6. ਲਾਇਬ੍ਰੇਰੀ ਦਾ ਮਹੱਤਵ
Answers
Answer:
ਲਾਇਬ੍ਰੇਰੀ ਜਾਂ ਕਿਤਾਬ-ਘਰ ਜਾਂ ਪੁਸਤਕਾਲਾ ਉਹ ਜਗ੍ਹਾ ਹੁੰਦੀ ਹੈ ਜਿੱਥੇ ਵੱਖ-ਵੱਖ ਤਰ੍ਹਾਂ ਦੀ ਜਾਣਕਾਰੀ ਦੇ ਸਰੋਤ, ਸੂਚਨਾਵਾਂ ਆਦਿ ਦਾ ਭੰਡਾਰ ਹੁੰਦਾ ਹੈ ਜੋ ਕਿ ਪਰਿਭਾਸ਼ਿਤ ਭਾਈਚਾਰੇ ਨੂੰ ਹਦਾਇਤਾਂ, ਹਵਾਲੇ ਦੇਣ ਲਈ ਜਾਂ ਉਧਾਰ ਲੈਣ ਲਈ ਉਪਲਬਧ ਹੁੰਦੀ ਹੈ। ਲਾਇਬ੍ਰੇਰੀ ਸ਼ਬਦ ਦੀ ਉਤਪਤੀ ਲਾਤੀਨੀ ਸ਼ਬਦ 'ਲੀਬਰੇ' ਤੋਂ ਹੋਈ ਹੈ ਜਿਸਦਾ ਮਤਲਬ ਹੈ ਕਿਤਾਬ। ਪੁਸਤਕਾਲਾ ਦੋ ਸ਼ਬਦਾਂ ਨੂੰ ਮਿਲਕੇ ਬਣਿਆ ਹੈ - ਪੁਸਤਕ + ਆਲਾ, ਜਿਸ ਵਿੱਚ ਲੇਖਕ ਦੇ ਭਾਵ ਇਕੱਠੇ ਕੀਤੇ ਹੋਣ ਉਸਨੂੰ ਪੁਸਤਕ ਜਾਂ ਕਿਤਾਬ ਕਹਿੰਦੇ ਨੇ ਤੇ ਆਲਾ ਸਥਾਨ ਜਾਂ ਘਰ ਨੂੰ ਕਿਹਾ ਜਾ ਸਕਦਾ ਹੈ। ਤਾਂ ਫੇਰ ਪੁਸਤਕਾਲਾ ਉਸ ਜਗ੍ਹਾ ਨੂੰ ਕਹਿੰਦੇ ਨੇ ਜਿੱਥੇ ਗਿਆਨ ਦਾ ਇਕੱਠ ਹੁੰਦਾ ਹੈ।
ਲਾਇਬ੍ਰੇਰੀ ਦੇ ਭੰਡਾਰ ਵਿੱਚ -
ਕਿਤਾਬਾਂ
ਫ਼ਿਲਮਾਂ
ਰਸਾਲੇ (ਮੈਗਜ਼ੀਨ)
ਗ੍ਰਾਮੋਫ਼ੋਨ ਰਿਕਾਰਡ
ਹੱਥੀਂ ਲਿਖੇ ਗਰੰਥ
ਆਦਿ ਮੌਜੂਦ ਹੁੰਦੇ ਹਨ।
ਪੁਸਤਕਾਂ ਪੜ੍ਹਨ ਅਤੇ ਗਿਆਨ ਹਾਸਲ ਕਰਨ ਦੀ ਪ੍ਰਵਿਰਤੀ, ਬੱਚੇ ਦੇ ਮਨ ਵਿੱਚ ਅੱਗੇ ਵਧਣ ਲਈ ਜੋਸ਼ ਅਤੇ ਲਗਨ ਪੈਦਾ ਕਰਦੀ ਹੈ ।[1]ਸਕੂਲ ਪੱਧਰ ‘ਤੇ ਪੜ੍ਹਾਏ ਜਾਂਦੇ ਵੱਖ ਵੱਖ ਵਿਸ਼ਿਆਂ ਨਾਲ ਸਬੰਧਿਤ ਕਿਤਾਬਾਂ ਲਾਇਬਰੇਰੀ ਵਿਚੋਂ ਪ੍ਰਾਪਤ ਕਰਕੇ ਵਿਦਿਆਰਥੀ ਕਿਸੇ ਵੀ ਵਿਸ਼ੇ ਬਾਰੇ ਹੋਰ ਗਿਆਨ ਹਾਸਲ ਕਰਕੇ ਵਿਸ਼ੇ ਬਾਰੇ ਚੰਗੀ ਸਮਝ ਪੈਦਾ ਕਰ ਸਕਦਾ ਹੈ।[2]