Art, asked by pc238426, 5 months ago

ਚਿਪਕੋ ਅੰਦੋਲਨ ਤੋਂ ਕੀ ਭਾਵ ਹੈ​

Answers

Answered by neetuart33
9

Answer:

ਚਿਪਕੋ ਅੰਦੋਲਨ ਦਰਖ਼ਤਾਂ ਨੂੰ ਕੱਟਣ ਤੋਂ ਬਚਾਉਣ ਲਈ ਉਹਨਾਂ ਨੂੰ ਜੱਫੀਆਂ ਪਾਉਣ ਵਾਲਾ ਗਾਂਧੀਵਾਦੀ ਧਾਰਨਾਵਾਂ ਸੱਤਿਆਗ੍ਰਹਿ ਅਤੇ ਅਹਿੰਸਾ ਉੱਤੇ ਅਧਾਰਤ ਇੱਕ ਅੰਦੋਲਨ ਸੀ। ਆਧੁਨਿਕ ਚਿਪਕੋ ਅੰਦੋਲਨ ਅਗੇਤਰੇ '70 ਦੇ ਦਹਾਕੇ ਵਿੱਚ ਉੱਤਰਾਖੰਡ (ਜੋ ਉਦੋਂ ਉੱਤਰ ਪ੍ਰਦੇਸ਼ ਵਿੱਚ ਸੀ) ਦੇ ਗੜ੍ਹਵਾਲ ਇਲਾਕੇ ਵਿੱਚ ਗਤੀਸ਼ੀਲ ਜੰਗਲ-ਵਾਢੇ ਖ਼ਿਲਾਫ਼ ਜਾਗਰੁਕਤਾ ਵਜੋਂ ਸ਼ੁਰੂ ਹੋਇਆ। ਇਸ ਸੰਘਰਸ਼ ਦੀ ਮਾਰਗ-ਦਰਸ਼ਕੀ ਵਾਰਦਾਤ 26 ਮਾਰਚ, 1974 ਨੂੰ ਹੋਈ ਜਦੋਂ ਉੱਤਰਾਖੰਡ ਦੇ ਚਮੋਲੀ ਜ਼ਿਲ੍ਹੇ ਦੇ ਹੇਮਵਾਲਘਾਟੀ ਦੇ ਰੇਣੀ ਪਿੰਡ ਦੀਆਂ ਔਰਤਾਂ ਨੇ ਦਰਖ਼ਤ ਵੱਢਣ ਖ਼ਿਲਾਫ਼ ਕਦਮ ਚੁੱਕੇ ਅਤੇ ਰਾਜ ਦੇ ਜੰਗਲਾਤ ਮਹਿਕਮੇ ਦੀ ਠੇਕੇਦਾਰੀ ਪ੍ਰਨਾਲੀ ਕਰ ਕੇ ਖ਼ਤਰੇ ਵਿੱਚ ਆਏ ਰਿਵਾਇਤੀ ਜੰਗਲਾਤੀ ਹੱਕਾਂ ਨੂੰ ਮੁੜ-ਪ੍ਰਾਪਤ ਕੀਤਾ। ਇਹਨਾਂ ਕਾਰਵਾਈਆਂ ਨੇ ਪੂਰੇ ਖੇਤਰ ਵਿੱਚ ਸੈਂਕੜਿਆਂ ਜਨ ਸਧਾਰਨ ਲੋਕਾਂ ਅਤੇ ਹੋਰਾਂ ਨੂੰ ਪ੍ਰੇਰਿਤ ਕੀਤਾ। '80 ਦੇ ਦਹਾਕੇ ਤੱਕ ਇਹ ਅੰਦੋਲਨ ਪੂਰੇ ਭਾਰਤ ਵਿੱਚ ਫੈਲ ਚੁੱਕਾ ਸੀ ਜਿਸ ਕਰ ਕੇ ਲੋਕ-ਮਿਜ਼ਾਜ਼ ਜੰਗਲਾਤੀ ਨੀਤੀਆਂ ਬਣਨ ਲੱਗੀਆਂ ਅਤੇ ਜਿਸਨੇ ਖੁੱਲ੍ਹੇਆਮ ਦਰਖ਼ਤਾਂ ਦੀ ਕਟਾਈ ਉੱਤੇ ਵਿੰਧਿਆ ਅਤੇ ਪੱਛਮੀ ਘਾਟਾਂ ਤੱਕ ਰੋਕ ਲਾ ਦਿੱਤੀ।[1] ਅੱਜਕੱਲ੍ਹ ਇਸਨੂੰ ਗੜ੍ਹਵਾਲ ਦੇ ਚਿਪਕੋ ਅੰਦੋਲਨ ਦਾ ਪੂਰਵਗਾਮੀ ਅਤੇ ਪ੍ਰੇਰਨਾ-ਸਰੋਤ ਮੰਨਿਆ ਜਾਂਦਾ ਹੈ

Similar questions