India Languages, asked by Anonymous, 3 days ago

ਸਿੱਖਾਂ ਦੇ 9 ਵੇਂ ਗੁਰੂ "ਗੁਰੂ ਤੇਗ ਬਹਾਦਰ" ਦੀ ਜੀਵਨੀ ਤੇ ਪੈਰਾ ਲਿਖੋ​

Answers

Answered by manpreetsingh170lpu
1

ਗੁਰੂ ਤੇਗ ਬਹਾਦਰ ਜੀ ਦਾ ਜਨਮ ਪਹਿਲੀ ਅਪ੍ਰੈਲ 1621 (੧੬੨੧) ਈਸਵੀਂ ਨੂੰ ਅੰਮ੍ਰਿਤਸਰ, ਪੰਜਾਬ ਵਿਖੇ (ਮੁਗਲ ਸਾਮਰਾਜ ਵੇਲੇ ਹੋਇਆ, ਬਚਪਨ ਵਿੱਚ ਉਨ੍ਹਾਂ ਦਾ ਨਾਮ ਤਿਆਗ ਮੱਲ ਸੀ। ਗੁਰੂ ਹਰਗੋਬਿੰਦ ਸਾਹਿਬ ਜੀ ਉਨ੍ਹਾਂ ਦੇ ਪਿਤਾ ਜੀ ਅਤੇ ਮਾਤਾ ਨਾਨਕੀ ਜੀ ਸਨ।

ਉਨ੍ਹਾਂ ਦਾ ਵਿਆਹ ਭਾਈ ਲਾਲ ਚੰਦ ਦੀ ਸਪੁੱਤਰੀ ਮਾਤਾ ਗੁਜਰੀ ਜੀ ਨਾਲ 1634 ਨੂੰ ਹੋਇਆ, ਉਨ੍ਹਾਂ ਨੂੰ ਵਿਆਹ ਤੋ 32 ਸਾਲ ਮਗਰੋ ਪੁੱਤਰ ਦੀ ਦਾਤ ਪ੍ਰਾਪਤ ਹੋਈ, ਪੁੱਤਰ ਹੋਣ ਮਗਰੋ ਉਨ੍ਹਾਂ ਨੇ ਆਪਣੇ ਪੁੱਤਰ ਗੋਬਿੰਦ ਰਾਏ ਨੂੰ 5 ਸਾਲ ਬਾਅਦ ਗੁਰੂ ਕੇ ਬਾਗ ਅਸਥਾਨ ਉਪਰ ਪਹਿਲੀ ਵਾਰ ਮਿਲੇ।

ਸਿੱਖ ਵਿਦਵਾਨ ਪ੍ਰਿੰਸੀਪਲ ਸਤਬੀਰ ਸਿੰਘ ਜੀ ਅਨੁਸਾਰ ਗੁਰੂ ਤੇਗ ਬਹਾਦਰ ਸਾਹਿਬ ਜੀ ਨਿਮਰਤਾ ਦੇ ਪੁੰਜ ਤੇ ਮਨ ਨੀਵਾਂ ਤੇ ਮਤ ਉਚੀ ਦੇ ਧਾਰਨੀ ਸਨ ਇਤਿਹਾਸ ਮੁਤਾਬਕ ਜਦੋ ਗੁਰੂ ਤੇਗ ਬਹਾਦਰ ਸਾਹਿਬ ਜੀ ਆਪਣੇ ਪਿਤਾ ਜੀ ਦੇ ਸਨਮੁੱਖ ਬੈਠਦੇ ਤਾ ਅੱਖਾਂ ਨੀਵੀਆਂ ਕਰ ਲੈਂਦੇ ਇਕ ਵਾਰ ਦਰਬਾਰ ਅੰਦਰ ਬੈਠੀ ਸੰਗਤ ਨੇ ਗੁਰੂ ਹਰਗੋਬਿੰਦ ਸਾਹਿਬ ਜੀ ਨੂੰ ਪੁੱਛਿਆ ਕੀ ਗੁਰੂ ਜੀ ਆਪ ਜੀ ਦੇ ਲਾਲ ਆਪ ਜੀ ਦੇ ਸਾਹਮਣੇ ਹਮੇਸ਼ਾ ਅੱਖਾਂ ਨੀਵੀਆਂ ਕਰ ਕੇ ਬੈਠ ਜਾਂਦੇ ਹਨ ਤਾ ਅੱਗੋ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਉਤਰ ਦਿੱਤਾ ਜਿਸ ਨੂੰ ਅੰਦਰ ਦੇ ਸਾਰੇ ਔਗੁਣਾਂ ਦਾ ਪਤਾ ਹੋਵੇ ਉ ਸ ਦੇ ਸਾਹਮਣੇ ਨੇਤਰ ਨਹੀ ਚੁੱਕੇ ਜਾਦੇ।

