ਸ਼ਹੀਦ ਭਗਤ ਸਿੰਘ ਬਾਰੇ ਜਾਣਕਾਰੀ ਲਿਖੋ
Answers
Answer:
ਭਗਤ ਸਿੰਘ ਨੂੰ ਸ਼ਹੀਦ ਭਗਤ ਸਿੰਘ ਵਜੋਂ ਵੀ ਜਾਣਿਆ ਜਾਂਦਾ ਹੈ (28 ਸਤੰਬਰ 1907 - 23 ਮਾਰਚ 1931) ਇੱਕ ਭਾਰਤੀ ਸਮਾਜਵਾਦੀ ਅਤੇ ਇੱਕ ਕ੍ਰਾਂਤੀਕਾਰੀ ਸੀ। ਉਸਨੂੰ ਭਾਰਤੀ ਸੁਤੰਤਰਤਾ ਅੰਦੋਲਨ ਦੇ ਸਭ ਤੋਂ ਪ੍ਰਭਾਵਸ਼ਾਲੀ ਇਨਕਲਾਬੀ ਮੰਨੇ ਜਾਂਦੇ ਹਨ. ਉਹ 28 ਸਤੰਬਰ 1907 ਨੂੰ ਇੱਕ ਫਾਰਮ ਵਿੱਚ ਇੱਕ ਸਿੱਖ ਜਾਟ ਪਰਿਵਾਰ ਵਿੱਚ ਪੈਦਾ ਹੋਇਆ ਸੀ
Explanation:
Hope it helps you
Answer:
ਭਗਤ ਸਿੰਘ (28 ਸਤੰਬਰ 1907 - 23 ਮਾਰਚ, 1931) ਭਾਰਤ ਦਾ ਇੱਕ ਪ੍ਰਮੁੱਖ ਅਜ਼ਾਦੀ ਸੰਗਰਾਮੀਆ ਸੀ। ਭਗਤ ਸਿੰਘ ਨੂੰ 23 ਮਾਰਚ 1931 ਨੂੰ ਉਸ ਦੇ ਸਾਥੀਆਂ, ਰਾਜਗੁਰੂ ਅਤੇ ਸੁਖਦੇਵ ਦੇ ਨਾਲ ਫ਼ਾਂਸੀ ਤੇ ਲਟਕਾ ਦਿੱਤਾ ਗਿਆ ਸੀ। ਉਹ ਹਿੰਦੁਸਤਾਨ ਸੋਸ਼ਲਿਸਟ ਰਿਪਬਲਿਕਨ ਐਸੋਸੀਏਸ਼ਨ ਦੇ ਸੰਸਥਾਪਕ ਮੈਬਰਾਂ ਵਿੱਚੋਂ ਇੱਕ ਸੀ।
ਭਗਤ ਸਿੰਘ ਦਾ ਜਨਮ 28 ਸਤੰਬਰ, 1907 ਨੂੰ ਲਾਇਲਪੁਰ ਜਿਲ੍ਹੇ ਦੇ ਪਿੰਡ ਬੰਗਾ (ਪੰਜਾਬ, ਬਰਤਾਨਵੀ ਭਾਰਤ, ਹੁਣ ਪਾਕਿਸਤਾਨ) ਵਿੱਚ ਹੋਇਆ। ਉਸ ਦਾ ਜੱਦੀ ਘਰ ਭਾਰਤੀ ਪੰਜਾਬ ਦੇ ਨਵਾਂ ਸ਼ਹਿਰ (ਹੁਣ ਸ਼ਹੀਦ ਭਗਤ ਸਿੰਘ ਨਗਰ) ਜਿਲ੍ਹੇ ਦੇ ਖਟਕੜ ਕਲਾਂ ਪਿੰਡ ਵਿੱਚ ਸਥਿਤ ਹੈ। ਉਸਦੇ ਪਿਤਾ ਦਾ ਨਾਂ ਸਰਦਾਰ ਕਿਸ਼ਨ ਸਿੰਘ ਅਤੇ ਮਾਤਾ ਦਾ ਨਾਂ ਵਿਦਿਆਵਤੀ ਸੀ। ਇਹ ਇੱਕ ਜੱਟ ਸਿੱਖ[4] ਪਰਿਵਾਰ ਸੀ, ਜਿਸਨੇ ਆਰੀਆ ਸਮਾਜ ਦੇ ਵਿਚਾਰਾਂ ਨੂੰ ਅਪਣਾ ਲਿਆ ਸੀ। ਉਸ ਦੇ ਜਨਮ ਵੇਲੇ ਉਸ ਦੇ ਪਿਤਾ ਅਤੇ ਦੋ ਚਾਚਿਆਂ, ਅਜੀਤ ਸਿੰਘ ਅਤੇ ਸਵਰਨ ਸਿੰਘ ਦੀ ਜੇਲ੍ਹ ਵਿਚੋਂ ਰਿਹਾਈ ਹੋਈ ਸੀ ਜਿਸ ਕਾਰਨ ਉਸ ਨੂੰ ਭਾਗਾਂ ਵਾਲਾ ਸਮਝਿਆ ਗਿਆ।[5] ਉਸ ਦੇ ਵਡੇਰੇ ਭਾਰਤੀ ਆਜ਼ਾਦੀ ਲਹਿਰਾਂ ਵਿੱਚ ਸਰਗਰਮ ਸਨ, ਕੁਝ ਮਹਾਰਾਜਾ ਰਣਜੀਤ ਸਿੰਘ ਦੀ ਫ਼ੌਜ ਵਿੱਚ ਨੌਕਰੀ ਕਰਦੇ ਰਹੇ ਸਨ।
ਉਸਦਾ ਪਰਿਵਾਰ ਸਿਆਸੀ ਤੌਰ ਤੇ ਸਰਗਰਮ ਸੀ। ਉਸ ਦੇ ਦਾਦਾ, ਅਰਜਨ ਸਿੰਘ ਨੇ ਸਵਾਮੀ ਦਯਾਨੰਦ ਸਰਸਵਤੀ ਦੀ ਹਿੰਦੂ ਸੁਧਾਰਵਾਦੀ ਲਹਿਰ, ਆਰੀਆ ਸਮਾਜ, ਨੂੰ ਅਪਣਾਇਆ ਜਿਸਦਾ ਭਗਤ ਸਿੱਘ ਉੱਤੇ ਕਾਫ਼ੀ ਪ੍ਰਭਾਵ ਪਿਆ।ਉਸਦੇ ਪਿਤਾ ਅਤੇ ਚਾਚੇ ਕਰਤਾਰ ਸਿੰਘ ਸਰਾਭਾ ਅਤੇ ਹਰਦਿਆਲ ਦੀ ਅਗਵਾਈ ਵਿੱਚ ਭਾਰਤ ਦੀ ਸੁਤੰਤਰਤਾ ਲਈ ਸਰਗਰਮ ਗਦਰ ਪਾਰਟੀ ਦੇ ਮੈਂਬਰ ਸਨ। ਅਜੀਤ ਸਿੰਘ ਨੂੰ ਅੰਗਰੇਜ਼ ਸਰਕਾਰ ਨੇ ਅਦਾਲਤੀ ਮਾਮਲਿਆਂ ਤਹਿਤ ਕੈਦ ਕੀਤਾ ਹੋਇਆ ਸੀ ਜਦੋਂ ਕਿ ਜੇਲ੍ਹ ਵਿੱਚੋਂ ਰਿਹਾ ਕੀਤੇ ਜਾਣ ਤੋਂ ਬਾਅਦ 1910 ਵਿੱਚ ਲਾਹੌਰ ਵਿੱਚ ਦੂਜੇ ਚਾਚੇ ਸਵਰਨ ਸਿੰਘ ਦੀ ਮੌਤ ਹੋ ਗਈ ਸੀ।
ਲਾਲਾ ਲਾਜਪਤ ਰਾਏ ਦੀ ਮੌਤ ਅਤੇ ਸਾਂਡਰਸ ਨੂੰ ਮਾਰਨਾ ਸੋਧੋ
1928 ਵਿੱਚ ਬ੍ਰਿਟਿਸ਼ ਸਰਕਾਰ ਨੇ ਭਾਰਤ ਵਿੱਚ ਸਿਆਸੀ ਸਥਿਤੀ ਬਾਰੇ ਰਿਪੋਰਟ ਦੇਣ ਲਈ ਸਾਈਮਨ ਕਮਿਸ਼ਨ ਦੀ ਸਥਾਪਨਾ ਕੀਤੀ। ਕੁਝ ਭਾਰਤੀ ਸਿਆਸੀ ਪਾਰਟੀਆਂ ਨੇ ਕਮਿਸ਼ਨ ਦਾ ਬਾਈਕਾਟ ਕੀਤਾ ਕਿਉਂਕਿ ਇਸ ਵਿੱਚ ਕੋਈ ਵੀ ਭਾਰਤੀ ਮੈਂਬਰ ਨਹੀਂ ਸੀ ਅਤੇ ਦੇਸ਼ ਭਰ ਵਿੱਚ ਵਿਰੋਧ ਵੀ ਸਨ। ਜਦੋਂ ਇਹ ਕਮਿਸ਼ਨ 30 ਅਕਤੂਬਰ 1928 ਨੂੰ ਲਹੌਰ ਪਹੁੰਚਿਆ ਤਾਂ ਲਾਲਾ ਲਾਜਪਤ ਰਾਏ ਦੀ ਅਗਵਾਈ ਵਿੱਚ ਲੋਕਾਂ ਨੇ ਇਸਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ। ਪੁਲਿਸ ਭੀੜ ਨੂੰ ਭਜਾਉਣ ਦੀ ਕੋਸ਼ਿਸ਼ ਕਰਦੀ ਰਹੀ ਪਰ ਭੀੜ ਹਿੰਸਕ ਹੋ ਗਈ। ਇਸ ਵਿਰੋਧ ਵਿੱਚ ਭਾਗ ਲੈਣ ਵਾਲਿਆਂ 'ਤੇ ਅੰਗਰੇਜ਼ ਸੁਪਰਡੈਂਟ ਅਫ਼ਸਰ ਸਕਾਟ ਨੇ ਲਾਠੀਚਾਰਜ ਕਰਨ ਦਾ ਹੁਕਮ ਦੇ ਦਿੱਤਾ। ਇਸ ਲਾਠੀਚਾਰਜ ਨਾਲ ਜ਼ਖਮੀ ਹੋਣ ਕਰਕੇ ਲਾਲਾ ਲਾਜਪਤ ਰਾਏ ਦੀ ਦਿਲ ਦਾ ਦੌਰਾ ਪੈਣ ਕਾਰਨ 17 ਨਵੰਬਰ 1928 ਨੂੰ ਮੌਤ ਹੋ ਗਈ। ਡਾਕਟਰਾਂ ਨੂੰ ਲੱਗਿਆ ਕਿ ਉਸ ਦੀ ਮੌਤ ਸੱਟਾਂ ਕਰਕੇ ਹੋਈ ਹੈ। ਜਦੋਂ ਇਹ ਮਾਮਲਾ ਯੂਨਾਈਟਿਡ ਕਿੰਗਡਮ ਦੀ ਸੰਸਦ ਵਿੱਚ ਉਠਾਇਆ ਗਿਆ ਤਾਂ ਬ੍ਰਿਟਿਸ਼ ਸਰਕਾਰ ਨੇ ਰਾਏ ਦੀ ਮੌਤ ਵਿੱਚ ਕੋਈ ਭੂਮਿਕਾ ਨਹੀਂ ਮੰਨੀ।
ਭਗਤ ਐੱਚ.ਆਰ.ਏ. ਦਾ ਇੱਕ ਪ੍ਰਮੁਖ ਮੈਂਬਰ ਸੀ ਅਤੇ 1928 ਵਿੱਚ ਇਸਦਾ ਨਾਂ ਬਦਲ ਕੇ ਹਿੰਦੁਸਤਾਨ ਸੋਸ਼ਲਿਸਟ ਰਿਪਬਲੀਕਨ ਐਸੋਸੀਏਸ਼ਨ ਕਰਨ ਲਈ ਸ਼ਾਇਦ ਕਾਫ਼ੀ ਹੱਦ ਤਕ ਜ਼ਿੰਮੇਵਾਰ ਸੀ।[ਐਚ.ਐਸ.ਆਰ.ਏ. ਨੇ ਲਾਲਾ ਲਾਜਪਤ ਰਾਏ ਦੀ ਮੌਤ ਦਾ ਬਦਲਾ ਲੈਣ ਦੀ ਸਹੁੰ ਖਾਧੀ। ਸਿੰਘ ਨੇ ਸਕਾਟ ਨੂੰ ਮਾਰਨ ਲਈ ਸ਼ਿਵਰਾਮ ਰਾਜਗੁਰੂ, ਸੁਖਦੇਵ ਥਾਪਰ ਅਤੇ ਚੰਦਰਸ਼ੇਖਰ ਆਜ਼ਾਦ ਵਰਗੇ ਕ੍ਰਾਂਤੀਕਾਰੀਆਂ ਨਾਲ ਮਿਲ ਕੇ ਯੋਜਨਾ ਉਸੀਕੀ।