ਭਗਤੀ ਕਾਵਿ ਧਾਰਾ ਦੇ ਮੁੱਖ ਸਰੋਕਾਰ ਕੀ ਹਨ?
Answers
Explanation:
ਭਾਰਤ ਵਿੱਂਚ ਹਰ ਲਹਿਰ ਦਾ ਮੁੱਢ ਦੇਸ਼ ਦੇ ਉੱਤਰ ਵਿੱਚ ਬੁੱਡਾ ਪਰ ਭਗਤੀ ਲਹਿਰ ਦਾ ਆਰੰਭ ਅੱਠਵੀਂ ਸਦੀ ਈਸਵੀ ਵਿੱਚ ਦੱਖਣੀ ਭਾਰਤ ਵਿੱਚ ਹੋਇਆ। ਇਸ ਲਹਿਰ ਨੂੰ ਦੱਖਣੀ ਭਾਰਤ ਵਿੱਚ ਚਲਾਉਣ ਵਾਲੇ ਰਾਮਾਨੁਜ਼ ਤੇ ਉੱਤਰੀ ਭਾਰਤ ਵਿੱਚ ਰਾਮਾਨੰਦ ਹੋਏ ਹਨ। ਇਹ ਲਾਹਿਰ ਮੁੱਖ ਰੂਪ ਵਿੱਚ ਸਮਾਜਿਕ ਗੁਲਾਮੀ ਤੇ ਬ੍ਰਾਹਮਣ ਵਾਦ ਦੇ ਕੱਟੜ ਫਲਸਫੇ ਦੇ ਖਿਲਾਫ ਇੱਕ ਪ੍ਰਤੀਕਰਮ ਵਜੋਂ ਆਰੰਭ ਹੋਈ ਮੰਨੀ ਜਾਂਦੀ ਹੈ। ਇਸ ਕਾਲ ਵਿੱਚ ਖੁਸ਼ੀਆਂ ਪ੍ਰਾਪਤ ਕਰਨ ਦਾ ਉਪਦੇਸ਼ ਦਿੱਤਾ ਪੰਜਾਬ ਤੋਂ ਬਾਹਰਲੇ ਭਗਤਾਂ ਨੇ ਵੀ ਆਚੇਤ ਹੀ ਇੱਥੋਂ ਦੇ ਨਾਥ ਜ਼ੋਗੀਆ ਤੇ ਸੂਫ਼ੀਆਂ ਵਾਂਗ ਦੇਸ਼ ਦੀ ਲੋਕ-ਭਾਸ਼ਾ ਵਿੱਚ ਅਧਿਆਤਮਕ ਭਾਵਾਂ ਨੂੰ ਜਨ ਸਮੂਹ ਤੱਕ ਪਹੁੰਚਾਇਆ। ਇਨ੍ਹਾਂ ਦੇ ਖਿਆਲ ਆਮ ਤੌਰ `ਤੇ ਸੂਫ਼ੀਮਤ ਤੇ ਗੁਰਮਤਿ ਵਿਚਾਰਘਾਰਾ ਨਾਲ ਮੇਲ ਖਾਂਦੇ ਹਨ। ਇਨ੍ਹਾਂ ਭਗਤਾਂ ਨੇ ਵੀ ਨਾਥ-ਜ਼ੋਗੀਆਂ ਤੇ ਸੂਫ਼ੀਆਂ ਵਾਂਗ ਆਪਣੀ ਰਚਨਾ ਰਾਗਾਂ ਵਿੱਚ ਹੀ ਕੀਤੀ ਹੈ। ਜਿਸ ਉਪਰ ਪੰਜਾਬੀ ਦਾ ਪ੍ਰਭਾਵ ਪ੍ਰਤੱਖ ਹੈ। ਸੋ ਇਨ੍ਹਾਂ ਭਗਤਾਂ ਦੀ ਬਾਣੀ ਵਿੱਚ ਆਰਬੀ ਫਾਰਸੀ ਸ਼ਬਦਾਂ ਦੇ ਤਤਸੱਮ ਘੱਟ ਤੇ ਤਦਭਵ ਰੂਪ ਮਿਲਦੇ ਹਨ। ਸੂਫ਼ੀ ਤੇ ਗੁਰਮਤਿ ਕਾਵਿ-ਧਾਰਾ ਨਾਲ ਵਿਸ਼ੇ, ਸ਼ਬਦਾਵਲੀ ਤੇ ਸ਼ੈਲੀ ਦੀ ਸਾਂਝ ਕਰਕੇ ਹੀ ਇਨ੍ਹਾਂ ਨੂੰ ਗੁਰੂ ਗ੍ਰੰਥ ਸਾਹਿਬ ਵਿੱਚ ਆਦਰਯੋਗ ਥਾਂ ਪ੍ਰਾਪਤ ਹੋਇਆ ਹੈ।
ਭਾਈ ਗੁਰਦਾਸ ਨੇ ਇਨ੍ਹਾਂ ਭਗਤਾਂ ਦਾ ਆਪਣੀਆਂ ਵਾਰਾਂ ਵਿੱਚ ਵਿਸ਼ੇਸ਼ ਤੌਰ `ਤੇ ਜ਼ਿਕਰ ਕੀਤਾ ਹੈ। ਭਗਤੀ ਨੂੰ ਕਾਵਿ ਦੇ ਮੁੱਖ ਧਾਰਵਾਂ ਵਿੱਚ ਵੰਡਿਆ ਹੋਇਆ ਹੈ, ਨਿਰਗੁਣ ਸਰਗੁਣ।