ਨਵੇ ਸਮਰਾਜਵਾਦ ਦੀ ਪ੍ਰਕਿਰੀ ਦੀ ਜਾਂਚ ਕਰੇ। ਨਵੇਂ ਸਮਰਾਜਵਾਦ ਦੀ ਉਤਪਤੀ ਲਈ ਜ਼ਿੰਮੇਵਾਰ ਕਾਰਕਾਂ ਦੀ ਚਰਚਾ ਕਰੋ।
Answers
Answer:
ਚੰਡੀਗੜ੍ਹ (ਨਵਾਂ ਜ਼ਮਾਨਾ ਸਰਵਿਸ)
ਸੂਬਾ ਸਰਕਾਰ ਵਿੱਚ ਜੋਸ਼ ਦੀ ਨਵੀਂ ਲਹਿਰ ਭਰਦਿਆਂ ਪੰਜਾਬ ਵਜ਼ਾਰਤ ਦੇ ਨਵੇਂ ਮੰਤਰੀਆਂ ਨੇ ਮੰਗਲਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਮੌਜੂਦਗੀ ਵਿੱਚ ਆਪਣੇ ਵਿਭਾਗਾਂ ਦਾ ਕਾਰਜਭਾਰ ਸੰਭਾਲ ਲਿਆ ਹੈ। ਮੁੱਖ ਮੰਤਰੀ ਨੇ ਆਸ ਪ੍ਰਗਟਾਈ ਕਿ ਲੋਕ ਸੇਵਾਂ ਲਈ 'ਬਿਹਤਰੀਨ' ਵਿਅਕਤੀ ਚੁਣੇ ਗਏ ਹਨ ਅਤੇ ਉਹ ਵਧੀਆ ਕਾਰਗੁਜ਼ਾਰੀ ਦਿਖਾਉਣਗੇ।
ਬਾਅਦ ਵਿੱਚ ਮੀਡੀਆ ਵੱਲੋਂ ਪੁੱਛੇ ਸਵਾਲ ਉਤੇ ਮੁੱਖ ਮੰਤਰੀ ਨੇ ਦਲਿਤ/ਓ.ਬੀ.ਸੀ. ਭਾਈਚਾਰੇ ਨੂੰ ਵਜ਼ਾਰਤ ਵਿੱਚ ਢੁੱਕਵੀਂ ਨੁਮਾਇੰਦਗੀ ਦੇਣ ਦੀ ਗੱਲ ਦੁਹਰਾਉਂਦਿਆਂ ਕਿਹਾ ਕਿ ਸੱਤਾਧਾਰੀ ਪਾਰਟੀ ਦੇ 77 ਵਿਧਾਇਕਾਂ ਨੂੰ ਮੰਤਰੀ ਨਹੀਂ ਬਣਾਇਆ ਜਾ ਸਕਦਾ, ਪਰ ਜਿਹੜੇ ਰਹਿ ਗਏ ਹਨ ਉਨ੍ਹਾਂ ਨੂੰ ਢੁੱਕਵੀਂ ਨੁਮਾਇੰਦਗੀ ਦਿੱਤੀ ਜਾਵੇਗੀ, ਜਿਸ ਬਾਰੇ ਉਨ੍ਹਾਂ ਵੱਲੋਂ ਪਹਿਲਾਂ ਹੀ ਵਾਅਦਾ ਕੀਤਾ ਗਿਆ ਹੈ।
ਕੁਝ ਮੰਤਰੀਆਂ ਕੋਲ ਆਪਣੇ ਵਿਭਾਗਾਂ ਦੀ ਅਗਵਾਈ ਕਰਨ ਲਈ ਢੁੱਕਵੀਂ ਵਿਦਿਅਕ ਯੋਗਤਾ ਨਾ ਹੋਣ ਬਾਰੇ ਸਵਾਲ 'ਤੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਸਾਰਿਆਂ ਕੋਲ ਕੰਮਕਾਜ ਵਿੱਚ ਮਦਦ ਲਈ ਯੋਗ ਅਤੇ ਤਜਰਬੇਕਾਰ ਸਟਾਫ ਹੈ। ਉਨ੍ਹਾਂ ਨੇ ਤਨਜ਼ ਕੀਤਾ ਕਿ ਰੱਖਿਆ ਮੰਤਰੀ ਫ਼ੌਜ ਦਾ ਜਰਨੈਲ ਨਹੀਂ ਹੁੰਦਾ।
