ਕਰੋਨਾ ਦੇ ਕਾਰਨ, ਲੱਛਣ, ਬਚਾਅ ਅਤੇ ਟੀਕਾਕਰਨ ਬਾਰੇ 100-150ਸ਼ਬਦਾਂ ਵਿੱਚ ਲਿਖੋ । please tell me
Answers
Answer:
ਦੁਨੀਆਂ ਭਰ ਵਿੱਚ ਕੋਰੋਨਾਵਾਇਰਸ ਨਾਲ ਕਰੋੜਾਂ ਲੋਕ ਪੀੜਤ ਹਨ ਅਤੇ ਲੱਖਾਂ ਹੀ ਮਰ ਚੁੱਕੇ ਹਨ। ਮਨੁੱਖੀ ਜਾਨਾਂ ਲੈਣ ਦੇ ਨਾਲ-ਨਾਲ ਇਸ ਨੇ ਸੰਸਾਰ ਨੂੰ ਆਰਥਿਕ ਤੇ ਸਮਾਜਿਕ ਪੱਖੋਂ ਬਿਲਕੁੱਲ ਬਦਲ ਦਿੱਤਾ ਹੈ।
ਮਹਾਂਮਾਰੀ ਤੋਂ ਬਚਣ ਲਈ ਤੁਹਾਨੂੰ ਇਸ ਬਿਮਾਰੀ ਦੇ ਲੱਛਣ ਜਾਣਨ ਤੋਂ ਇਲਾਵਾ ਇਸ ਵਾਇਰਸ ਦੇ ਫ਼ੈਲਣ ਅਤੇ ਬਚਾਅ ਦੇ ਤਰੀਕੇ ਵੀ ਜਾਣਨੇ ਚਾਹੀਦੇ ਹਨ।
ਬੀਬੀਸੀ ਪੰਜਾਬੀ ਦੀ ਇਹ ਰਿਪੋਰਟ ਤੁਹਾਡੇ ਲਈ ਕੋਰੋਨਾ ਤੋਂ ਬਚਣ ਵਿੱਚ ਮਦਦਗਾਰ ਸਾਬਿਤ ਹੋ ਸਕਦੀ ਹੈ।
ਕੋਰੋਨਾਵਾਇਰਸ ਦੇ ਤਿੰਨ ਮੁੱਖ ਲੱਛਣ ਹਨ, ਜੇਕਰ ਤੁਹਾਨੂੰ ਇਨ੍ਹਾਂ ’ਚੋਂ ਇੱਕ ਵੀ ਲੱਛਣ ਹੈ ਤਾਂ ਤੁਸੀਂ ਟੈਸਟ ਜ਼ਰੂਰ ਕਰਾਓ।
ਇੱਕ ਨਵੀਂ ਤੇ ਲਗਾਤਾਰ ਆਉਣ ਵਾਲੀ ਖੰਘ: ਜਦੋਂ ਤੁਸੀਂ ਇੱਕ ਘੰਟੇ ਤੋਂ ਵੱਧ ਸਮੇਂ ਲਈ ਬਹੁਤ ਜ਼ਿਆਦਾ ਖੰਘਦੇ ਹੋ, ਜਾਂ 24 ਘੰਟਿਆਂ ਵਿੱਚ ਤਿੰਨ ਜਾਂ ਵਧੇਰੇ ਵਾਰ ਲਗਾਤਾਰ ਖੰਘ ਆਉਂਦੀ ਹੈ।
ਬੁਖ਼ਾਰ - ਜਦੋਂ ਤੁਹਾਡਾ ਤਾਪਮਾਨ 37.8C ਤੋਂ ਉੱਪਰ ਹੈ
ਗੰਧ ਜਾਂ ਸੁਆਦ ਨੂੰ ਮਹਿਸੂਸ ਨਾ ਕਰ ਪਾਉਣਾ