[13] ਹਾਲਾਂਕਿ, ਪਛਾਣਨ ਦੀ ਗਲਤੀ ਕਾਰਨ, ਉਨ੍ਹਾਂ ਨੇ ਜੋਹਨ ਪੀ. ਸਾਂਡਰਸ, ਜੋ ਸਹਾਇਕ ਪੁਲਿਸ ਅਧਿਕਾਰੀ ਸੀ, ਨੂੰ ਗੋਲੀ ਮਾਰ ਦਿੱਤੀ ਜਦੋਂ ਉਹ 17 ਦਸੰਬਰ 1928 ਨੂੰ ਲਾਹੌਰ ਵਿਖੇ ਜਿਲ੍ਹਾ ਪੁਲਿਸ ਹੈੱਡਕੁਆਰਟਰ ਛੱਡ ਰਿਹਾ ਸੀ।
ਫਿਲਮਾਂ ਅਤੇ ਟੈਲੀਵਿਜ਼ਨ ਸੋਧੋ
ਸਿੰਘ ਦੇ ਜੀਵਨ ਅਤੇ ਸਮੇਂ ਨੂੰ ਕਈ ਫਿਲਮਾਂ ਰਾਹੀਂ ਪੇਸ਼ ਕੀਤਾ ਗਿਆ ਹੈ। ਸਿੰਘ ਦੀ ਜ਼ਿੰਦਗੀ ਦੇ ਆਧਾਰ 'ਤੇ ਪਹਿਲੀ ਫਿਲਮ ਸ਼ਹੀਦ-ਏ-ਆਜ਼ਾਦ ਭਗਤ ਸਿੰਘ (1954) ਸੀ, ਜਿਸ ਵਿੱਚ ਪ੍ਰੇਮ ਅਬੀਦ ਨੇ ਸਿੰਘ ਦੀ ਭੂਮਿਕਾ ਨਿਭਾਈ ਸੀ। ਸ਼ਹੀਦ ਭਗਤ ਸਿੰਘ (1963) ਵਿੱਚ ਸ਼ੰਮੀ ਕਪੂਰ ਨੇ ਭਗਤ ਸਿੰਘ ਦਾ ਅਭਿਨੈ ਕੀਤਾ। ਸ਼ਹੀਦ (1965) ਜਿਸ ਵਿੱਚ ਮਨੋਜ ਕੁਮਾਰ ਨੇ ਅਤੇ ਅਮਰ ਸ਼ਹੀਦ ਭਗਤ ਸਿੰਘ (1974) ਨੂੰ ਦਿਖਾਇਆ ਜਿਸ ਵਿੱਚ ਸੋਮ ਦੱਤ ਨੇ ਸਿੰਘ ਦਾ ਅਭਿਨੈ ਕੀਤਾ। ਸਿੰਘ ਬਾਰੇ ਤਿੰਨ ਫਿਲਮਾਂ 2002 ਵਿੱਚ ਸ਼ਹੀਦ-ਏ-ਆਜ਼ਮ, 23 ਮਾਰਚ 1931: ਸ਼ਹੀਦ ਅਤੇ ਦੀ ਲੈਜੇਡ ਆਫ ਭਗਤ ਸਿੰਘ ਰਿਲੀਜ਼ ਕੀਤੀਆਂ ਗਈਆਂ ਜਿਸ ਵਿੱਚ ਸਿੰਘ ਨੂੰ ਕ੍ਰਮਵਾਰ ਸੋਨੂੰ ਸੂਦ, ਬੌਬੀ ਦਿਓਲ ਅਤੇ ਅਜੇ ਦੇਵਗਨ ਨੇ ਭਗਤ ਸਿੰਘ ਦਾ ਅਭਿਨੈ ਕੀਤਾ।
ਸਿਧਾਰਥ ਨੇ ਫਿਲਮ ਰੰਗ ਦੇ ਬਸੰਤੀ (2006), ਭਗਤ ਸਿੰਘ ਦੇ ਯੁੱਗ ਦੇ ਕ੍ਰਾਂਤੀਕਾਰੀਆਂ ਅਤੇ ਆਧੁਨਿਕ ਭਾਰਤੀ ਨੌਜਵਾਨਾਂ ਦੇ ਵਿਚਕਾਰ ਸਮਾਨਤਾ ਦਾ ਚਿਤਰਣ ਕਰਦੀ ਫਿਲਮ, ਵਿੱਚ ਭਗਤ ਸਿੰਘ ਦੀ ਭੂਮਿਕਾ ਨਿਭਾਈ।