ਭੰਡੁ ਸ਼ਬਦ ਦਾ ਕੀ ਅਰਥ ਹੈ
Answers
Explanation:
ਵਿਆਕਰਨ ਵਿੱਚ ਵਾਕ ਦੀਆਂ ਚਾਰ ਪ੍ਰਮੁੱਖ ਇਕਾਈਆਂ ਹਨ: ਸ਼ਬਦ, ਵਾਕੰਸ਼, ਉਪਵਾਕ, ਵਾਕ। ਇਨ੍ਹਾਂ ਵਿੱਚੋਂ ‘ਸ਼ਬਦ, ਨੂੰ ਹੀ ਮੂਲ ਇਕਾਈ ਮੰਨਿਆ ਗਿਆ ਹੈ ਜਿਸ ਤੋਂ ਵਾਕੰਸ਼ਾਂ, ਉਪਵਾਕਾਂ ਅਤੇ ਵਾਕਾਂ ਦੀ ਸਿਰਜਣਾ ਹੁੰਦੀ ਹੈ।
ਯੂਰਪ ਵਿੱਚ ਵਿਆਕਰਨ ਦੇ ਅਧਿਐਨ ਦੀ ਸ਼ੁਰੂਆਤ ਤੋਂ ਹੀ ‘ਸ਼ਬਦ’ ਦੇ ਵਿਚਾਰ ਨੂੰ ਹੀ ਪ੍ਰਮੁੱਖਤਾ ਦਿੱਤੀ ਗਈ ਹੈ। ਪਰ ਸ਼ਬਦ ਨੂੰ ਪਰਿਭਾਸ਼ਿਤ ਕਰਨ ਲਈ ਕਈ ਰਸਤੇ ਹਨ ਅਤੇ ਇਹ ਸਾਰੇ ਅਲੱਗ ਅਲੱਗ ਵਿਚਾਰਾਂ ਵਾਲੇ ਹਨ। ਸੋ ਕਈ ਤਰ੍ਹਾਂ ਦੀਆਂ ਪਰਿਭਾਸ਼ਾਵਾਂ ਹੋਣ ਕਾਰਨ ਸਾਨੂੰ ਇਹਨਾਂ ਨੂੰ ਪਰਭਾਸ਼ਿਤ ਕਰਨ ਦੀ ਲੋੜ ਹੈ ਅਤੇ ਇਹਨਾਂ ਵਿਚਲੇ ਫਰਕਾਂ ਨੂੰ ਵੀ ਸਮਝਣ ਦੀ ਲੋੜ ਪਵੇਗੀ। ਕਿਉਂਕਿ ਕੇਵਲ ਇੱਕ ਪਰਿਭਾਸ਼ਾ ‘ਸ਼ਬਦ’ ਵਿਚਾਰ ਨੂੰ ਪਰਿਭਾਸ਼ਿਤ ਕਰਨ ਦੇ ਅਸਮਰੱਥ ਹੈ। ਇੱਕ ਪਰਿਭਾਸ਼ਾ ਇਸ ਤਰ੍ਹਾਂ ਦੇ ਜਵਾਬ ਦੇਣ ਦੇ ਅਸਮਰੱਥ ਹੈ ਕਿ ਇੱਕ ਭਾਸ਼ਾ ਵਿੱਚ ਕਿੰਨੇ ਸ਼ਬਦ ਹੁੰਦੇ ਹਨ ਅਤੇ ਕੀ ‘ਕੁਰਸੀ’ ਅਤੇ ਕੁਰਸੀਆਂ ਇਕੋ ਸ਼ਬਦ ਹੈ ਜਾਂ ਅਲੱਗ ਅਲੱਗ ਸ਼ਬਦ ਹਨ।
ਅਕਸਰ ‘ਸ਼ਬਦ’ ਨੂੰ ਚਾਰ ਪਰਿਭਾਸ਼ਾਵਾਂ ਵਿੱਚ ਪਰਿਭਾਸ਼ਿਤ ਕੀਤਾ ਜਾਂਦਾ ਹੈ। ਅਸੀਂ ਇਨ੍ਹਾਂ ਨੂੰ ਪੰਜਾਬੀ ਭਾਸ਼ਾ ਦੇ ਦ੍ਰਿਸ਼ਟੀਕੋਣ ਤੋਂ ਦੇਖਾਂਗੇ।
ਇਸ ਤੋਂ ਇਲਾਵਾ ਰੂਪ ਵਿਗਿਆਨ ਅਤੇ ਵਾਕ ਵਿਗਿਆਨ ਵਿਚਕਾਰ ਜੋ ਆਪਸੀ ਨਿਖੇੜਾ ਉਭਰਦਾ ਹੈ ਉਸਦਾ ਅਧਾਰ ਵੀ ‘ਸ਼ਬਦ’ ਹੀ ਹੈ। ਰੂਪ ਵਿਗਿਆਨ ਅਤੇ ਵਾਕ ਵਿਗਿਆਨ ਦੇ ਦਰਮਿਆਨ ਮੌਜੂਦ ਵਖਰੇਵੇਂ ਦੀ ਸਥਾਪਨਾ ਅਨੁਸਾਰ ਰੂਪ ਵਿਗਿਆਨ ਦਾ ਪ੍ਰਯੋਜਨ ਸ਼ਬਦਾਂ ਦੀ ਅੰਦਰੂਨੀ ਸੰਰਚਨਾ ਦਾ ਅਧਿਐਨ ਹੈ, ਜਦ ਕਿ ਵਾਕ ਵਿਗਿਆਨ ਦਾ ਪ੍ਰਯੋਜਨ ਸ਼ਬਦਾਂ ਦੇ ਸੰਯੋਜਨ ਦੁਆਰਾ ਵਾਕ ਰਚਨਾ ਦੇ ਨਿਯਮਾਂ ਨੂੰ ਨਿਰਧਾਰਿਤ ਕਰਨਾ ਹੈ। ਇਸ ਤੋਂ ਬਿਨ੍ਹਾਂ ‘ਸ਼ਬਦ’ ਨਾਮਕ ਇਕਾਈ ਹੀ ਕੋਸ਼ਕਾਰੀ ਦਾ ਪ੍ਰਮੁੱਖ ਯੂਨਿਟ ਹੈ।