ਲੇਖ ਲਿਖੋ।
੧.ਸ਼੍ਰੀ ਗੁਰੂ ਨਾਨਕ ਦੇਵ ਜੀ।
੨. ਮਹਾਰਾਜਾ ਰਣਜੀਤ ਸਿੰਘ।
੩.ਕਸਰਤ ਦੇ ਲਾਭ।
੪.ਬਿਜਲੀ ਦੀ ਬੱਚਤ
੫.ਸੁੰਤਤਰਤਾ ਦਿਵਸ।
ਪਲੀਜ ਅੰਸਵਰ ਮੀ।
I Mark you as brainliest..
answer all eassy..Lekh..
Answers
ਸ਼੍ਰੀ ਗੁਰੂ ਨਾਨਕ ਦੇਵ ਜੀ:-
ਗੁਰੂ ਨਾਨਕ ਦੇਵ ਜੀ ਦਾ ਜਨਮ 1469 ਈ: ਨੂੰ ਰਾਇ-ਭੋਇ ਦੀ ਤਲਵੰਡੀ ਵਿਚ ਹੋਇਆ ਜੋ ਕਿ ਪਾਕਿਸਤਾਨ ਵਿਚ ਹੈ, ਇਸ ਥਾਂ ਨੂੰ ਅੱਜ ਕੱਲ੍ਹ ਨਨਕਾਣਾ ਸਾਹਿਬ ਦੇ ਨਾਂ ਨਾਲ ਜਾਣਿਆ ਜਾਂਦਾ ਹੈ । ਆਪ ਦੇ ਪਿਤਾ ਦਾ ਨਾਂ ਮਹਿਤਾ ਕਾਲੂ ਅਤੇ ਮਾਤਾ ਦਾ ਨਾਂ ਤ੍ਰਿਪਤਾ ਦੇਵੀ ਸੀ। ਆਪ ਦੀ ਵੱਡੀ ਭੈਣ ਦਾ ਨਾਂ ਬੇਬੇ ਨਾਨਕੀ ਸੀ। ਜੀ ਬਚਪਨ ਤੋਂ ਹੀ ਆਪ ਗੰਭੀਰ ਸੁਭਾਅ ਦੇ ਸਨ| ਆਪ ਨੂੰ ਪਾਂਧੇ ਪਾਸ ਪੜਨ ਭੇਜਿਆ ਤਾਂ ਆਪ ਨੇ ਪਾਂਧੇ ਨੂੰ ਹੀ ਆਪਣੀ ਚਮਤਕਾਰੀ ਸੂਝ-ਬੂਝ ਨਾਲ ਹੈਰਾਨ ਕਰ ਦਿੱਤਾ।
ਜਦੋਂ ਆਪ ਨੂੰ ਜਨੇਊ ਪਾਉਣ ਲਈ ਕਿਹਾ ਗਿਆ ਤਾਂ ਇਸ ਨੂੰ ਆਪ ਨੇ ਇਕ ਝੂਠੀ ਰਸਮ ਕਹਿੰਦੇ ਹੋਏ ਜਨੇਉ ਪਾਉਣ ਤੋਂ ਨਾਂਹ ਕਰ ਦਿੱਤੀ। ਆਪ ਦੇ ਪਿਤਾ ਨੇ ਆਪ ਨੂੰ ਪਸ਼ੂ ਚਰਾਉਣ ਭੇਜਿਆ ਤਾਂ ਆਪ ਪ੍ਰਮਾਤਮਾ ਦੀ ਭਗਤੀ ਵਿੱਚ ਲੀਨ ਰਹਿੰਦੇ ਤੇ ਪਸ਼ੂ ਲੋਕਾਂ ਦੇ ਖੇਤਾਂ ਵਿਚ ਜਾ ਵੜਦੇ ਅਤੇ ਲੋਕ ਆਪ ਦੇ ਪਿਤਾ ਨੂੰ ਆ ਆ ਕੇ ਉਲਾਂਭੇ ਦਿੰਦੇ ਰਹਿੰਦੇ। ਆਪ ਦੇ ਪਿਤਾ ਚਾਹੁੰਦੇ ਸਨ ਕਿ ਉਨ੍ਹਾਂ ਦਾ ਪੁੱਤਰ ਇਕ ਚੰਗਾ ਵਪਾਰੀ ਬਣੇ।
