World Languages, asked by neerajshakya207247, 3 months ago

ਪੰਜਾਬ ਵਿੱਚ ਪਹਿਲਾਂ ਕਿੰਨੇ ਦਰਿਆ ਵਗਦੇ ਸਨ ?​

Answers

Answered by studarsani18018
3

Answer:

ਦਾ ਹੱਲ:

ਪੰਜਾਬ ਸ਼ਬਦ ਫ਼ਾਰਸੀ ਦੇ ਸ਼ਬਦ "ਪੰਜ" ਅਤੇ "ਆਬ" ਦੇ ਸੁਮੇਲ ਤੋਂ ਬਣਿਆ ਹੈ। ਇਸ ਸ਼ਬਦ ਦੀ ਸਭ ਤੋਂ ਪਹਿਲੀ ਵਰਤੋਂ ਇਬਨ ਬਤੂਤਾ ਦੀਆਂ ਲਿਖਤਾਂ ਵਿੱਚ ਮਿਲਦੀ ਹੈ ਜੋ 14ਵੀਂ ਸਦੀ ਵਿੱਚ ਇਸ ਇਲਾਕੇ ਵਿੱਚ ਆਇਆ ਸੀ।[1] ਇਸਦੀ ਵੱਡੇ ਪੱਧਰ ਉੱਤੇ ਵਰਤੋਂ 16ਵੀਂ ਸਦੀ ਦੇ ਦੂਜੇ ਹਿੱਸੇ ਦੀ ਕਿਤਾਬ "ਤਰੀਖ਼ ਸ਼ੇਰ ਸ਼ਾਹ ਸੂਰੀ" ਵਿੱਚ ਮਿਲਦੀ ਹੈ, ਜਿਸ ਵਿੱਚ ਪੰਜਾਬ ਸ਼ਬਦ ਸ਼ੇਰਖ਼ਾਨ ਦੇ ਕਿਲ੍ਹੇ ਦੀ ਉਸਾਰੀ ਦੇ ਹਵਾਲੇ ਨਾਲ ਆਉਂਦਾ ਹੈ। ਇਸ ਤੋਂ ਪਹਿਲਾਂ ਪੰਜਾਬ ਵਰਗਾ ਜ਼ਿਕਰ ਮਹਾਂਭਾਰਤ ਦੇ ਕਿੱਸੇ ਕਹਾਣੀਆਂ ਵਿੱਚ ਵੀ ਹੈ ਜੋ ਪੰਚ-ਨਦ (ਪੰਜ ਨਦੀਆਂ) ਦੇ ਹਵਾਲੇ ਨਾਲ਼ ਹੈ। ਇਸ ਦੇ ਮਗਰੋਂ ਆਈਨ-ਏ-ਅਕਬਰੀ ਵਿੱਚ ਅਬੁਲ ਫ਼ਜ਼ਲ ਨੇ ਲਿਖਿਆ ਹੈ ਕਿ ਇਹ ਇਲਾਕਾ ਦੋ ਹਿੱਸਿਆਂ ਵਿੱਚ ਵੰਡਿਆ ਸੀ, ਲਾਹੌਰ ਤੇ ਮੁਲਤਾਨ। ਇਸ ਆਈਨ ਅਕਬਰੀ ਦੇ ਦੂਜੇ ਹਿੱਸੇ ਵਿੱਚ ਅਬੁਲ ਫ਼ਜ਼ਲ ਨੇ ਪੰਜਾਬ ਨੂੰ ਪੰਜ-ਨਦ ਲਿਖਿਆ ਹੈ। ਇਸ ਦੇ ਇਲਾਵਾ ਮੁਗ਼ਲ ਬਾਦਸ਼ਾਹ ਜਹਾਂਗੀਰ ਨੇ ਆਪਣੀ "ਤਜ਼ਕ-ਏ-ਜਹਾਂਗੀਰੀ" ਵਿੱਚ ਵੀ ਪੰਜਾਬ ਲਫ਼ਜ਼ ਵਰਤਿਆ ਹੈ। ਪੰਜਾਬ ਫ਼ਾਰਸੀ ਦੇ ਪੰਜ ਯਾਨੀ ਪੰਚ ਅਤੇ ਆਬ ਯਾਨੀ ਪਾਣੀ ਤੋਂ ਲਿਆ ਹੈ, ਜਿਸਦਾ ਮਤਲਬ ਪੰਜ ਦਰਿਆਵਾਂ ਦੀ ਧਰਤੀ ਬਣਦਾ ਹੈ। ਇਹ ਉਹ ਪੰਜ ਦਰਿਆ ਹਨ ਜਿਹੜੇ ਇਸ ਇਲਾਕੇ ਵਿੱਚ ਵਗਦੇ ਹਨ। ਅੱਜ ਕੱਲ੍ਹ ਦੋ ਦਰਿਆ (ਚਨਾਬ ਅਤੇ ਜੇਹਲਮ) ਪਾਕਿਸਤਾਨ ਵਿੱਚ ਹੀ ਵਗਦੇ ਹਨ। ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ ਬਾਕੀ ਤਿੰਨ ਦਰਿਆਵਾਂ (ਸਤਲੁਜ, ਬਿਆਸ ਅਤੇ ਰਾਵੀ) ਦਾ ਪਾਣੀ ਵਗਦਾ ਹੈ, ਜਿਹੜੇ ਭਾਰਤ ਵਿੱਚੋ ਹੁੰਦੇ ਹੋਏ ਪਾਕਿਸਤਾਨ ਵਿੱਚ ਪ੍ਰਵੇਸ਼ ਕਰਦੇ ਹਨ। ਇਸ ਤੋਂ ਪਹਿਲਾਂ ਇਸ ਦਾ ਨਾਂ "ਸਪਤ ਸੰਧੂ" ਯਾਨੀ ਸੱਤ ਦਰਿਆਵਾਂ ਦੀ ਸਰਜ਼ਮੀਨ ਸੀ। "ਤਰੀਖ਼ ਜਿਹਲਮ" ਵਿੱਚ ਅੰਜੁਮ ਸੁਲਤਾਨ ਸ਼ਹਿਬਾਜ਼ ਨੇ ਲਿਖਿਆ ਹੈ ਕਿ ਸਪਤ ਦਾ ਮਤਲਬ ਸੱਤ ਤੇ ਸੰਧੂ ਦਾ ਮਤਲਬ ਦਰਿਆ ਹੈ।

Answered by pujamithi2010
2

in Punjab 5 dariyas were there

Similar questions