ਉਨ੍ਹਾਂ ਨੂੰ 1664(੧੬੬੪) ਈ ਸਵੀਂ ਨੂੰ ਗੁਰਿਆਈ ਪਾਪਤ ਹੋਈ ਆਪ ਜੀ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਛੋਟੇ ਸਪੁੱਤਰ ਸਨ ਆਪ ਜੀ ਬਚਪਨ ਤੋਂ ਹੀ ਵੈਰਾਗੀ ਤੇ ਉਪਰਾਮ ਤਬੀਅਤ ਦੇ ਮਾਲਕ ਸਨ। ਸੰਨ 1664 ਈ ਸਵੀਂ ਨੂੰ ਗੁਰਿਆਈ ਗੱਦੀ ਮਿਲਣ ਉਪਰੰਤ ਆਪਣੇ ਅਨੰਦਪੁਰ ਸਾਹਿਬ ਨੂੰ ਆਪਣਾ ਸਥਾਨ ਬਣਾਇਆ

ਉਨ੍ਹਾਂ ਦੀ ਬਾਣੀ 15 ਰਾਗਾ ਵਿੱਚ ਦਰਜ ਹੈ ਜੋ ਇਸ ਪ੍ਰਕਾਰ ਹਨ:-

ਬਿਹਾਗੜਾ ਗਉੜੀ,ਆਸਾ ਦੇਵਗੰਧਾਰ ਸੋਰਠਿ ਧਨਾਸਰੀ ਟੋਡੀ ਤਿਲੰਗ ਬਿਲਾਵਲ ਰਾਮਕਲੀ ਮਾਰੂ ਬਸੰਤ ਬਸੰਤ ਹਿਡੋਲ ਸਾਰੰਗ ਜੈਜੈਵੰਤੀ ਆਦਿ ਰਾਗ ਵਿਸੇਸ ਹਨ ਆਪ ਜੀ ਸਾਰੀ ਬਾਣੀ ਮਨ ਨੂੰ ਸੰਬੋਧਨ ਕਰਕੇ ਉਚਾਰਣ ਕੀਤੀ ਗੁਰੁ ਸਾਹਿਬ ਜੀ ਫੁਰਮਾਉਦੇ ਹਨ ਜਾਗ ਲੇਹੁ ਰੇ ਮਨਾ ਜਾਗ ਲੇਹੁ ਕਹਾ ਗਾਫਲ ਸੋਇਆ । (ਤਿਲੰਗ ਮ 9)ਗੁਰੂ ਗ੍ਰੰਥ ਸਾਹਿਬ ਜੀ ਨੇ ਸਿੱਖ ਧਰਮ ਦੀ ਕੀਰਤਨ ਪਰੰਪਰਾ ਨੂੰ ਸਾਜ ਮਿਦੰਗ ਦੀ ਬਖਸੀਸ ਕੀਤੀ।

