History, asked by qwert207, 1 year ago

Biography of shiv kumar batalvi in punjabi language

Answers

Answered by AyushMonga
27


ਜੀਵਨੀ

ਸ਼ਿਵ ਕੁਮਾਰ ਦਾ ਜਨਮ 23 ਜੁਲਾਈ 1936 ਨੂੰ ਜੰਮੂ ਕਸ਼ਮੀਰ ਦੀ ਹੱਦ ਨਾਲ ਲੱਗਦੇ ਸ਼ਕਰਗੜ੍ਹ ਤਹਿਸੀਲ ਦੇ ਬੜਾ ਪਿੰਡ ਲੋਹਤੀਆਂ (ਅਜ ਕੱਲ ਪਾਕਿਸਤਾਨ) ਵਿੱਚ ਹੋਇਆ ਸੀ। ਮੁਲਕ ਦੀ ਵੰਡ ਤੋਂ ਪਹਿਲਾਂ ਇਹ ਗੁਰਦਾਸਪੁਰ ਜਿਲ੍ਹੇ ਦਾ ਇੱਕ ਪਿੰਡ ਸੀ। ਉਸਦੇ ਪਿਤਾ ਪੰਡਿਤ ਕ੍ਰਿਸ਼ਨ ਗੋਪਾਲ, ਮਾਲ ਮਹਿਕਮੇ ਵਿੱਚ ਪਹਿਲਾਂ ਪਟਵਾਰੀ ਰਹੇ, ਬਾਅਦ ਵਿੱਚ ਕਾਨੂੰਗੋ ਅਤੇ ਸੇਵਾ ਮੁਕਤੀ ਵੇਲੇ ਪਟਵਾਰ ਸਕੂਲ ਬਟਾਲਾ ਦੇ ਪ੍ਰਿੰਸੀਪਲ ਸਨ। ਉਸ ਦੀ ਮਾਤਾ ਸ੍ਰੀਮਤੀ ਸ਼ਾਂਤੀ ਦੇਵੀ ਦੀ ਆਵਾਜ ਬਹੁਤ ਸੁਰੀਲੀ ਸੀ, ਉਹੀ ਸੁਰੀਲਾ-ਪਣ ਸ਼ਿਵ ਦੀ ਆਵਾਜ ਵਿੱਚ ਵੀ ਸੀ। 

