ਚਾਨਣੀ ਰਾਤ ਵਿੱਚ ਕਿਹੜਾ ਨਾਚ ਨੱਚਿਆ ਜਾਂਦਾ ਹੈ
Answers
Answer:
Explanation:
ਲੋਕ-ਨਾਚ ਲੋਕ-ਸਮੂਹ ਦੀ ਸਿਰਜਨ-ਕਲਾ ਦੀ ਇੱਕ ਮਹੱਤਵਪੂਰਨ ਵੰਨਗੀ ਹੈ, ਜੋ ਲੋਕ-ਮਾਨਸ ਦੇ ਸਮੁਚੇ ਹਾਵਾਂ-ਭਾਵਾਂ ਨੂੰ ਸਰੀਰਕ ਮੁਦਰਾਵਾਂ ਦੇ ਪ੍ਰਗਟਾਉ-ਸੰਦਰਭ ਰਾਹੀਂ ਪੇਸ਼ ਕਰਦੀ ਹੈ| ਲੋਕ ਨਾਚ ਵੀ ਇਸੇ ਪ੍ਰਕਾਰ ਦੀ ਇੱਕ ਲੋਕ-ਕਲਾ ਹੈ|ਲੋਕ-ਨਾਚ ਮੰਨੋਰੰਜਨ ਦਾ ਸਾਧਨ ਹੀ ਨਹੀਂ, ਇਹ ਕਿਸੇ ਖਿੱਤੇ ਦੇ ਜਨ-ਸਮੂਹ ਦੀ ਸਮਾਜਿਕ, ਸੱਭਿਆਚਾਰਿਕ, ਨੈਤਿਕ, ਧਾਰਮਿਕ, ਰਾਜਸੀ ਅਤੇ ਇਤਹਾਸਿਕ ਜੀਵਨ-ਤੋਰ ਦੀਆਂ ਵਿਭਿੰਨ ਪਰਤਾਂ ਦਾ ਸਰੀਰਕ ਮੁਦਰਾਵਾਂ ਦੇ ਮਾਧਿਅਮ ਰਾਹੀਂ ਆਪ-ਮੁਹਾਰਾ, ਸਧਾਰਨ, ਖੁਸ਼ੀਆਂ-ਖੇੜਿਆਂ ਭਰਪੂਰ ਅੰਦਰੂਨੀ ਭਾਵਨਾਵਾਂ ਦਾ ਬਾਹਰੀ ਪ੍ਰਗਟਾਵਾ ਵੀ ਹੈ |ਪੰਜਾਬ ਦੇ ਲੋਕ-ਨਾਚ ਪੰਜਾਬੀਆਂ ਦੇ ਜਨ-ਜੀਵਨ ਦਾ ਮਹੱਤਪੂਰਨ ਅੰਗ ਹਨ।"[1] ਪੰਜਾਬ ਦੇ ਲੋਕ-ਨਾਚਾਂ ਦਾ ਵਰਗੀਕਰਨ ਦੋ ਪੱਧਰਾਂ ਤੇ ਕੀਤਾ ਜਾ ਸਕਦਾ ਹੈ:
(ੳ) ਇਸਤਰੀਆਂ ਦੇ ਲੋਕ-ਨਾਚ
(ਅ) ਮਰਦਾਂ ਦੇ ਲੋਕ-ਨਾਚ
ਪੰਜਾਬ ਵਿੱਚ ਇਸਤਰੀਆਂ ਤੇ ਮਰਦਾਂ ਦੁਆਰਾ ਸਾਂਝੇ ਰੂਪ ਵਿੱਚ ਲੋਕ-ਨਾਚ ਨੱਚਣ ਦੀ ਪ੍ਰੰਪਰਾ, ਪਰਾਚੀਨ ਕਾਲ ਤੋਂ ਹੀ ਰਹੀ ਹੈ|ਗਿੱਧਾ ਸਮੁੱਚੇ ਪੰਜਾਬ ਦੀਆਂ ਇਸਤਰੀਆਂ ਦੇ ਚਾਵਾਂ, ਉਮੰਗਾਂ, ਵਲਵਲਿਆਂ ਅਤੇ ਉਲਾਸ- ਭਾਵਾਂ ਨੂੰ ਪ੍ਰਗਟ ਕਰਨ ਵਾਲਾ ਹਰਮਨ-ਪਿਆਰਾ ਲੋਕ-ਨਾਚ ਹੈ |ਅਸਲ ਵਿੱਚ ਗਿੱਧਾ ਤਾਲੀ ਨਾਚ ਹੈ|ਨੱਚਣ ਵਾਲੀਆਂ ਅਤੇ ਘੇਰੇ ਵਿੱਚ ਖੜ੍ਹੀਆਂ ਹੋਰ ਮੁਟਿਆਰਾਂ ਤਾਲੀ ਮਾਰਦੀਆਂ ਹਨ| ਪੰਜਾਬਣਾ ਆਪਣੇ ਹਰ ਪ੍ਰਕਾਰ ਦੇ ਕਾਰ-ਵਿਹਾਰ ਵਿੱਚੋ ਗਿੱਧੇ ਵਾਸਤੇ ਮੌਕੇ ਸਿਰਜ ਲੈਂਦੀਆਂ ਹਨ|ਇਸ ਤਰ੍ਹਾਂ ਮੁਟਿਅਰਾਂ ਕੋਲ ਨਾ ਬੋਲੀਆਂ ਮੁੱਕਦੀਆਂ ਹਨ, ਨਾ ਥਕਾਣ ਹੁੰਦੀ ਹੈ| ਇਸੇ ਕਰਕੇ ਗਿੱਧੇ ਨੂੰ ਪੰਜਾਬ ਦਾ ਸਿਰਤਾਜ ਲੋਕ-ਨਾਚ ਮੰਨਿਆਂ ਗਿਆ ਹੈ|ਗਿੱਧਾ, ਸੰਮੀ ਅਤੇ ਕਿੱਕਲੀ ਜਿਹੇ ਪ੍ਰਸਿੱਧ ਲੋਕ-ਨਾਚਾਂ ਤੋਂ ਇਲਾਵਾ ਪੰਜਾਬ ਵਿੱਚ ਇਸਤਰੀਆਂ ਦੇ ਹੋਰ ਲੋਕ-ਨਾਚ ਪ੍ਰਚਲਿਤ ਰਹੇ ਹਨ|
ਭੰਗੜਾ ਪੰਜਾਬੀ ਗੱਭਰੂਆਂ ਦਾ ਪ੍ਰਮੁੱਖ ਲੋਕ-ਨਾਚ ਹੈ|ਇਸ ਵਿੱਚ ਤਕੜੇ ਤੇ ਗੱਠੇ ਹੋਏ ਸਰੀਰ ਦਾ ਪ੍ਰਦਰਸ਼ਨ, ਸਧਾਰਨ ਪਰ ਸੁੰਦਰ ਪੁਸ਼ਾਕ ਪਹਿਨ ਕੇ, ਅਲਬੇਲੇਪਨ ਵਿੱਚ, ਜ਼ੋਸ਼, ਵੀਰਤਾ ਅਤੇ ਹੌਸਲੇ ਭਰਪੂਰ ਨਾਚ ਮੁਦਰਾਵਾਂ ਰਾਹੀਂ ਕੀਤਾ ਜਾਂਦਾ ਹੈ| ਲੋਕ-ਨਾਚ ਭੰਗੜਾ, ਲੋਕ-ਦਿਲਾਂ ਦੀ ਧੜਕਣ ਦੇ ਪ੍ਰਮਾਣਿਕ ਲੋਕ-ਸਾਜ਼ ਢੋਲ ਦੀ ਸਰਲ ਤਾਲ ਤੇ ਨੱਚਿਆ ਜਾਂਦਾ ਹੈ|ਭੰਗੜੇ ਦੇ ਆਰੰਭ ਸਮੇਂ ਇਹ ਤਾਲ ਧੀਮੀ ਧੀਮੀ ਵੱਜਦੀ ਹੈ|ਨਚਾਰ ਭੰਗੜੇ ਦੇ ਤਾਲ ਦੇ ਅਨੁਕੂਲ ਪੈਰ ਅਤੇ ਸਰੀਰ ਦੇ ਹੋਰ ਅੰਗਾਂ ਨੂੰ ਹਲੂਣਦੇ ਹੋਏ, ਇੱਕ ਰੂਪ, ਕਈ ਪ੍ਰਕਾਰ ਦੀਆਂ ਮੁਦਰਾਵਾਂ ਦਾ ਪ੍ਰਗਟਾਵਾ ਕਰਦੇ ਹਨ|ਭੰਗੜੇ ਵਿੱਚ ਨਚਾਰਾਂ ਦੀ ਗਿਣਤੀ ਨਿਰਧਾਰਿਤ ਨਹੀਂ ਹੁੰਦੀ ਅਤੇ ਨਾਂ ਹੀ ਵਿਸ਼ੇਸ਼ ਸਾਜ਼ਾਂ ਦੀ ਵਧੇਰੇ ਵਰਤੋਂ ਕੀਤੀ ਜਾਂਦੀ ਹੈ|ਪੰਜਾਬ ਵਿੱਚ ਲਗਾਤਾਰ ਬਦਲਦੀਆਂ ਪਰਿਸਥਿਤੀਆਂ ਨੇ ਇੱਥੋਂ ਦੇ ਲੋਕ-ਨਾਚਾਂ ਵਿੱਚ ਵੀ ਕਾਫ਼ੀ ਬਦਲਾਵ ਲੈ ਆਂਦਾ ਹੈ|