Art, asked by sukhe1312gmailcom, 8 months ago

ਕਰਤਾਰ ਸਿੰਘ ਦੁੱਗਲ ਦੁਅਰਾ ਲਿਖੀ ਕਿਹੜੀ ਕਹਾਣੀ ਬਾਰ੍ਹਵੀਂ ਜਮਾਤ ਦੇ ਪਾਠਕ੍ਰਮ ਵਿੱਚ ਸ਼ਾਮਲ ਹੈ ? *​

Answers

Answered by Anonymous
11

\huge\pink{Answer by a punjabi girl}

ਕਰਤਾਰ ਸਿੰਘ ਦੁੱਗਲ (1 ਮਾਰਚ 1917 - 26 ਜਨਵਰੀ 2012) ਇੱਕ ਪੰਜਾਬੀ ਲੇਖਕ ਸਨ। ਉਹ ਪੰਜਾਬੀ, ਉਰਦੂ, ਹਿੰਦੀ ਅਤੇ ਅੰਗਰੇਜ਼ੀ ਵਿੱਚ ਲਿਖਦੇ ਸਨ। ਉਸ ਨੇ ਨਿੱਕੀ ਕਹਾਣੀ ਤੋਂ ਬਿਨਾਂ ਨਾਵਲ, ਨਾਟਕ, ਰੇਡੀਓ ਨਾਟਕ ਤੇ ਕਵਿਤਾ ਵੀ ਲਿਖੀ ਤੇ ਇਨ੍ਹਾਂ ਸਾਰੇ ਖੇਤਰਾਂ ਵਿੱਚ ਮਹਿਮਾ ਪ੍ਰਾਪਤ ਕੀਤੀ। ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਅੰਗਰੇਜ਼ੀ ਵਿੱਚ ਅਨੁਵਾਦ ਵੀ ਕੀਤਾਜੀਵਨ

ਕਰਤਾਰ ਸਿੰਘ ਦੁੱਗਲ ਦਾ ਜਨਮ ਪਿੰਡ ਧਮਾਲ ਜ਼ਿਲ੍ਹਾ ਰਾਵਲਪਿੰਡੀ (ਹੁਣ ਪਾਕਿਸਤਾਨ ਵਿੱਚ) ਵਿਖੇ 1 ਮਾਰਚ 1917 ਨੂੰ ਜੀਵਨ ਸਿੰਘ ਦੁੱਗਲ ਅਤੇ ਸਤਵੰਤ ਕੌਰ ਦੇ ਘਰ ਹੋਇਆ। ਫਾਰਮਨ ਕ੍ਰਿਸਚੀਅਨ ਕਾਲਜ, ਲਾਹੌਰ ਤੋਂ ਐਮ. ਏ. ਅੰਗਰੇਜ਼ੀ ਕਰਨ ਤੋਂ ਬਾਅਦ ਦੁੱਗਲ ਨੇ ਆਪਣਾ ਪ੍ਰੋਫੈਸ਼ਨਲ ਜੀਵਨ ਆਲ ਇੰਡੀਆ ਰੇਡਿਓ ਤੋਂ ਸ਼ੁਰੂ ਕੀਤਾ ਸੀ। ਇਸ ਅਦਾਰੇ ਨਾਲ ਇਹ 1942 ਤੋਂ 1966 ਤੱਕ ਵੱਖ-ਵੱਖ ਅਹੁਦਿਆਂ ‘ਤੇ ਰਹਿਕੇ ਕੰਮ ਕਰਦੇ ਰਹੇ ਅਤੇ ਸਟੇਸ਼ਨ ਡਾਇਰੈਕਟਰ ਬਣੇ। ਇਸ ਦੌਰਾਨ ਉਹਨਾਂ ਨੇ ਪੰਜਾਬੀ ਅਤੇ ਹੋਰਨਾਂ ਭਾਸ਼ਾਵਾਂ ਵਿੱਚ ਪ੍ਰੋਗਰਾਮ ਬਣਾਉਣ ਦਾ ਕਾਰਜਭਾਰ ਨਿਭਾਇਆ। ਦੁੱਗਲ 1966 ਤੋਂ 1973 ਤੱਕ ਨੈਸ਼ਨਲ ਬੁੱਕ ਟਰੱਸਟ ਦੇ ਸਕੱਤਰ ਅਤੇ ਡਾਇਰੈਕਟਰ ਵੀ ਰਹੇ। ੳਹਨਾਂ ਨੇ ਸੂਚਨਾ ਅਡਵਾਈਜ਼ਰ ਵਜੋਂ ਮਨਿਸਟਰੀ ਆਫ਼ ਇਨਫ਼ਰਮੇਸ਼ਨ ਐਂਡ ਬਰਾਡਕਾਸਟਿੰਗ (ਪਲੈਨਿੰਗ ਕਮਿਸ਼ਨ) ਵਿੱਚ ਵੀ ਕੰਮ ਕੀਤਾ। ਉਹ ਰਾਜ ਸਭਾ ਦੇ ਮੈਂਬਰ ਵੀ ਰਹੇ।

ਉਹ ਕਈ ਸੰਸਥਾਵਾਂ ਦੇ ਸੰਸਥਾਪਕ ਵੀ ਸਨ, ਜਿਹਨਾਂ ਵਿੱਚ ਰਾਜਾ ਰਾਮਮੋਹਨ ਰਾਏ ਲਾਇਬਰੇਰੀ ਫਾਊਂਡੇਸ਼ਨ, ਇਨਸਟੀਚਿਊਟ ਆਫ਼ ਸੋਸ਼ਲ ਐਂਡ ਇਕਨੌਮਿਕ ਚੇਂਜ ਬੰਗਲੌਰ, ਜ਼ਾਕਿਰ ਹੁਸੈਨ ਐਜੂਕੇਸ਼ਨਲ ਫਾਊਂਡੇਸ਼ਨ ਸ਼ਾਮਿਲ ਹਨ। ਉਹ ਸਾਹਿਤਕ ਖੇਤਰ ਦੀਆਂ ਕਈ ਸੰਸਥਾਵਾਂ ਦੇ ਆਹੁਦੇਦਾਰ ਵੀ ਰਹੇ। ਉਹ ਪੰਜਾਬੀ ਸਾਹਿਤ ਸਭਾ ਦਿੱਲੀ ਦੇ ਮੌਜੂਦਾ ਪ੍ਰਧਾਨ ਸਨ ਅਤੇ 1984 ਵਿੱਚ ਪੰਜਾਬੀ ਯੂਨੀਵਰਸਿਟੀ ਦੇ ਨੌਮੀਨੇਟਿਡ ਫੈਲੋ ਬਣੇ। ਅਗਸਤ 1977 ਨੂੰ ਉਹਨਾਂ ਨੂੰ ਸਤਿਕਾਰ ਦਿੰਦਿਆਂ ਰਾਜ ਸਭਾ ਦਾ ਮੈਂਬਰ ਵੀ ਨਾਮਜਦ ਕੀਤਾ ਗਿਆ।

I HOPE IT HELPS ☺️

Answered by jashan10034
0

Answer:

ਕਰਤਾਰ ਸਿੰਘ ਦੁੱਗਲ ਦੁਅਰਾ ਲਿਖੀ ਕਿਹੜੀ ਕਹਾਣੀ ਬਾਰ੍ਹਵੀਂ ਜਮਾਤ ਦੇ ਪਾਠਕ੍ਰਮ ਵਿੱਚ ਸ਼ਾਮਲ ਹੈ ? *

Explanation:

Similar questions