ਤੁਸੀਂ ਕਿਸਾਨ ਦੀ ਜ਼ਿੰਦਗੀ ਬਾਰੇ ਕੀ ਜਾਣਦੇ ਹੋ ਆਪਣੇ ਸ਼ਬਦਾਂ ਵਿੱਚ ਲਿਖੋ
Answers
Explanation:
ਕਿਸਾਨ ਖ਼ੁਦਕੁਸ਼ੀਆਂ ਖੇਤੀ ਖੇਤਰ ਦੀ ਆਰਥਿਕ ਮੰਦਹਾਲੀ 'ਚੋਂ ਉਪਜਿਆ ਆਤਮਘਾਤੀ ਕਦਮ ਹੈ। ਮਾੜੀ ਆਰਥਿਕ ਹਾਲਤ ਨਾਲ ਜਦੋਂ ਗੁਜ਼ਾਰਾ ਕਰਨਾ ਅਸੰਭਵ ਹੋ ਜਾਵੇ ਜਾਂ ਕਰਜ਼ਾ ਹੱਦ ਤੋਂ ਵਧ ਜਾਵੇ ਤਾਂ ਢਹਿੰਦੀ ਕਲਾ 'ਚ ਆ ਕੇ ਕਿਸਾਨ ਵੱਲੋਂ ਕੀਤੀ ਆਤਮਹੱਤਿਆ ਨੂੰ ਕਿਸਾਨ ਖ਼ੁਦਕੁਸ਼ੀ ਕਿਹਾ ਜਾਂਦਾ ਹੈ। 2014 ਵਿੱਚ ਭਾਰਤ ਦੀ ਨੈਸ਼ਨਲ ਕ੍ਰਾਇਮ ਰਿਕਾਰਡ ਬਿਊਰੋ ਨੇ 5,650 ਕਿਸਾਨ ਖ਼ੁਦਕੁਸ਼ੀਆਂ ਦੀ ਰਿਪੋਰਟ ਦਿੱਤੀ 2004 ਵਿਚ ਸਭ ਤੋਂ ਵੱਧ ਕਿਸਾਨ ਖੁਦਕੁਸ਼ੀਆਂ ਦਰਜ ਕੀਤੀਆਂ ਗਈਆਂ ਜਦੋਂ 18,241 ਕਿਸਾਨ ਖੁਦਕੁਸ਼ੀ ਕਰ ਗਏ। 2005 ਰਾਹੀਂ 10 ਸਾਲ ਦੇ ਅਰਸੇ ਵਿੱਚ ਭਾਰਤ ਵਿੱਚ ਕਿਸਾਨਾਂ ਦੀਆਂ ਖੁਦਕੁਸ਼ੀਆਂ ਦੀ ਰੇਂਜ 100,000 ਕੁੱਲ ਆਬਾਦੀ ਪ੍ਰਤੀ 1.4 ਤੋਂ 1.8 ਦੇ ਵਿਚਕਾਰ ਸੀ।ਮੁਲਕ ਭਰ ਵਿੱਚ ਸਾਢੇ ਤਿੰਨ ਲੱਖ ਤੋਂ ਵੱਧ ਕਿਸਾਨ ਕਰਜ਼ੇ ਦੇ ਬੋਝ ਕਾਰਨ ਖ਼ੁਦਕੁਸ਼ੀਆਂ ਕਰ ਚੁੱਕੇ ਹਨ ਅਤੇ ਇਹ ਖ਼ੁਦਕੁਸ਼ੀਆਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਕੇਂਦਰ ਸਰਕਾਰ ਦੇ ਅਦਾਰੇ ਨੈਸ਼ਨਲ ਕਰਾਇਮ ਰਿਕਾਰਡਜ਼ ਬਿਓਰੋ ਦੇ ਅੰਕੜਿਆਂ ਅਨੁਸਾਰ 1995 ਤੋਂ 2016 ਦੌਰਾਨ 3 ਲੱਖ ਤੋਂ ਵੱਧ ਕਿਸਾਨਾਂ ਦੀਆਂ ਖ਼ੁਦਕੁਸ਼ੀਆਂ ਦਰਜ ਹੋਈਆਂ ਹਨ। ਹੁਣ ਇਸ ਅਦਾਰੇ ਦੁਆਰਾ ਕਿਸਾਨ ਖ਼ੁਦਕੁਸ਼ੀਆਂ ਦੇ ਅੰਕੜੇ ਜਾਰੀ ਕਰਨੇ ਬੰਦ ਕੀਤੇ ਹੋਏ ਹਨ। ਖੇਤੀਬਾੜੀ ਵਿਕਾਸ ਦੇ ਪੱਖ ਤੋਂ ਨਮੂਨੇ ਦੇ ਪ੍ਰਚਾਰੇ ਜਾਂਦੇ ਸੂਬੇ ਪੰਜਾਬ ਵਿੱਚ 2000 ਤੋਂ 2015 ਤੱਕ ਦੇ 16 ਸਾਲਾਂ ਦੌਰਾਨ 16000 ਤੋਂ ਵੱਧ ਕਿਸਾਨਾਂ ਤੇ ਖੇਤ ਮਜ਼ਦੂਰਾਂ ਨੇ ਖ਼ੁਦਕੁਸ਼ੀ ਕੀਤੀ ਹੈ।ਅੰਕੜਿਆਂ ਅਨੁਸਾਰ ਜ਼ਿਆਦਾ ਕਰਜ਼ਾ ਵੱਡੇ ਕਿਸਾਨਾਂ ’ਤੇ ਹੈ ਪਰ ਜ਼ਿਆਦਾ ਖ਼ੁਦਕੁਸ਼ੀ ਛੋਟੀ ਮਾਲਕੀ ਵਾਲੇ ਕਿਸਾਨ ਕਰ ਰਹੇ ਹਨ।