ਪ੍ਸੰਗ ਸਹਿਤ ਵਿਆਖਿਆ ਕਰੋ।
ਅਸੰਖ ਮੂਰਖ ਅੰਧ ਘੋਰ।।
ਅਸੰਖ ਚੋਰ ਹਰਾਮਖੋਰ।।
ਅਸੰਖ ਅਮਰ ਕਰਿ ਜਾਹਿ ਜੋਰ।। *
Answers
Answered by
2
Answer:
ਅਸੰਖ ਮੂਰਖ ਅੰਧ ਘੋਰ ॥
ਅਸੰਖ ਚੋਰ ਹਰਾਮਖੋਰ ॥
ਅਸੰਖ ਅਮਰ ਕਰਿ ਜਾਹਿ ਜੋਰੁ ॥
ਪਦਅਰਥ:- ਮੂਰਖ ਅੰਧ ਘੋਰ-ਪਰਲੇ ਦਰਜੇ ਦੇ ਮੂਰਖ, ਮਹਾਂ ਮੂਰਖ। ਹਰਾਮਖੋਰ-ਪਰਾਇਆ ਮਾਲ ਖਾਣ ਵਾਲੇ। ਅਮਰ-ਹੁਕਮ। ਜੋਰ-ਧੱਕੇ, ਵਧੀਕੀਆਂ। ਕਰਿ ਜਾਹਿ-ਕਰ ਕੇ (ਅੰਤ ਨੂੰ ਇਸ ਸੰਸਾਰ ਤੋਂ) ਚਲੇ ਜਾਂਦੇ ਹਨ।
ਅਰਥ:- (ਨਿਰੰਕਾਰ ਦੀ ਰਚੀ ਹੋਈ ਗ੍ਰਿਸ਼ਟੀ ਵਿਚ) ਅਨੇਕਾਂ ਹੀ ਮਹਾਂ ਮੂਰਖ ਹਨ, ਅਨੇਕਾਂ ਹੀ ਚੋਰ ਹਨ, ਜੋ ਪਰਾਇਆ ਮਾਲ (ਚੁਰਾ ਚੁਰਾ ਕੇ) ਵਰਤ ਰਹੇ ਹਨ ਅਤੇ ਅਨੇਕਾਂ ਹੀ ਇਹੋ ਜਿਹੇ ਮਨੁੱਖ ਹਨ, ਜੋ (ਦੂਜਿਆਂ ਉੱਤੇ) ਹੁਕਮ ਤੇ ਵਧੀਕੀਆਂ ਕਰ ਕਰ ਕੇ (ਅੰਤ ਨੂੰ ਇਸ ਸੰਸਾਰ ਤੋਂ) ਚਲੇ ਜਾਂਦੇ ਹਨ।
Similar questions