History, asked by lovepre42, 8 months ago

ਹਰਿਮੰਦਰ ਸਾਹਿਬ ਦੀ ਨੀਂਹ ਸਾਈਂ ਮੀਆਂ ਮੀਰ ਨੇ ਰੱਖੀ ਸੀ, ਉਹਨਾਂ ਬਾਰੇ ਕਿਹੜਾ ਕਥਨ ਸਹੀ ਹੈ ?​

Answers

Answered by carryminati60
1

ਇਹ ਗੁਰਦੁਆਰਾ ਗੁਰੂ ਰਾਮ ਦਾਸ ਜੀ ਦੁਆਰਾ 1577 ਵਿੱਚ ਬਣਵਾਏ ਗਏ ਸਰੋਵਰ ਦੇ ਦੁਆਲੇ ਬਣਾਇਆ ਗਿਆ ਹੈ।[5][6] ਇਸਦੀ ਨੀਂਹ 28 ਦਸੰਬਰ 1588 ਵਿੱਚ ਸਾਈਂ ਮੀਆਂ ਮੀਰ ਜੀ ਦੁਆਰਾ ਰੱਖਿਆ ਗਿਆ ਸੀ।[1] 1604 ਵਿੱਚ ਗੁਰੂ ਅਰਜਨ ਦੇਵ ਨੇ ਇੱਥੇ ਆਦਿ ਗ੍ਰੰਥ ਦੇ ਇੱਕ ਖਰੜੇ ਦਾ ਪ੍ਰਕਾਸ਼ ਕੀਤਾ ਅਤੇ ਇਸ ਥਾਂ ਨੂੰ "ਅਠ ਸਠ ਤੀਰਥ" ਕਿਹਾ।[2][7]

ਦੋ ਸਾਲਾਂ ਬਾਅਦ ਸੰਨ ੧੬੦੬ ਵਿੱਚ "ਅਕਾਲ ਤਖਤ" ਦਾ ਨੀਂਹ ਪੱਥਰ ਗੁਰੂ ਹਰਿਗੋਬਿੰਦ ਸਾਹਿਬ ਜੀ ਦੁਆਰਾ ਰੱਖਿਆ ਗਿਆ। ਇਸ ਤੋਂ ਇਲਾਵਾ 1757, 1762 ਅਤੇ 1764 ਵਰ੍ਹਿਆ ਦੇ ਅਫ਼ਗ਼ਾਨ ਹਮਲਿਆਂ ਦੌਰਾਨ ਦਰਬਾਰ ਸਾਹਿਬ ਦੀ ਇਮਾਰਤ ਨੂੰ ਨਸ਼ਟ ਕਰ ਦਿੱਤਾ ਗਿਆ ਸੀ। ਬਾਬਾ ਦੀਪ ਸਿੰਘ ਜੀ ਦੀ ਸ਼ਹਿਦੀ ਵੀ ੧੬੫੭ ਦੇ ਅਫ਼ਗ਼ਾਨ ਹਮਲੇ ਦੌਰਾਨ ਹੀ ਦਰਬਾਰ ਸਾਹਿਬ ਦੀ ਰਾਖੀ ਕਰਦਿਆ ਹੋਈ ਸੀ।

ਦਰਬਾਰ ਸਾਹਿਬ ਦਾ ਮੌਜੂਦਾ ਰੂਪ ੧੭੬੪ ਵਿੱਚ ਜੱਸਾ ਸਿੰਘ ਆਹਲੂਵਾਲੀਆ ਦੁਆਰਾ ਨੀਂਹ ਪੱਥਰ ਰੱਖਣ ਤੋਂ ਬਾਅਦ ਹੋਂਦ ਵਿੱਚ ਆਇਆ ਹੈ। "ਸਵਰਨ ਮੰਦਰ" ਜਿਵੇਂ ਕਿ ਇਸਨੂੰ ਹਿੰਦੀ ਵਿੱਚ ਜਾਣਿਆ ਜਾਂਦਾ ਹੈ ਸੋਨੇ ਦੀ ਉਸ ਪਰਤ ਕਾਰਨ ਹੈ ਜੋ ਕਿ ਮਹਾਰਾਜਾ ਰਣਜੀਤ ਸਿੰਘ ਨੇ ਦਰਬਾਰ ਸਾਹਿਬ ਤੇ 1830 ਦੇ ਦਹਾਕੇ ਦੌਰਾਨ ਚੜ੍ਹਾਈ ਸੀ। ਦੌਰ-ਏ-ਜਦੀਦ ਦੀ ਗੱਲ ਕਰੀਏ ਤਾਂ ੧੯੮੪ ਵੀ ਦਰਬਾਰ ਸਾਹਿਬ ਦੇ ਇਤਿਹਾਸ ਵਿੱਚ ਇੱਕ ਅਜਿਹਾ ਦਿਨ ਹੈ ਜਿਸਨੂੰ ਭੁਲਾਇਆ ਨਹੀਂ ਜਾ ਸਕਦਾ। ਭਾਰਤੀ ਫੌਜ ਦੇ ਫੌਜੀ ਟੈਂਕ ਭਿੰਡਰਾਵਾਲਾ ਨੂੰ ਫੜ੍ਹਨ, ਜੋ ਕਿ ਹਕੂਮਤ ਦੇ ਮੁਤਾਬਿਕ ਇੱਕ ਆਤੰਕਵਾਦੀ ਸੀ ਪਰ ਬਹੁਤ ਸਾਰੇ ਸਿੱਖਾਂ ਲਈ ਇੱਕ ਸ਼ਹੀਦ ਤੋਂ ਘੱਟ ਨਹੀਂ ਹੈ, ਲਈ ਇਸ ਪਵਿੱਤਰ ਸਥਾਨ ਵਿੱਚ ਦਾਖਲ ਹੋਏੇ ਸਨ।

ਜੇ ਅਸੀਂ ਵਾਸਤੂਸ਼ਿਲਪ ਦੀ ਗੱਲ ਕਰੀਏ ਤਾਂ ਇਸ ਉੱਤੇ ਅਰਬ, ਭਾਰਤੀ ਅਤੇ ਯੂਰਪੀ ਪ੍ਰਭਾਵ ਸਾਫ ਝਲਕਦੇ ਹਨ। ਦਰਬਾਰ ਸਾਹਿਬ ਦੇ ਚਾਰਾਂ ਦਿਸ਼ਾਵਾਂ ਨੂੰ ਮੂੰਹ ਕਰਦੇ ਚਾਰ ਦੁਆਰ ਇਸ ਗੱਲ ਦਾ ਪ੍ਰਤੀਕ ਹਨ ਕਿ ਇਹ ਹਰ ਧਰਮ, ਨਸਲ, ਫਿਰਕੇ ਦੇ ਵਿਅਕਤੀ ਲਈ ਹੈ। ਗੁਰੂ ਕਾ ਲੰਗਰ ਵਿੱਚ ਹਰ ਮੁਲਕ, ਧਰਮ, ਜਾਤੀ ਦੇ ਲਗਭਗ

Similar questions