ਗੁਰੂ ਜੀ ਬਚਪਨ ਤੋਂ ਹੀ ਸੰਤ ਸਰੂਪ ਅਡੋਲ ਚਿੱਤ ਗੰਭੀਰ ਤੇ ਨਿਰਭੈ ਸੁਭਾਅ ਦੇ ਮਾਲਕ ਸਨ ਗੁਰੂ ਜੀ ਕਈ ਕਈ ਘੰਟੇ ਸਮਾਧੀ ਵਿੱਚ ਲੀਨ ਹੋਏ ਬੈਠੇ ਰਹਿੰਦੇ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਜੋਤੀ ਜੋਤ ਸਮਾਉਣ ਤੋ ਬਾਅਦ ਆਪ ਪਿੰਡ ਬਕਾਲਾ ਆ ਕੇ ਉਥੇ 20 ਸਾਲ ਭੋਰੇ ਵਿੱਚ ਬੈਠ ਕੇ ਸਿਮਰਨ ਕਰਦੇ ਰਹੇ। ਗੁਰੂ ਹਰਗੋਬਿੰਦ ਸਾਹਿਬ ਜੀ ਨੇ ਆਪ ਜੀ ਨੂੰ ਵਿਦਿਆ ਆਪਣੀ ਦੇਖ ਰੇਖ ਹੇਠ ਦਵਾਈ ਆਪ ਜੀ ਸੁੰਦਰ ਵਿਦਵਾਨ ਸੂਰਬੀਰ ਸਸਤਰਧਾਰੀ ਤੇ ਧਰਮ ਤੇ ਰਾਜਨੀਤੀ ਵਿੱਚ ਨਿਪੁੰਨ ਸਨ। 1634 ਈਸਵੀ ਵਿੱਚ ਆਪ ਨੇ ਆਪਣੇ ਪਿਤਾ ਜੀ ਨਾਲ ਮਿਲਕੇ ਕਰਤਾਰਪੁਰ ਦੇ ਯੁੱਧ ਵਿਚ ਆਪਣੀ ਤਲਵਾਰ ਦੇ ਜੌਹਰ ਵਿਖਾਏ

ਬਾਬਾ ਬਕਾਲੇ ਤੋਂ ਬਾਅਦ ਆਪ ਕੀਰਤਪੁਰ ਪੁੱਜੇ ਤੇ ਫਿਰ ਕਹਿਲੂਰ ਦੇ ਰਾਜੇ ਤੋ ਜਮੀਨ ਖਰੀਦ ਕੇ ਆਨੰਦਪੁਰ ਸਾਹਿਬ ਸਹਿਰ ਵਸਾਇਆ ਤੇ ਫਿਰ ਉਸ ਜਗਾ ਤੇ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਾਜਨਾ ਕੀਤੀ।।

ਅਖੀਰ ਇਕ ਸਾਲ ਪਿੱਛੋਂ ਭਾਈ ਮੱਖਣ ਸ਼ਾਹ ਲੁਬਾਣਾ ਜਿਸ ਦਾ ਜਹਾਜ਼ ਸਮੁੰਦਰ ਦੀ ਘੁੰਮਣ ਘੇਰੀ ਵਿੱਚ ਗੁਰੂ ਜੀ ਦੀ ਕਿਰਪਾ ਨਾਲ ਪਾਰ ਲੰਗਾ ਸੀ ਆਪਣੀ ਸੁੱਖਣਾ ਦੀਆ 500 ਮੋਹਰਾ ਲੈ ਕੇ ਬਾਬੇ ਬਕਾਲੇ ਪੁੱਜਾ ਉਸ ਸਮੇ ਉਥੇ 22ਗੁਰੂਆਂ ਦੀਆ ਮੰਜੀਆ ਲੱਗੀਆਂ ਹੋਈਆਂ ਸਨ ਉਹ ਸੋਚਣ ਲੱਗਾ ਕਿ ਕਿਸਨੂੰ 500ਮੋਹਰਾਂ ਭੇਟ ਕੀਤੀਆਂ ਜਾਣ। ਉਸਨੇ ਸੱਚੇ ਗੁਰੂ ਦੀ ਭਾਲ ਕਰਨ ਲਈ ਸਭ ਅੱਗੇ 55 ਮੋਹਰਾਂ ਰੱਖ ਦਿੱਤੀਆ ਪਰ ਕੋਈ ਕੁਝ ਨਹੀਂ ਬੋਲਿਆ ਕਾਫੀ ਪੁੱਛ ਗਿੱਛ ਤੋ ਪਤਾ ਲੱਗਾ ਕਿ ਇਕ ਗੁਰੂ ਸਾਹਿਬ ਭੋਰੇ ਵਿੱਚ ਵੀ ਰਹਿੰਦਾ ਹੈ ਮੱਖਣ ਸ਼ਾਹ ਲੁਬਾਣਾ ਉਸ ਭੋਰੇ ਵਿੱਚ ਗਿਆ ਉਸ ਨੇ ਗੁਰੂ ਜੀ ਅੱਗੇ 5ਮੋਹਰਾ ਭੇਟ ਕੀਤੀਆ ਤੇ ਮੱਥਾ ਟੇਕਿਆ ਤਾ ਗੁਰੂ ਜੀ ਨੇ ਕਿਹਾ ਕੀ ਸੁੱਖਣਾ 500 ਦੀ ਕਰਦਾ ਹੈ ਤੇ ਕੇਵਲ 5 ਮੋਹਰਾ ਭੇਟ ਕਰ ਰਿਹਾ ਮੱਖਣ ਸ਼ਾਹ ਲੁਬਾਣਾ ਗੱਦ ਗੱਦ ਹੋ ਗਿਆ ਤੇ ਉੱਚੀ ਉੱਚੀ ਰੋਲਾ ਪਾਉਣ ਲੱਗਾ 'ਗੁਰੂ ਲਾਧੋ ਰੇ ਗੁਰੂ ਲਾਧੋ ਰੇ, ਭਾਵ ਸੱਚਾ ਗੁਰੂ ਲੱਭ ਗਿਆ ਹੈ।

ਉਸ ਸਮੇ ਮੁਗਲ ਬਾਦਸਾਹ ਔਰੰਗਜ਼ੇਬ ਦੇ ਹੁਕਮ ਅਨੁਸਾਰ ਕਸਮੀਰ ਦਾ ਸੂਬੇਦਾਰ ਸ਼ੇਰ ਅਫ਼ਗਾਨ ਤਲਵਾਰ ਦੇ ਜੋਰ ਨਾਲ ਕਸਮੀਰੀ ਹਿੰਦੂਆਂ ਨੂੰ ਮੁਸਲਮਾਨ ਬਣਾ ਰਿਹਾ ਸੀ। ਕਸਮੀਰ ਦੇ ਦੁਖੀ ਪੰਡਤ ਗੁਰੂ ਜੀ ਕੋਲ ਫਰਿਆਦ ਲੈ ਕੇ ਆਏ ਤੇ ਆਖਣ ਲੱਗੇ ਜੇਕਰ ਕੋਈ ਮਹਾਨ ਵਿਅਕਤੀ ਆਪਣੀ ਕੁਰਬਾਨੀ ਦੇਵੇ ਤਾ ਸਾਡੀ ਰੱਖਿਆ ਹੋ ਸਕਦੀ ਹੈ। ਉਸ ਵੇਲੇ ਬਾਲ ਗੋਬਿੰਦ ਰਾਏ ਜੀ ਕੋਲ ਬੈਠੇ ਸਨ ਤੇ ਆਖਣ ਲੱਗੇ (ਪਿਤਾ ਜੀ)ਤੁਹਾਡੇ ਤੋ ਵੱਧ ਹੋਰ ਮਹਾਨ ਵਿਅਕਤੀ ਕੌਣ ਹੋ ਸਕਦਾ ਹੈ? ਬਾਲ ਗੋਬਿੰਦ ਰਾਏ ਦੇ ਕਹਿਣ ਤੇ ਆਪ ਤਿਲਕ ਜੰਝੂ ਦੀ ਰਖਵਾਲੀ ਲਈ ਆਪਣੇ ਸਾਥੀਆਂ ਸਮੇਤ ਦਿੱਲੀ ਪਹੁੰਚੇ।

