History, asked by ravinderkau455, 8 months ago

ਸਤਿਗੁਰੂ ਕਿਹਾ ਜਾਂਦਾ ਹੈ।
ਪ੍ਰਸ਼ਨ 8 : ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਕਿੰਨੇ ਧਰਮ ਯੁੱਧ ਕੀਤੇ ?
ਸੀ ਜੇ ਹੌਗਨ ਜਾਰ ਧਰਮ ਯੁੱਧ ਕੀਤੇ ਅਤੇ ਚੌਹਾਂ​

Answers

Answered by parevaprerna
0

Answer:

ਗੁਰ ਹਰਗੋਬਿੰਦ (5 ਜੁਲਾਈ 1595 – 19 ਮਾਰਚ 1644) ਸਿੱਖਾਂ ਦੇ ਗਿਆਰਾਂ ਵਿਚੋਂ ਛੇਵੇਂ ਗੁਰੂ ਸਨ।

Explanation:

1603 ਵਿੱਚ (ਗੁਰੂ) ਹਰਗੋਬਿੰਦ ਜੀ ਦੀ ਵਿਦਿਆ ਅਤੇ ਸ਼ਸਤਰਾਂ ਦੀ ਸਿਖਲਾਈ ਲਈ ਬਾਬਾ ਬੁਢਾ ਜੀ ਨੂੰ ਜ਼ਿੰਮੇਵਰੀ ਸੌਪੀ ਗਈ। ਸ਼ਸਤਰ ਵਿਦਿਆ ਦਾ ਆਪ ਨੂੰ ਬਹੁਤ ਸ਼ੌਕ ਸੀ ਅਤੇ ਜਲਦੀ ਹੀ ਨਿਪੁੰਨ ਹੁੰਦੇ ਗਏ। ਬਾਬਾ ਬੁਢਾ ਜੀ ਆਪ ਨੂੰ ਦੇਖ ਕੇ ਮਹਾਬਲੀ ਯੋਧਾ ਹੋਣ ਦਾ ਆਖ ਦੇਂਦੇ ਸਨ।

ਪਿਤਾ ਦੀ ਸ਼ਹੀਦੀ

ਜਹਾਂਗੀਰ ਸਮੇਂ ਦਾ ਹਾਕਮ ਬਣਿਆ ਅਤੇ ਉਸ ਦੇ ਹੁਕਮ ਨਾਲ ਹੀ ਪਿਤਾ ਗੁਰੂ ਅਰਜਨ ਦੇਵ ਜੀ ਨੂੰ ਤਸੀਹੇ ਦੇਕੇ ਸ਼ਹੀਦ ਕਰ ਦਿਤਾ ਗਿਆ। ਲਾਹੋਰ ਜਾਣ ਤੋਂ ਪਹਿਲਾਂ ਸੰਗਤਾਂ ਦੇ ਸਾਹਮਣੇ ਗੁਰਆਈ ਦੀ ਜ਼ਿੰਮੇਵਾਰੀ ਗੁਰੂ ਹਰਗੋਬਿੰਦ ਸਾਹਿਬ ਜੀ ਨੂੰ ਸੌਪ ਦਿਤੀ ਕਿਉਂਕਿ ਜਾਤ-ਅਭਿਮਾਨੀ ਕਾਜ਼ੀ ਅਤੇ ਗੁਰੂ ਘਰ ਦੇ ਵੈਰੀਆਂ ਨੇ ਜਹਾਂਗੀਰ ਤੋਂ ਮਈ 1606 ਵਿੱਚ ਗੁਰੂ ਸਾਹਿਬ ਨੂੰ ਕੈਦ ਕਰਨ ਦਾ ਹੁਕਮ ਜਾਰੀ ਕਰਵਾ ਦਿੱਤਾ ਸੀ। ਗੁਰੂ ਹਰਗੋਬਿੰਦ ਸਹਿਬ ਉਸ ਸਮੇਂ ਕੋਈ 11 ਸਾਲ ਦੇ ਸਨ। ਗੁਰੂ ਸਾਹਿਬ ਜੀ ਦੀ ਸ਼ਹਾਦਤ ਦਾ ਅਸਰ ਆਮ ਸਿੱਖਾਂ ਤੇ ਬਹੁਤ ਪਿਆ ਸੋ ਗੁਰੂ ਹਰਗੋਬਿੰਦ ਸਾਹਿਬ ਜੀ ਅਤੇ ਸਿੱਖਾਂ ਵਿੱਚ ਸ਼ਸਤ੍ਰ ਧਾਰੀ ਹੋਣ ਦਾ ਦ੍ਰਿੜ ਵਿਸ਼ਵਾਸ ਹੋ ਗਿਆ। .

‘ਮੀਰੀ ਅਤੇ ਪੀਰੀ’

"ਪੰਜ ਪਿਆਲੇ, ਪੰਜ ਪੀਰ ਛਟਮੁ ਪੀਰ ਬੈਠਾ ਗੁਰੁ ਭਾਰੀ।

ਅਰਜਨ ਕਾਇਆ ਪਲਟਿ ਕੈ, ਮੂਰਤਿ ਹਰਿਗੋਬਿੰਦ ਸਵਾਰੀ। ਚਲੀ ਪੀੜੀ ਸੋਢੀਆਂ ਰੂਪ ਦਿਖਾਵਣਿ ਵਾਰੋ ਵਾਰੀ। ਦਲਭੰਜਨ ਗੁਰੁ ਸੂਰਮਾ ਵਡ ਯੋਧਾ ਬਹੁ ਪਰਉਪਕਾਰੀ। ਦਰਬਾਰੀ ਢਾਡੀ ਅਬਦੁੱਲਾ ਦੱਸਦਾ ਹੈ ਦੋ ਤਲਵਾਰੀ ਬੱਧੀਆਂ ਇੱਕ ਮੀਰੀ ਦੀ ਇੱਕ ਪੀਰੀ ਦੀ। ਇਕ ਅਜ਼ਮਤ ਦੀ ਇੱਕ ਰਾਜ ਦੀ ਇੱਕ ਰਾਖੀ ਕਰੇ ਵਜ਼ੀਰ ਦੀ।

ਮੇਰੇ ਪਰਵਾਰ ਕੋਈ ਇਲਮ ਨਹੀਂ।"  

— ਭਾਈ ਗੁਰਦਾਸ ਜੀ

ਮੀਰੀ ਪੀਰੀ ਦਾ ਸਿਧਾਂਤ ਧਰਮ ਦੀ ਸ਼ਕਤੀ ਨੂੰ ਚੜ੍ਹਦੀ ਕਲਾ ਅਤੇ ਸਰਬੱਤ ਦੇ ਭਲੇ ਦੇ ਰਾਹ ਤੇ ਤੋਰਨਾ ਸੀ। ਸਤਿਗੁਰੂ ਸਾਹਿਬ ਨੇ ਆਪ ਵੀ ਦੋ ਤਲਵਾਰਾਂ ‘ਮੀਰੀ ਅਤੇ ਪੀਰੀ’ ਦੀਆਂ ਧਾਰਨ ਕਰ ਲਈਆਂ। ਗੁਰੂ ਹਰਗੋਬਿੰਦ ਸਾਹਿਬ ਜੀ ਨੇ ਸਿੱਖ ਸੰਗਤਾਂ ਵਿੱਚ ਨਗਦ ਭੇਟਾ ਦੇਣ ਦੀ ਥਾਂ ਆਪਣੀ ਜੁਆਨੀ ਅਰਪਨ ਅਤੇ ਸ਼ਸਤ੍ਰ ‘ਤੇ ਘੋੜੇ ਭੇਟਾ ਕਰਨ ਲਈ ਸੰਦੇਸ਼ ਭੇਜ ਦਿੱਤੇ। ਗੁਰੂ ਸਾਹਿਬ ਜੀ ਨੇ ਸਿੱਖਾਂ ਨੂੰ ਸ਼ਿਕਾਰ ਅਤੇ ਸ਼ਸਤ੍ਰ ਵਿਦਿਆ ਸਿਖਾਉਣ ਲਈ ਚੋਣਵੇਂ ਸੂਰਮੇ ਤਿਆਰ ਕੀਤੇ ਅਤੇ ਗੁਰੂ ਸਾਹਿਬ ਜੀ ਦੀ ਇਹ ਰੁਚੀ ਦੇਖ ਕੇ ਮਾਝੇ, ਮਾਲਵੇ ਅਤੇ ਦੁਆਬੇ ਵਿਚੋਂ ਕੋਈ ਪੰਜ ਸੌ ਜੁਆਨ ਆਪ ਦੀ ਸ਼ਰਨ ਵਿੱਚ ਇਕੱਠੇ ਹੀ ਗਏ। ਕਾਲ ਦੇ ਸਮੇਂ ਮੁਸਲਮਾਨ ਹਕੂਮਤ ਦੀ ਗਰੀਬਾਂ ਦੀ ਬਿਲਕੁਲ ਕੋਈ ਸਾਰ ਨਹੀਂ ਲਈ ਸੀ ਇਸ ਕਰ ਕੇ ਕਈ ਮੁਸਲਮਾਨ ਵੀ ਸਤਿਗੁਰੂ ਜੀ ਦੀ ਨਵੀਂ ਬਣ ਰਹੀ ਫੌਜ ਵਿੱਚ ਭਰਤੀ ਹੋ ਗਏ।

Similar questions