ਪਬਲਿਕ ਹੈਲਥ ਇੰਗਲੈਂਡ ਦਾ ਕਹਿਣਾ ਹੈ ਕਿ ਕੋਵਿਡ ਦੇ ਮਰੀਜ਼ਾਂ ’ਚ ਘੱਟੋ ਘੱਟ ਇੱਕ ਲੱਛਣ ਤਾਂ ਜ਼ਰੂਰ ਹੁੰਦਾ ਹੈ।3. ਟੀਕਾਕਰਣ (Punjabi, Immunisation)
ਬੱਚਿਆਂ ਦੇ ਯਾਦ ਕਰਨ ਅਤੇ ਸਾਂਝੇ ਕਰਨ ਲਈ 100 ਸਿਹਤ ਸਬੰਧੀ ਸੰਦੇਸ਼ 8-14 ਸਾਲ ਦੇ ਬੱਚਿਆਂ ਲਈ ਤਿਆਰ ਕੀਤੇ ਗਏ ਸਿਹਤ ਸਿੱਖਿਆ ਸਬੰਧੀ ਸੰਦੇਸ਼ ਸਧਾਰਨ, ਭਰੋਸੇਯੋਗ ਹਨ। ਇਸ ਲਈ ਇਸ ਵਿੱਚ 10-14 ਸਾਲਾਂ ਦੇ ਨੌਜਵਾਨ ਗੱਭਰੂ ਸ਼ਾਮਲ ਹਨ। ਸਾਨੂੰ ਲੱਗਦਾ ਹੈ ਕਿ 10-14 ਸਾਲਾਂ ਦੇ ਨੌਜਵਾਨ ਗੱਭਰੂਆਂ ਨੂੰ ਇਸ ਬਾਰੇ ਜਾਣਕਾਰੀ ਦੇਣਾ ਯਕੀਨੀ ਬਣਾਉਣਾ ਲਾਹੇਵੰਦ ਅਤੇ ਮਹੱਤਵਪੂਰਨ ਹੈ ਕਿਉਂਕਿ ਇਸ ਉਮਰ ਦੇ ਬੱਚੇ ਅਕਸਰ ਆਪਣੇ ਪਰਿਵਾਰ ਵਿੱਚ ਛੋਟੇ ਬੱਚਿਆਂ ਦਾ ਧਿਆਨ ਰੱਖਦੇ ਹਨ। ਨਾਲ ਹੀ, ਇਸ ਤਰ੍ਹਾਂ ਆਪਣੇ ਪਰਿਵਾਰਾਂ ਦੀ ਮਦਦ ਕਰਨ ਲਈ ਕੀਤੇ ਜਾ ਰਹੇ ਉਹਨਾਂ ਦੇ ਕੰਮ ਨੂੰ ਸਮਝਣਾ ਅਤੇ ਸ਼ਲਾਘਾ ਕਰਨਾ ਵੀ ਮਹੱਤਵਪੂਰਨ ਹੁੰਦਾ ਹੈ।
100 ਸੰਦੇਸ਼ਾਂ ਵਿੱਚ 10 ਪ੍ਰਮੁੱਖ ਸਿਹਤ ਸਬੰਧੀ ਹਰ ਵਿਸ਼ੇ ਬਾਰੇ 10 ਸੰਦੇਸ਼ ਸ਼ਾਮਲ ਹਨ: ਮਲੇਰੀਆ, ਦਸਤ, ਪੋਸ਼ਣ, ਖਾਂਸੀ-ਜ਼ੁਕਾਮ ਅਤੇ ਬਿਮਾਰੀ, ਪੇਟ ਦੇ ਕੀੜੇ, ਪਾਣੀ ਅੱਤੇ ਸਵੱਛਤਾ, ਟੀਕਾਕਰਣ, ਐਚਆਈਵੀ ਅਤੇ ਏਡਸ ਅਤੇ ਦੁਰਘਟਨਾਵਾਂ, ਸੱਟ-ਫੇਟ ਅਤੇ ਮੁੱਢਲੇ ਬਚਪਨ ਵਿੱਚ ਵਿਕਾਸ। ਸਧਾਰਨ ਸਿਹਤ ਸਬੰਧੀ ਸੰਦੇਸ਼ ਮਾਪਿਆਂ ਅਤੇ ਸਿਹਤ ਅਧਿਆਪਕਾਂ ਲਈ ਘਰ, ਸਕੂਲਾਂ, ਕਲੱਬਾਂ ਅਤੇ ਕਲੀਨਿਕਾਂ ਵਿਖੇ ਬੱਚਿਆਂ ਲਈ ਹੁੰਦੇ ਹਨ।
