World Languages, asked by MRanicks, 7 months ago

ਮੈਂ ਨਹੀਂ ਕਿ ਮੈਂ ਆਪਣੇ ਦਰਜੇ ਨੂੰ ਵਧਾਉਣ ਲਈ ਹੁਣ ਤੁਹਾਡੇ ਲਈ ਕੰਮ ਕਰ ਰਹੇ ਹੋ, ਤੁਸੀਂ ਹੁਣ ਪਿਆਰੇ ਹੋ ਸਰ ਕਿਰਪਾ ਕਰਕੇ 7 ਨਮਸਤੇ ਮੈਂ ਮੈਂ ਰਾਸ਼ਟਰਪਤੀ ਬਣਾਂਗਾ ਅਤੇ ਆਦਰ ਕਰਾਂਗਾ ਅਤੇ ਆਦਰ ਕਰਾਂਗਾ ਅਤੇ ਆਦਰ ਕਰਾਂਗਾ ਅਤੇ ਆਦਰ ਕਰਾਂਗਾ ਅਤੇ ਆਦਰ ਕਰਾਂਗਾ ਅਤੇ ਆਦਰ ਕਰਾਂਗਾ ਅਤੇ ​

Answers

Answered by Anonymous
1

Explanation:

ਭਾਰਤ ਦਾ ਰਾਸ਼ਟਰਪਤੀ ਦੇਸ਼ ਦਾ ਪਹਿਲਾ ਨਾਗਰਿਕ ਹੁੰਦਾ ਹੈ। ਭਾਰਤ ਦੇ ਸੰਵਿਧਾਨ ਆਰਟੀਕਲ 52 ਅਧੀਨ ਰਾਸ਼ਟਰਪਤੀ ਦਾ ਅਹੁਦਾ ਵਿਵਸਥਿਤ ਹੈ। ਭਾਰਤ ਦਾ ਰਾਸ਼ਟਰਪਤੀ ਨਾ ਮਾਤਰ ਮੁਖੀ ਹੁੰਦਾ ਹੈ। 1967 ਤੋਂ ਲੈ ਕੇ ਹੁਣ ਤਕ, ਇਹ ਕੋਸ਼ਿਸ਼ਾਂ ਹੁੰਦੀਆਂ ਰਹੀਆਂ ਹਨ ਕਿ ਭਾਰਤ ਦੇ ਰਾਸ਼ਟਰਪਤੀ ਨੂੰ ਵਿਦੇਸ਼ੀ ਤਰੀਕੇ ਨਾਲ ਸਰਕਾਰ ਵਿੱਚ ਉਲੀਕੇ ਗਏ ਰਾਸ਼ਟਰਪਤੀ ਦੀ ਭੂਮਿਕਾ ਦੇ ਖ਼ਾਕੇ ਨਾਲੋਂ ਵੱਧ ਸਕ੍ਰਿਆ ਸਿਆਸਤੀ ਹਸਤੀ ਬਣਾਇਆ ਜਾਵੇ। 1967 ਵਿੱਚ ਸੁਪਰੀਮ ਕੋਰਟ ਦੇ ਇੱਕ ਸਿਟਿੰਗ ਚੀਫ਼ ਜਸਟਿਸ ਸੁੱਬਾ ਰਾਓ ਨੇ ਖ਼ੁਦ ਨੂੰ ਸਿਆਸਤਦਾਨਾਂ ਦੇ ਝੇੜਿਆਂ ’ਚ ਲਪੇਟ ਲਿਆ ਅਤੇ ਰਾਸ਼ਟਰਪਤੀ ਬਣਨ ਲਈ ਨਿਆਂ ਪਾਲਿਕਾ ਦੀ ਮਾਣ-ਮਰਿਆਦਾ ਭੁੱਲ ਬੈਠਿਆ। ਚੀਫ਼ ਜਸਟਿਸ ਸੁੱਬਾ ਰਾਓ ਸਵਤੰਤਰ ਪਾਰਟੀ ਤੇ ਜਨਸੰਘ ਅਤੇ ਕਾਂਗਰਸ ਦੇ ਉਮੀਦਵਾਰ ਡਾ. ਜ਼ਾਕਿਰ ਹੁਸੈਨ ਖ਼ਿਲਾਫ਼ ਰਾਸ਼ਟਰਪਤੀ ਦੀ ਚੋਣ ਲੜਿਆ ਤੇ ਸੁੱਬਾ ਰਾਓ ਹਾਰ ਗਿਆ ਅਤੇ ਆਪਣਾ ਮੁਰਾਤਬਾ ਤੇ ਸਾਖ਼ ਗੁਆ ਬੈਠੀ। 1969 ਵਿੱਚ ਜ਼ਾਕਿਰ ਹੁਸੈਨ ਦੀ ਬੇਵਕਤੀ ਮੌਤ ਕਾਰਨ ਰਾਸ਼ਟਰਪਤੀ ਦੇ ਅਹੁਦੇ ਲਈ ਚੋਣ ਸਮੇਂ ਰਾਸ਼ਟਰਪਤੀ ਚੋਣਾਂ ਨੇ ਇੱਕ ਸ਼ਰਾਰਤਪੂਰਨ ਪਿਰਤ ਦਾ ਮੁੱਢ ਬੰਨ੍ਹਿਆ। ਰਾਜੀਵ ਗਾਂਧੀ ਤੇ ਗਿਆਨੀ ਜ਼ੈਲ ਸਿੰਘ ਦਾ ਤਨਾਜ਼ਾ ਰਾਜਸੀ ਵਿਗਿਆਨ ਦੇ ਹਰ ਵਿਦਿਆਰਥੀ ਨੂੰ ਸੰਵਿਧਾਨਕ ਗ਼ਲਤਕਦਮੀ ਬਾਰੇ ਸਾਵਧਾਨ ਕਰਨ ਦੀ ਅਹਿਮ ਮਿਸਾਲ ਹੈ। ਇਸ ਦੇ ਮੁਕਾਬਲੇ ਰਾਸ਼ਟਰਪਤੀ ਸ਼ੰਕਰ ਦਯਾਲ ਸ਼ਰਮਾ ਵਾਲਾ ਮਾਮਲਾ ਵੀ ਹੈ ਜਦੋਂ 6 ਦਸੰਬਰ 1992 ਨੂੰ ਭਾਰਤ ਦੇ ਧਰਮ-ਨਿਰਪੇਖ ਢਾਂਚੇ ਉੱਪਰ ਹੋਏ ਕਹਿਰੀ ਹਮਲੇ ਬਾਰੇ ਪ੍ਰਧਾਨ ਮੰਤਰੀ ਪੀ ਵੀ ਨਰਸਿਮਾ ਰਾਓ ਨੇ ਤਾਂ ਖ਼ਾਮੋਸ਼ੀ ਧਾਰੀ ਰੱਖਣਾ ਹੀ ਬਿਹਤਰ ਸਮਝਿਆ, ਪਰ ਰਾਸ਼ਟਰਪਤੀ ਸ਼ਰਮਾ ਨੇ ਆਪਣੀ ਗੱਲ ਕਹਿਣ ਤੋਂ ਗੁਰੇਜ਼ ਨਾ ਕੀਤਾ। ਰਾਸ਼ਟਰਪਤੀ ਕੋਚੇਰਿਲ ਰਮਣ ਨਾਰਾਇਣਨ ਨੇ ਨਿਰਪੱਖਤਾ ਤੇ ਸੰਵਿਧਾਨਕ ਨੈਤਿਕਤਾ ਉੱਤੇ ਪਹਿਰਾ ਦਿੰਦਿਆਂ 1997 ਵਿੱਚ ਉੱਤਰ ਪ੍ਰਦੇਸ਼ ਦੀ ਕਲਿਆਣ ਸਿੰਘ ਸਰਕਾਰ ਬਰਤਰਫ਼ ਕਰਨ ਬਾਰੇ ਇੰਦਰ ਕੁਮਾਰ ਗੁਜਰਾਲ ਸਰਕਾਰ ਦੀ ਸਿਫ਼ਾਰਸ਼ ਵਾਪਸ ਮੋੜ ਦਿੱਤੀ। ਸਿਆਸੀ ਤਾਕਤ ਪ੍ਰਧਾਨ ਮੰਤਰੀ ਕੋਲ ਹੀ ਹੁੰਦੀ ਹੈ। ਪ੍ਰਧਾਨ ਮੰਤਰੀ ਹੀ ਲੋਕਾਂ ਦੀ ਜਮਹੂਰੀ ਇੱਛਾ ਤੇ ਸ਼ਕਤੀ ਦਾ ਮੁਜੱਸਮਾ ਹੁੰਦਾ ਹੈ ਅਤੇ ਉਸ ਨੂੰ ਹੀ ਲੋਕਾਂ ਨੇ ਭਾਰਤ ਦੇ ਸੰਵਿਧਾਨ ਮੁਤਾਬਿਕ ਦੇਸ਼ ਦਾ ਸੁਸ਼ਾਸਨ ਚਲਾਉਣ ਦੀ ਜ਼ਿੰਮੇਵਾਰੀ ਸੌਂਪੀ ਹੁੰਦੀ ਹੈ। ਇਹ ਨਹੀਂ ਕਿ ਰਾਸ਼ਟਰਪਤੀ ਕੋਲ ਅਖ਼ਤਿਆਰ ਜਾਂ ਸ਼ਕਤੀਆਂ ਨਹੀਂ ਹੁੰਦੀਆਂ, ਪਰ ਦੇਸ਼ ਦਾ ਸ਼ਾਸਨ ਚਲਾਉਣਾ ਰਾਸ਼ਟਰਪਤੀ ਦੀ ਜ਼ਿੰਮੇਵਾਰੀ ਨਹੀਂ। ਸਰਪ੍ਰਸਤੀ, ਸ਼ਕਤੀ, ਨੀਤੀਆਂ ਤੇ ਪਹਿਲਕਦਮੀਆਂ ਇਹ ਸਭ ਕੁਝ ਪ੍ਰਧਾਨ ਮੰਤਰੀ ਦੇ ਅਧਿਕਾਰ ਖੇਤਰ ਵਿੱਚ ਆਉਂਦਾ ਹੈ, ਰਾਸ਼ਟਰਪਤੀ ਦੇ ਨਹੀਂ। ਰਾਇਸੀਨਾ ਹਿੱਲ ਦਾ ਸਿਖਰਲਾ ਘਰ ਕਿਸੇ ਜੱਜ ਲਈ ਨਹੀਂ ਹੈ ਜਿਸਨੇ ਕਿਸੇ ਨਾਜ਼ੁਕ ਮੋੜ ’ਤੇ ਸ਼ਕਤੀਸ਼ਾਲੀ ਸਿਆਸੀ ਨੇਤਾ ਨੂੰ ਸੰਕਟ ਤੋਂ ਬਾਹਰ ਕੱਢਿਆ ਹੋਵੇ। ਜੋ ਵਿਅਕਤੀ (ਜਾਂ ਔਰਤ) ਰਾਸ਼ਟਰਪਤੀ ਭਵਨ ਵਿੱਚ ਰਹਿੰਦਾ ਹੈ, ਉਹ ਮਹੱਤਵਪੂਰਨ ਸ਼ਖ਼ਸੀਅਤ ਹੋਣੀ ਚਾਹੀਦੀ ਹੈ। ਇਸ ਲਈ ਰਾਸ਼ਟਰਪਤੀ ਦੇ ਅਹੁਦੇ ਲਈ ਉਮੀਦਵਾਰ ਦਾ ਕੱਦ ਬੁੱਤ ਵੀ ਵੱਡਾ ਹੋਣਾ ਚਾਹੀਦਾ ਹੈ।

