ਪੰਜਾਬੀ ਬੋਲੀ ਕਿੱਥੇ ਕਿੱਥੇ ਬੋਲੀ ਜਾਂਦੀ ਹੈ?
Answers
Answer:
Punjab and places around it
but now Punjabi language has got a great influence and it also spoke in different places of world but basically it is mainly in Punjab and amritsar
Answer:
ਪੰਜਾਬੀ ਭਾਸ਼ਾ [1] /pʌnˈdʒɑːbi/ (ਸ਼ਾਹਮੁਖੀ: پنجابی) (ਗੁਰਮੁਖੀ: ਪੰਜਾਬੀ) ਪੰਜਾਬ ਦੀ ਭਾਸ਼ਾ, ਜਿਸ ਨੂੰ ਪੰਜਾਬ ਖੇਤਰ ਦੇ ਵਸਨੀਕ ਜਾਂ ਸੰਬੰਧਿਤ ਲੋਕ ਬੋਲਦੇ ਹਨ।[1] ਇਹ ਭਾਸ਼ਾਵਾਂ ਦੇ ਹਿੰਦ-ਯੂਰਪੀ ਪਰਿਵਾਰ ਵਿੱਚੋਂ ਹਿੰਦ-ਇਰਾਨੀ ਪਰਿਵਾਰ ਨਾਲ਼ ਸਬੰਧ ਰੱਖਦੀ ਹੈ। ਇਹ ਪੰਜਾਬੀਆਂ ਦੀ ਮਾਂ ਬੋਲੀ ਹੈ ਅਤੇ ਸਿੱਖੀ ਦੀ ਧਾਰਮਿਕ ਭਾਸ਼ਾ ਵੀ ਹੈ। ਗੁਰਮੁਖੀ ਲਿਪੀ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਰਚਨਾ ਕੀਤੀ ਗਈ ਹੈ। ਇਹ ਦੁਨੀਆਂ ਅਤੇ ਖ਼ਾਸ ਕਰ ਦੱਖਣੀ ਏਸ਼ੀਆ ਦੇ ਉੱਘੇ ਭੰਗੜਾ ਸੰਗੀਤ ਦੀ ਭਾਸ਼ਾ ਹੈ। ਪਾਕਿਸਤਾਨ ਵਿੱਚ ਇਹ ਸਭ ਤੋਂ ਵੱਧ ਬੋਲੀ ਜਾਣ ਵਾਲੀ ਬੋਲੀ ਹੈ। ਇਸ ਤੋਂ ਬਿਨਾਂ ਸ਼ਬਦ "ਪੰਜਾਬੀ" ਨੂੰ ਪੰਜਾਬ ਨਾਲ਼ ਸਬੰਧਿਤ ਕਿਸੇ ਵੀ ਚੀਜ਼ ਲਈ ਵਰਤਿਆ ਜਾਂਦਾ ਹੈ, ਜਿਵੇਂ ਕਿ ਪੰਜਾਬੀ ਬੋਲਣ ਵਾਲਿਆਂ ਅਤੇ ਪੰਜਾਬ ਖਿੱਤੇ ਦੇ ਰਹਿਣ ਵਾਲ਼ਿਆਂ ਨੂੰ 'ਪੰਜਾਬੀ' ਹੀ ਕਿਹਾ ਜਾਂਦਾ ਹੈ। "ਐਥਨੋਲੋਗ" 2005 (ਬੋਲੀਆਂ ਨਾਲ਼ ਸਬੰਧਿਤ ਇੱਕ ਵਿਸ਼ਵਗਿਆਨਕੋਸ਼) ਮੁਤਾਬਕ ਪੰਜਾਬੀ ਨੂੰ 8.8 ਕਰੋੜ ਲੋਕ ਬੋਲਦੇ ਹਨ, ਜਿਸ ਨਾਲ ਪੰਜਾਬੀ ਸਮੁੱਚੀ ਦੁਨੀਆ ਵਿੱਚ ਸਭ ਤੋਂ ਵੱਧ ਬੋਲੀ ਜਾਣ ਵਾਲੀ 'ਦਸਵੀਂ ਬੋਲੀ' ਹੈ। 