Science, asked by supreeth12339, 9 months ago

ਗੁਰੂ ਨਾਨਕ ਦੇਵ ਜੀ ਲੇਖ​

Answers

Answered by Tejaswi216
14

Answer:

ਸਤਿਗੁਰ ਨਾਨਕ ਪ੍ਰਗਟਿਆ ਮਿਟੀ ਧੁੰਦ ਜਗ ਚਾਨਣ ਹੋਇਆ। ਗੁਰੂ ਨਾਨਕ ਦੇਵ ਜੀ ਸਿਖ ਮਤ ਦੇ ਪਹਿਲੇ ਗੁਰੂ ਅਤੇ ਸੰਸਥਾਪਕ ਸਨ। ਉਹਨਾਂ ਦਾ ਜਨਮ ਅਜਿਹੇ ਸਮੇਂ ਵਿਚ ਹੋਇਆ ਜਦੋਂ ਦੇਸ਼ ਵਿਚ ਮੁਸਲਮਾਨ ਰਾਜ ਕਰ ਰਹੇ ਸਨ। ਉਹਨਾਂ ਦੇ ਅਤਿਆਚਾਰਾਂ ਤੋਂ ਤੰਗ ਆ ਕੇ ਹਿੰਦੂ ਭਾਸ ਤ੍ਰਾਸ ਕਰ ਰਹੇ ਸਨ। ਹਿੰਦੂ ਅਤੇ ਮੁਸਲਮਾਨ ਦੋਵੇਂ ਧਾਰਮਿਕ ਅਡੰਬਰਾਂ ਵਿਚ ਪੈ ਕੇ ਇਕ ਦੂਜੇ ਦੇ ਖੂਨ ਦੇ ਪਿਆਰੇ ਹੋ ਰਹੇ ਸਨ। ਅਜਿਹੇ ਸਮੇਂ ਵਿਚ ਗੁਰੂ ਨਾਨਕ ਦੇਵ ਜੀ ਨੇ ਜਨਮ ਲੈ ਕੇ ਆਮ ਜਨਤਾ ਨੂੰ ਧਰਮ ਦਾ ਸਚਾ ਰਾਹ ਵਿਖਾਇਆ।

ਗੁਰੂ ਨਾਨਕ ਦੇਵ ਜੀ ਦਾ ਜਨਮ 15 ਅਪ੍ਰੈਲ 1469 ਦੀ ਕਤਕ ਦੀ ਪੂਰਨਮਾਸ਼ੀ ਨੂੰ ਜ਼ਿਲਾ ਸ਼ੇਖੂਪੁਰਾ ਦੇ ਇਕ ਪਿੰਡ ਤਲਵੰਡੀ ਵਿਖੇ ਹੋਇਆ। ਇਹ ਸਥਾਨ ਬਾਅਦ ਵਿਚ ਨਨਕਾਣਾ ਸਾਹਿਬ ਦੇ ਨਾਂ ਨਾਲ ਪ੍ਰਸਿਧ ਹੋ ਗਿਆ। ਪਾਕਿਸਤਾਨ ਦੇ ਬਣ ਜਾਣ ਦੇ ਕਾਰਣ ਇਹ ਖੇਤਰ ਪਛਮੀ ਪਾਕਿਸਤਾਨ ਵਿਚ ਚਲਾ ਗਿਆ ਹੈ। ਗੁਰੂ ਨਾਨਕ ਦੇਵ ਜੀ ਦੇ ਪਿਤਾ ਦਾ ਨਾਂ ਕਲਿਆਣ ਚੰਦ ਜਾਂ ਮਹਿਤਾ ਕਾਲੂ ਅਤੇ ਮਾਤਾ ਦਾ ਨਾਂ ਤ੍ਰਿਪਤਾ ਸੀ। ਬਾਲਕ ਨਾਨਕ ਦਾ ਬਚਪਨ ਨਿਰਾਲਾ ਸੀ।

Answered by shrutisharma4567
21

Explanation:

 \huge {\underline{ \bf \red{HEYA\:MATE}}}

\boxed{ \huge{ \fcolorbox{red}{black}{ \pink{AnsWer}}} }

ਗੁਰੂ ਨਾਨਕ ਦੇਵ ਜੀ (29 ਨਵੰਬਰ 1469 – 22 ਸਤੰਬਰ 1539) ਸਿੱਖੀ ਦੇ ਬਾਨੀ ਅਤੇ ਦਸਾਂ ਸਿੱਖ ਗੁਰੂਆਂ ਵਿਚੋਂ ਪਹਿਲੇ ਗੁਰੂ ਸਨ। ਇਹਨਾਂ ਦਾ ਜਨਮ ਦਿਨ ਦੁਨੀਆ ਵਿੱਚ ਗੁਰਪੁਰਬ ਵਜੋਂ ਮਨਾਇਆ ਜਾਂਦਾ ਹੈ, ਜੋ ਨਾਨਕਸ਼ਾਹੀ ਕਲੈਂਡਰ 2003 ਮਤਾਬਕ 1 ਵੈਸਾਖ ਅਤੇ ਬਿਕ੍ਰਮੀ ਨਾਨਕਸ਼ਾਹੀ ਕਲੈਂਡਰ ਮੁਤਾਬਿਕ ਕੱਤਕ ਦੀ ਪੂਰਨਮਾਸ਼ੀ ਨੂੰ ਹਰ ਸਾਲ ਅਕਤੂਬਰ-ਨਵੰਬਰ ਮਹੀਨਿਆਂ ਵਿਚਾਲ਼ੇ ਵੱਖਰੀ ਤਰੀਕ ਨੂੰ ਆਉਂਦਾ ਹੈ।[1]ਗੁਰੂ ਨਾਨਕ ਸਾਹਿਬ ਨੇ ਦੂਰ-ਦੁਰਾਡੇ ਸਫ਼ਰ ਕਰ ਲੋਕਾਈ ਨੂੰ ਇੱਕ ਰੱਬ ਦਾ ਸੁਨੇਹਾ ਦਿੱਤਾ ਜੋ ਆਪਣੀ ਬਣਾਈ ਖ਼ਲਕਤ ਵਿੱਚ ਹਾਦਰ ਅਤੇ ਦਾਇਮ ਸੱਚਾਈ ਦੀ ਹਕ਼ੀਕਤ ਹੈ।[2] ਬਰਾਬਰਤਾ, ਭਾਈਚਾਰਕ ਪਿਆਰ, ਇਤਫ਼ਾਕ, ਚੰਗਿਆਈ ਅਤੇ ਗੁਣਾਂ ਉੱਤੇ ਮਬਨੀ ਉਹਨਾਂ ਨੇ ਇੱਕ ਅਨੋਖਾ ਰੁਹਾਨੀ, ਸਮਾਜਿਕ ਅਤੇ ਸਿਆਸੀ ਪਲੇਟਫਾਰਮ ਤਿਆਰ ਕੀਤਾ।[3][4][5] ਸਿੱਖੀ ਦੇ ਮਾਝ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਗੁਰ ਨਾਨਕ ਸਾਹਿਬ ਦੇ 974 ਵਾਕ ਸ਼ਾਇਰਾਨਾ ਅੰਦਾਜ਼ ਵਿੱਚ ਦਰਜ ਹਨ, ਜਿਹਨਾਂ ਵਿੱਚੋਂ ਜਪੁਜੀ ਸਾਹਿਬ, ਆਸਾ ਦੀ ਵਾਰ ਅਤੇ ਸਿੱਧ-ਗੋਸਟ ਆਦਿ ਪ੍ਰਮੁ ਹਨ। ਇਹ ਸਿੱਖਾਂ ਦਾ ਯਕੀਨ ਹੈ ਕਿ ਗੁਰ ਨਾਨਕ ਦੀ ਹੁਰਮਤ, ਦਿੱਵਤਾ ਅਤੇ ਧਾਰਮਕ ਇਖਤਿਆਰ ਬਾਅਦ ਵਾਲ਼ੇ ਗੁਰੂਆਂ ਵਿੱਚ ਵੀ ਸ਼ਾਮਿਲ ਸੀ।[6]

\huge{\red{\tt Hope \: it \: helps \: you}}

\color{lightgreen}{{MARK IT AS BRAINLIEST!! }}

Similar questions