ਉਨਾਂ ਨੇ ਵਪਾਰ ਕਰਨ ਲਈ ਆਪ ਨੂੰ 20 ਰੁ: ਦਿੱਤੇ ਪਰ ਆਪ ਉਹਨਾਂ ਵੀਹ ਰੁਪਿਆਂ ਦਾ ਕੁੱਖੇ ਸਾਧੂਆਂ ਨੂੰ ਭੋਜਨ ਖੁਆ ਆਏ ਤੇ ਆਪਣੇ ਪਿਤਾ ਜੀ ਨੂੰ ਕਿਹਾ ਕਿ ਉਹ ਸੱਚਾ ਸੌਦਾ ਕਰਕੇ ਆਏ ਹਨ । ਇਸ ਤੇ ਆਪ ਦੇ ਪਿਤਾ ਜੀ ਬਹੁਤ ਨਰਾਜ਼ ਹੋਏ ਅਤੇ ਆਪ ਨੂੰ ਆਪ ਦੀ ਭੈਣ ਬੇਬੇ ਨਾਨਕੀ ਕੋਲ ਸੁਲਤਾਨਪੁਰ ਭੇਜ ਦਿੱਤਾ। ਆਪ ਦੇ ਜੀਜੇ ਜੈ ਰਾਮ ਨੇ ਨਵਾਬ ਦੌਲਤ ਖਾਂ ਲੋਧੀ ਦੇ ਮੋਦੀਖਾਨੇ ਵਿੱਚ ਆਪ ਨੂੰ ਨੌਕਰੀ ਤੇ ਲਵਾ ਦਿੱਤਾ।
ਇੱਥੇ ਆਪ ਨੇ ਦਿਲ ਖੋਲ੍ਹ ਕੇ ਲੋਕਾਂ ਨੂੰ ਰਾਸ਼ਨ ਦਿੱਤਾ । ਆਪ ਆਪਣੀ ਕਮਾਈ ਦਾ ਵੀ ਕਾਫ਼ੀ ਹਿੱਸਾ ਲੋਕਾਂ ਵਿੱਚ ਵੰਡ ਦਿੰਦੇ ਸਨ । ਇੱਥੇ ਰਹਿੰਦੇ ਹੋਏ ਹੀ ਆਪ ਦਾ ਵਿਆਹ ਬਟਾਲਾ ਦੇ ਖੱਤਰੀ ਮੂਲ ਚੰਦ ਦੀ ਸਪੁੱਤਰੀ ਬੀਬੀ ਸੁਲੱਖਣੀ ਨਾਲ ਹੋਇਆ। ਆਪ ਦੇ ਘਰ ਦੋ ਪੁੱਤਰ ਬਾਬਾ ਸ੍ਰੀ ਚੰਦ ਅਤੇ ਲੱਖਮੀ ਦਾਸ ਪੈਦਾ ਹੋਏ । ਆਪ ਇਕ ਦਿਨ ਵੇਈਂ ਵਿੱਚ ਇਸ਼ਨਾਨ ਕਰਨ ਗਏ ਅਲੋਪ ਹੋ ਗਏ ਅਤੇ ਤਿੰਨ ਦਿਨਾਂ ਪਿਛੋਂ ਪਤੇ ਅਤੇ ਰੱਬੀ ਹੁਕਮ ਅਨੁਭਵ ਕੀਤਾ|
ਆਪ ਨੇ ਇਕੋ ‘ ਸ਼ਬਦ ਦਾ ਅਲਾਪ ਕੀਤਾ| ਇਸ ਤਰਾ ਆਪ ਨੇ ਮਾਨਵਤਾ ਦਾ ਨਾਅਰਾ ਲਾਇਆ ਅਤੇ ਇਕ ਨਵੇਂ ਧਰਮ ਦੀ ਸ਼ੁਰੂਆਤ ਕੀਤੀ। ਆਪ ਨੇ ਨੌਕਰੀ ਛੱਡ ਕੇ ਸੰਸਾਰ ਦਾ ਉਦਾਰ ਕਰਨ ਦਾ ਬੀੜਾ ਚੁੱਕਿਆ | ਆਪ ਨੇ ਚੌਹਾਂ- . ਦਿਸ਼ਾਵਾਂ ਦੀਆਂ ਯਾਤਰਾਵਾਂ ਕੀਤੀਆਂ, ਜਿਹਨਾਂ ਨੂੰ ਉਦਾਸੀਆਂ ਵੀ ਕਿਹਾ ਜਾਂਦਾ ਹੈ। ਇਨ੍ਹਾਂ ਉਦਾਸੀਆਂ ਦੌਰਾਨ ਆਪ ਨੇ ਛੂਤ-ਛਾਤ, ਵਹਿਮਾਂ-ਭਰਮਾਂ, ਥੋਥੇ-ਕਰਮ ਕਾਡਾਂ ਦੇ ਵਿਰੁੱਧ ਪ੍ਰਚਾਰ ਕੀਤਾ ਅਤੇ ਕੌਡੇ ਰਾਕਸ਼, ਮਲਿਕ ਭਾਗੋ, ਸੱਜਣ ਠੱਗ ਅਤੇ ਵਲੀ ਕੰਧਾਰੀ ਵਰਗਿਆਂ ਨੂੰ ਸਿੱਧੇ ਰਾਹ ਪਾਇਆ|