2008 ਵਿੱਚ ਪਾਕਿਸਤਾਨ ਦੀ ਮਰਦਮਸ਼ੁਮਾਰੀ ਮੁਤਾਬਕ ਪਾਕਿਸਤਾਨ ਵਿੱਚ 76,334,300 ਲੋਕ ਪੰਜਾਬੀ ਬੋਲਦੇ ਹਨ ਅਤੇ 2011 ਵਿੱਚ ਭਾਰਤੀ ਮਰਦਮਸ਼ੁਮਾਰੀ ਮੁਤਾਬਕ ਭਾਰਤ ਵਿੱਚ 3,11,44,095 ਲੋਕ ਪੰਜਾਬੀ ਬੋਲਦੇ ਹਨ।[2] ਇਸ ਦੀਆਂ ਦੋ ਮੁੱਖ ਉਪ-ਬੋਲੀਆਂ ਹਨ- ਪੂਰਬੀ ਪੰਜਾਬੀ ਅਤੇ ਲਹਿੰਦੀ ਪੰਜਾਬੀ। ਲਹਿੰਦੀ ਪੰਜਾਬੀ, ਪੂਰਬੀ ਪੰਜਾਬੀ ਅਤੇ ਪੱਛਮੀ ਪਹਾੜੀ ਬੋਲੀਆਂ ਨੂੰ ਮਿਲਾ ਕੇ ਪੰਜਾਬੀ ਆਪਣੇ ਸੁਰ-ਵਿਗਿਆਨ ਕਰ ਕੇ ਅਜੋਕੀ ਹਿੰਦ-ਯੂਰਪੀ ਬੋਲੀਆਂ ਦੇ ਪਰਿਵਾਰ ਵਿੱਚੋਂ ਸਭ ਤੋਂ ਵੱਖਰੀ ਬੋਲੀ ਜਾਪਦੀ ਹੈ। ਪੰਜਾਬੀ ਦੀਆਂ ਕਈ ਉਪ-ਬੋਲੀਆਂ ਹਨ, ਪਰ ਮਾਝੀ ਨੂੰ ਸਭ ਤੋਂ ਅਮੀਰ ਉਪ-ਬੋਲੀ ਮੰਨਿਆ ਜਾਂਦਾ ਹੈ। ਇਹ ਉਪ-ਬੋਲੀ ਪੁਰਾਣੇ ਪੰਜਾਬ ਦੇ ਮਾਝਾ ਖ਼ਿੱਤੇ ਵਿੱਚ ਬੋਲੀ ਜਾਂਦੀ ਹੈ ਜਿਸ ਦਾ ਕੇਂਦਰ ਅਜੋਕੇ ਅੰਮ੍ਰਿਤਸਰ ਅਤੇ ਲਾਹੌਰ ਵਿੱਚ ਹੈ। ਇਸ ਉਪ-ਬੋਲੀ ਦੀ ਵਰਤੋਂ ਪੰਜਾਬੀ ਦੀਆਂ ਕਿਤਾਬਾਂ ਲਿਖਣ ਵਿੱਚ ਹੁੰਦੀ ਹੈ। ਇਹ ਭਾਰਤੀ ਅਤੇ ਪਾਕਿਸਤਾਨੀ ਪੰਜਾਬ ਸੂਬੇ ਦੀ ਸਰਕਾਰੀ ਬੋਲੀ ਹੈ ਅਤੇ ਨੇੜਲੇ ਸੂਬਿਆਂ ਜਿਵੇਂ ਕਿ ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਦਿੱਲੀ ਆਦਿ ਵਿੱਚ ਵੀ ਬੋਲੀ ਜਾਂਦੀ ਹੈ। ਪੰਜਾਬੀ ਨੂੰ ਹਰਿਆਣਾ ਅਤੇ ਦਿੱਲੀ ਵਿੱਚ ਦੂਜੀ ਅਤੇ ਤੀਜੀ ਭਾਸ਼ਾ ਦਾ ਦਰਜਾ ਹਾਸਿਲ ਹੈ।