ਪੰਜਾਬੀ ਸ਼ਬਦ ਕਿਹੜੀ ਭਾਸ਼ਾ ਦੇ ਸ਼ਬਦਾਂ ਤੋਂ ਬਣਿਆ ਹੈ ?
Answers
Answer:
ਭਾਸ਼ਾ ਇੱਕ ਅਜਿਹੀ ਪ੍ਰਣਾਲੀ ਹੈ ਜਿਸ ਵਿੱਚ ਮਨੁੱਖ ਦੀ ਸੰਚਾਰ ਦੀਆਂ ਪੇਚੀਦਾ ਪ੍ਰਣਾਲੀਆਂ ਦਾ ਵਿਕਾਸ, ਪ੍ਰਾਪਤੀ, ਰੱਖ-ਰਖਾਵ ਅਤੇ ਵਰਤੋਂ ਸ਼ਾਮਲ ਹਨ ; ਇੱਕ ਭਾਸ਼ਾ ਅਜਿਹੀ ਪ੍ਰਣਾਲੀ ਦਾ ਕੋਈ ਖਾਸ ਉਦਾਹਰਨ ਹੈ।ਭਾਸ਼ਾ ਦੀ ਵਿਗਿਆਨਿਕ ਖੋਜ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਪ੍ਰਾਚੀਨ ਗ੍ਰੀਸ ਵਿੱਚ ਗੋਰਗੀਜ਼ ਅਤੇ ਪਲੈਟੋ ਦੇ ਸਮੇਂ ਤੋਂ ਭਾਸ਼ਾ ਦੇ ਫ਼ਲਸਫ਼ੇ ਬਾਰੇ ਸਵਾਲ, ਜਿਵੇਂ ਕਿ ਕੀ ਸ਼ਬਦ ਤਜਰਬੇ ਦਾ ਪ੍ਰਗਟਾਵਾ ਕਰ ਸਕਦੇ ਹਨ, ਬਹਿਸ ਦਾ ਵਿਸ਼ਾ ਰਹੇ ਹਨ। ਰੂਸੋ ਵਰਗੇ ਵਿਚਾਰਕਾਂ ਨੇ ਦਲੀਲ ਦਿੱਤੀ ਹੈ ਕਿ ਭਾਸ਼ਾ ਜਜ਼ਬੇ ਤੋਂ ਉਤਪੰਨ ਹੋਈ ਹੈ ਜਦਕਿ ਕਾਂਟ ਵਰਗੇ ਹੋਰਾਂ ਨੇ ਇਹ ਮੰਨਿਆ ਹੈ ਕਿ ਇਹ ਤਰਕਸ਼ੀਲ ਅਤੇ ਤਰਕਪੂਰਨ ਵਿਚਾਰਾਂ ਤੋਂ ਪੈਦਾ ਹੋਈ ਹੈ। 20ਵੀਂ ਸਦੀ ਦੇ ਫ਼ਿਲਾਸਫ਼ਰ ਵਿਟਜੇਂਨਸਟੀਨ ਨੇ ਦਲੀਲ ਦਿੱਤੀ ਕਿ ਫ਼ਲਸਫ਼ਾ ਅਸਲ ਵਿੱਚ ਭਾਸ਼ਾ ਦਾ ਅਧਿਐਨ ਹੈ। ਭਾਸ਼ਾ ਵਿਗਿਆਨ ਦੇ ਪ੍ਰਮੁੱਖ ਵਿਦਵਾਨਾਂ ਵਿੱਚ ਫੇਰਡੀਨੈਂਡ ਡੀ ਸੌੁਸੂਰ ਅਤੇ ਨੌਮ ਚੋਮਸਕੀ ਸ਼ਾਮਲ ਹਨ। ਭਾਸ਼ਾ ਦਾ ਵਿਗਿਆਨਕ ਅਧਿਐਨ ਕਰਨ ਵਾਲੇ ਵਿਗਿਆਨ ਨੂੰ ਭਾਸ਼ਾ ਵਿਗਿਆਨ ਕਿਹਾ ਜਾਂਦਾ ਹੈ।