ਆਪ ਦੀ ਸਾਰੀ ਸਿੱਖਿਆ ਤਿੰਨ ਸਿਧਾਂਤਾਂ ‘ਤੇ ਅਧਾਰਿਤ ਹੈ। ਉਹ ਹਨ – ਨਾਮ ਜਪੋ, ਕਿਰਤ ਕਰੋ ਤੇ ਵੰਡ ਕੇ ਛਕੋ। ਉਨ੍ਹਾਂ ਨੇ ਮੁਕਤੀ ਵਾਸਤੇ ਸਾਦੇ, ਅਮਲੀ ਅਤੇ ਗ੍ਰਹਿਸਥੀ ਜੀਵਨ ਨੂੰ ਹੀ ਸਹੀ ਦੱਸਿਆ ਹੈ| ਆਪ ਨੇ ਆਪਣੇ ਜੀਵਨ ਦੌਰਾਨ ਬਹੁਤ ਸਾਰੀ ਬਾਣੀ ਰਚੀ ਜੋ ਕਿ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹੈ| ਆਪ ਨੇ ਉਸ ਸਮੇਂ ਦੇ ਹਾਕਮਾਂ ਦੇ ਜ਼ੁਲਮਾਂ ਦਾ ਜ਼ੋਰਦਾਰ ਖੰਡਨ ਕੀਤਾ। ਗਨ ਅੰਤ ਆਪ 1539 ਈ: ਵਿਚ ਕਰਤਾਰਪੁਰ ਵਿਖੇ ਭਾਈ ਲਹਿਣਾ ਜੀ ਨੂੰ ਗੁਰ ਗੱਦੀ ਸੌਂਪ ਕੇ ਜੋਤੀ ਜੋਤ ਸਮਾ ਗਏ।
ਜਦੋਂ ਆਪ ਜੀ ਸੱਤ ਸਾਲ ਦੇ ਹੋਏ ਤਾਂ ਆਪ ਨੂੰ ਪਾਂਧੇ ਕੋਲ ਪੜ੍ਹਨ ਲਈ ਭੇਜਿਆ ਗਿਆ। ਆਪ ਨੇ ਪਾਂਧੇ ਨੂੰ ਆਪਣੇ ਅਧਿਆਤਮਿਕ ਵਿਚਾਰਾਂ ਨਾਲ ਪ੍ਰਭਾਵਿਤ ਕੀਤਾ। ਆਪ ਨੇ ਅਰਬੀ, ਫ਼ਾਰਸੀ, ਸੰਸਕ੍ਰਿਤ ਪੜ੍ਹੀ ਤੇ ਹਿਸਾਬ-ਕਿਤਾਬ ਵੀ ਸਿਖਿਆ। ਰੀਤਾਂ ਰਸਮਾਂ ਦਾ ਤਿਆਗ ਬਾਰਾਂ ਸਾਲ ਦੀ ਉਮਰ ਵਿੱਚ ਜਦੋਂ ਪੰਡਤ ਨੂੰ ਆਪ ਜੀ ਨੂੰ ਜਨੇਊ ਧਾਰਨ ਲਈ ਬੁਲਾਇਆ ਗਿਆ ਤੇ ਆਪ ਨੇ ਜਨੇਊ ਧਾਰਨ ਕਰਨ ਤੋਂ ਨਾਂਹ ਕਰ ਦਿੱਤੀ ਤੇ ਫੁਰਮਾਇਆ-
“ਦਇਆ ਕਪਾਹ ਸੰਤੋਖ ਸੂਤ, ਜਤੁ ਗੰਢੀ ਸਤੁ ਵਟ
ਏਹ ਜਨੇਊ ਜੀਅ ਕਾ ਹਈ ਤਾਂ ਪਾਂਡੇ ਘਤੁ