ਪੰਜਾਬ ਸਕੱਤਰੇਤ ਵਿੱਚ ਨਵੇਂ ਮੰਤਰੀਆਂ ਨੂੰ ਰਸਮੀ ਤੌਰ 'ਤੇ ਉਨ੍ਹਾਂ ਦੇ ਦਫ਼ਤਰਾਂ ਵਿੱਚ ਬਿਠਾਉਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਵਜ਼ਾਰਤ ਵਿੱਚ ਵਾਧੇ ਨਾਲ ਕੁਸ਼ਲਤਾ ਵਧੇਗੀ, ਜਦੋਂਕਿ ਸੂਬੇ ਦੀ ਸਥਿਤੀ ਵਿੱਚ ਸਮੁੱਚੇ ਤੌਰ 'ਤੇ ਪਹਿਲਾਂ ਹੀ ਕਾਫ਼ੀ ਸੁਧਾਰ ਆਇਆ ਹੈ। ਸੂਬੇ ਦੀ ਵਿੱਤੀ ਹਾਲਤ ਵਿੱਚ ਵੀ ਸੁਧਾਰ ਆਇਆ ਹੈ। ਉਨ੍ਹਾਂ ਕਿਹਾ ਕਿ ਪਿਛਲੇ ਚਾਰ ਮਹੀਨਿਆਂ ਤੋਂ ਕਈ ਸਮਾਜਿਕ ਸੁਰੱਖਿਆ ਯੋਜਨਾਵਾਂ ਤਹਿਤ ਲਗਾਤਾਰ ਪੈਨਸ਼ਨਾਂ ਦਿੱਤੀਆਂ ਜਾ ਰਹੀਆਂ ਹਨ।
ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਡੀ ਜੀ ਪੀ (ਮਨੁੱਖੀ ਵਸੀਲੇ ਵਿਕਾਸ) ਸਿਧਾਰਥ ਚਟੋਪਾਧਿਆਏ ਦੇ ਵਕੀਲ ਵੱਲੋਂ ਦਿੱਤੀ ਦਲੀਲ ਕਿ ਮੁੱਖ ਮੰਤਰੀ ਨੇ ਪੁਲਸ ਦੇ ਸੀਨੀਅਰ ਅਫ਼ਸਰਾਂ ਦੀ ਅਨੁਸ਼ਾਸਨੀ ਮੀਟਿੰਗ ਸੱਦ ਕੇ ਅਦਾਲਤ ਦੀ ਤੌਹੀਨ ਕੀਤੀ ਹੈ, ਬਾਰੇ ਸਵਾਲ 'ਤੇ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਅਦਾਲਤ ਵਿੱਚ ਚੱਲ ਰਹੇ ਇਸ ਮਾਮਲੇ ਵਿੱਚ ਕਿਸੇ ਵੀ ਤਰ੍ਹਾਂ ਦਖ਼ਲ-ਅੰਦਾਜ਼ੀ ਨਹੀਂ ਕੀਤੀ ਹੈ।
ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਸੂਬੇ ਦੇ ਹਿੱਤ ਵਿੱਚ ਕੇਵਲ ਪੁਲਸ ਅਫ਼ਸਰਾਂ ਨੂੰ ਨਿਰਦੇਸ਼ ਦਿੱਤੇ ਸਨ। ਉਨ੍ਹਾਂ ਕਿਹਾ ਕਿ ਉਹ ਪੁਲਸ ਫੋਰਸ ਵਿੱਚ ਅਨੁਸ਼ਾਸਨਹੀਣਤਾ ਬਰਦਾਸ਼ਤ ਨਹੀਂ ਕਰਨਗੇ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ, 'ਵਰਦੀਧਾਰੀ ਬਲਾਂ, ਭਾਵੇਂ ਇਹ ਫ਼ੌਜ ਹੋਵੇ ਜਾਂ ਨੀਮ ਫ਼ੌਜੀ ਬਲ ਜਾਂ ਪੁਲਸ ਵਿੱਚ ਹਰ ਕੀਮਤ ਉਤੇ ਅਨੁਸ਼ਾਸਨ ਕਾਇਮ ਰੱਖਿਆ ਜਾਣਾ ਚਾਹੀਦਾ ਹੈ।'
