ਵਾਤਾਵਰਣ ਕੀ ਹੈ? ਸਾਫ਼ ਵਾਤਾਵਰਣ ਤੋਂ ਤੁਹਾਡਾ ਕੀ ਭਾਵ ਹੈ?
Answers
Answer:
ਵਿਸ਼ਵ ਵਾਤਾਵਰਣ ਦਿਵਸ 5 ਜੂਨ ਨੂੰ ਇਸ ਮਕਸਦ ਨਾਲ ਦੁਨੀਆਂ ਭਰ ‘ਚ ਮਨਾਇਆ ਜਾਂਦਾ ਹੈ ਤਾਂ ਕਿ ਇਸ ਧਰਤੀ ਤੇ ਰਹਿ ਰਹੇ ਲੋਕਾਂ ਨੂੰ ਵਾਤਾਵਰਣ ਪ੍ਰਤੀ ਜਾਗਰੂਕ ਕੀਤਾ ਜਾ ਸਕੇ। ਵਿਸ਼ਵ ਵਾਤਾਵਰਣ ਦਿਵਸ ਮਨਾਉਣ ਦੀ ਲੋੜ ਉਦੋਂ ਹੀ ਪਈ ਜਦੋਂ ਚਾਰ ਚੁਫੇਰਿਓਂ ਹਵਾ, ਪਾਣੀ ਤੇ ਧਰਤੀ ਦਾ ਪ੍ਰਦੂਸ਼ਣ ਲਗਾਤਾਰ ਵੱਧਣ ਲਗਾ। ਇਸ ਪ੍ਰਦੂਸ਼ਣ ਦੇ ਆਲਮੀ ਪੱਧਰ ‘ਤੇ ਬਹੁਤ ਹੀ ਡੂੰਘੇ ਤੇ ਮਾੜੇ ਪ੍ਰਭਾਵ ਪਾਏ ਹਨ। ਪ੍ਰਦੂਸ਼ਣ ਦੇ ਇਹਨਾਂ ਪੈ ਰਹੇ ਪ੍ਰਭਾਵਾਂ ਕਾਰਨ ਹੀ ਸੰਯੁਕਤ ਰਾਸ਼ਟਰ ਸੰਸਥਾ ਦੁਨੀਆਂ ਭਰ ਦੀਆਂ ਸਰਕਾਰਾਂ ਨੂੰ ਇੱਕ ਮੰਚ ਤੇ ਇਕੱਠੀਆਂ ਕਰ ਕੇ ਇਸ ਗੰਭੀਰ ਮਸਲੇ ਨੂੰ ਸਮਝਣ ਅਤੇ ਇਸ ਦੇ ਹਲ ਤਲਾਸ਼ਣ ਲਈ ਯਤਨਸ਼ੀਲ ਹੈ।
ਵਿਸ਼ਵ ਵਾਤਾਵਰਣ ਦਿਵਸ
ਹੋਰ ਨਾਮ
ਵਾਤਾਵਰਣ ਦਿਵਸ
ਮਕਸਦ
ਕੁਦਰਤ ਨੂੰ ਬਚਾਉਣ ਦੇ ਲਈ
ਤਾਰੀਖ਼
5 ਜੂਨ
ਸਮਾਂ
1 ਦਿਨ
ਹੋਰ ਸੰਬੰਧਿਤ
ਧਰਤੀ ਦਿਵਸ
ਵਿਗਿਆਨੀਆਂ ਦੇ ਸ਼ੰਕੇ ਸੋਧੋ
ਵਾਤਾਵਰਣ ਵਿਗਿਆਨੀਆਂ ਨੇ ਜੋ ਸ਼ੰਕੇ ਜ਼ਹਿਰ ਕੀਤੇ ਸਨ ਉਹ ਅੱਜ ਸੱਚ ਹੋਣ ਵੱਧ ਰਹੇ ਹਨ। ਓਜ਼ੋਨ ਪਰਤ ਵਿੱਚ ਛੇਕ ਹੋ ਜਾਣੇ, ਗਲੇਸ਼ੀਅਰਾਂ ਦਾ ਲਗਾਤਾਰ ਪਿਘਲਣਾ ਤੇ ਆਲਮੀ ਤਪਸ਼ ਦਾ ਵੱਧਣਾ ਇਸ ਦੇ ਮਾਰੂ ਪ੍ਰਭਾਵਾਂ ਦੇ ਸਪਸ਼ਟ ਲੱਛਣ ਹਨ। ਪ੍ਰਦੂਸ਼ਣ ਕਾਰਨ ਕੈਂਸਰ ਵਰਗੀਆਂ ਨਾ ਮੁਰਾਦ ਬਿਮਾਰੀਆਂ ਨੇ ਦੁਨੀਆਂ ਭਰ ‘ਚ ਪੈਰ ਪਸਾਰ ਲਏ ਹਨ। ਇਸ ਕਰ ਕੇ ਸਭ ਦਾ ਧਿਆਨ ਇਧਰ ਖਿਚਿਆ ਜਾ ਰਿਹਾ ਹੈ ਜਿਹੜਾ ਕਿ ਬਹੁਤ ਜਰੂਰੀ ਵੀ ਹੈ।