ਬੋਲੀ/ਭਾਸ਼ਾ ਇੱਕ ਦਿਨ ਵਿੱਚ ਨਹੀਂ ਬਣ ਜਾਂਦੀ। ਇਹ ਕਿਸੇ ਖ਼ਿੱਤੇ ਵਿੱਚ ਵਸਦੇ ਲੋਕਾਂ ਦੀ ਸਦੀਆਂ ਦੀ ਸਮੂਹਿਕ ਮਾਨਸਿਕ ਸਾਧਨਾ ਰਾਹੀਂ ਹੋਂਦ ਵਿੱਚ ਆਉਂਦੀ ਹੈ। ਇਹ ਸਿਰਫ਼ ਰੋਜ਼ਮਰ੍ਹਾ ਦੀ ਜ਼ਿੰਦਗੀ ਵਿੱਚ ਗੱਲਬਾਤ ਕਰਨ ਦਾ ਸਾਧਨ ਹੀ ਨਹੀਂ ਹੁੰਦੀ ਸਗੋਂ ਲੋਕ-ਗੀਤਾਂ, ਬਾਤਾਂ ਤੇ ਸਾਹਿਤਕ ਕਿਰਤਾਂ ਰਾਹੀਂ ਉਸ ਇਲਾਕੇ ਦੇ ਜਨ-ਜੀਵਨ ਨੂੰ ਨਵੀਂ ਊਰਜਾ ਵੀ ਦਿੰਦੀ ਹੈ। ਸ਼ਬਦ ਅਰਸ਼ਾਂ ਤੋਂ ਨਹੀਂ ਉਤਰਦੇ ਸਗੋਂ ਕਿਰਤ ਕਰਦੇ ਔਰਤਾਂ ਤੇ ਮਰਦਾਂ ਵਿੱਚ ਆਪਸੀ ਸੰਚਾਰ ਦੀ ਲੋੜ ’ਚੋਂ ਪੈਦਾ ਹੁੰਦੇ ਹਨ। ਮਰਦ ਤੇ ਔਰਤ ਵਿਚਲੇ ਆਪਸੀ ਰਿਸ਼ਤੇ, ਬਿਰਹਾ ਤੇ ਮਿਲਣ ਦੀਆਂ ਘੜੀਆਂ, ਪਿਆਰਿਆਂ ਦੀਆਂ ਉਡੀਕਾਂ ਤੇ ਤਾਂਘਾਂ, ਭੈਣਾਂ-ਭਰਾਵਾਂ ਵਿਚਲਾ ਪਿਆਰ, ਮਾਵਾਂ ਤੇ ਧੀਆਂ-ਪੁੱਤਾਂ ਵਿਚਲਾ ਮੋਹ, ਦਾਦਿਆਂ/ਪਿਓਆਂ ਤੇ ਸੰਤਾਨ ਵਿਚਲੇ ਡੂੰਘੇ ਸਨੇਹ ਦੇ ਨਾਤੇ ਬੋਲੀ ਦੀ ਨੁਹਾਰ ਘੜਦੇ ਹਨ। ਜ਼ੁਲਮ ਵਿਰੁੱਧ ਲੜਦੇ ਹੋਏ ਲੋਕ, ਆਪਣੇ ਦੁੱਖਾਂ, ਸੰਘਰਸ਼ਾਂ ਤੇ ਜਿੱਤਾਂ-ਹਾਰਾਂ ਦੀਆਂ ਵਾਰਾਂ ਲਿਖਦੇ ਹਨ। ਕਵੀ, ਢਾਡੀ, ਅਫ਼ਸਾਨਾਨਿਗਾਰ, ਨਾਵਲਕਾਰ, ਗ਼ਲਪ ਲੇਖਕ, ਨਾਟਕਕਾਰ, ਭਾਸ਼ਾ ਮਾਹਿਰ ਆਦਿ ਉਸ ਦੇ ਨੈਣ-ਨਕਸ਼ਾਂ ਨੂੰ ਤਿੱਖਾ ਕਰਦੇ ਹਨ।[1]