India Languages, asked by mohindersingh55, 4 months ago

(ੲ) ਮਾਤਾ ਗੁਜਰੀ ਜੀ ਨੇ ਪਟਨਾ ਸਾਹਿਬ ਰਹਿ ਕੇ ਕੀ ਕੀਤਾ ?​

Answers

Answered by abhisingh76
7

Answer:

ਮਾਤਾ ਗੁਜਰੀ ਜੀ ਸੇਵਾ, ਸਿਮਰਨ, ਸਹਿਣਸ਼ੀਲਤਾ ਅਤੇ ਸਹਿਜ ਦੀ ਪੁੰਜ ਅਮਰ ਸ਼ਹੀਦ ਸਨ। ਮਾਤਾ ਗੁਜਰੀ ਜੀ ਦਾ ਜਨਮ ਨਗਰ ਕਰਤਾਰਪੁਰ ਵਿਖੇ ਗੁਰੂ-ਘਰ ਦੇ ਅਨਿੰਨ ਸੇਵਕ ਭਾਈ ਲਾਲ ਚੰਦ (ਸੁਭੀਖੀਏ ਖੱਤਰੀ) ਦੇ ਗ੍ਰਹਿ ਵਿਖੇ ਮਾਤਾ ਬਿਸ਼ਨ ਕੌਰ ਦੀ ਕੁੱਖੋਂ 1619 ਈ: ਵਿੱਚ ਹੋਇਆ। ਇੱਕ ਮਹਾਨ ਸੰਘਰਸ਼ੀ ਇਤਿਹਾਸਿਕ ਸ਼ਖ਼ਸੀਅਤ, ਧਰਮ ਰੱਖਿਅਕ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਮਹਿਲ (ਧਰਮ ਸੁਪਤਨੀ) ਅਤੇ ਸਰਬੰਸ ਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਤਿਕਾਰਯੋਗ ਮਾਤਾ ਜੀ ਅਤੇ ਭਾਰਤ ਦੇਸ਼ ਦੀ ਪਹਿਲੀ ਸ਼ਹੀਦ ਇਸਤਰੀ ਹੋਈ ਅਤੇ ਜਿਸ ਦਾ ਜੀਵਨ, ਤਿਆਗ, ਕੁਰਬਾਨੀ ਅਤੇ ਸ਼ਹੀਦੀ ਇਤਿਹਾਸ ਨੂੰ ਇੱਕ ਨਵਾਂ ਮੋੜ ਦੇਵੇਗੀ ਅਤੇ ਭਾਰਤੀ ਨਾਰੀ ਦੇ ਮਾਨ-ਸਨਮਾਨ ਨੂੰ ਉੱਚਾ ਅਤੇ ਸਤਿਕਾਰਤ ਸਥਾਨ ਪ੍ਰਾਪਤ ਕਰਵਾ ਦੇਵੇਗੀ। ਜਿਸ ਨਾਲ ਭਾਰਤੀ ਨਾਰੀ ਦਾ ਜੀਵਨ ਇੱਕ ਸਵੈਮਾਣ ਅਤੇ ਗੌਰਵਮਈ ਅੰਗੜਾਈ ਲੈ ਲਵੇਗਾ।

Explanation:

like my answer

follow me

Similar questions