[95] ਗੁਰਦਾਸ ਮਾਨ ਨੇ ਊਧਮ ਸਿੰਘ ਦੇ ਜੀਵਨ ਤੇ ਆਧਾਰਿਤ ਇੱਕ ਫਿਲਮ ਸ਼ਹੀਦ ਊਧਮ ਸਿੰਘ ਵਿੱਚ ਭਗਤ ਸਿੰਘ ਦੀ ਭੂਮਿਕਾ ਨਿਭਾਈ। ਕਰਮ ਰਾਜਪਾਲ ਨੇ ਸਟਾਰ ਇੰਡੀਆ ਦੀ ਟੈਲੀਵਿਜ਼ਨ ਲੜੀ ਚੰਦਰਸ਼ੇਖਰ, ਜੋ ਕਿ ਚੰਦਰ ਸ਼ੇਖਰ ਆਜ਼ਾਦ ਦੇ ਜੀਵਨ ਤੇ ਆਧਾਰਿਤ ਸੀ, ਵਿੱਚ ਭਗਤ ਸਿੰਘ ਦੀ ਭੂਮਿਕਾ ਨਿਭਾਈ।[96]
2008 ਵਿਚ, ਨਹਿਰੂ ਮੈਮੋਰੀਅਲ ਮਿਊਜ਼ੀਅਮ ਐਂਡ ਲਾਇਬ੍ਰੇਰੀ ਅਤੇ ਅਨਹਦ, ਇੱਕ ਗ਼ੈਰ-ਮੁਨਾਫ਼ਾ ਸੰਗਠਨ ਨੇ ਭਗਤ ਸਿੰਘ ਦੀ 40-ਮਿੰਟ ਦੀ ਇੱਕ ਡੌਕੂਮੈਂਟਰੀ ਫ਼ਿਲਮ ਇਨਕਲਾਬ ਤਿਆਰ ਕੀਤੀ ਗਈ ਸੀ, ਜਿਸ ਦਾ ਨਿਰਦੇਸ਼ਨ ਗੌਹਰ ਰਜ਼ਾ ਨੇ ਕੀਤਾ ਸੀ।
ਥੀਏਟਰ ਸੋਧੋ
ਸਿੰਘ, ਸੁਖਦੇਵ ਅਤੇ ਰਾਜਗੁਰੂ ਭਾਰਤ ਅਤੇ ਪਾਕਿਸਤਾਨ ਦੇ ਕਈ ਭੀੜ ਨੂੰ ਆਕਰਸ਼ਤ ਕਰਨ ਵਾਲੇ ਨਾਟਕਾਂ ਲਈ ਪ੍ਰੇਰਣਾ ਸਰੋਤ ਰਹੇ ਹਨ।
ਗਾਣੇ ਸੋਧੋ
ਰਾਮ ਪ੍ਰਸਾਦ ਬਿਸਮਿਲ ਦੁਆਰਾ ਨਿਰਮਿਤ, ਦੇਸ਼ਭਗਤ ਹਿੰਦੁਸਤਾਨੀ ਗਾਣੇ, "ਸਰਫਰੋਸ਼ੀ ਕੀ ਤਮੰਨਾ" ਅਤੇ "ਮੇਰਾ ਰੰਗ ਦੇ ਬੇਸੰਤ ਚੋਲਾ" ਮੁੱਖ ਤੌਰ ਤੇ ਸਿੰਘ ਨਾਲ ਜੁੜੇ ਹੋਏ ਹਨ ਅਤੇ ਇਹਨਾਂ ਦੀ ਵਰਤੋਂ ਕਈ ਸੰਬੰਧਿਤ ਫਿਲਮਾਂ ਵਿੱਚ ਕੀਤੀ ਗਈ ਹੈ।
ਹੋਰ ਸੋਧੋ
1968 ਵਿਚ, ਭਾਰਤ ਨੇ ਸਿੰਘ ਦੇ 61 ਵੇਂ ਜਨਮ ਦਿਹਾੜੇ ਦੀ ਯਾਦ ਵਿੱਚ ਇੱਕ ਡਾਕ ਟਿਕਟ ਜਾਰੀ ਕੀਤੀ ਸੀ।2012 ਵਿੱਚ ਸਰਕੂਲੇਸ਼ਨ ਕਰਨ ਲਈ ਸਿੰਘ ਨੂੰ ਯਾਦ ਕਰਦੇ ਹੋਏ ਇੱਕ ₹ 5 ਸਿੱਕਾ ਵੀ ਜਾਰੀ ਕੀਤਾ ਗਿਆ ਸੀ।
Explanation:
may this helps you