ਮਿਹਨਤ ਦਾ ਫਲ ਮਿੱਠਾ ਹੁੰਦਾ ਹੈ ਵਿਸ਼ੇ ਤੇ ਕਹਾਣੀ ਲਿਖੋ।
Answers
Explanation:
ਅੱਜ ਜ਼ਿਆਦਾਤਰ ਲੋਕਾਂ ਨੂੰ ਆਪਣੇ ਕੰਮ-ਧੰਦੇ ਕਰਨ ਵਿਚ ਜ਼ਰਾ ਵੀ ਮਜ਼ਾ ਨਹੀਂ ਆਉਂਦਾ। ਉਨ੍ਹਾਂ ਨੂੰ ਘੰਟਿਆਂ ਬੱਧੀ ਲੱਕ-ਤੋੜਵੀਂ ਮਿਹਨਤ ਕਰਨੀ ਪੈਂਦੀ ਹੈ ਜਿਸ ਕਰਕੇ ਉਨ੍ਹਾਂ ਦਾ ਕੰਮ ’ਤੇ ਜਾਣ ਨੂੰ ਮਨ ਨਹੀਂ ਕਰਦਾ। ਅਜਿਹੇ ਲੋਕਾਂ ਨੂੰ ਆਪਣੇ ਕੰਮ ਵਿਚ ਦਿਲਚਸਪੀ ਲੈਣ ਅਤੇ ਇਸ ਤੋਂ ਖ਼ੁਸ਼ੀ ਪਾਉਣ ਦੀ ਪ੍ਰੇਰਣਾ ਕਿੱਥੋਂ ਮਿਲ ਸਕਦੀ ਹੈ?
2 ਬਾਈਬਲ ਸਾਨੂੰ ਮਿਹਨਤ ਕਰਨ ਦੀ ਹੱਲਾਸ਼ੇਰੀ ਦਿੰਦੀ ਹੈ। ਇਸ ਵਿਚ ਦੱਸਿਆ ਹੈ ਕਿ ਕੰਮ ਅਤੇ ਇਸ ਦੇ ਲਾਭ ਪਰਮੇਸ਼ੁਰ ਵੱਲੋਂ ਦਾਤ ਹਨ। ਸੁਲੇਮਾਨ ਨੇ ਲਿਖਿਆ ਸੀ: “ਹਰੇਕ ਆਦਮੀ ਖਾਵੇ ਪੀਵੇ ਅਤੇ ਆਪੋ ਆਪਣੇ ਧੰਦੇ ਦਾ ਲਾਭ ਭੋਗੇ, ਤਾਂ ਇਹ ਵੀ ਪਰਮੇਸ਼ੁਰ ਦੀ ਦਾਤ ਹੈ।” (ਉਪਦੇਸ਼ਕ ਦੀ ਪੋਥੀ 3:13) ਯਹੋਵਾਹ ਸਾਡੇ ਨਾਲ ਪਿਆਰ ਕਰਦਾ ਹੈ ਅਤੇ ਹਮੇਸ਼ਾ ਸਾਡੇ ਭਲੇ ਲਈ ਸੋਚਦਾ ਹੈ। ਉਹ ਚਾਹੁੰਦਾ ਹੈ ਕਿ ਅਸੀਂ ਆਪਣੇ ਕੰਮ ਤੋਂ ਖ਼ੁਸ਼ੀ ਪਾਈਏ ਅਤੇ ਮਿਹਨਤ ਦਾ ਮਿੱਠਾ ਫਲ ਖਾਈਏ। ਇਸ ਲਈ ਜ਼ਰੂਰੀ ਹੈ ਕਿ ਅਸੀਂ ਕੰਮ ਪ੍ਰਤੀ ਉਸ ਦੇ ਨਜ਼ਰੀਏ ਨੂੰ ਧਿਆਨ ਵਿਚ ਰੱਖੀਏ ਅਤੇ ਉਸ ਦੇ ਅਸੂਲਾਂ ਉੱਤੇ ਚੱਲੀਏ।—ਉਪਦੇਸ਼ਕ ਦੀ ਪੋਥੀ 2:24; 5:18 ਪੜ੍ਹੋ।
3 ਇਸ ਅਧਿਆਇ ਵਿਚ ਅਸੀਂ ਚਾਰ ਸਵਾਲਾਂ ’ਤੇ ਗੌਰ ਕਰਾਂਗੇ: ਅਸੀਂ ਆਪਣੇ ਕੰਮ ਤੋਂ ਖ਼ੁਸ਼ੀ ਕਿਵੇਂ ਪਾ ਸਕਦੇ ਹਾਂ? ਮਸੀਹੀਆਂ ਨੂੰ ਕਿਹੜੇ ਕੰਮ ਨਹੀਂ ਕਰਨੇ ਚਾਹੀਦੇ? ਆਪਣੀ ਭਗਤੀ ਨੂੰ ਧਿਆਨ ਵਿਚ ਰੱਖਦਿਆਂ ਸਾਨੂੰ ਨੌਕਰੀ ਬਾਰੇ ਕਿਹੜੀ ਗੱਲ ਯਾਦ ਰੱਖਣ ਦੀ ਲੋੜ ਹੈ? ਅੱਜ ਸਭ ਤੋਂ ਮਹੱਤਵਪੂਰਣ ਕੰਮ ਕਿਹੜਾ ਹੈ? ਪਰ ਇਨ੍ਹਾਂ ਸਵਾਲਾਂ ਉੱਤੇ ਗੌਰ ਕਰਨ ਤੋਂ ਪਹਿਲਾਂ ਆਓ ਆਪਾਂ ਦੇਖੀਏ ਕਿ ਯਹੋਵਾਹ ਪਰਮੇਸ਼ੁਰ ਅਤੇ ਯਿਸੂ ਮਸੀਹ ਨੇ ਸਾਡੇ ਲਈ ਕੰਮ ਦੇ ਮਾਮਲੇ ਵਿਚ ਕਿਹੋ ਜਿਹੀ ਮਿਸਾਲ ਕਾਇਮ ਕੀਤੀ ਹੈ।
.....