India Languages, asked by vijaya7420, 11 months ago

biography of bhagat singh in punjabi language

Answers

Answered by niharikashah
2

ਉਹ ਹਿੰਦੁਸਤਾਨ ਸੋਸ਼ਲਿਸਟ ਰਿਪਬਲਿਕਨ ਐਸੋਸੀਏਸ਼ਨ ਦਾ ਮੈਂਬਰ ਬਣ ਗਿਆ ਤੇ ਇੱਕ ਸਾਲ ਬਾਅਦ ਪਰਿਵਾਰ ਵੱਲੋਂ ਵਿਆਹ ਲਈ ਜ਼ੋਰ ਪਾਉਣ ਕਾਰਨ ਉਸ ਨੇ ਲਾਹੌਰ ਵਿਚਲਾ ਘਰ ਛੱਡ ਦਿੱਤਾ ਤੇ ਕਾਨਪੁਰ । ਲਹੌਰ ਦੇ ਨੈਸ਼ਨਲ ਕਾਲਜ ਦੀ ਪੜ੍ਹਾਈ ਛੱਡਕੇ ਭਗਤ ਸਿੰਘ ਉਪਰੋਕਤ ਕ੍ਰਾਂਤੀਕਾਰੀ ਸੰਗਠਨ ਨਾਲ ਜੁੜ ਗਏ ਸਨ।


1927 ਵਿੱਚ ਕਾਕੋਰੀ ਰੇਲਗੱਡੀ ਡਾਕੇ ਦੇ ਮਾਮਲੇ ਵਿੱਚ ਉਸ ਨੂੰ ਗਿਰਫ਼ਤਾਰ ਕਰ ਲਿਆ ਗਿਆ। ਉਸ ਉੱਤੇ ਲਾਹੌਰ ਦੇ ਦੁਸਹਿਰਾ ਮੇਲੇ ਦੌਰਾਨ ਬੰਬ ਧਮਾਕਾ ਕਰਨ ਦਾ ਵੀ ਦੋਸ਼ ਮੜ੍ਹਿਆ ਗਿਆ। ਚੰਗੇ ਵਿਵਹਾਰ ਤੇ ਜ਼ਮਾਨਤ ਦੀ ਭਾਰੀ ਰਕਮ 60 ਹਜ਼ਾਰ ਰੁਪਏ ਉੱਤੇ ਉਸ ਨੂੰ ਰਿਹਾਅ ਕਰ ਦਿੱਤਾ ਗਿਆ।