ਇੱਥੇ ਵਿਸ਼ਾ 3 ‘ਤੇ 10 ਸੰਦੇਸ਼ ਹਨ: ਟੀਕਾਕਰਣ
ਦੁਨਿਆ ਭਰ ਦੇ ਲੱਖਾਂ ਮਾਪੇ ਹਰ ਸਾਲ ਆਪਣੇ ਬੱਚਿਆਂ ਦਾ ਟੀਕਾਕਰਣ ਕਰਾ ਕੇ ਇਹ ਯਕੀਨੀ ਬਣਾਉਂਦੇ ਹਨ ਕਿ ਉਨ੍ਹਾਂ ਦੇ ਬੱਚੇ ਮਜਬੂਤ ਬਨਣ ਅਤੇ ਬਿਮਾਰੀਆਂ ਤੋਂ ਬਚੇ ਰਹਿਣ।
ਜਦੋਂ ਤੁਸੀਂ ਕਿਸੇ ਛੂਤ ਵਾਲੀ ਬਿਮਾਰੀ ਕਾਰਨ ਬੀਮਾਰ ਹੁੰਦੇ ਹੋ, ਉਦੋਂ ਤੁਹਾਡੇ ਅੰਦਰ ਇੱਕ ਛੋਟਾ ਜਿਹਾ, ਨਾ ਵਿਖਾਈ ਦੇਣ ਵਾਲਾ ਕੀਟਾਣੂ ਦਾਖਲ ਹੋ ਜਾਂਦਾ ਹੈ। ਇਹ ਕੀਟਾਣੂ ਹੋਰ ਕੀਟਾਣੂ ਬਣਾਉਂਦਾ ਹੈ ਅਤੇ ਤੁਹਾਡੇ ਸਰੀਰ ਨੂੰ ਸਹੀ ਢੰਗ ਨਾਲ ਕੰਮ ਕਰਨ ਤੋਂ ਰੋਕਦਾ ਹੈ।
ਤੁਹਾਡੇ ਸਰੀਰ ਵਿੱਚ ਇੱਕ ਸਿਪਾਹੀ ਜਿਹੇ ਰੱਖਿਅਕ ਹੁੰਦੇ ਹਨ ਜਿਨ੍ਹਾਂ ਨੂੰ ਐਂਟੀਬਾਡੀ ਕਿਹਾ ਜਾਂਦਾ ਹੈ ਜੋ ਕੀਟਾਣੂਆਂ ਨਾਲ ਲੜਦੇ ਹਨ। ਜਦੋਂ ਕੀਟਾਣੂ ਮਾਰੇ ਜਾਂਦੇ ਹਨ, ਐਂਟੀਬਾਡੀ ਤੁਹਾਡੇ ਸਰੀਰ ਵਿੱਚ ਦੁਬਾਰਾ ਲੜਨ ਲਈ ਬਣੇ ਰਹਿੰਦੇ ਹਨ।
ਟੀਕਾਕਰਣ ਨਾਲ ਤੁਹਾਡੇ ਸਰੀਰ ਵਿੱਚ ਐਂਟੀਜਨ ਪਾਏ (ਟੀਕੇ ਜਾਂ ਮੂੰਹ ਰਾਹੀਂ) ਜਾਂਦੇ ਹਨ। ਉਹ ਤੁਹਾਡੇ ਸਰੀਰ ਨੂੰ ਬਿਮਾਰੀ ਨਾਲ ਲੜਨ ਲਈ ਸਿਪਾਹੀ ਜਿਹੇ ਐਂਟੀਬਾਡੀ ਬਣਾਉਣਾ ਸਿਖਾਉਂਦੇ ਹਨ।
ਕੁੱਝ ਟੀਕੇ ਇੱਕ ਤੋਂ ਵੱਧ ਲਗਾਉਣੇ ਪੈਂਦੇ ਹਨ ਤਾਂ ਜੋ ਤੁਹਾਡਾ ਸਰੀਰ ਬਿਮਾਰੀ ਨਾਲ ਲੜਨ ਲਈ ਲੋੜੀਂਦੇ ਐਂਟੀਬਾਡੀ ਬਣਾ ਸਕੇ।
