ਇਸ ਕਵਿਤਾ ਵਿੱਚ ਸਰਦਾਰ ਭਗਤ ਸਿੰਘ ਦੀ ਦੇਸ ਲਈ ਅਦੁੱਤੀ ਕੁਰਬਾਨੀ ਦੀ ਵਡਿਆਈ ਕੀਤੀ ਗਈ ਹੈ।
ਵਿਦਿਆਰਥੀ ਸ਼ਹੀਦ ਭਗਤ ਸਿੰਘ ਬਾਰੇ ਇੱਕ ਲੇਖ ਲਿਖਣ।
Answers
Explanation:
ਭਗਤ ਸਿੰਘ[1] (28 ਸਤੰਬਰ 1907 - 23 ਮਾਰਚ 1931)[2][3] ਭਾਰਤ ਦਾ ਇੱਕ ਪ੍ਰਮੁੱਖ ਅਜ਼ਾਦੀ ਸੰਗਰਾਮੀਆ ਸੀ। ਭਗਤ ਸਿੰਘ ਨੂੰ 23 ਮਾਰਚ 1931 ਨੂੰ ਉਸ ਦੇ ਸਾਥੀਆਂ, ਰਾਜਗੁਰੂ ਅਤੇ ਸੁਖਦੇਵ ਦੇ ਨਾਲ ਫ਼ਾਂਸੀ ਤੇ ਲਟਕਾ ਦਿੱਤਾ ਗਿਆ ਸੀ। ਉਹ ਹਿੰਦੁਸਤਾਨ ਸੋਸ਼ਲਿਸਟ ਰਿਪਬਲਿਕਨ ਐਸੋਸੀਏਸ਼ਨ ਦੇ ਸੰਸਥਾਪਕ ਮੈਬਰਾਂ ਵਿੱਚੋਂ ਇੱਕ ਸੀ। ਭਗਤ ਸਿੰਘ ਇਨਕਲਾਬੀ ਹੋਣ ਦੇ ਨਾਲ ਨਾਲ ਮੌਲਿਕ ਚਿੰਤਕ ਵੀ ਸੀ। ਉਸ ਨੇ ਸਮਾਜਿਕ, ਸਿਆਸੀ ਤੇ ਸਭਿਆਚਾਰਕ ਵਰਤਾਰਿਆਂ ਨੂੰ ਤਰਕਸ਼ੀਲ ਤਰੀਕੇ ਨਾਲ ਘੋਖਿਆ ਤੇ ਉਨ੍ਹਾਂ ਬਾਰੇ ਵਿਚਾਰ ਪ੍ਰਗਟਾਏ
1928 ਵਿੱਚ ਬ੍ਰਿਟਿਸ਼ ਸਰਕਾਰ ਨੇ ਭਾਰਤ ਵਿੱਚ ਸਿਆਸੀ ਸਥਿਤੀ ਬਾਰੇ ਰਿਪੋਰਟ ਦੇਣ ਲਈ ਸਾਈਮਨ ਕਮਿਸ਼ਨ ਦੀ ਸਥਾਪਨਾ ਕੀਤੀ। ਕੁਝ ਭਾਰਤੀ ਸਿਆਸੀ ਪਾਰਟੀਆਂ ਨੇ ਕਮਿਸ਼ਨ ਦਾ ਬਾਈਕਾਟ ਕੀਤਾ ਕਿਉਂਕਿ ਇਸ ਵਿੱਚ ਕੋਈ ਵੀ ਭਾਰਤੀ ਮੈਂਬਰ ਨਹੀਂ ਸੀ ਅਤੇ ਦੇਸ਼ ਭਰ ਵਿੱਚ ਵਿਰੋਧ ਵੀ ਸਨ। ਜਦੋਂ ਇਹ ਕਮਿਸ਼ਨ 30 ਅਕਤੂਬਰ 1928 ਨੂੰ ਲਹੌਰ ਪਹੁੰਚਿਆ ਤਾਂ ਲਾਲਾ ਲਾਜਪਤ ਰਾਏ ਦੀ ਅਗਵਾਈ ਵਿੱਚ ਲੋਕਾਂ ਨੇ ਇਸਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ। ਪੁਲਿਸ ਭੀੜ ਨੂੰ ਭਜਾਉਣ ਦੀ ਕੋਸ਼ਿਸ਼ ਕਰਦੀ ਰਹੀ ਪਰ ਭੀੜ ਹਿੰਸਕ ਹੋ ਗਈ। ਇਸ ਵਿਰੋਧ ਵਿੱਚ ਭਾਗ ਲੈਣ ਵਾਲਿਆਂ 'ਤੇ ਅੰਗਰੇਜ਼ ਸੁਪਰਡੈਂਟ ਅਫ਼ਸਰ ਸਕਾਟ ਨੇ ਲਾਠੀਚਾਰਜ ਕਰਨ ਦਾ ਹੁਕਮ ਦੇ ਦਿੱਤਾ। ਇਸ ਲਾਠੀਚਾਰਜ ਨਾਲ ਜ਼ਖਮੀ ਹੋਣ ਕਰਕੇ ਲਾਲਾ ਲਾਜਪਤ ਰਾਏ ਦੀ ਦਿਲ ਦਾ ਦੌਰਾ ਪੈਣ ਕਾਰਨ 17 ਨਵੰਬਰ 1928 ਨੂੰ ਮੌਤ ਹੋ ਗਈ। ਡਾਕਟਰਾਂ ਨੂੰ ਲੱਗਿਆ ਕਿ ਉਸ ਦੀ ਮੌਤ ਸੱਟਾਂ ਕਰਕੇ ਹੋਈ ਹੈ। ਜਦੋਂ ਇਹ ਮਾਮਲਾ ਯੂਨਾਈਟਿਡ ਕਿੰਗਡਮ ਦੀ ਸੰਸਦ ਵਿੱਚ ਉਠਾਇਆ ਗਿਆ ਤਾਂ ਬ੍ਰਿਟਿਸ਼ ਸਰਕਾਰ ਨੇ ਰਾਏ ਦੀ ਮੌਤ ਵਿੱਚ ਕੋਈ ਭੂਮਿਕਾ ਨਹੀਂ ਮੰਨੀ।[19][20][21]
ਭਗਤ ਐੱਚ.ਆਰ.ਏ. ਦਾ ਇੱਕ ਪ੍ਰਮੁਖ ਮੈਂਬਰ ਸੀ ਅਤੇ 1928 ਵਿੱਚ ਇਸਦਾ ਨਾਂ ਬਦਲ ਕੇ ਹਿੰਦੁਸਤਾਨ ਸੋਸ਼ਲਿਸਟ ਰਿਪਬਲੀਕਨ ਐਸੋਸੀਏਸ਼ਨ ਕਰਨ ਲਈ ਸ਼ਾਇਦ ਕਾਫ਼ੀ ਹੱਦ ਤਕ ਜ਼ਿੰਮੇਵਾਰ ਸੀ।[7] ਐਚ.ਐਸ.ਆਰ.ਏ. ਨੇ ਲਾਲਾ ਲਾਜਪਤ ਰਾਏ ਦੀ ਮੌਤ ਦਾ ਬਦਲਾ ਲੈਣ ਦੀ ਸਹੁੰ ਖਾਧੀ।[17] ਸਿੰਘ ਨੇ ਸਕਾਟ ਨੂੰ ਮਾਰਨ ਲਈ ਸ਼ਿਵਰਾਮ ਰਾਜਗੁਰੂ, ਸੁਖਦੇਵ ਥਾਪਰ ਅਤੇ ਚੰਦਰਸ਼ੇਖਰ ਆਜ਼ਾਦ ਵਰਗੇ ਕ੍ਰਾਂਤੀਕਾਰੀਆਂ ਨਾਲ ਮਿਲ ਕੇ ਯੋਜਨਾ ਉਸੀਕੀ।[14] ਹਾਲਾਂਕਿ, ਪਛਾਣਨ ਦੀ ਗਲਤੀ ਕਾਰਨ, ਉਨ੍ਹਾਂ ਨੇ ਜੋਹਨ ਪੀ. ਸਾਂਡਰਸ, ਜੋ ਸਹਾਇਕ ਪੁਲਿਸ ਅਧਿਕਾਰੀ ਸੀ, ਨੂੰ ਗੋਲੀ ਮਾਰ ਦਿੱਤੀ ਜਦੋਂ ਉਹ 17 ਦਸੰਬਰ 1928 ਨੂੰ ਲਾਹੌਰ ਵਿਖੇ ਜਿਲ੍ਹਾ ਪੁਲਿਸ ਹੈੱਡਕੁਆਰਟਰ ਛੱਡ ਰਿਹਾ ਸੀ।[22]