ਵਿਦਿਆ, ਨੌਕਰੀ

ਸ਼ਿਵ ਕੁਮਾਰ ਨੇ ਮੁੱਢਲੀ ਪੜ੍ਹਾਈ ਬੜਾ ਪਿੰਡ ਲੋਹਤੀਆਂ ਦੇ ਪ੍ਰਾਇਮਰੀ ਸਕੂਲ ਤੋਂ ਹਾਸਲ ਕੀਤੀ।
ਸੰਨ 1953 ਵਿੱਚ ਸ਼ਿਵ ਨੇ ਸਾਲਵੇਸ਼ਨ ਆਰਮੀ ਹਾਈ ਸਕੂਲ ਬਟਾਲਾ ਤੋਂ ਦਸਵੀਂ ਪਾਸ ਕੀਤੀ। ਉਸ ਦੇ ਪਿਤਾ ਉਸ ਨੂੰ ਚੰਗਾ ਪੜ੍ਹਾ-ਲਿਖਾ ਕੇ ਉਚ ਵਿਦਿਆ ਦਿਵਾ ਕੇ ਇੱਕ ਕਾਰੋਬਾਰੀ ਵਿਅਕਤੀ ਬਣਾਉਣਾ ਚਾਹੁੰਦੇ ਸਨ, ਪਰ ਉਨ੍ਹਾਂ ਨੂੰ ਨਿਰਾਸ਼ਾ ਹੀ ਮਿਲੀ ਕਿਉਂਕਿ ਦਸਵੀਂ ਤੋਂ ਬਾਅਦ ਅਗਲੇ ਦੋ ਸਾਲ ਦੌਰਾਨ ਬਿਨ੍ਹਾਂ ਕਿਸੇ ਡਿਗਰੀ ਪ੍ਰਾਪਤ ਕਰਨ ਦੇ ਉਸਨੇ ਤਿੰਨ ਕਾਲਜ ਬਦਲੇ। ਪਹਿਲਾਂ ਬੇਰਿੰਗ ਯੂਨੀਅਨ ਕ੍ਰਿਸਚੀਅਨ ਕਾਲਜ ਬਟਾਲਾ ਵਿੱਚ ਐਫ.ਐਸ.ਸੀ. ਵਿੱਚ ਦਾਖਲਾ ਲਿਆ ਅਤੇ ਇਮਤਿਹਾਨਾਂ ਤੋਂ ਪਹਿਲਾਂ ਹੀ ਛੱਡ ਦਿੱਤਾ। ਫੇਰ ਨਾਭੇ ਜਾ ਕੇ ਸਰਕਾਰੀ ਰਿਪੂਦਮਨ ਕਾਲਜ ਵਿੱਚ ਦਾਖਲ ਹੋਇਆ ਪਰ ਕੁਝ ਹੀ ਮਹੀਨਿਆਂ ਪਿੱਛੋਂ ਮੁੜ ਆਇਆ ਤੇ ਆਰਟਸ ਵਿਸ਼ਿਆਂ ਨਾਲ ਸਿੱਖ ਨੈਸ਼ਨਲ ਕਾਲਜ ਕਾਦੀਆਂ ਵਿੱਚ ਦਾਖਲਾ ਲੈ ਲਿਆ। ਉਥੇ ਵੀ ਇਮਤਿਹਾਨ ਨਾ ਦਿੱਤਾ ਤੇ ਸਾਲ ਬਾਅਦ ਇਹ ਕਾਲਜ ਛੱਡ ਕੇ ਬੈਜਨਾਥ ਜਿਲ੍ਹਾ ਕਾਂਗੜਾ ਦੇ ਇੱਕ ਸਕੂਲ ਵਿੱਚ ਓਵਰਸੀਅਰ ਦੇ ਕੋਰਸ ਵਿੱਚ ਦਾਖਲਾ ਲੈ ਲਿਆ। ਫਿਰ ਪਿਤਾ ਕ੍ਰਿਸ਼ਨ ਗੋਪਾਲ ਨੇ ਪੁੱਤ ਸ਼ਿਵ ਕੁਮਾਰ ਨੂੰ ਪਟਵਾਰੀ ਲਵਾ ਦਿੱਤਾ ਪਰ 1961 ਵਿੱਚ ਉਸਨੇ ਇਸ ਨੌਕਰੀ ਤੋਂ ਵੀ ਅਸਤੀਫਾ ਦੇ ਦਿੱਤਾ ਅਤੇ 1966 ਤੱਕ ਬੇਰੁਜਗਾਰ ਹੀ ਰਿਹਾ। ਪਿਤਾ ਕੋਲੋਂ ਉਹ ਕੋਈ ਖਰਚਾ ਨਹੀਂ ਸੀ ਲੈਂਦਾ। ਇਸ ਲਈ ਇਸ ਸਮੇਂ ਦੌਰਾਨ ਉਹ ਕਦੀ ਕਦਾਈਂ ਕਵੀ ਦਰਬਾਰਾਂ ਵਿੱਚ ਆਪਣੀਆਂ ਕਵਿਤਾਵਾਂ ਪੜ੍ਹਨ ਦੇ ਸੇਵਾ ਫਲ ਜਾਂ ਕੁਝ ਛਪ ਚੁੱਕੀਆਂ ਕਿਤਾਬਾਂ ਦੀ ਨਿਗੂਣੀ ਜਿਹੀ ਰਾਇਲਟੀ ’ਤੇ ਹੀ ਗੁਜਾਰਾ ਕਰਦਾ ਸੀ। ਕਈ-ਕਈ ਦਿਨ ਉਹ ਦੋਸਤਾਂ-ਯਾਰਾਂ ਦੇ ਘਰੀਂ ਹੀ ਰਹਿੰਦਾ। ਆਖਰ 1966 ਵਿੱਚ ਰੋਜੀ-ਰੋਟੀ ਦੇ ਉਪਰਾਲੇ ਵਜੋਂ ਉਸਨੇ ਸਟੇਟ ਬੈਂਕ ਆਫ ਇੰਡੀਆ ਦੀ ਬਟਾਲਾ ਸ਼ਾਖਾ ਵਿੱਚ ਕਲਰਕ ਦੀ ਨੌਕਰੀ ਲੈ ਲਈ।