ਇਕ ਹੋਰ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਦੁਹਰਾਇਆ ਕਿ ਨਸ਼ਿਆਂ ਖ਼ਿਲਾਫ਼ ਕਾਇਮ ਕੀਤੀ ਵਿਸ਼ੇਸ਼ ਟਾਸਕ ਫੋਰਸ (ਐੱਸ ਟੀ ਐੱਫ) ਦੀ ਅਗਵਾਈ ਲਈ ਹਰਪ੍ਰੀਤ ਸਿੰਘ ਸਿੱਧੂ ਨੂੰ ਕੇਵਲ ਮੁੱਖ ਮੰਤਰੀ ਦਫ਼ਤਰ (ਸੀ ਐੱਮ ਓ) ਰਾਹੀਂ ਹੀ ਪੰਜਾਬ ਲਿਆਉਣ ਦਾ ਰਸਤਾ ਸੀ, ਕਿਉਂਕਿ ਉਹ ਕੇਂਦਰੀ ਡੈਪੂਟੇਸ਼ਨ 'ਤੇ ਸਨ, ਜਿੱਥੇ ਅਜੇ ਉਨ੍ਹਾਂ ਦਾ ਕਾਰਜਕਾਲ ਪੂਰਾ ਨਹੀਂ ਹੋਇਆ ਸੀ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਹੁਣ ਉਨ੍ਹਾਂ (ਹਰਪ੍ਰੀਤ ਸਿੱਧੂ) ਦਾ ਕੇਂਦਰ 'ਚ ਬਾਕੀ ਰਹਿੰਦਾ ਕਾਰਜਕਾਲ ਪੂਰਾ ਹੋ ਗਿਆ ਹੈ ਅਤੇ ਉਨ੍ਹਾਂ ਨੂੰ ਡੀ ਜੀ ਪੀ ਤਹਿਤ ਲਿਆਂਦਾ ਗਿਆ ਹੈ।
ਮੁੱਖ ਮੰਤਰੀ ਨੇ ਆਖਿਆ ਕਿ ਉਨ੍ਹਾਂ ਦੀ ਸਰਕਾਰ ਕੁਝ ਸਕੂਲਾਂ ਵਿਚ ਚੀਨੀ ਭਾਸ਼ਾ ਨੂੰ ਚੋਣਵੀਂ ਭਾਸ਼ਾ ਵਜੋਂ ਲਾਗੂ ਕਰਨ 'ਤੇ ਵਿਚਾਰ ਕਰ ਰਹੀ ਹੈ, ਕਿਉਂ ਜੋ ਭਵਿੱਖ ਵਿਚ ਭਾਸ਼ਾ ਆਲਮੀ ਪੱਧਰ 'ਤੇ ਬਹੁਤ ਮਹੱਤਵਪੂਰਨ ਰੋਲ ਅਦਾ ਕਰੇਗੀ।
ਉਨ੍ਹਾਂ ਕਿਹਾ ਕਿ ਦੁਆਬਾ ਖਿੱਤੇ ਵਿੱਚ ਕਈ ਥਾਈਂ ਇਤਾਲਵੀ ਅਤੇ ਹੋਰ ਵਿਦੇਸ਼ੀ ਭਾਸ਼ਾਵਾਂ ਸਿਖਾਈਆਂ ਜਾ ਰਹੀਆਂ ਹਨ ਅਤੇ ਵਿਸ਼ਵ ਪੱਧਰ 'ਤੇ ਮੁਕਾਬਲੇ ਦੇ ਯੋਗ ਹੋਣ ਲਈ ਵਿਦਿਆਰਥੀਆਂ ਨੂੰ ਵਿਦੇਸ਼ੀ ਭਾਸ਼ਾ ਦਾ ਗਿਆਨ ਦੇਣਾ ਸਮੇਂ ਦੀ ਲੋੜ ਬਣ ਚੁੱਕੀ ਹੈ।
ਇਸ ਤੋਂ ਪਹਿਲਾਂ ਮੁੱਖ ਮੰਤਰੀ ਆਪਣੇ ਨਵੇਂ ਕੈਬਨਿਟ ਸਾਥੀਆਂ ਨੂੰ ਕਾਰਜਭਾਰ ਸੰਭਾਲਣ ਲਈ ਸਕੱਤਰੇਤ ਵਿਖੇ ਸੱਤਵੀਂ ਮੰਜ਼ਿਲ ਤੋਂ ਸ਼ੁਰੂ ਹੋ ਕੇ ਹੇਠਲੀਆਂ ਮੰਜ਼ਲਾਂ ਤੱਕ ਉਨ੍ਹਾਂ ਦੇ ਦਫ਼ਤਰਾਂ ਵਿੱਚ ਗਏ।