ਆਲਮੀ ਤਪਸ਼ ਸੋਧੋ
ਅੱਜ ਗਲੋਬਲ ਵਾਰਮਿੰਗ ਵਿੱਚ ਵਾਧਾ ਹੋ ਰਿਹਾ ਹੈ ਜਿਸ ਨਾਲ ਧਰੂਵਾ ਦੀ ਬਰਫ ਪਿਘਲ ਰਹੀ ਹੈ। ਜੇਕਰ ਇਸ ਪਾਸੇ ਧਿਆਨ ਨਾ ਦਿੱਤਾ ਤਾਂ ਸੰਮੂਦਰਾਂ ਦੇ ਪਾਣੀ ਦਾ ਪੱਧਰ ਉੱਚਾ ਹੋ ਜਾਵੇਗਾ ਅਤੇ ਤੱਟਵਰਤੀ ਇਲਾਕੇ ਇਸ ਵਿੱਚ ਡੁੱਬ ਜਾਣਗੇ। ਅੱਜ ਅਸੀਂ ਦੇਖ ਰਹੇਂ ਹਾਂ ਕਿ ਸਾਡਾ ਸੁੱਰਖਿਆ ਕਵਚ ਉਜੋਨ ਵਿੱਚ ਛੇਕ ਹੋ ਚੁੱਕਿਆ ਹੈ ਜਿਸ ਨਾਲ ਪਰਾਂਵੈਂਗਨੀ ਕਿਰਨਾਂ ਧਰਤੀ ਤੇ ਕੈਂਸਰ ਵਰਗੇ ਰੋਗ ਫੈਲਾ ਰਹੀਆਂ ਹਨ। ਗਰੀਨ ਹਾਊਸ ਪ੍ਰਭਾਵ ਵਿੱਚ ਵਾਧਾ ਹੋ ਰਿਹਾ ਹੈ। ਇਸ ਤੋਂ ਭਾਵ ਇਹ ਹੈ ਕਿ ਕਾਰਬਨਡਾਇਆਕਸਾਈਡ ਗੈਸ ਦੀ ਹਵਾ ਵਿੱਚ ਮਾਤਰਾ 0.03 % ਤੋਂ ਵੱਧ ਰਹੀ ਹੈ। ਇਹੀ ਵੱਧ ਗਰਮੀ ਨੂੰ ਵਧਾਉਣ ਦਾ ਵੱਧ ਕਾਰਨ ਬਣਦਾ ਜਾ ਰਿਹਾ ਹੈ। ਸਮਾਂ ਇਹ ਹੈ ਕਿ ਮੱਨੁਖ ਦਾ ਜੋ ਵੀ ਅੱਜ ਕੰਮ ਜਿਵੇਂ ਪੈਟ੍ਰੋਲੀਅਮ ਦੀ ਵੱਧ ਵਰਤੋਂ ਕਰਨ ਨਾਲ ਜਹਿਰੀਲੇ ਧੂੰਏ ਦਾ ਵੱਧ ਪੈਦਾਵਾਰ ਹੋ ਰਹੀ ਹੈ। ਫਰਿਜ ਅਤੇ ਏਅਰ ਕੰਡੀਸ਼ਨਰ ਦੀ ਵਰਤੋਂ ਅਤੇ ਤੇਜੀ ਨਾਲ ਵਧ ਰਹੇ ਉਦਯੋਗੀਕਰਨ ਨਾਲ ਕਾਰਬਨਡਾਈਆਕਸਾਈਡ ਵਿੱਚ ਵਾਧਾ ਹੋ ਰਿਹਾ ਹੈ ਅਤੇ ਸੀ.ਐਫ.ਸੀ. ਗੈਸ ਦਾ ਰਿਸਾਵ ਹੋ ਰਿਹਾ ਹੈ। ਕਾਰਬਨਡਾਈਆਕਸਾਈਡ ਗੈਸ ਦਾ ਪੱਧਰ ਸਥਿਰ ਰੱਖਣ ਲਈ ਅਤੇ ਸੀ.ਐਫ.ਸੀ. ਗੈਸਾਂ ਦਾ ਰਿਸਾਵ ਰੋਕਣ ਲਈ।