ਸੰਗੀਤ ਕੀ ਹੈ????????.
.
Answers
Answered by
17
Answer:
ਸੰਗੀਤ ਇੱਕ ਕਲਾ ਹੈ ਜਿਸਦਾ ਮਾਧਿਅਮ ਧੁਨੀਆਂ ਅਤੇ ਚੁੱਪ ਹੈ। ਇਸਦੇ ਮੁੱਖ ਤੱਤ ਸੁਰ ਅਤੇ ਤਾਲ ਹਨ। ਸੱਭਿਆਚਾਰ ਅਤੇ ਸਮਾਜਿਕ ਸੰਦਰਭ ਦੇ ਮੁਤਾਬਿਕ ਸੰਗੀਤ ਦੀ ਰਚਨਾ, ਪ੍ਰਦਰਸ਼ਨ, ਮਹੱਤਵ ਅਤੇ ਪਰਿਭਾਸ਼ਾ ਬਦਲਦੀ ਰਹਿੰਦੀ ਹੈ। ਸੰਗੀਤ ਸਮਾਜਕ ਵਿਕਾਸ ਦੇ ਹੇਠਲੇ ਸਤਰਾਂ ਉੱਤੇ ਪ੍ਰਗਟ ਹੋਇਆ ਉਦੋਂ ਇਸਦੀ ਭੂਮਿਕਾ ਮੁੱਖ ਤੌਰ ਤੇ ਉਪਯੋਗਤਾਵਾਦੀ ਸੀ: ਧੁਨ ਦਾ ਸੁਝਾਉ ਕੰਮ ਦੀ ਚਾਲ ਦੀ ਲੈਅ ਵਿੱਚੋਂ ਉਸ ਨੂੰ ਸੁਵਿਧਾਜਨਕ ਬਣਾਉਣ ਅਤੇ ਹੋਰ ਜਿਆਦਾ ਉਤਪਾਦਕ ਬਣਾਉਣ ਲਈ ਮਦਦ ਵਜੋਂ ਆਇਆ।[1] ਇਹ ਰਿਦਮ ਲੋਕਾਂ ਨੂੰ ਇੱਕ ਪ੍ਰਕਿਰਿਆ ਵਿੱਚ ਇੱਕਜੁਟ ਕਰ ਦਿੰਦਾ। ਕਿਸੇ ਭਾਰੀ ਕੰਮ ਨੂੰ ਮਿਲ ਕੇ ਲੱਗੇ ਕਈ ਸਾਰੇ ਲੋਕਾਂ ਵਲੋਂ 'ਹਈਸ਼ਾ' ਦੇ ਸੰਗੀਤਮਈ ਪ੍ਰਯੋਗ ਨੂੰ ਹਰ ਕਿਸੇ ਨੇ ਦੇਖਿਆ ਹੋਣਾ ਹੈ। ਸੰਗੀਤ ਮਨੁੱਖੀ ਬੋਲੀ ਦੇ ਮਾਧਿਅਮ ਨਾਲ ਧੁਨੀ ਸੰਚਾਰ ਦੇ ਫੰਕਸ਼ਨ ਨੂੰ ਸੁਦ੍ਰਿੜ ਅਤੇ ਵਿਕਸਿਤ ਕਰਦਾ ਹੈ ਅਤੇ ਮਾਨਸਿਕ ਮਨੁੱਖੀ ਊਰਜਾ ਨੂੰ ਨਿਸਚਿਤ ਟੀਚੇ ਲਈ ਫ਼ੋਕਸ ਕਰਦਾ ਹੈ
Similar questions
Physics,
17 days ago
Social Sciences,
1 month ago
English,
1 month ago
Math,
9 months ago
Math,
9 months ago