੁੰਦਾ ਹੈ, ਜਿਸ ਦਾ ਆਰੰਭ 712 ਈਸਵੀ ਵਿੱਚ ਮੁੰਹਮਦ-ਬਿਨ-ਕਾਸਿਮ ਦੇ ਹਮਲੇ ਨੇ ਕੀਤਾ। ਸੱਤ ਸਦੀਆਂ ਦੇ ਲਗਾਤਾਰ ਹਮਲਿਆਂ ਦੌਰਾਨ ਮੁਸਲਮਾਨੀ ਰਾਜ ਸਥਾਪਤ ਹੁੰਦੇ ਰਹੇ ਜਿਨ੍ਹਾਂ ਦੀ ਸਿਖਰ ਮੁਗ਼ਲ ਰਾਜ ਸੀ। ਇਸ ਦੌਰ ਵਿੱਚ ਪੰਜਾਬੀ ਸੱਭਿਆਚਾਰ ਉੱਤੇ ਸਭ ਤੋਂ ਵੱਧ ਪ੍ਰਭਾਵ ਇਸਲਾਮ ਧਰਮ ਅਤੇ ਸੱਭਿਆਚਾਰ ਦਾ ਪਿਆ।
ਮੱਧ ਯੁੱਗ ਵਿੱਚ ਪੰਜਾਬੀ ਸੱਭਿਆਚਾਰ ਦੇ ਇਤਿਹਾਸ ਵਿੱਚ ਇੱਕ ਨਵਾਂ ਦੌਰ ਗੁਰੂ ਨਾਨਕ ਦੇਵ ਜੀ ਦੁਆਰਾ ਸਿੱਖ ਧਰਮ ਦੀ ਸਥਾਪਨਾ ਨਾਲ ਸ਼ੁਰੂ ਹੁੰਦਾ ਹੈ। ਪੰਜਾਬ ਦੀ ਇਸ ਧਰਤੀ ਉੱਤੇ ਪੰਜਾਬੀ ਲੋਕਾਂ ਦੇ ਦੁੱਖਾਂ ਦਾ ਇਲਾਜ ਅਤੇ ਆਦਰਸ਼ਾਂ ਦੀ ਸਿਰਜਣਾ ਗੁਰੂ ਨਾਨਕ ਦੇਵ ਜੀ ਗੁਰੂ ਸਾਹਿਬਾਨ ਨੇ ਲੋਕ ਪੱਖੀ ਦ੍ਰਿਸ਼ਟੀ ਤੋਂ ਕੀਤੀ। ਇਸ ਜੀਵਨ ਦੀ ਕੇਂਦਰੀ ਮਹੱਤਾ ਸਥਾਪਤ ਕਰਦਿਆਂ ਕਿਰਤ ਕਰਨ, ਨਾਮ ਜਪਣ ਅਤੇ ਵੰਡ ਛਕਣ ਦੇ ਸਰਬ ਕਾਲਿਆਣਕਾਰੀ ਸਮਾਜੀ ਮਨੁੱਖੀ ਸੰਕਲਪ ਪੇਸ਼ ਕੀਤੇ। ਇਸ ਵਿੱਚ ਜਾਤ-ਪਾਤ, ਊਚ-ਨੀਚ ਆਦਿ ਦੇ ਭੇਦ-ਭਾਵਾਂ ਨੂੰ ਛੱਡ ਕੇ ਮਾਨਵੀ ਸਾਂਝ ਅਤੇ ਸਰਬਤ ਦੇ ਭਲੇ ਦੀ ਗੱਲ ਕੀਤੀ ਗਈ। ਸ੍ਰੀ ਗੁਰੂ ਅਰਜਨ ਦੇਵ ਜੀ ਦੁਆਰਾ ਆਦਿ ਗ੍ਰੰਥ ਦੀ ਸੰਪਾਦਨਾ ਨੇ ਸੰਸਾਰ ਸਾਹਿਤ ਨੂੰ ਲਾਸਾਨੀ ਖ਼ਜਾਨਾ ਦਿੱਤਾ ਜਿਸ ਵਿੱਚ ਮਾਨਵਤਾ ਦੀ ਮੁਕਤੀ ਦਾ ਸੰਦੇਸ਼ ਹੈ। ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸੇ ਦੀ ਸਿਰਜਣਾ ਕਰਕੇ ਪੰਜਾਬ ਦੀ ਇਸ ਧਰਤੀ ਨੂੰ ਨਵੀਂ ਪੁੱਠ ਦਿੱਤੀ। ਪੰਜਾਬੀ ਸੱਭਿਆਚਾਰ ਲਈ ਇਹ ਦੌਰ, ਇਸ ਦੀ ਸੁਤੰਤਰ ਅਤੇ ਮੌਲਿਕ ਪਛਾਣ ਦਾ ਸੁਨਹਿਰੀ ਦੌਰ ਕਿਹਾ ਜਾ ਸਕਦਾ ਹੈ।
ਆਧੁਨਿਕ ਯੁੱਗ ਸੋਧੋ