India Languages, asked by harjotsingh858, 5 months ago

ਪੰਜਾਬੀ ਦੀਆ ਉਪਭਾਸ਼ਾਵਾ ਦੱਸੋ​

Answers

Answered by anilahirwar0002
1

Explanation:

ਪੰਜਾਬੀ ਭਾਸ਼ਾ [1] /pʌnˈdʒɑːbi/ (ਸ਼ਾਹਮੁਖੀ: ‎پنجابی‎) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ।[1] ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ। ਇਸ ਤੋਂ ਬਿਨਾਂ ਸ਼ਬਦ "ਪੰਜਾਬੀ" ਨੂੰ ਪੰਜਾਬ ਨਾਲ਼ ਸਬੰਧਿਤ ਕਿਸੇ ਵੀ ਚੀਜ਼ ਲਈ ਵਰਤਿਆ ਜਾਂਦਾ ਹੈ, ਜਿਵੇਂ ਕਿ ਪੰਜਾਬੀ ਬੋਲਣ ਵਾਲਿਆਂ ਅਤੇ ਪੰਜਾਬ ਖਿੱਤੇ ਦੇ ਰਹਿਣ ਵਾਲ਼ਿਆਂ ਨੂੰ 'ਪੰਜਾਬੀ' ਹੀ ਕਿਹਾ ਜਾਂਦਾ ਹੈ। "ਐਥਨੋਲੋਗ" 2005 (ਬੋਲੀਆਂ ਨਾਲ਼ ਸਬੰਧਿਤ ਇੱਕ ਵਿਸ਼ਵਗਿਆਨਕੋਸ਼) ਮੁਤਾਬਕ ਪੰਜਾਬੀ ਨੂੰ 8.8 ਕਰੋੜ ਲੋਕ ਬੋਲਦੇ ਹਨ, ਜਿਸ ਨਾਲ ਪੰਜਾਬੀ ਸਮੁੱਚੀ ਦੁਨੀਆ ਵਿੱਚ ਸਭ ਤੋਂ ਵੱਧ ਬੋਲੀ ਜਾਣ ਵਾਲੀ 'ਦਸਵੀਂ ਬੋਲੀ' ਹੈ।

Similar questions