ਸਤੰਬਰ 1928 ਵਿੱਚ ਭਗਤ ਸਿੰਘ ਨੇ ਆਜ਼ਾਦੀ ਲਈ ਸੰਘਰਸ਼ ਜਾਰੀ ਰੱਖਿਆ। ਭਗਤ ਸਿੰਘ ਨੇ ਭਾਰਤ ਦੀ ਆਜ਼ਾਦੀ ਲਈ ਨੌਜਵਾਨ ਭਾਰਤ ਸਭਾ ਦੀ ਸਥਾਪਨਾ ਕੀਤੀ। ਇਸ ਦਾ ਉੱਦੇਸ਼ ਸੇਵਾ, ਤਿਆਗ ਅਤੇ ਪੀੜ ਸਹਿ ਸਕਣ ਵਾਲੇ ਨੌਜਵਾਨ ਤਿਆਰ ਕਰਨਾ ਸੀ। ਭਗਤ ਸਿੰਘ ਤੇ ਉਸ ਦੇ ਸਾਥੀਆਂ ਨੇ ਲਾਲਾ ਲਾਜਪਤ ਰਾਏ ਦੀ ਮੌਤ ਦਾ ਬਦਲਾ ਲੈਣ ਦੀ ਸਹੁੰ ਖਾਧੀ, ਰਾਜਗੁਰੂ ਦੇ ਨਾਲ ਮਿਲਕੇ ਲਾਹੌਰ ਵਿੱਚ ਸਹਾਇਕ ਪੁਲਿਸ ਮੁਖੀ ਰਹੇ ਅੰਗਰੇਜ਼ ਅਧਿਕਾਰੀ ਜੇ ਪੀ ਸਾਂਡਰਸ ਨੂੰ ਮਾਰਿਆ। ਇਸ ਕਾਰਵਾਈ ਵਿੱਚ ਕ੍ਰਾਂਤੀਕਾਰੀ ਚੰਦਰ ਸ਼ੇਖਰ ਆਜ਼ਾਦ ਨੇ ਵੀ ਉਨ੍ਹਾਂ ਦੀ ਸਹਾਇਤਾ ਕੀਤੀ ਸੀ। ਕ੍ਰਾਂਤੀਕਾਰੀ ਸਾਥੀ ਬਟੁਕੇਸ਼ਵਰ ਦੱਤ ਦੇ ਨਾਲ ਮਿਲਕੇ ਭਗਤ ਸਿੰਘ ਨੇ ਨਵੀਂ ਦਿੱਲੀ ਦੀ ਸੈਂਟਰਲ ਅਸੈਂਬਲੀ ਦੇ ਸਭਾ ਹਾਲ ਵਿੱਚ 8 ਅਪ੍ਰੈਲ, 1928 ਨੂੰ ਅੰਗਰੇਜ਼ ਸਰਕਾਰ ਨੂੰ ਜਗਾਉਣ ਦੇ ਲਈ ਬੰਬ ਅਤੇ ਪਰਚੇ ਸੁੱਟੇ ਸਨ। ਬੰਬ ਸੁੱਟਣ ਦੇ ਬਾਅਦ ਉੱਥੇ ਹੀ ਦੋਨਾਂ ਨੇ ਆਪਣੀ ਗਿਰਫ਼ਤਾਰੀ ਦੇ ਦਿੱਤੀ।

Answered by Anonymous
2

{\huge{\boxed{\boxed{\red{Answer}}}}}

ਭਗਤ ਸਿੰਘ (28 ਸਤੰਬਰ 1907 - 23 ਮਾਰਚ 1931) ਭਾਰਤ ਦਾ ਇੱਕ ਅਜ਼ਾਦੀ ਘੁਲਾਟੀਆ ਸੀ। ਭਗਤ ਸਿੰਘ ਨੂੰ 23 ਮਾਰਚ 1931 ਨੂੰ ਉਸ ਦੇ ਸਾਥੀਆਂ, ਰਾਜਗੁਰੂ ਅਤੇ ਸੁਖਦੇਵ ਦੇ ਨਾਲ ਫ਼ਾਂਸੀ ਤੇ ਲਟਕਾ ਦਿੱਤਾ ਗਿਆ ਸੀ। ਉਹ ਹਿੰਦੁਸਤਾਨ ਸੋਸ਼ਲਿਸਟ ਰਿਪਬਲਿਕਨ ਐਸੋਸੀਏਸ਼ਨ ਦੇ ਸੰਸਥਾਪਕ ਮੈਬਰਾਂ ਵਿੱਚੋਂ ਇੱਕ ਸੀ। ਭਗਤ ਸਿੰਘ ਇਨਕਲਾਬੀ ਹੋਣ ਦੇ ਨਾਲ ਨਾਲ ਮੌਲਿਕ ਚਿੰਤਕ ਵੀ ਸੀ। ਉਸ ਨੇ ਸਮਾਜਿਕ, ਸਿਆਸੀ ਤੇ ਸਭਿਆਚਾਰਕ ਵਰਤਾਰਿਆਂ ਨੂੰ ਤਰਕਸ਼ੀਲ ਤਰੀਕੇ ਨਾਲ ਘੋਖਿਆ ਤੇ ਉਨ੍ਹਾਂ ਬਾਰੇ ਵਿਚਾਰ ਪ੍ਰਗਟਾਏ।ਸਰਦਾਰ ਗੁਰਪ੍ਰੀਤ ਸਿੰਘ

Similar questions