ਵਿਆਹ

5 ਫਰਵਰੀ ਸੰਨ 1967 ਨੂੰ ਸ਼ਿਵ ਦਾ ਵਿਆਹ, ਗੁਰਦਾਸਪੁਰ ਜਿਲ੍ਹੇ ਦੇ ਹੀ ਇੱਕ ਪਿੰਡ ਕੀੜੀ ਮੰਗਿਆਲ ਦੀ ਅਰੁਣਾ ਨਾਲ ਹੋ ਗਿਆ। ਉਸਦਾ ਵਿਆਹੁਤਾ ਜੀਵਨ ਖੁਸ਼ ਅਤੇ ਹਰ ਪੱਖੋਂ ਠੀਕ ਠਾਕ ਸੀ। ਉਨ੍ਹਾਂ ਦੇ ਘਰ ਦੋ ਬੱਚੇ ਪੁੱਤਰ ਮਿਹਰਬਾਨ ਅਤੇ ਧੀ ਪੂਜਾ ਨੇ ਜਨਮ ਲਿਆ। ਸ਼ਿਵ ਆਪਣੇ ਬੱਚਿਆਂ ਨੂੰ ਬੇਹੱਦ ਪਿਆਰ ਕਰਦਾ ਸੀ। ਸੰਨ 1968 ਵਿੱਚ ਸਟੇਟ ਬੈਂਕ ਆਫ ਇੰਡੀਆ ਦੇ ਮੁਲਾਜ਼ਮ ਵਜੋਂ ਬਦਲ ਕੇ ਉਹ ਚੰਡੀਗੜ੍ਹ ਆ ਗਿਆ।
ਚੰਡੀਗੜ੍ਹ ਆ ਕੇ ਵੀ ਸ਼ਿਵ ਨੇ ਬੈਂਕ ਦੀ ਨੌਕਰੀ ਵਿੱਚ ਕੋਈ ਦਿਲਚਸਪੀ ਨਾ ਵਿਖਾਈ। ਉਹ 21 ਸੈਕਟਰ ਵਿੱਚ ਇੱਕ ਕਿਰਾਏ ਦੇ ਮਕਾਨ ਵਿੱਚ ਰਹਿੰਦਾ ਸੀ ਤੇ ਹਫਤੇ ਵਿੱਚ ਇੱਕ ਜਾਂ ਦੋ ਦਿਨ ਹੀ ਕੰਮ ’ਤੇ ਜਾਂਦਾ ਸੀ।

ਲੂਣਾ

ਸ਼ਿਵ ਨੇ ਇੱਕ ਕਾਵਿ-ਨਾਟਕ ਲੂਣਾ (1965) ਲਿਖਿਆ, ਜਿਸ ਵਿੱਚ ਉਸ ਨੇ ਸੰਸਾਰ ਵਿੱਚ ਭੰਡੀ ਰਾਣੀ ਲੂਣਾ ਦੇ ਚਰਿੱਤਰ ਉੱਤੇ ਲਾਏ ਦਾਗ਼ ਲਈ ਸਮਾਜ ਨੂੰ ਦੋਸ਼ੀ ਦੱਸਿਆ। ਇਹ ਉਸ ਦੀ ਸ਼ਾਹਕਾਰ ਰਚਨਾ ਸੀ, ਜਿਸ ਲਈ ਉਸ ਨੂੰ ਸਾਹਿਤ ਅਕਾਦਮੀ ਅਵਾਰਡ (1967) ਮਿਲਿਆ।[੨]
ਸ਼ਿਵ, ਜਿਸ ਨੂੰ ਜੌਨ ਕੀਟਸ ਨਾਲ ਮਿਲਾਇਆ ਜਾਦਾ ਸੀ, ਉਸ ਵਾਂਗ ਹੀ ਭਰੀ ਜਵਾਨੀ ਵਿੱਚ ਇਹ ਦੁਨੀਆਂ ਤੋਂ ਵਿਦਾ ਹੋ ਗਿਆ।