ਸੱਚਾ ਸੌਦਾ ਆਪ ਦੇ ਪਿਤਾ ਮਹਿਤਾ ਕਾਲੂ ਨੇ ਆਪ ਨੂੰ ਵੀਹ ਰੁਪਏ ਦੇ ਕੇ ਕੋਈ ਲਾਭ ਵਾਲਾ ਸੌਦਾ ਕਰਨ ਲਈ ਭੇਜਿਆ, ਪਰ ਆਪ ਉਹਨਾਂ ਵੀਹ ਰੁਪਇਆਂ ਦਾ ਭੁੱਖੇ ਸਾਧੂਆਂ ਨੂੰ ਭੋਜਨ ਕਰਾ ਕੇ ਆ ਗਏ। ਚਾਰ ਉਦਾਸੀਆਂ ਆਪ ਨੇ 1499 ਈਸਵੀਂ ਤੋਂ ਲੈ ਕੇ 1522 ਈਸਵੀਂ ਤੱਕ ਪੂਰਬ, ਦੱਖਣ, ਉੱਤਰ ਤੇ ਪੱਛਮ ਚਾਰ ਦਿਸ਼ਾਵਾਂ ਦੀ ਯਾਤਰਾ ਕੀਤੀ। ਇਹਨਾਂ ਉਦਾਸੀਆਂ ਵਿੱਚ ਆਪ ਨੇ ਅਸਾਮ, ਲੰਕਾ, ਤਾਸ਼ਕੰਦ ਤੇ ਮੱਕਾ-ਮਦੀਨਾ ਤੱਕ ਦੀ ਯਾਤਰਾ ਕੀਤੀ।
ਆਪ ਨੇ ਅਨੇਕਾਂ ਪੀਰਾਂ, ਫ਼ਕੀਰਾਂ, ਜੋਗੀਆਂ, ਸੂਫ਼ੀਆਂ, ਸੰਨਿਆਸੀਆਂ, ਸਾਧਾਂ, ਸੰਤਾਂ, ਕਾਜ਼ੀਆਂ ਤੇ ਪੰਡਤਾਂ ਨੂੰ ਸਿੱਧੇ ਰਾਹ ਪਾਇਆ। ਇਸ ਸਮੇਂ ਵਿੱਚ ਹੀ ਆਪ ਨੇ ਕਰਤਾਰਪੁਰ ਨਗਰ ਵੀ ਵਸਾਇਆ। ਗੁਰੂ ਸਾਹਿਬ ਦੇ ਜੀਵਨ ਨਾਲ ਸੰਬੰਧਿਤ ਕਈ ਕਰਾਮਾਤਾਂ ਦਾ ਜ਼ਿਕਰ ਵੀ ਮਿਲਦਾ ਹੈ। ਆਪ ਨੇ ਆਪਣਾ ਅੰਤਮ ਸਮਾਂ ਕਰਤਾਰਪੁਰ (ਪਾਕਿਸਤਾਨ) ਵਿੱਚ ਬਿਤਾਇਆ। ਇੱਥੇ ਹੀ ਆਪ ਨੇ ਭਾਈ ਲਹਿਣਾ (ਗੁਰੂ ਅੰਗਦ ਦੇਵ ਜੀ ਨੂੰ ਆਪਣੀ ਗੱਦੀ ਦਾ ਵਾਰਸ ਚੁਣਿਆ। ਇੱਥੇ ਹੀ ਆਪ 1539 ਈਸਵੀ ਵਿੱਚ ਜੋਤੀ-ਜੋਤ ਸਮਾ ਗਏ।
ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲੇ ਇੱਕ ਸਿੱਖ ਮਹਾਰਾਜਾ ਸੀ ਜਿੰਨਾ ਨੂੰ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
Hope its helpful.
੧.ਸ਼੍ਰੀ ਗੁਰੂ ਨਾਨਕ ਦੇਵ ਜੀ।
ਨਾਨਕ ਦੀ ਜ਼ਿੰਦਗੀ ਬਾਰੇ ਸਭ ਤੋਂ ਪਹਿਲੀ ਜੀਵਨੀ ਦਾ ਖ਼ਿਤਾਬ ਜਨਮਸਾਖੀਆਂ ਨੂੰ ਹਾਸਲ ਹੈ। ਭਾਈ ਗੁਰਦਾਸ, ਗੁਰੂ ਗ੍ਰੰਥ ਸਾਹਿਬ ਦੇ ਕਾਤਬ ਨੇ ਆਪਣੀਆਂ ਵਾਰਾਂ ਵਿੱਚ ਵੀ ਨਾਨਕ ਦੀ ਜ਼ਿੰਦਗੀ ਬਾਰੇ ਲਿਖਿਆ ਸੀ। ਹਾਲਾਂਕਿ ਇਹਨਾਂ ਨੂੰ ਨਾਨਕ ਦੇ ਵੇਲੇ ਤੋਂ ਕੁਝ ਅਰਸਾ ਬਾਅਦ ਕੰਪਾਇਲ ਕਰਕੇ ਤਿਆਰ ਕੀਤਾ ਗਿਆ, ਪਰ ਉਹ ਜਨਮਸਾਖੀਆਂ ਨਾਲੋਂ ਘੱਟ ਖ਼ੁਲਾਸਾ ਸਹਿਤ ਸਨ। ਜਨਮਸਾਖੀਆਂ ਦੁਆਰਾ ਨਾਨਕ ਦੇ ਜਨਮ ਦੇ ਹਲਾਤ ਨੂੰ ਛੋਟਿਆਂ ਵਾਕਿਆਂ ਨਾਲ਼ ਬਿਆਨ ਕੀਤਾ ਗਿਆ।
ਗਿਆਨ-ਰਤਨਵਾਲੀ ਨੂੰ ਭਾਈ ਮਨੀ ਸਿੰਘ ਨੇ ਗੁਰ ਨਾਨਕ ਬਾਬਤ ਪਿਛਲੇ ਪਖੰਡੀ ਖ਼ਾਤਿਆਂ ਨੂੰ ਸਹੀ ਕਰਨ ਦੇ ਇਰਾਦੇ ਨਾਲ਼ ਲਿਖਿਆ। ਭਾਈ ਮਨੀ ਸਿੰਘ ਗੁਰ ਗੋਬਿੰਦ ਸਿੰਘ ਦਾ ਇੱਕ ਮੁਰੀਦ ਸੀ ਜਿਸ ਨੂੰ ਕਈ ਸਿੱਖਾਂ ਨੇ ਗੁਰ ਨਾਨਕ ਸਾਹਿਬ ਦੀ ਜ਼ਿੰਦਗੀ ਦਾ ਸਹੀ ਖ਼ਾਤਾ ਲਿਖਣ ਲਈ ਅਰਜ਼ ਕੀਤੀ ਸੀ।
ਇੱਕ ਮਸ਼ਹੂਰ ਜਨਮਸਾਖੀ ਨੂੰ ਗੁਰੂ ਸਾਹਿਬ ਦੇ ਕਰੀਬੀ ਰਫ਼ੀਕ, ਭਾਈ ਬਾਲਾ ਵਲੋਂ ਲਿਖੇ ਹੋਣ ਦਾ ਦਾਅਵਾ ਕੀਤਾ ਜਾਂਦਾ ਹੈ। ਹਾਲਾਂਕਿ, ਲਿਖਣ ਦੇ ਤਰੀਕ਼ੇ ਅਤੇ ਵਰਤੀ ਭਾਸ਼ਾ ਕਰਕੇ, ਮੈਕਸ ਆਰਥਰ ਮੈਕਾਲਿਫ਼ ਵਰਗੇ ਸਕੌਲਰਾਂ ਨੇ ਇਹ ਦਾਅਵਾ ਕੀਤਾ ਕਿ ਇਸਨੂੰ ਉਹਨਾਂ ਦੀ ਮੌਤ ਤੋਂ ਬਾਅਦ ਕਲਮਬੰਦ ਕੀਤਾ ਗਿਆ।[8] ਵਿਦਵਾਨਾਂ ਮਤਾਬਕ, ਇਸ ਦਾਅਵੇ ਉੱਤੇ ਸ਼ੱਕ ਕਰਨ ਦੇ ਚੰਗੇ ਕਾਰਨ ਹਨ ਕਿ ਲੇਖਕ ਗੁਰ ਨਾਨਕ ਦੇ ਕਰੀਬੀ ਰਫ਼ੀਕ ਸਨ ਅਤੇ ਉਹਨਾਂ ਦੇ ਨਾਲ਼ ਹਮਸਫ਼ਰੀ ਸਨ।
੨. ਮਹਾਰਾਜਾ ਰਣਜੀਤ ਸਿੰਘ।
ਮਹਾਰਾਜਾ ਰਣਜੀਤ ਸਿੰਘ (1780-1839) ਪੰਜਾਬ ਦੀ ਸਿੱਖ ਸਲਤਨਤ ਦੀ ਨੀਂਹ ਰੱਖਣ ਵਾਲੇ ਇੱਕ ਸਿੱਖ ਮਹਾਰਾਜਾ ਸੀ ਜਿੰਨਾ ਨੂੰ ਸ਼ੇਰ-ਏ-ਪੰਜਾਬ (ਪੰਜਾਬ ਦਾ ਸ਼ੇਰ) ਦੇ ਨਾਂ ਨਾਲ਼ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੂੰ ਪੰਜਾਬ ਦੇ ਇਤਿਹਾਸ ਵਿੱਚ ਬਹਾਦਰ ਜੰਗਜੂ, ਦਲੇਰ ਮਹਾਰਾਜੇ ਤੇ ਮਹਾਨ ਸ਼ਖ਼ਸੀਅਤ ਵਜੋਂ ਜਾਣਿਆ ਜਾਂਦਾ ਹੈ। ਮਹਾਰਾਜਾ ਰਣਜੀਤ ਸਿੰਘ ਨੇ ਆਪਣੇ ਰਾਜ ਵਿੱਚ ਸਿੱਖਾਂ, ਹਿੰਦੂਆਂ ਤੇ ਮੁਸਲਮਾਨਾਂ ਨੂੰ ਇੱਕ ਡੋਰ ਵਿੱਚ ਪਰੋਈ ਰੱਖਿਆ, ਜਿਸ ਕਰਕੇ ਖ਼ਾਲਸਾ ਰਾਜ ਦੀ ਹਰ ਥਾਂ ਸਿਫ਼ਤ ਕੀਤੀ ਜਾਂਦੀ ਸੀ।
ਮਹਾਰਾਜਾ ਰਣਜੀਤ ਸਿੰਘ ਦੇ ਪਿਤਾ ਮਹਾਂ ਸਿੰਘ, ਸ਼ੁੱਕਰਚੱਕੀਆ ਮਿਸਲ ਦਾ ਜੱਥੇਦਾਰ ਸੀ। ਅਤੇ ਉਸ ਦਾ ਇਲਾਕਾ ਅੱਜ ਦੇ ਲਹਿੰਦੇ ਪੰਜਾਬ ਦੇ ਗੁੱਜਰਾਂਵਾਲੇ ਦੇ ਦੁਆਲੇ ਸੀ। 1792 ਈ: ਵਿੱਚ ਮਹਾਂ ਸਿੰਘ ਦੀ ਮੌਤ ਪਿੱਛੋਂ ਮਿਸਲ ਦਾ ਰਾਜ-ਪ੍ਬੰਧ ਉਸ ਦੀ ਪਤਨੀ ਰਾਜ ਕੌਰ ਦੇ ਹੱਥਾਂ ਵਿੱਚ ਆ ਗਿਆ| ਉਸਨੇ ਸਾਰਾ ਕੰਮ-ਕਾਜ ਸਰਦਾਰ ਲਖਪਤ ਰਾਏ ਦੇ ਹਵਾਲੇ ਕਰ ਦਿੱਤਾ|1796 ਈ: ਵਿੱਚ ਰਣਜੀਤ ਸਿੰਘ ਦਾ ਵਿਆਹ ਮਹਿਤਾਬ ਕੌਰ ਨਾਲ ਹੋ ਜਾਣ ਉਪਰੰਤ ਉਸਦੀ ਸੱਸ ਸਦਾ ਕੌਰ ਵੀ ਸ਼ੁੱਕਰਚੱਕੀਆ ਮਿਸਲ ਦੇ ਸ਼ਾਸਨ-ਪ੍ਬੰਧ ਵਿੱਚ ਹਿੱਸਾ ਲੈਣ ਲੱਗੀ|ਜਦ ਤੱਕ ਰਣਜੀਤ ਸਿੰਘ ਨਾਬਾਲਗ ਰਿਹਾ, ਮਿਸਲ ਦਾ ਰਾਜ-ਪ੍ਬੰਧ ਤਿੰਨ ਵਿਅਕਤੀਆਂ ਦੇ ਹੱਥਾਂ ਵਿੱਚ ਰਿਹਾ—ਰਾਜ ਕੌਰ, ਸਦਾ ਕੌਰ ਤੇ ਦੀਵਾਨ ਲਖਪਤ ਰਾਏ|ਇਸ ਕਾਲ ਨੂੰ ਤਿੱਕੜੀ ਦੀ ਸਰਪ੍ਸਤੀ ਦਾ ਕਾਲ ਕਿਹਾ ਜਾਂਦਾ ਹੈ|1797 ਈ: ਵਿੱਚ ਜਦ ਰਣਜੀਤ ਸਿੰਘ 17 ਵਰਿਆਂ ਦਾ ਹੋ ਗਿਆ ਤਾਂ ਉਸ ਨੇ ਰਾਜ-ਪ੍ਬੰਧ ਦੀ ਵਾਗ-ਡੋਰ ਆਪਣੇ ਹੱਥਾਂ ਵਿੱਚ ਲੈ ਲਈ|
