(1) ਦੇ ਸ਼ਬਦਾਂ ਵਿੱਚ ਉੱਕਰ ਦਿਓ
ਦੀ ਦੇਰ ਹੀਰ ਦਾ ਮੁੱਖ ਕੀ ਹੈ ? in punjabi agriculture
Answers
Answer:
ਪੰਜਾਬ ਸਰਕਾਰ ਵਲੋਂ ਵਿਧਾਨਸਭਾ ਦੇ ਵਿਸ਼ੇਸ਼ ਸ਼ੈਸ਼ਨ ਦੌਰਾਨ ਕੇਂਦਰ ਦੇ ਤਿੰਨ ਕਾਲੇ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ‘ਚ ਦੂਜੀ ਵਾਰ ਮਤਾ ਪਾਸ ਕਰਣ ਦੀ ਪੰਜਾਬ ਬਸਪਾ ਪ੍ਰਧਾਨ ਜਸਬੀਰ ਸਿੰਘ ਗੜ੍ਹੀ ਵਲੋਂ ਕਰੜੇ ਸ਼ਬਦਾਂ ਵਿੱਚ ਟਿੱਪਣੀ ਕੀਤੀ ਗਈ ਹੈ। ਉਹਨਾਂ ਕਿਹਾ ਕਿ ਜਦੋਂ ਪੰਜਾਬ ਦੇ ਸਾਬਕਾ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਣ ਲਈ ਵਿਧਾਨਸਭਾ ਵਿੱਚ ਮਤਾ ਪਾਸ ਕੀਤਾ ਗਿਆ ਸੀ ਤਾਂ ਦੂਜੀ ਵਾਰ ਫਿਰ ਤੋਂ ਕਾਂਗਰਸ ਸਰਕਾਰ ਨੂੰ ਇਹਨਾਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਣ ਲਈ ਮਤਾ ਪਾਸ ਕਰਣ ਦੀ ਕੀ ਜ਼ਰੂਰਤ ਸੀ।
ਉਹਨਾਂ ਨੇ ਪੰਜਾਬ ਸਰਕਾਰ ਤੋਂ ਸਵਾਲ ਕਰਦੇ ਹੋਏ ਪੁੱਛਿਆ ਕਿ ਕਾਂਗਰਸ ਸਰਕਾਰ ਦੇ ਕੋਲ ਸੰਵਿਧਾਨ ‘ਚ ਵਿਸ਼ੇਸ਼ ਅਧਿਕਾਰ ਪ੍ਰਾਪਤ ਹਨ, ਜੋ ਸਰਕਾਰ ਦੇ ਦੋ ਵਾਰ ਮਤਾ ਪਾਸ ਕਰਣ ਨਾਲ ਕੇਂਦਰ ਦੇ ਖੇਤੀਬਾੜੀ ਕਾਨੂੰਨ ਰੱਦ ਹੋ ਜਾਣਗੇ । ਜੇਕਰ ਮਤਾ ਦੂਜੀ ਵਾਰ ਪਾਸ ਕਰਨਾ ਸੀ ਤਾਂ ਬਾਕੀ ਦੇ ਕਾਂਗਰਸ ਸਾਸ਼ਿਤ ਰਾਜਾਂ ਵਿਚ ਇਹ ਮਤਾ ਕਿਓਂ ਨਹੀ ਪਾਇਆ। ਗੜ੍ਹੀ ਨੇ ਕਿਹਾ ਕਿ ਬਸਪਾ ਪਾਰਟੀ ਪਹਲੇ ਦਿਨ ਤੋਂ ਕੇਂਦਰ ਦੇ ਕਾਲੇ ਖੇਤੀਬਾੜੀ ਕਾਨੂੰਨਾਂ ਦੇ ਖਿਲਾਫ ਆਪਣੀ ਅਵਾਜ ਬੁਲੰਦ ਕਰ ਰਹੀ ਹੈ। ਜਦਕਿ ਪੰਜਾਬ ਦੀ ਕਾਂਗਰਸ ਸਰਕਾਰ ਇਸ ਮੁੱਦੇ ਸਿਰਫ ਤੇ ਸਿਰਫ ਅਪਣੀ ਰਾਜਨੀਤੀ ਚਮਕਾ ਰਹੀ ਹੈ।ਉਹਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਅਨੁਸੂਚਿਤ ਜਾਤੀ ਵਰਗ ਅਤੇ ਪਿਛੜੀਆਂ ਸ਼੍ਰੇਣੀਆਂ ਲਈ ਕੁੱਝ ਨਹੀਂ ਕੀਤਾ ਗਿਆ । ਉਨ੍ਹਾਂ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਪੌਣੇ ਪੰਜ ਸਾਲ ਸਿਰਫ ਲੋਕਾਂ ਨੂੰ ਧੋਖੇ ਵਿੱਚ ਰੱਖਿਆ ਅਤੇ ਖਾਜਾਨਾ ਖਾਲੀ ਹੋਣ ਦਾ ਰੋਣਾ ਰੋਂਦੀ ਰਹੀ, ਹੁਣ ਚੋਣਾ ਤੋਂ ਪਹਿਲਾਂ ਖਜਾਨਾ ਭਰੇ ਹੋਣ ਦੀ ਗੱਲ ਕਰਕੇ ਲੋਕਾਂ ਦੇ ਨਾਲ ਧੋਖਾ ਕਰ ਰਹੀ ਹੈ। ਉਹਨਾਂ ਨੇ ਕਿਹਾ ਕਿ ਕਾਂਗਰਸ ਸਰਕਾਰ ਅਪਣੀ ਕੰਮਾਂ ਰਾਹੀਂ ਪੰਜਾਬ ਦੀ ਆਮ ਜਨਤਾ ਨੂੰ ਗੁੰਮਰਾਹ ਕਰਣ ਦੀ ਕੋਸ਼ਿਸ਼ ਕਰ ਰਹੀ ਹੈ, ਜਦਕਿ ਪੰਜਾਬ ਦੀ ਜਨਤਾ ਸਭ ਕੁੱਝ ਜਾਣਦੀ ਹੈ ਅਤੇ ਕਾਂਗਰਸ ਦੇ ਬਹਕਾਵੇ ਵਿੱਚ ਨਹੀਂ ਆਵੇਗੀ ।