ਦੌਰੀ ਡੰਡੇ ਦੀ ਵਰਤੋਂ ਕਿਸ ਲਈ ਕੀਤੀ ਜਾਂਦੀ ਹੈ?
Answers
Answer:
Explanation:
ਮਧਾਣੀ ਇੱਕ ਲੱਕੜ ਦਾ ਲਗਪਗ ਢਾਈ ਤਿੰਨ ਫੁੱਟ ਦਾ ਗੋਲ ਡੰਡਾ ਹੁੰਦਾ ਹੈ ਜਿਸ ਦੇ ਹੇਠਲੇ ਸਿਰੇ ਤੇ ਪੌਣੀ ਕੁ ਗਿੱਠ ਦੇ ਦੋ ਟੁੱਕੜੇ, ਚਰਖੜੀ (ਕਰਾਸ) ਵਰਗੇ ਫਿੱਟ ਕੀਤੇ ਹੁੰਦੇ ਹਨ। ਡੰਡੇ ਦੇ ਉੱਪਰਲੇ ਸਿਰੇ ਤੇ ਕੁਝ ਵੱਢੇ ਜਿਹੇ ਗੋਲਾਈ ਵਿੱਚ ਹੁੰਦੇ ਹਨ। ਇਹ ਡੋਰੀ ਭਾਵ ਨੇਤਰੇ ਦਾ ਆਲੇ ਦੁਆਲੇ ਵਲ਼ ਦੇ ਕੇ ਮਧਾਣੀ ਚਲਾਉਣ ਦੇ ਮੰਤਵ ਲਈ ਹੁੰਦੇ ਹਨ। ਇਸ ਦੇ ਬਾਅਦ ਵਾਰੀ ਆਉਂਦੀ ਹੈ ਚਾਟੀ ਦੀ, ਜੋ ਮਿੱਟੀ ਦਾ ਖੁਲ੍ਹਾ ਭਾਂਡਾ ਹੁੰਦਾ ਹੈ। ਇਸ ਵਿੱਚ ਜੰਮਿਆ ਹੋਇਆ ਦੁੱਧ ਉਲਟ ਕੇ ਦੁੱਧ ਰਿੜਕਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾਂਦੀ ਹੈ। ਇਸ ਤੋਂ ਅੱਗੇ ਗੱਲ ਕਰੀਏ ਕੁੜ ਦੀ। ਇਹ ਇੱਕ ਲੱਕੜ ਦਾ ਯੂ ਸ਼ਕਲ ਦੀ ਬਣਾਵਟ ਦਾ ਹੋਲਡਰ ਹੁੰਦਾ ਹੈ ਜਿਸ ਦੇ ਦੋਹਾਂ ਸਿਰਿਆਂ ਤੇ ਇੱਕ ਪੱਕੀ ਡੋਰੀ ਬੰਨ੍ਹੀ ਹੁੰਦੀ ਹੈ,ਜਿਸ ਨੂੰ ਚਾਟੀ ਤੇ ਰੱਖ ਕੇ ਵਿੱਚੋਂ ਮਧਾਣੀ ਦਾ ਡੰਡਾ ਲੰਘਾ ਕੇ ਚਾਟੀ ਘੜਵੰਜੀ ਤੇ ਰੱਖ ਕੇ ਘੜਵੰਜੀ ਤੇ ਲੱਗੇ ਡੰਡੇ ਨਾਲ ਕੱਸ ਕੇ ਬੰਨ੍ਹ ਦਿੱਤਾ ਜਾਂਦਾ ਹੈ ਤਾਂਕਿ ਚਾਟੀ ਵਿੱਚ ਮਧਾਣੀ ਆਸਾਨੀ ਨਾਲ ਘੁੰਮ ਸਕੇ। ਮਧਾਣੀ ਘੁਮਾਉਣ ਲਈ ਨੇਤਰਾ ਭਾਵ ਇੱਕ ਡੋਰੀ ਮਧਾਣੀ ਦੇ ਉੱਪਰਲੇ ਸਿਰੇ ਕੋਲ ਵਲ਼ੀ ਹੁੰਦੀ ਹੈ,ਜਿਸ ਦੋਹਾਂ ਸਿਰਿਆਂ ਤੇ ਫੜਨ ਲਈ ਦੋ ਲੱਕੜ ਦੀਆਂ ਗੁੱਲੀਆਂ ਜਿਹੀਆਂ ਬੰਨ੍ਹੀਆਂ ਹੁੰਦੀਆਂ ਹਨ,ਜਿਹਨਾਂ ਵਿੱਚ ਉਂਗਲਾਂ ਫਸਾ ਕੇ ਮਧਾਣੀ ਚਲਾਉਣ ਦਾ ਕੰਮ ਸੌਖੀ ਤਰ੍ਹਾਂ ਹੁੰਦਾ ਹੈ। ਦੁੱਧ ਰਿੜਕਣ ਦਾ ਕੰਮ ਸਵੇਰੇ ਸਾਝਰੇ ਕੀਤਾ ਜਾਂਦਾ ਹੈ। ਚਿੜੀ ਚੂਕਦੀ ਨਾਲ ਜਾ ਤੁਰੇ ਪਾਂਧੀ,ਪਾਈਆਂ ਦੁੱਧ ਦੇ ਵਿੱਚ ਮਧਾਣੀਆਂ ਨੀਂ।[1]