ਆਪ ਨੂੰ ਤੇ ਆਪ ਦੇ ਸਾਥੀਆਂ ਨੂੰ ਆਗਰੇ ਵਿੱਚ ਗਿਫ਼ਤਾਰ ਕਰ ਲਿਆ ਗਿਆ। ਆਪ ਦੁਆਰਾ ਹਕੂਮਤ ਦੀ ਨੀਤੀ ਅਨੁਸਾਰ ਇਸਲਾਮ ਧਰਮ ਕਬੂਲ ਨਾ ਕਰਨ ਕਰਕੇ ਚਾਦਨੀ ਚੌਕ ਦੀ ਕੋਤਵਾਲੀ ਵਿੱਚ ਆਪ ਨੂੰ ਅਨੇਕਾਂ ਕਸ਼ਟ ਦਿੱਤੇ ਗਏ ਆਪ ਅਡੋਲ ਰਹੇ। ਗੁਰੂ ਜੀ ਦੀ ਦਿੜਤਾ ਨੂੰ ਦੇਖ ਕੇ ਹਾਕਮਾਂ ਨੇ ਪਹਿਲਾਂ ਆਪ ਦੇ ਸਿੱਖ ਸਾਥੀਆਂ ਨੂੰ ਸਹੀਦ ਕੀਤਾ ਭਾਈ ਮਤੀਦਾਸ ਜੀ ਨੂੰ ਆਰੇ ਨਾਲ ਚੀਰ ਦਿੱਤਾ ਗਿਆ। ਭਾਈ ਸਤੀਦਾਸ ਨੂੰ ਰੂੰ ਵਿੱਚ ਲਪੇਟ ਕੇ ਸਾੜ ਦਿੱਤਾ ਭਾਈ ਦਿਆਲੇ ਨੂੰ ਉਬਾਲਦੀ ਦੇਗ ਵਿੱਚ ਪਾ ਕੇ ਸਹੀਦ ਕੀਤਾ। ਗੁਰੂ ਜੀ ਸਹੀਦੀ ਦੇਣ ਲਈ ਤਿਆਰ ਹੋ ਗਏ । ਜਲਾਦ ਨੇ ਆਪ ਦਾ ਸਿਰ ਧੜ ਨਾਲੋਂ ਵੱਖ ਕਰ ਦਿੱਤਾ ਇਸ ਤਰਾ ਆਪ ਨੇ ਸੀਸੁ ਦੀਆ ਪਰ ਸਿਰਰੁ ਨ ਦੀਆ। ਇਹ ਮਹਾਨ ਬਲੀਦਾਨ ਨਵੰਬਰ 1675 (੧੬੭੫)ਵਿੱਚ ਹੋਇਆ। ਇਥੇ ਅੱਜਕਲ੍ਹ ਗੁਰਦੁਆਰਾ ਸ਼ੀਸ਼ ਗੰਜ ਸੁਸ਼ੋਭਿਤ ਹੈ।ਆਪ ਜੀ ਦਾ ਇੱਕ ਸੇਵਕ ਆਪ ਜੀ ਦਾ ਧੜ ਲੈ ਕੇ ਰਕਾਬ ਗੰਜ ਸਾਹਿਬ ਪਹੁੰਚ ਗਿਆ ਜਿੱਥੇ ਆਪ ਜੀ ਦੇ ਧੜ ਦਾ ਸੰਸਕਾਰ ਹੋਇਆ ਭਾਈ ਜੈਤਾ ਜੋ ਦਿੱਲੀ ਤੋ ਗੁਰੂ ਸਾਹਿਬ ਜੀ ਸੀਸ ਲੈ ਕੇ ਆਨੰਦਪੁਰ ਸਾਹਿਬ ਪਹੁੰਚਿਆ ਆਨੰਦਪੁਰ ਸਾਹਿਬ ਆਪ ਜੀ ਦੇ ਸੀਸ ਦਾ ਸੰਸਕਾਰ ਕੀਤਾ ਗਿਆ ਅੱਜਕਲ ਇਨਾ ਸਥਾਨਾਂ ਉਪਰ ਗੁਰੁਘਰ ਸੁਸ਼ੋਭਿਤ ਹਨ ਜਿਥੇ ਲੱਖਾਂ ਸਰਧਾਲੂ ਧਰਮ ਰੱਖਿਅਕਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਪੁੱਜਦੇ ਹਨ। ਆਪ ਜੀ ਦੀ ਮਹਾਨ ਕੁਰਬਾਨੀ ਨੇ ਲੋਕਾਂ ਦੀ ਸੋਚ ਣੀ ਵਿੱਚ ਇਨਕਲਾਬ ਲੈ ਆਉਂਦਾ। ਆਪ ਜੀ ਦੀ ਮਹਾਨ ਕੁਰਬਾਨੀ ਤੋ ਬਾਅਦ ਹੀ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸੇ ਦੀ ਸਾਜਨਾ ਕੀਤੀ ਤੇ ਜ਼ਾਲਮ ਹਕੂਮਤ ਦੀਆਂ ਜੜ੍ਹਾਂ ਹਿਲਾ ਕੇ ਰੱਖ ਦਿੱਤੀਆਂ।

ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬਾਣੀ ਸ਼ਾਤੀ ਦੇਣ ਵਾਲੀ ਤੇ ਪ੍ਰਮਾਤਮਾ ਦੇ ਗੁਣ ਗਾਇਨ ਦੀ ਪ੍ਰੇਰਨਾ ਦੇਣ ਵਾਲੀ ਹੈ।

