ਵਿਸ਼ਵੀਕਰਨ ਨਾਲ ਸਬੰਧਤ ਸੰਸਥਾ ਕਿਹੜੀ ਹੈ
Answers
Answer:
ਸੰਸਾਰੀਕਰਨ (ਜਾਂ ਵਿਸ਼ਵੀਕਰਨ, ਗਲੋਬਲੀਕਰਨ, ਸਰਬ-ਵਿਆਪਕਤਾ) ਕੌਮਾਂਤਰੀ ਮਿਲਾਪ ਦਾ ਇੱਕ ਅਮਲ ਹੈ ਜੋ ਦੁਨਿਆਵੀ ਖ਼ਿਆਲਾਂ, ਪੈਦਾਵਾਰਾਂ, ਵਿਚਾਰਾਂ ਅਤੇ ਸੱਭਿਆਚਾਰ ਦੇ ਹੋਰ ਪਹਿਲੂਆਂ ਦੀ ਅਦਲਾ-ਬਦਲੀ ਸਦਕਾ ਉੱਠਦਾ ਹੈ।[4][5] ਢੋਆ-ਢੁਆਈ ਅਤੇ ਦੂਰ-ਸੰਚਾਰ ਦੇ ਬੁਨਿਆਦੀ ਢਾਂਚੇ ਵਿੱਚ ਹੋਈ ਤਰੱਕੀ,ਜਿਹਨਾਂ ਵਿੱਚ ਤਾਰ ਪ੍ਰਬੰਧ ਅਤੇ ਮਗਰੋਂ ਇੰਟਰਨੈੱਟ ਵੀ ਸ਼ਾਮਲ ਹੈ, ਸਦਕਾ ਇਸ ਕਾਰਵਾਈ ਵਿੱਚ ਹੋਰ ਵੀ ਤੇਜ਼ੀ ਆਈ ਹੈ ਜਿਹਨਾਂ ਨੇ ਆਰਥਿਕ ਅਤੇ ਸੱਭਿਆਚਾਰਕ ਰੁਝੇਵਿਆਂ ਵਿਚਲੇ ਵਟਾਂਦਰਿਆਂ ਨੂੰ ਹੋਰ ਵਧਾ ਦਿੱਤਾ ਹੈ।[6]
ਭਾਵੇਂ ਕੁਝ ਵਿਦਵਾਨ ਸੰਸਾਰੀਕਰਨ ਦਾ ਸੋਮਾ ਅਜੋਕੇ ਸਮੇਂ ਵਿੱਚ ਮੰਨਦੇ ਹਨ ਪਰ ਕਈ ਹੋਰ ਵਿਦਵਾਨ ਇਹਦੇ ਅਤੀਤ ਨੂੰ ਯੂਰਪ ਦੇ ਕਾਢ ਜੁੱਗ ਅਤੇ ਨਵੇਂ ਸੰਸਾਰ ਵੱਲ ਦੇ ਸਫ਼ਰਾਂ ਤੋਂ ਵੀ ਬਹੁਤ ਪੁਰਾਣਾ ਮੰਨਦੇ ਹਨ। ਕਈ ਤਾਂ ਇਹਨੂੰ ਈਸਾ ਤੋਂ ਤਿੰਨ ਹਜ਼ਾਰ ਵਰ੍ਹੇ ਪਹਿਲਾਂ ਤੱਕ ਲੈ ਜਾਂਦੇ ਹਨ।[7][8] ਪਿਛਲੇ 19ਵੇਂ ਸੈਂਕੜੇ ਅਤੇ ਅਗੇਤਰੇ 20ਵੇਂ ਸੈਂਕੜੇ ਵਿੱਚ ਦੁਨੀਆ ਦੇ ਅਰਥਚਾਰਿਆਂ ਅਤੇ ਵਿਰਸਿਆਂ ਦੀ ਸਾਂਝ ਬੜੀ ਤੇਜ਼ੀ ਨਾਲ਼ ਵਧੀ
ਇਸ ਸੰਕਲਪ ਵਿੱਚ ਸੰਸਾਰੀਕਰਨ ਅਤੇ ਭੂਮੰਡੀਕਰਨ ਆਦਿ ਪਦਾਂ ਦੀ ਵਰਤੋਂ ਕੀਤੀ ਜਾਂਦੀ ਹੈ। ਇਹ ਸਾਡੇ ਸਮਿਆ ਦਾ ਐਸਾ ਬਹੁਚਰਚਿਤ ਵਰਤਾਰਾ ਹੈ, ਜਿਸ ਨੇ ਜੀਵਨ ਦੇ ਹਰ ਖੇਤਰ ਵਿੱਚ ਜਿਵੇਂ ਖੇਤੀ, ਉਦਯੋਗ, ਸਿਹਤ ਤੇ ਸਿੱਖਿਆ, ਰਾਜਨੀਤੀ, ਸਮਾਜ, ਸੂਚਨਾ ਤੇ ਸੰਚਾਰ ਕਲਾਵਾਂ ਅਤੇ ਚਿੰਤਨ ਨੂੰ ਪ੍ਰਭਾਵਿਤ ਕੀਤਾ ਹੈ।