Keep smiling bcz it looks gud on u ❤️

Answered by IISLEEPINGBEAUTYII
2

Explanation:

ਇੱਕ ਚੰਗਾ

ਅਧਿਆਪਕ

ਕਲਪਨਾ ਨੂੰ ਭੜਕਾ ਸਕਦਾ ਹੈ, ਉਮੀਦ ਨੂੰ ਪ੍ਰੇਰਿਤ ਕਰ ਸਕਦਾ ਹੈ ਅਤੇ ਬੱਚੇ ਵਿੱਚ ਸਿੱਖਣ ਲਈ ਪਿਆਰ ਪੈਦਾ ਕਰ ਸਕਦਾ ਹੈ.

ਅਧਿਆਪਕ

'ਦਿਵਸ ਵੱਖ-ਵੱਖ ਦੇਸ਼ਾਂ ਵਿਚ ਵੱਖ-ਵੱਖ ਦਿਨਾਂ' ਤੇ ਮਨਾਇਆ ਜਾਂਦਾ ਹੈ. ਭਾਰਤ ਵਿਚ, ਅਧਿਆਪਕ ਦਿਵਸ ਹਰ ਸਾਲ 5 ਸਤੰਬਰ ਨੂੰ ਮਨਾਇਆ ਜਾਂਦਾ ਹੈ, ਜੋ ਕਿ ਭਾਰਤ ਦੇ ਦੂਜੇ ਰਾਸ਼ਟਰਪਤੀ ਅਤੇ ਕੱਟੜ ਵਿਦਵਾਨ ਡਾ: ਸਰਵਪੱਲੀ ਰਾਧਾਕ੍ਰਿਸ਼ਨਨ ਦੀ ਜਨਮ ਦਿਨ ਹੈ. ਉਸਨੇ ਆਪਣੀ ਜ਼ਿੰਦਗੀ ਵਿੱਚ ਬਹੁਤ ਸਾਰੀਆਂ ਭੂਮਿਕਾਵਾਂ ਨਿਭਾਈਆਂ ਹਨ. ਉਹ ਇੱਕ ਅਧਿਆਪਕ, ਦਾਰਸ਼ਨਿਕ ਲੇਖਕ ਅਤੇ ਰਾਜਨੇਤਾ ਰਿਹਾ ਹੈ। ਉਹ ਭਾਰਤ ਦਾ ਪਹਿਲਾ ਉਪ ਰਾਸ਼ਟਰਪਤੀ (1952–1962) ਅਤੇ 1962 ਤੋਂ 1967 ਤੱਕ ਭਾਰਤ ਦਾ ਦੂਜਾ ਰਾਸ਼ਟਰਪਤੀ ਰਿਹਾ। 1888 ਵਿੱਚ ਤਿਰੁਤਾਨੀ ਵਿੱਚ ਇੱਕ ਮੱਧ ਵਰਗੀ ਪਰਿਵਾਰ ਵਿੱਚ ਜੰਮੇ, ਰਾਧਾਕ੍ਰਿਸ਼ਨਨ ਇੱਕ ਉੱਘੇ ਵਿਦਿਆਰਥੀ ਸਨ। ਰਾਧਾਕ੍ਰਿਸ਼ਨਨ ਨੇ ਕ੍ਰਿਸ਼ਚੀਅਨ ਕਾਲਜ, ਮਦਰਾਸ ਵਿਖੇ ਫਲਸਫੇ ਦੀ ਪੜ੍ਹਾਈ ਕੀਤੀ। ਰਾਧਾਕ੍ਰਿਸ਼ਨਨ ਨੂੰ 1931 ਵਿਚ ਨਾਈਟ ਨੌਡ ਨਾਲ ਸਨਮਾਨਿਤ ਕੀਤਾ ਗਿਆ ਸੀ। 1954 ਵਿਚ, ਉਨ੍ਹਾਂ ਨੂੰ ਭਾਰਤ ਰਤਨ, ਭਾਰਤ ਵਿਚ ਸਰਵਉੱਚ ਨਾਗਰਿਕ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। ਉਸ ਨੂੰ 1963 ਵਿਚ ਬ੍ਰਿਟਿਸ਼ ਰਾਇਲ ਆਰਡਰ ਆਫ਼ ਮੈਰਿਟ ਦੀ ਆਨਰੇਰੀ ਮੈਂਬਰਸ਼ਿਪ ਮਿਲੀ।

Similar questions