ਚਿੰਤਾ ਤਾ ਕੀ ਕੀਜੀਐ ਜੋ ਅਨਹੋਨੀ ਹੋਇ।।

ਇਹੁ ਮਾਰਗੁ ਸੰਸਾਰ ਕੋ ਨਾਨਕੁ ਥਿਰੁ ਨਹੀ ਕੋਇ।।੫੧ ਸਲੋਕ ਮ : ੯ 1426 ਅੰਗ

ਅੰਤ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਹਿੰਦ ਦੀ ਚਾਦਰ ਅਰਥਾਤ ਸਮੂਹ ਕਾਇਨਾਤ ਦੀ ਇਜੱਤ ਅਤੇ ਅਣਖ ਦੇ ਰਖਵਾਲੇ ਸਨ।।

Answered by deepak9140
1

Explanation:

1603 ਵਿੱਚ (ਗੁਰੂ) ਹਰਗੋਬਿੰਦ ਜੀ ਦੀ ਵਿਦਿਆ ਅਤੇ ਸ਼ਸਤਰਾਂ ਦੀ ਸਿਖਲਾਈ ਲਈ ਬਾਬਾ ਬੁਢਾ ਜੀ ਨੂੰ ਜ਼ਿੰਮੇਵਰੀ ਸੌਪੀ ਗਈ। ਸ਼ਸਤਰ ਵਿਦਿਆ ਦਾ ਆਪ ਨੂੰ ਬਹੁਤ ਸ਼ੌਕ ਸੀ ਅਤੇ ਜਲਦੀ ਹੀ ਨਿਪੁੰਨ ਹੁੰਦੇ ਗਏ। ਬਾਬਾ ਬੁਢਾ ਜੀ ਆਪ ਨੂੰ ਦੇਖ ਕੇ ਮਹਾਬਲੀ ਯੋਧਾ ਹੋਣ ਦਾ ਆਖ ਦੇਂਦੇ ਸਨ।ਜਹਾਂਗੀਰ ਸਮੇਂ ਦਾ ਹਾਕਮ ਬਣਿਆ ਅਤੇ ਉਸ ਦੇ ਹੁਕਮ ਨਾਲ ਹੀ ਪਿਤਾ ਗੁਰੂ ਅਰਜਨ ਦੇਵ ਜੀ ਨੂੰ ਤਸੀਹੇ ਦੇਕੇ ਸ਼ਹੀਦ ਕਰ ਦਿਤਾ ਗਿਆ। ਲਾਹੋਰ ਜਾਣ ਤੋਂ ਪਹਿਲਾਂ ਸੰਗਤਾਂ ਦੇ ਸਾਹਮਣੇ ਗੁਰਆਈ ਦੀ ਜ਼ਿੰਮੇਵਾਰੀ ਗੁਰੂ ਹਰਗੋਬਿੰਦ ਸਾਹਿਬ ਜੀ ਨੂੰ ਸੌਪ ਦਿਤੀ ਕਿਉਂਕਿ ਜਾਤ-ਅਭਿਮਾਨੀ ਕਾਜ਼ੀ ਅਤੇ ਗੁਰੂ ਘਰ ਦੇ ਵੈਰੀਆਂ ਨੇ ਜਹਾਂਗੀਰ ਤੋਂ ਮਈ 1606 ਵਿੱਚ ਗੁਰੂ ਸਾਹਿਬ ਨੂੰ ਕੈਦ ਕਰਨ ਦਾ ਹੁਕਮ ਜਾਰੀ ਕਰਵਾ ਦਿੱਤਾ ਸੀ। ਗੁਰੂ ਹਰਗੋਬਿੰਦ ਸਹਿਬ ਉਸ ਸਮੇਂ ਕੋਈ 11 ਸਾਲ ਦੇ ਸਨ। ਗੁਰੂ ਸਾਹਿਬ ਜੀ ਦੀ ਸ਼ਹਾਦਤ ਦਾ ਅਸਰ ਆਮ ਸਿੱਖਾਂ ਤੇ ਬਹੁਤ ਪਿਆ ਸੋ ਗੁਰੂ ਹਰਗੋਬਿੰਦ ਸਾਹਿਬ ਜੀ ਅਤੇ ਸਿੱਖਾਂ ਵਿੱਚ ਸ਼ਸਤ੍ਰ ਧਾਰੀ ਹੋਣ ਦਾ ਦ੍ਰਿੜ ਵਿਸ਼ਵਾਸ ਹੋ ਗਿਆ। .

Similar questions