ਅਜਿਹੀਆਂ ਭਿਆਨਕ ਬਿਮਾਰੀਆਂ ਨੂੰ ਟੀਕਾਕਰਣ ਰਾਹੀਂ ਰੋਕਿਆ ਜਾ ਸਕਦਾ ਹੈ ਜੋ ਮੌਤ ਅਤੇ ਖਸਰੇ, ਟੀਬੀ, ਡਿਪਥੇਰੀਆ, ਕਾਲੀ ਖਾਂਸੀ, ਪੋਲਿਓ ਅਤੇ ਟੈਟਨਸ (ਅਤੇ ਹੋਰ!) ਜਿਹੀਆਂ ਘਾਤਕ ਬਿਮਾਰੀਆਂ ਦਾ ਕਾਰਨ ਬਣਦੀਆਂ ਹਨ।
ਆਪਣੇ ਸਰੀਰ ਦੀ ਸੁਰੱਖਿਆ ਕਰਨ ਲਈ ਤੁਹਾਨੂੰ ਬਿਮਾਰੀ ਸ਼ੁਰੂ ਹੋਣ ਤੋਂ ਪਹਿਲਾਂ ਟੀਕਾ ਲਗਾਉਣ ਦੀ ਜ਼ਰੂਰਤ ਹੁੰਦੀ ਹੈ।
ਬੱਚਿਆਂ ਦੀ ਬਿਮਾਰੀ ਤੋਂ ਸੁਰੱਖਿਆ ਕਰਨ ਲਈ ਛੋਟੇ ਬੱਚਿਆਂ ਨੂੰ ਟੀਕਾ ਲਗਾਇਆ ਜਾਂਦਾ ਹੈ। ਜੇਕਰ ਛੋਟੇ ਬੱਚਿਆਂ ਨੂੰ ਪਹਿਲਾਂ ਟੀਕਾ ਨਹੀਂ ਲਗਿਆ ਜਾਂਦਾ ਹੈ ਤਾਂ ਉਹਨਾਂ ਨੂੰ ਬਾਅਦ ਵਿੱਚ ਟੀਕਾ ਲਗਾਇਆ ਜਾ ਸਕਦਾ ਹੈ।
ਬੱਚਿਆਂ ਨੂੰ ਵੱਖ ਵੱਖ ਬਿਮਾਰੀਆਂ ਲਈ ਵੱਖ ਵੱਖ ਸਮੇਂ ਤੇ ਟੀਕਾ ਲਗਾਇਆ ਜਾ ਸਕਦਾ ਹੈ। ਇਹ ਪਤਾ ਲਗਾਓ ਕਿ ਕਦੋਂ ਅਤੇ ਕਿੱਥੇ ਤੁਹਾਡਾ ਭਾਈਚਾਰਾ ਬੱਚਿਆਂ ਨੂੰ ਟੀਕਾ ਲਗਾਉਂਦਾ ਹੈ।
ਜੇਕਰ ਟੀਕਾ ਲਗਾਉਣ ਦੇ ਦਿਨ ਛੋਟੇ ਬੱਚੇ ਜਾਂ ਵੱਡੇ ਬੱਚੇ ਬਿਮਾਰ ਹਨ ਤਾਂ ਉਨ੍ਹਾਂ ਨੂੰ ਹਾਲੇ ਵੀ ਟੀਕਾ ਲਗਾਇਆ ਜਾ ਸਕਦਾ ਹੈ।
ਇਨ੍ਹਾਂ ਸਿਹਤ ਸੁਨੇਹਿਆਂ ਦੀ ਸਮੀਖਿਆ ਮਾਹਰ ਸਿਹਤ ਅਧਿਆਪਕਾਂ ਅਤੇ ਡਾਕਟਰੀ ਮਾਹਰਾਂ ਦੁਆਰਾ ਕੀਤੀ ਗਈ ਹੈ ਅਤੇ ਉਹ ORB ਸਿਹਤ ਦੀ ਵੈਬਸਾਈਟ ‘ਤੇ ਵੀ ਉਪਲਬਧ ਹਨ: