. ਖੇਡਾਂ ਕਦੇ ਵੀ ਸਹਿਯੋਗ ਤੇ ਆਪਸੀ ਤਾਲਮੇਲ ਨਹੀਂ ਸਿਖਾਉਂਦੀਆਂ
Answers
Answer:
ਖੇਡਣਾ ਮਨੁੱਖ ਦੀ ਸਹਿਜ ਸੁਭਾਵਿਕ ਪ੍ਰਵਿਰਤੀ ਹੈ। ਮਨੁੱਖ ਆਦਿ-ਕਾਲ ਤੋਂ ਹੀ ਖੇਡਦਾ ਆਇਆ ਹੈ। ਕੁਦਰਤ ਨੇ ਹਰ ਪ੍ਰਾਣੀ ਵਿੱਚ ਖੇਡਣ ਦਾ ਗੁਣ ਭਰਿਆ ਹੈ। ਆਪਣੇ ਜੁੱਸੇ, ਵਿੱਤ ਤੇ ਸੁਭਾਅ ਅਨੁਸਾਰ ਉਸ ਨੇ ਆਪੋ-ਆਪਣੀਆਂ ਖੇਡਾਂ ਦੀ ਸਿਰਜਣਾ ਕੀਤੀ ਹੈ। ਖੇਡਾਂ ਮਨੋਰੰਜਨ ਦਾ ਅਤੇ ਵਿਹਲੇ ਸਮੇਂ ਦੀ ਉਚਿਤ ਵਰਤੋਂ ਦਾ ਸਭ ਤੋਂ ਵੱਡਾ ਸਾਧਨ ਹਨ। ਖੇਡਾਂ ਤੇ ਮਨਪ੍ਰਚਾਵੇ ਮਨੁੱਖ ਲਈ ਉਨੇ ਹੀ ਜਰੂਰੀ ਹਨ ਜਿਤਨੇ ਅੰਨ, ਪਾਣੀ ਅਤੇ ਹਵਾ। ਇਹ ਮਨੁੱਖ ਦੇ ਸਰਬ-ਪੱਖੀ ਵਿਕਾਸ ਦਾ ਮਹੱਤਵਪੂਰਨ ਸ੍ਰੋਤ ਹਨ। ਬੱਚੇ ਦੇ ਜਨਮ ਲੈਣ ਨਾਲ ਬੱਚੇ ਦੀ ਖੇਡ-ਪ੍ਰਕਿਰਿਆ ਆਰੰਭ ਹੋ ਜਾਂਦੀ ਹੈ; ਜਿਵੇਂ ਕੁੱਝ ਦਿਨਾਂ ਦਾ ਬੱਚਾ ਹੀ ਲੱਤਾਂ-ਬਾਹਾਂ ਮਾਰਨੀਆਂ ਸ਼ੁਰੂ ਕਰ ਦਿੰਦਾ ਹੈ। ਖੇਡ-ਰੁਚੀਆਂ ਹੀ ਬੱਚੇ ਦੇ ਸਰੀਰਿਕ, ਮਾਨਸਿਕ ਅਤੇ ਬੌਧਿਕ ਵਿਕਾਸ ਦੀਆਂ ਸੂਚਕ ਹਨ।[1]
‘ਲੋਕ ਖੇਡ’ ‘ਲੋਕ’ ਅਤੇ ‘ਖੇਡ’ ਸ਼ਬਦਾਂ ਦੇ ਮੇਲ ਨਾਲ ਬਣਿਆ ਹੈ। ਇਸਦਾ ਅਰਥ ਹੈ। ‘ਲੋਕ ਦੀ ਖੇਡ’। ‘ਲੋਕ’ ਸ਼ਬਦ ਵਾਸਤਵ ਵਿੱਚ ਅੰਗਰੇਜ਼ੀ ਦੇ ਫੋਕ ਦਾ ਪਰਿਯਾਇ ਹੈ। ਜੋ ਨਗਰ ਅਤੇ ਪਿੰਡ ਦੀ ਸਾਰੀ ਜਨਤਾ ਦਾ ਭਾਵ ਹੈ। ਇਸ ਤਰ੍ਹਾਂ ‘ਖੇਡ’ ਸ਼ਬਦ ਦਾ ਭਾਵ ਮਨ ਪਰਚਾਣਾ ਹੈ। ਲੋਕਖੇਡ ਦਾ ਮਨ ਪਰਚਾਵਾ ਹੋਣਾ ਬਹੁਤ ਜ਼ਰੂਰੀ ਹੈ। ਪਰ ਮਨ ਪਰਚਾਵੇ ਦੇ ਨਾਲ-ਨਾਲ ਇਹ ਮਨੁੱਖ ਨੂੰ ਸਰੀਰਿਕ ਤੇ ਮਾਨਸਿਕ ਸ਼ਕਤੀ ਵੀ ਦਿੰਦੀਆਂ ਹਨ। ਇਨ੍ਹਾਂ ਦਾ ਮਨੁੱਖ ਦੇ ਜੀਵਨ ਨਾਲ ਡੂੰਘਾ ਸੰਬੰਧ ਹੈ।[2]