ਉਸ ਨੇ ਕਈ ਮੁਹਿੰਮਾਂ ਨਾਲ਼ ਸਿੱਖ ਮਿਸਲਾਂ ਨੂੰ ਇੱਕ ਖੇਤਰ ਦੇ ਰੂਪ ਵਿੱਚ ਇੱਕਠਾ ਕੀਤਾ ਅਤੇ 12 ਅਪਰੈਲ 1801 (ਵਿਸਾਖੀ ਦੇ ਦਿਨ) ਨੂੰ ਮਹਾਰਜੇ ਦੇ ਤਖ਼ਤ-ਨਸ਼ੀਨ ਹੋ ਕੇ ਲਾਹੌਰ ਨੂੰ ਆਪਣੀ ਰਾਜਧਾਨੀ ਬਣਾਇਆ। ਉਸਨੇ ਮੁਲਤਾਨ, ਪੇਸ਼ਾਵਰ, ਜੰਮੂ ਅਤੇ ਕਸ਼ਮੀਰ ਅਤੇ ਆਨੰਦਪੁਰ ਦੇ ਪਹਾੜੀ ਇਲਾਕੇ ਉੱਤੇ ਕਬਜ਼ਾn ਕੀਤਾ ਜਿਸ ਵਿੱਚ ਵੱਡਾ ਇਲਾਕਾ ਕਾਂਗੜਾ ਸੀ। 1802 ਵਿੱਚ ਉਸ ਨੇ ਪਵਿੱਤਰ ਸ਼ਹਿਰ ਅੰਮ੍ਰਿਤਸਰ ਨੂੰ ਆਪਣੇ ਰਾਜ ਵਿੱਚ ਜੋੜ ਲਿਆ ਅਤੇ ਸਿੱਖਾਂ ਦੇ ਪਵਿੱਤਰ ਗੁਰਦੁਆਰੇ, ਹਰਿਮੰਦਰ ਸਾਹਿਬ, ਦੀ ਸੰਗਮਰਮਰ ਅਤੇ ਸੋਨੇ ਨਾਲ਼ ਸੇਵਾ ਕਰਵਾਈ ਜਿਸ ਕਰਕੇ ਉਸ ਦਾ ਨਾਂ ਸੁਨਹਿਰੀ ਮੰਦਰ (ਅੰਗਰੇਜ਼ੀ: Golden temple) ਪਿਆ। ਉਸ ਨੇ ਆਪਣੀ ਫ਼ੌਜ ਦਾ ਆਧੁਨਿਕੀਕਰਨ ਕੀਤਾ ਜਿਸ ਲਈ ਉਸ ਨੇ ਯੂਰਪੀ ਅਫ਼ਸਰ ਭਰਤੀ ਕੀਤਾ। ਪੰਜਾਬ ਉਸ ਸਮੇਂ ਤੱਕ ਦੀ ਸਭ ਤੋਂ ਵਧੀਆ ਹਥਿਆਰ ਨਾਲ਼ ਲੈੱਸ ਫ਼ੌਜ ਸੀ ਜਿਸ ਨੂੰ ਬਰਤਾਨੀਆ ਸਭ ਤੋਂ ਬਾਅਦ ਕਬਜ਼ੇ ਵਿੱਚ ਕਰ ਸਕਿਆ। ਉਸਨੇ ਅਮਨ ਕਾਨੂੰਨ ਦੀ ਹਾਲਤ ਬਹਾਲ ਕੀਤੀ, ਹਾਲਾਂਕਿ ਮੌਤ ਦੀ ਸਜ਼ਾ ਕਦੇ-ਕਦਾਈਂ ਦਿੱਤੀ ਜਾਂਦੀ ਸੀ। ਉਸਨੇ ਜਜ਼ੀਆ ਟੈਕਸ, ਜੋ ਕਿ ਹਿਦੂਆਂ ਅਤੇ ਸਿੱਖਾਂ ਉੱਤੇ ਲਾਇਆ ਜਾਂਦਾ ਸੀ, ਨੂੰ ਖ਼ਤਮ ਕਰ ਦਿੱਤਾ। ਉਹ ਸਭ ਧਰਮਾਂ ਦਾ ਆਦਰ ਕਰਦਾ ਸੀ। ਇਸ ਕਰਕੇ ਉਸਨੇ ਆਪਣੇ ਰਾਜ ਨੂੰ ਇੱਕ ਧਾਰਮਿਕ ਰਾਜ ਦੇ ਰੂਪ ਵਿੱਚ ਸਥਾਪਤ ਕਰਨ ਦੀ ਬਜਾਏ ਸਰਬੱਤ ਦੇ ਭਲੇ ਦੇ ਆਦਰਸ਼ ਅਧੀਨ ਪੰਜਾਬੀਆ ਦੇ ਲਈ ਇੱਕ ਨਿਵੇਕਲਾ ਰਾਜ ਕਾਇਮ ਕੀਤਾ। ਉਸ ਦੇ ਰਾਜ ਵਿੱਚ ਮੁਸਲਮਾਨ ਅਤੇ ਹਿੰਦੂ ਕਈ ਵੱਡੇ ਅਹੁਦਿਆਂ ਉੱਤੇ ਸਨ ਅਤੇ ਅਵਾਮ ਵਿੱਚ ਵੀ ਸਭ ਨੂੰ ਬਰਾਬਰ ਦੇ ਹੱਕ ਹਾਸਲ ਸਨ।
