'ਪੰਜਾਬ ਦੇ ਲੋਕ ਗੀਤ ' ਲੇਖ ਕਿਸ ਦੀ ਰਚਨਾ ਹੈ?
Answers
Answer:
ਪੰਜਾਬ ਦੇ ਲੋਕ ਗੀਤਾ ਦੀ ਰਚਨਾ ਕਈ ਵਿਸ਼ੇਸ਼ ਕਵੀ ਨਹੀਂ ਕਰਦਾ, ਸਗੋਂ ਲੋਂਕਾ ਦੇ ਦਿਲੀ ਭਾਵ ਗੀਤਾ ਦਾ ਰੂਪ ਧਾਰ ਕੇ ਫੁੱਟ ਨਿਕਲਦੇ ਹਨ।ਇਸ ਕਰਕੇ ਇਸ ਦਾ ਜਨਮ ਮਨੁੱਖੀ ਸਭਿਅਤਾ ਦੇ ਨਾਲ ਹੀ ਹੋਇਆ ਹੈ ਤੇ ਇਨ੍ਹਾਂ ਦਾ ਵਹਿਣ ਨਿਰੰਤਰ ਵਹਿ ਰਿਹਾ ਹੈ। ਪੰਜਾਬ ਦੇ ਲੰਮੇ ਲੋਕ ਗੀਤਾਂ ਨੂੰ ਮਾਲਵੇ ਦੀਆਂ ਔਰਤਾਂ ‘ਲੰਮੇ ਗੌਣ’ ਦਾ ਨਾਂ ਦਿੰਦੀਆਂ ਹਨ। ਇਹ ਪੰਜਾਬ ਦੀਆਂ ਔਰਤਾਂ ਦੀ ਤ੍ਰਾਸਦੀ ਨੂੰ ਬਿਆਨ ਕਰਨ ਵਾਲੇ ਲੋਕ ਗੀਤ ਹਨ ਜਿਹਨਾਂ ਵਿੱਚ ਪੰਜਾਬੀ ਮੁਟਿਆਰ ਦੇ ਸੰਤਾਪ ਦੀ ਗਾਥਾ ਬੜੇ ਦਰਦੀਲੇ ਅਤੇ ਵੇਦਨਾਤਮਕ ਬੋਲਾਂ ਨਾਲ ਬਿਆਨ ਕੀਤੀ ਗਈ ਹੈ। ਸੁਆਣੀਆਂ ਇਹ ਗੀਤ ਲੰਮੀ ਹੇਕ ਲਾ ਕੇ ਗਾਉਂਦੀਆਂ ਹਨ। ਇਨ੍ਹਾਂ ਗੀਤਾਂ ਨੂੰ ਇੱਕ ਜਾਂ ਦੋ-ਦੋ ਦੇ ਜੋਟੇ ਬਣਾ ਕੇ ਸਾਂਝੀ ਹੇਕ ਨਾਲ ਗਾਇਆ ਜਾਂਦਾ ਹੈ- ਇੱਕ ਧਿਰ ਗੀਤ ਦਾ ਇੱਕ ਅੰਤਰਾ ਗਾਉਂਦੀ ਹੈ ਤੇ ਦੂਜੀ ਧਿਰ ਅਗਲੇਰੇ ਅੰਤਰੇ ਦੇ ਬੋਲ ਬੋਲਦੀ ਹੈ। ਇਹ ਗੌਣ ਸਦੀਆਂ ਪੁਰਾਣੇ ਪੰਜਾਬ ਦੇ ਸਮਾਜਿਕ ਇਤਿਹਾਸ ਦੀਆਂ ਬਾਤਾਂ ਪਾਉਂਦੇ ਹਨ। ਜਿਹੜੀ ਜੋਖ਼ਮ ਭਰੀ ਅਤੇ ਔੜਾਂ ਮਾਰੀ ਜ਼ਿੰਦਗੀ ਪੰਜਾਬ ਦੀ ਔਰਤ ਨੇ ਭੋਗੀ ਹੈ ਇਹ ਉਸ ਦੇ ਇਤਿਹਾਸਕ ਦਸਤਾਵੇਜ਼ ਹਨ। ਆਪਣੀ ਵੇਦਨਾ ਨੂੰ ਬਿਆਨ ਕਰਨ ਵਾਲੇ ਇਨ੍ਹਾਂ ਗੀਤਾਂ ਨੂੰ ਔਰਤ ਨੇ ਖ਼ੁਦ ਹੀ ਸਿਰਜਿਆ ਹੈ। ਇਹ ਉਸ ਦੀ ਧੁਰ ਅੰਦਰੋਂ ਨਿਕਲੀ ਵਿਲਕਣੀ ਦੀਆਂ ਹੂਕਾਂ ਹਨ…ਧੂਹ ਪਾਉਂਦੀਆਂ ਦਿਲ ਦੀਆਂ ਆਵਾਜ਼ਾਂ। ਜਦੋਂ ਉਹ ਇਨ੍ਹਾਂ ਨੂੰ ਕਰੁਣਾਮਈ ਸੁਰ ਵਿੱਚ ਗਾਉਂਦੀਆਂ ਹਨ ਤਾਂ ਚਾਰੇ ਬੰਨੇ ਸਿਸਕੀਆਂ ਤੇ ਹਾਉਕੇ ਸੁਣਾਈ ਦੇਣ ਲੱਗਦੇ ਹਨ। ਸਦੀਆਂ ਤੋਂ ਆਰਥਿਕ ਅਤੇ ਸਮਾਜਿਕ ਗੁਲਾਮੀ ਦਾ