ਸੱਤਵੀਂ ਮੰਜ਼ਿਲ 'ਤੇ ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਪਸ਼ੂ ਪਾਲਣ ਮੰਤਰੀ ਬਲਬੀਰ ਸਿੰਘ ਸਿੱਧੂ ਦੇ ਅਹੁਦਾ ਸੰਭਾਲਣ ਦੇ ਮੌਕੇ ਸਤਿਕਾਰ ਵਜੋਂ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ। ਮੁੱਖ ਮੰਤਰੀ ਨੇ ਇਸੇ ਮੰਜ਼ਿਲ 'ਤੇ ਬਿਜਲੀ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਅਤੇ ਖੁਰਾਕ ਤੇ ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਭਾਰਤ ਭੂਸ਼ਨ ਆਸ਼ੂ ਵੱਲੋਂ ਅਹੁਦਾ ਸੰਭਾਲਣ ਮੌਕੇ ਉਨ੍ਹਾਂ ਨੂੰ ਵਧਾਈ ਦਿੱਤੀ।
ਇਸ ਤੋਂ ਮਗਰੋਂ ਕੈਪਟਨ ਅਮਰਿੰਦਰ ਸਿੰਘ ਹੋਰ ਸੀਨੀਅਰ ਪਾਰਟੀ ਸਾਥੀਆਂ ਨਾਲ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਕਾਰਜਭਾਰ ਸੰਭਾਲਣ ਲਈ ਛੇਵੀਂ ਮੰਜ਼ਿਲ 'ਤੇ ਗਏ।
ਇਸ ਉਪਰੰਤ ਮੁੱਖ ਮੰਤਰੀ ਪੰਜਵੀਂ ਮੰਜ਼ਿਲ 'ਤੇ ਗਏ ਜਿੱਥੇ ਉਨ੍ਹਾਂ ਦੀ ਹਾਜ਼ਰੀ ਵਿੱਚ ਲੋਕ ਨਿਰਮਾਣ ਤੇ ਸੂਚਨਾ ਤਕਨਾਲੋਜੀ ਮੰਤਰੀ ਵਿਜੇ ਇੰਦਰ ਸਿੰਗਲਾ, ਮਾਲ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਅਤੇ ਉਦਯੋਗ ਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਆਪੋ-ਆਪਣੇ ਦਫ਼ਤਰਾਂ ਵਿੱਚ ਕਾਰਜਭਾਰ ਸੰਭਾਲਿਆ।
ਅਖੀਰ ਵਿਚ ਸਿੱਖਿਆ ਤੇ ਵਾਤਾਵਰਨ ਮੰਤਰੀ ਓ.ਪੀ. ਸੋਨੀ ਅਤੇ ਸਹਿਕਾਰਤਾ ਤੇ ਜੇਲ੍ਹਾਂ ਬਾਰੇ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਵੀ ਮੁੱਖ ਮੰਤਰੀ ਦੀ ਹਾਜ਼ਰੀ ਵਿਚ ਅਹੁਦਾ ਸੰਭਾਲਿਆ।
ਹਰੇਕ ਮੰਜ਼ਿਲ ਤੇ ਜੋਸ਼ੀਲੇ ਵਰਕਰਾਂ ਨੇ ਮੁੱਖ ਮੰਤਰੀ ਦਾ ਜ਼ੋਰਦਾਰ ਸਵਾਗਤ ਕੀਤਾ। ਮੁੱਖ ਮੰਤਰੀ ਉਚੇਰੀ ਸਿੱਖਿਆ ਬਾਰੇ ਮੰਤਰੀ ਰਜ਼ੀਆ ਸੁਲਤਾਨਾ ਦੇ ਵੀ ਦਫ਼ਤਰ ਗਏ ਜਿਨ੍ਹਾਂ ਨੂੰ ਹਾਲ ਹੀ ਵਿੱਚ ਹੋਏ ਕੈਬਨਿਟ ਦੇ ਵਿਸਥਾਰ ਵਿੱਚ ਰਾਜ ਮੰਤਰੀ ਤੋਂ ਤਰੱਕੀ ਦੇ ਕੇ ਕੈਬਨਿਟ ਰੈਂਕ ਦਿੱਤਾ ਗਿਆ।