Physics, asked by gs8755847, 5 months ago

1. ਖੇਡਾਂ ਦੇ ਗੁਣਾਂ ਬਾਰੇ ਵਿਸਤਾਰਪੂਰਵਕ ਲਿਖੋ ?​

Answers

Answered by sravya5198
10

Answer:

ਖੇਡਣਾ ਮਨੁੱਖ ਦੀ ਸਹਿਜ ਸੁਭਾਵਿਕ ਪ੍ਰਵਿਰਤੀ ਹੈ। ਮਨੁੱਖ ਆਦਿ-ਕਾਲ ਤੋਂ ਹੀ ਖੇਡਦਾ ਆਇਆ ਹੈ। ਕੁਦਰਤ ਨੇ ਹਰ ਪ੍ਰਾਣੀ ਵਿੱਚ ਖੇਡਣ ਦਾ ਗੁਣ ਭਰਿਆ ਹੈ। ਆਪਣੇ ਜੁੱਸੇ, ਵਿੱਤ ਤੇ ਸੁਭਾਅ ਅਨੁਸਾਰ ਉਸ ਨੇ ਆਪੋ-ਆਪਣੀਆਂ ਖੇਡਾਂ ਦੀ ਸਿਰਜਣਾ ਕੀਤੀ ਹੈ। ਖੇਡਾਂ ਮਨੋਰੰਜਨ ਦਾ ਅਤੇ ਵਿਹਲੇ ਸਮੇਂ ਦੀ ਉਚਿਤ ਵਰਤੋਂ ਦਾ ਸਭ ਤੋਂ ਵੱਡਾ ਸਾਧਨ ਹਨ। ਖੇਡਾਂ ਤੇ ਮਨਪ੍ਰਚਾਵੇ ਮਨੁੱਖ ਲਈ ਉਨੇ ਹੀ ਜਰੂਰੀ ਹਨ ਜਿਤਨੇ ਅੰਨ, ਪਾਣੀ ਅਤੇ ਹਵਾ। ਇਹ ਮਨੁੱਖ ਦੇ ਸਰਬ-ਪੱਖੀ ਵਿਕਾਸ ਦਾ ਮਹੱਤਵਪੂਰਨ ਸ੍ਰੋਤ ਹਨ। ਬੱਚੇ ਦੇ ਜਨਮ ਲੈਣ ਨਾਲ ਬੱਚੇ ਦੀ ਖੇਡ-ਪ੍ਰਕਿਰਿਆ ਆਰੰਭ ਹੋ ਜਾਂਦੀ ਹੈ; ਜਿਵੇਂ ਕੁੱਝ ਦਿਨਾਂ ਦਾ ਬੱਚਾ ਹੀ ਲੱਤਾਂ-ਬਾਹਾਂ ਮਾਰਨੀਆਂ ਸ਼ੁਰੂ ਕਰ ਦਿੰਦਾ ਹੈ। ਖੇਡ-ਰੁਚੀਆਂ ਹੀ ਬੱਚੇ ਦੇ ਸਰੀਰਿਕ, ਮਾਨਸਿਕ ਅਤੇ ਬੌਧਿਕ ਵਿਕਾਸ ਦੀਆਂ ਸੂਚਕ ਹਨ।

Hope it helps you ✌️✌️✌️

Similar questions