Biology, asked by mohit754009, 6 months ago

ਟਕਸਾਲੀ ਜਾਂ ਮਿਆਰੀ ਭਾਸ਼ਾ ਦੀ ਕੀ ਯੋਗਤਾ ਹੈ​

Answers

Answered by Anonymous
6

Answer:

ਟਕਸਾਲੀ ਭਾਸ਼ਾ ਕਿਸੇ ਵੀ ਖੇਤਰ ਦੀ ਉਹ ਭਾਸ਼ਾ ਹੁੰਦੀ ਹੈ ਜੋ ਉਸ ਖਿਤੇ ਵਿੱਚ ਲਿਖਤੀ ਅਤੇ ਮੌਖਿਕ ਰੂਪ ਵਿੱਚ ਸਿੱਕੇਬੰਦ ਰੂਪ ਵਿੱਚ ਪ੍ਰਵਾਨਤ ਹੁੰਦੀ ਹੈ। ਇਹ ਉਸ ਖਿੱਤੇ ਦੀਆਂ ਵੱਖ-ਵੱਖ ਪ੍ਰਚਲਤ ਭਾਸ਼ਾਈ ਰੂਪਾਂ ਦਾ ਸਾਂਝਾ ਅਤੇ ਸਰਬ ਪ੍ਰਵਾਨਤ ਰੂਪ ਹੁੰਦਾ ਹੈ। ਇਸ ਵਿੱਚ "ਟਕਸਾਲੀ", ਸ਼ਬਦ ਸਿੱਕਿਆਂ ਦੀ ਟਕਸਾਲ ਤੋਂ ਲਿਆ ਗਿਆ ਜਾਪਦਾ ਹੈ ਜੋ ਕਿਸੇ ਦੇਸ ਜਾਂ ਖਿੱਤੇ ਵਿੱਚ ਪ੍ਰਵਾਨਤ ਹੁੰਦੇ ਹਨ, ਉਵੇਂ ਹੀ ਟਕਸਾਲੀ ਭਾਸ਼ਾ ਵੀ ਕਿਸੇ ਖਿਤੇ ਦੀ ਸਰਬ ਪ੍ਰਵਾਨਤ ਭਾਸ਼ਾ ਹੁੰਦੀ ਹੈ। ਟਕਸਾਲੀ ਭਾਸ਼ਾ ਆਮ ਤੌਰ 'ਤੇ ਉਸ ਖਿਤੇ ਦੇ ਸਮਾਜਕ-ਆਰਥਕ ਤੌਰ 'ਤੇ ਵਿਕਸਤ ਹਿੱਸੇ ਦੀ ਹੀ ਬਣਦੀ ਹੈ ਅਤੇ ਇਹ ਰੁਤਬਾ ਸਮੇਂ ਨਾਲ਼ ਬਦਲਦਾ ਰਹਿੰਦਾ ਹੈ

Similar questions