ਲੋਕ-ਖੇਡਾਂ ਦੀ ਖ਼ਾਸੀਅਤ ਇਹ ਹੈ ਕਿ ਇਹ ਕਿਸੇ ਕਰੜੇ ਨਿਯਮਾਂ ਅਧੀਨ ਨਹੀਂ ਖੇਡੀਆਂ ਜਾਂਦੀਆਂ। ਕੋਈ ਸਮਾਂ-ਸਥਾਨ ਵੀ ਨਿਸ਼ਚਿਤ ਨਹੀਂ, ਗਰਮੀਆਂ ਨੂੰ ਦੁਪਿਹਰਾ ਸਮੇਂ, ਰਾਤ ਨੂੰ ਚਾਨਣੀਆਂ ਰਾਤਾਂ ਵਿਚ, ਖੁੱਲ੍ਹਿਆ ਵਿਹੜਿਆਂ, ਗਲੀਆਂ, ਜੂਹਾਂ, ਟਾਹਲੀਆਂ, ਬਰੋਟਿਆਂ ਦੀਆਂ ਛਾਂਵਾਂ ਅਤੇ ਕਿਸੇ ਵੀ ਮੋਕਲੀ ਥਾਂ 'ਤੇ ਇਹ ਖੇਡੀਆਂ ਜਾਂਦੀਆਂ ਹਨ। ਲੋਕ-ਖੇਡਾਂ ਖੇਡਣ ਲਈ ਸਮਾਨ ਖ਼ਰੀਦਣ ਦੀ ਵੀ ਲੋੜ ਨਹੀਂ, ਸਥਾਨਿਕ ਉਪਲਬਧ ਸਮਗਰੀ ਤੋਂ ਹੀ ਕੰਮ ਸਾਰ ਲਿਆ।
ਲੋਕ-ਖੇਡਾਂ ਦੀ ਖ਼ਾਸੀਅਤ ਇਹ ਹੈ ਕਿ ਇਹ ਕਿਸੇ ਕਰੜੇ ਨਿਯਮਾਂ ਅਧੀਨ ਨਹੀਂ ਖੇਡੀਆਂ ਜਾਂਦੀਆਂ। ਕੋਈ ਸਮਾਂ-ਸਥਾਨ ਵੀ ਨਿਸ਼ਚਿਤ ਨਹੀਂ, ਗਰਮੀਆਂ ਨੂੰ ਦੁਪਿਹਰਾ ਸਮੇਂ, ਰਾਤ ਨੂੰ ਚਾਨਣੀਆਂ ਰਾਤਾਂ ਵਿਚ, ਖੁੱਲ੍ਹਿਆ ਵਿਹੜਿਆਂ, ਗਲੀਆਂ, ਜੂਹਾਂ, ਟਾਹਲੀਆਂ, ਬਰੋਟਿਆਂ ਦੀਆਂ ਛਾਂਵਾਂ ਅਤੇ ਕਿਸੇ ਵੀ ਮੋਕਲੀ ਥਾਂ 'ਤੇ ਇਹ ਖੇਡੀਆਂ ਜਾਂਦੀਆਂ ਹਨ। ਲੋਕ-ਖੇਡਾਂ ਖੇਡਣ ਲਈ ਸਮਾਨ ਖ਼ਰੀਦਣ ਦੀ ਵੀ ਲੋੜ ਨਹੀਂ, ਸਥਾਨਿਕ ਉਪਲਬਧ ਸਮਗਰੀ ਤੋਂ ਹੀ ਕੰਮ ਸਾਰ ਲਿਆ ਜਾਂਦਾ ਹੈ।
Answer:
Wrong.
Explanation:
Games are very helpful to live in discipline.