1839 ਉਸਦੀ ਮੌਤ ਤੋਂ ਬਾਅਦ ਉਸਦਾ ਵੱਡਾ ਪੁੱਤਰ ਖੜਕ ਸਿੰਘ ਤਖ਼ਤ ’ਤੇ ਬੈਠਿਆ ਪਰ ਸਿੰਘ ਦੀ ਮੌਤ ਤੋਂ ਬਾਅਦ ਰਾਜ ਖਿੰਡਣਾ ਸ਼ੁਰੂ ਹੋ ਗਿਆ। ਉਸਤੋਂ ਬਾਅਦ ਬਰਤਾਨੀਆ ਨੇ ਉਸ ਦੇ ਸਭ ਤੋਂ ਛੋਟੇ ਪੁੱਤਰ ਦਲੀਪ ਸਿੰਘ ਨੂੰ ਸਿਰਫ਼ ਨਾਮ ਦਾ ਹੀ ਰਾਜਾ ਬਣਾ ਦਿੱਤਾ ਅਤੇ ਅਖ਼ੀਰ 1849 ਵਿੱਚ ਪੰਜਾਬ ’ਤੇ ਕਬਜ਼ਾ ਕਰ ਲਿਆ। 1853 ਵਿੱਚp ਅੰਗਰੇਜਾ ਨੇ ਦਲੀਪ ਸਿੰਘ ਦਾ ਧਰਮ ਪਰਿਵਰਤਨ ਕਰਕੇ ਉਸਨੂੰ ਇਸਾਈ ਬਣਾ ਦਿੱਤਾ।ਉਸਦਾ ਕੇਸਕਤਲ ਗਿਰਜਾਘਰ,ਫ਼ਤੇਹਗਰ,ਉੱਤਰ ਪ੍ਰਦੇਸ਼ ਵਿੱਚ ਕਰ ਦਿੱਤਾ। ੨੩ ਅਕਤੂਬਰ ੧੮੯੩ ਨੂੰ ਵਿਦੇਸ਼ ਵਿੱਚ ਹੀ ਉਸਦਾ ਦਿਹਾਂਤ ਹੋ ਗਿਆ।
3.ਸਰੀਰਕ ਕਸਰਤ ਦੇ ਲਾਭ:-
ਸਰੀਰਕ ਕਸਰਤ ਸਿਹਤ ਨੂੰ ਜੋ ਲਾਭ ਦਿੰਦੀ ਹੈ ਉਹ ਹਨ:-
- ਇਹ ਇਮਿ .ਨ ਸਿਸਟਮ ਨੂੰ ਉਤੇਜਿਤ ਕਰਦਾ ਹੈ ਅਤੇ ਇਸ ਲਈ ਕੋਰੋਨਰੀ ਅਤੇ ਦਿਲ ਦੀਆਂ ਬਿਮਾਰੀਆਂ, ਸ਼ੂਗਰ, ਮੋਟਾਪਾ, ਓਸਟੀਓਪਰੋਸਿਸ, ਵੱਖ ਵੱਖ ਕਿਸਮਾਂ ਦੇ ਕੈਂਸਰ ਜਿਵੇਂ ਕਿ: ਪ੍ਰੋਸਟੇਟ ਕੈਂਸਰ ਅਤੇ ਕੋਲੋਰੇਕਟਲ ਕੈਂਸਰ ਤੋਂ ਬਚਾਉਂਦਾ ਹੈ.
- ਇਹ ਮਾਨਸਿਕ ਸਿਹਤ ਨੂੰ ਸੁਧਾਰਦਾ ਹੈ, ਉਦਾਸੀਨ ਅਵਸਥਾਵਾਂ ਤੋਂ ਪ੍ਰਹੇਜ ਕਰਦਾ ਹੈ, ਸਵੈ-ਮਾਣ ਵਧਾਉਂਦਾ ਹੈ, ਸਰੀਰ ਦੀ ਅਕਸ ਨੂੰ ਸੁਧਾਰਦਾ ਹੈl
- ਦਿਮਾਗ ਦੇ ਗੇੜ ਨੂੰ ਵਧਾਉਂਦਾ ਹੈ ਅਤੇ ਵਿਚਾਰ ਪ੍ਰਕਿਰਿਆਵਾਂ ਵਿੱਚ ਸੁਧਾਰ ਕਰਦਾ ਹੈl