ਗੂਰ ਨਾਨਕ ਦੇਵ ਜੀ ਦੀ ਪਤਨੀ ਦਾ ਨਾਮ ਕੀ ਸੀ
Answers
ਗੁਰੂ ਨਾਨਕ ਦੇਵ ਜੀ (15 ਅਪ੍ਰੈਲ 1469 – 22 ਸਤੰਬਰ 1539) ਸਿੱਖੀ ਦੇ ਬਾਨੀ ਅਤੇ ਦਸਾਂ ਸਿੱਖ ਗੁਰੂਆਂ ਵਿਚੋਂ ਪਹਿਲੇ ਗੁਰੂ ਸਨ। ਇਹਨਾਂ ਦਾ ਜਨਮ ਦਿਨ ਦੁਨੀਆ ਵਿੱਚ ਗੁਰਪੁਰਬ ਵਜੋਂ ਮਨਾਇਆ ਜਾਂਦਾ ਹੈ, ਜੋ ਨਾਨਕਸ਼ਾਹੀ ਕਲੈਂਡਰ 2003 ਮਤਾਬਕ 1 ਵੈਸਾਖ ਅਤੇ ਬਿਕ੍ਰਮੀ ਨਾਨਕਸ਼ਾਹੀ ਕਲੈਂਡਰ ਮੁਤਾਬਿਕ ਕੱਤਕ ਦੀ ਪੂਰਨਮਾਸ਼ੀ ਨੂੰ ਹਰ ਸਾਲ ਅਕਤੂਬਰ-ਨਵੰਬਰ ਮਹੀਨਿਆਂ ਵਿਚਾਲ਼ੇ ਵੱਖਰੀ ਤਰੀਕ ਨੂੰ ਆਉਂਦਾ ਹੈ।[1]ਜ਼ਾਤੀ
ਜਨਮ
1469
ਰਾਇ ਭੋਇ ਦੀ ਤਲਵੰਡੀ (ਹੁਣ ਨਨਕਾਣਾ ਸਾਹਿਬ, ਪੰਜਾਬ, ਪਾਕਿਸਤਾਨ)
ਮਰਗ
22 ਸਤੰਬਰ 1539 (ਉਮਰ 69)
ਗੁਰਦੁਆਰਾ ਦਰਬਾਰ ਸਾਹਿਬ, ਕਰਤਾਰਪੁਰ, ਪਾਕਿਸਤਾਨ
ਧਰਮ
ਸਿੱਖੀ
ਸਪਾਉਸ
ਮਾਤਾ ਸੁਲਖਣੀ
ਨਿਆਣੇ
ਸ਼੍ਰੀ ਚੰਦ ਅਤੇ ਲਖਮੀ ਦਾਸ
ਮਾਪੇ
ਮਹਿਤਾ ਕਾਲੂ (ਪਿਓ)
ਮਾਤਾ ਤ੍ਰਿਪਤਾ (ਮਾਂ)
ਦੇ ਬਾਨੀ
ਸਿੱਖ ਧਰਮ
ਸਿੱਖ ਕਾਰਜ
ਵਾਰਸ
ਗੁਰ ਅੰਗਦ
ਗੁਰੂ ਨਾਨਕ ਸਾਹਿਬ ਨੇ ਦੂਰ-ਦੁਰਾਡੇ ਸਫ਼ਰ ਕਰ ਲੋਕਾਈ ਨੂੰ ਇੱਕ ਰੱਬ ਦਾ ਸੁਨੇਹਾ ਦਿੱਤਾ ਜੋ ਆਪਣੀ ਬਣਾਈ ਖ਼ਲਕਤ ਵਿੱਚ ਹਾਦਰ ਅਤੇ ਦਾਇਮ ਸੱਚਾਈ ਦੀ ਹਕ਼ੀਕਤ ਹੈ।[2] ਬਰਾਬਰਤਾ, ਭਾਈਚਾਰਕ ਪਿਆਰ, ਇਤਫ਼ਾਕ, ਚੰਗਿਆਈ ਅਤੇ ਗੁਣਾਂ ਉੱਤੇ ਮਬਨੀ ਉਹਨਾਂ ਨੇ ਇੱਕ ਅਨੋਖਾ ਰੁਹਾਨੀ, ਸਮਾਜਿਕ ਅਤੇ ਸਿਆਸੀ ਪਲੇਟਫਾਰਮ ਤਿਆਰ ਕੀਤਾ।[3][4][5] ਸਿੱਖੀ ਦੇ ਮਾਝ ਗ੍ਰੰਥ, ਗੁਰੂ ਗ੍ਰੰਥ ਸਾਹਿਬ ਵਿੱਚ ਗੁਰ ਨਾਨਕ ਸਾਹਿਬ ਦੇ 974 ਵਾਕ ਸ਼ਾਇਰਾਨਾ ਅੰਦਾਜ਼ ਵਿੱਚ ਦਰਜ ਹਨ, ਜਿਹਨਾਂ ਵਿੱਚੋਂ ਜਪੁਜੀ ਸਾਹਿਬ, ਆਸਾ ਦੀ ਵਾਰ ਅਤੇ ਸਿੱਧ-ਗੋਸਟ ਆਦਿ ਪ੍ਰਮੁ ਹਨ। ਇਹ ਸਿੱਖਾਂ ਦਾ ਯਕੀਨ ਹੈ ਕਿ ਗੁਰ ਨਾਨਕ ਦੀ ਹੁਰਮਤ, ਦਿੱਵਤਾ ਅਤੇ ਧਾਰਮਕ ਇਖਤਿਆਰ ਬਾਅਦ ਵਾਲ਼ੇ ਗੁਰੂਆਂ ਵਿੱਚ ਵੀ ਸ਼ਾਮਿਲ ਸੀ।[6]