ਸ਼ਿਵ ਦੀਆਂ ਪ੍ਰਸਿਧ ਰਚਨਾਵਾਂ

ਪੀੜਾਂ ਦਾ ਪਰਾਗਾ (1960)
ਲਾਜਵੰਤੀ (1961)
ਆਟੇ ਦੀਆਂ ਚਿੜੀਆਂ (1962)
ਮੈਨੂੰ ਵਿਦਾ ਕਰੋ (1963)
ਦਰਦਮੰਦਾ ਦੀਆਂ ਆਹੀ (1964) 
ਬਿਰਹਾ ਤੂ ਸੁਲਤਾਨ (1964)
ਲੂਣਾ (1965)
ਆਰਤੀ (1969)
ਮੈ ਤੇ ਮੈ (1970)
ਚੁੱਪ ਦੀ ਆਵਾਜ਼(2013)
ਸ਼ਿਵ ਕੁਮਾਰ: ਸੰਪੂਰਨ ਕਾਵਿ ਸੰਗ੍ਰਹਿ
ਬਿਰਹਾ ਦਾ ਸੁਲਤਾਨ (ਸ਼ਿਵ ਦੀਆਂ ਚੋਣਵੀਆਂ ਕਵਿਤਾਵਾਂ), ਚੋਣਕਾਰ:ਅੰਮ੍ਰਿਤਾ ਪ੍ਰੀਤਮ, ਸਾਹਿਤ ਅਕਾਦਮੀ, 1993,
ਲੂਣਾ ਅੰਗਰੇਜ਼ੀ ਅਨੁਵਾਦ (Luna (English), ਅਨੁਵਾਦ ਬੀ ਐਮ ਬੱਤਾ, ਸਾਹਿਤ ਅਕਾਦਮੀ, 2005,

ਮੋਤ
ਸ਼ਿਵ ਟੀ.ਬੀ ਦੀ ਬਿਮਾਰੀ ਦੇ ਚਲਦਿਆਂ 6 ਮਈ 1973 ਰਾਤੀ 9 ਵਜੇ ਫਾਨੀ ਦੁਨੀਆ ਨੂੰ ਅਲਵਿਦਾ ਆਖ ਗਏ

Answered by sonykharoud32
1

Answer:

ਸ਼ਿਵ, ਜਿਸ ਦੀ ਤੁਲਨਾ ਅੰਗਰੇਜ਼ੀ ਦੇ ਪ੍ਰਸਿੱਧ ਕਵੀ "ਜੌਨ ਕੀਟਸ" ਨਾਲ ਕੀਤੀ ਜਾਂਦੀ ਹੈ, ਉਸ ਦੇ ਵਾਂਗ ਹੀ ਭਰੀ ਜਵਾਨੀ ਵਿੱਚ ਇਹ ਦੁਨੀਆਂ ਤੋਂ ਵਿਦਾ ਹੋ ਗਿਆ[ਹਵਾਲਾ ਸ਼ਿਵ, ਜਿਸ ਦੀ ਤੁਲਨਾ ਅੰਗਰੇਜ਼ੀ ਦੇ ਪ੍ਰਸਿੱਧ ਕਵੀ "ਜੌਨ ਕੀਟਸ" ਨਾਲ ਕੀਤੀ ਜਾਂਦੀ ਹੈ, ਉਸ ਦੇ ਵਾਂਗ ਹੀ ਭਰੀ ਜਵਾਨੀ ਵਿੱਚ ਇਹ ਦੁਨੀਆਂ ਤੋਂ ਵਿਦਾ ਹੋ ਗਿਆ[ਹਵਾਲਾ ਲੋੜੀਂਦਾ]।

Similar questions