India Languages, asked by sahibgyll, 5 months ago

ਪੈਦਲ ਤੁਰਨ ਦੀ ਮਹੱਤਤਾ (150 words)

Answers

Answered by Anonymous
2

Answer:

  • ===>> ਜਸਬੀਰ ਸਿੰਘ ਸੱਗੂ ਅੰਮ੍ਰਿਤਸਰ, 14 ਨਵੰਬਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ‘ਸੜਕ ਸੁਰੱਖਿਆ ਅਤੇ ਤੁਰਨ ਦਾ ਅਧਿਕਾਰ’ ਵਿਸ਼ੇ ‘ਤੇ ਦੋ ਰੋਜ਼ਾ ਸੈਮੀਨਾਰ-ਕਮ-ਵਰਕਸ਼ਾਪ ਅੱਜ ਇੱਥੇ ਯੂਨੀਵਰਸਿਟੀ ਦੇ ਕਾਨਫਰੰਸ ਹਾਲ ਵਿੱਚ ਸ਼ੁਰੂ ਹੋਈ। ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਹ ਸਮਾਗਮ ਗੁਰੂ ਰਾਮਦਾਸ ਸਕੂਲ ਆਫ ਪਲਾਨਿੰਗ ਵੱਲੋਂ ਮਿਸ਼ਨ ਤੰਦਰੁਸਤ ਪੰਜਾਬ ਅਧੀਨ ਪੰਜਾਬ ਪੁਲੀਸ ਕਮਿਸ਼ਨਰ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ। ਵਾਈਸ ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ ਨੇ ਕਿਹਾ ਕਿ ਪੈਦਲ ਤੁਰਨ ਵਾਲਿਆਂ ਦਾ ਪਹਿਲ ਦੇ ਆਧਾਰ ‘ਤੇ ਖਿਆਲ ਰੱਖਿਆ ਜਾਣਾ ਚਾਹੀਦਾ ਹੈ। ਉਨ੍ਹਾਂ ਇਸ ਸਬੰਧੀ ਯੂਨੀਵਰਸਿਟੀ ਵੱਲੋਂ ਚੁੱਕੇ ਗਏ ਕਦਮਾਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਯੂਨੀਵਰਸਿਟੀ ਵੱਲੋਂ ਪੈਦਲ ਤੁਰਨ ਵਾਲਿਆਂ ਲਈ ਵਿਸ਼ੇਸ਼ ਰਸਤਾ ਬਣਾਇਆ ਗਿਆ ਹੈ, ਜਿਸ ਨਾਲ ਉਨ੍ਹਾਂ ਦੀ ਸੁਰੱਖਿਆ ਬਣੀ ਰਹਿੰਦੀ ਹੈ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਵਿੱਚ ਸਾਈਕਲ ਚਲਾਉਣ ਵਾਲਿਆਂ ਲਈ ਕੀਤੇ ਪ੍ਰਬੰਧ ਦਾ ਮੰਤਵ ਵੀ ਯੂਨੀਵਰਸਿਟੀ ਵਿੱਚ ਟ੍ਰੈਫਿਕ ਨੂੰ ਘੱਟ ਅਤੇ ਕੰਟਰੋਲ ਕਰਨਾ ਹੈ। ਉਨ੍ਹਾਂ ਸ਼ਹਿਰ ਦੇ ਵੱਖ-ਵੱਖ ਸਥਾਨਾਂ ਉਪਰ ਆਵਾਜਾਈ ਨਿਯਮਾਂ ਨੂੰ ਸਖਤੀ ਨਾਲ ਲਾਗੂ ਕਰਨ ਬਾਰੇ ਆਖਿਆ। ਡਾ. ਨਵਦੀਪ ਅਸੀਜਾ ਨੇ ਕਿਹਾ ਕਿ ਸੜਕ ਪ੍ਰਬੰਧ ਪ੍ਰਣਾਲੀ ਵਿਚ ਸਾਈਕਲ ਚਲਾਉਣ ਅਤੇ ਪੈਦਲ ਤੁਰਨ ਵਾਲਿਆਂ ਦੀ ਸੁਰੱਖਿਆ ਦਾ ਵਿਸ਼ੇਸ਼ ਖਿਆਲ ਰੱਖਣਾ ਚਾਹੀਦਾ ਹੈ। ਟਰਾਂਸਪੋਰਟ ਯੋਜਨਾਬੰਦੀ ਦੀ ਮਹੱਤਤਾ ਬਾਰੇ ਪ੍ਰੋ. ਸਰਬਜੋਤ ਸਿੰਘ ਬਹਿਲ ਨੇ ਕਿਹਾ ਕਿ ਯੋਜਨਾਮੁਖੀ ਨੂੰ ਆਵਾਜਾਈ ਯੋਜਨਾਬੰਦੀ ਵੱਲ ਮੁੜਨਾ ਚਾਹੀਦਾ ਹੈ। ਪੁਲੀਸ ਕਮਿਸ਼ਨਰ ਡਾ. ਸੁਖਚੈਨ ਸਿੰਘ ਗਿੱਲ ਨੇ ਕਿਹਾ ਕਿ ਸੜਕ ਦੁਰਘਟਨਾਵਾਂ ਅਤੇ ਟ੍ਰੈਫਿਕ ਬਾਰੇ ਅਧਿਆਪਨ ਸਬੰਧੀ ਉਦਮ ਕਰਨ ਦੀ ਲੋੜ ਹੈ। ਡਾ. ਅਸ਼ਵਨੀ ਲੂਥਰਾ ਨੇ ਕਿਹਾ ਕਿ ਆਪਣੇ ਜੀਵਨ ਨੂੰ ਸੁਰੱਖਿਅਤ ਰੱਖਣਾ ਆਪਣੇ ਹੱਥ ਹੁੰਦਾ ਹੈ।
Similar questions