Date
a tyle ng
ਏਕਈ
॥
ਅਜੀਤ ਸਪਲੀਨਿ ਨੇ ) ਸਰੇ
ਨਿਆਂ ਵਿਚ
ਜਲ
ਅਤੇ
।
ਆ
Answers
Answer:
ਗੁਆਰਾ ਇੱਕ ਬਹੁਤ ਹੀ ਮਹੱਤਵਪੂਰਨ ਫ਼ਲੀਦਾਰ ਫ਼ਸਲ ਹੈ ਜੋ ਕਿ ਪੰਜਾਬ ਵਿੱਚ ਵੱਖ-ਵੱਖ ਮੰਤਵਾਂ ਜਿਵੇਂ ਕਿ ਹਰਾ ਚਾਰਾ, ਹਰੀ ਖਾਦ ਅਤੇ ਸਬਜ਼ੀ ਆਦਿ ਲਈ ਬੀਜੀ ਜਾਂਦੀ ਹੈ। ਇਹ ਔੜ ਨੂੰ ਸਹਾਰਨ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਵਧਾਉਣ ਲਈ ਬੜੀ ਪ੍ਰਸਿੱਧ ਹੈ। ਗੁਆਰੇ ਦੇ ਦਾਣੇ ਪਸ਼ੂਆਂ ਦੀ ਚੰਗੀ ਆਹਾਰ ਵਾਲੀ ਖੁਰਾਕ ਅਤੇ ਗੂੰਦ ਕੱਢਣ ਲਈ ਵਰਤੇ ਜਾਂਦੇ ਹਨ। ਇਸਦੀ ਗੂੰਦ ਕੱਢ ਕੇ ਕਾਫ਼ੀ ਵਿਦੇਸ਼ੀ ਮੁਦਰਾ ਕਮਾਈ ਜਾਂਦੀ ਹੈ। ਇਸ ਦੀ ਗੂੰਦ ਸਨਅਤ ਅਤੇ ਸਾਰੇ ਖਾਣ ਵਾਲੇ ਪਦਾਰਥਾਂ ਵਿੱਚ ਵਰਤੀ ਜਾਦੀ ਹੈ। ਬੀਜ ਵਿੱਚੋਂ ਗੂੰਦ ਕੱਢਣ ਤੋਂ ਬਾਅਦ ਜਿਹੜੀ ਚੂਰੀ ਬਚਦੀ ਹੈ ਉਹ ਪਸ਼ੂਆਂ ਦੀ ਪ੍ਰੋਟੀਨ ਭਰਪੂਰ ਖੁਰਾਕ ਹੈ।
ਜ਼ਮੀਨ: ਗੁਆਰਾ ਹਰ ਪ੍ਰਕਾਰ ਦੀ ਜ਼ਮੀਨ ਵਿੱਚ ਚੰਗਾ ਹੁੰਦਾ ਹੈ ਪਰ ਚੰਗੇ ਜਲ ਨਿਕਾਸ ਵਾਲੀ ਦਰਮਿਆਨੀ ਜਾਂ ਹਲਕੀ ਜ਼ਮੀਨ ਇਸ ਦੀ ਕਾਸ਼ਤ ਲਈ ਵਧੇਰੇ ਚੰਗੀ ਹੈ।
ਉੱਨਤ ਕਿਸਮਾਂ:
ਐਚ ਜੀ ੩੬੫ (੨੦੧੩): ਇਹ ਇਕ ਸ਼ਾਖਾ ਵਾਲੀ ਅਗੇਤੀ ਕਿਸਮ ਹੈ। ਇਹ 105 ਦਿਨਾਂ ਵਿੱਚ ਪੱਕਦੀ ਹੈ ਅਤੇ ਇਸਦਾ ਔਸਤ ਝਾੜ ੫.੩ ਕੁਇੰਟਲ ਪ੍ਰਤੀ ਏਕੜ ਹੈ।
ਅਗੇਤਾ ਗੁਆਰਾ ੧੧੨ (੧੯੮੨): ਇਸ ਕਿਸਮ ਦੇ ਪੌਦੇ ਸਿੱਧੇ ਵਾਲਾਂ ਵਾਲੇ ਟਹਿਣੀਆਂ ਤੋਂ ਬਿਨਾਂ, ਦਰਮਿਆਨੇ ਕੱਦ ਦੇ, ਤਕਰੀਬਨ ਇਕ ਤੋਂ ਡੇਢ ਮੀਟਰ ਉੱਚੇ ਹੁੰਦੇ ਹਨ। ਬੂਟੇ ਨੂੰ ਹਰ ਗੰਢ ਤੇ ਫ਼ਲੀਆਂ ਦੇ ਗੁੱਛੇ ਲਗਦੇ ਹਨ। ਇਸ ਦੇ ਦਾਣੇ ਬਹੁਤ ਮੋਟੇ ਹੁੰਦੇ ਹਨ। ਇਹ ਕਿਸਮ ਅਕਤੂਬਰ ਦੇ ਅਖੀਰਲੇ ਹਫ਼ਤੇ ਤੋਂ ਨਵੰਬਰ ਦੇ ਅੱਧ ਤੀਕ ਪੱਕ ਜਾਂਦੀ ਹੈ। ਇਸ ਕਿਸਮ ਦਾ ਔਸਤ ਝਾੜ ੮ ਕੁਇੰਟਲ ਪ੍ਰਤੀ ਏਕੜ ਹੈ।
ਗੁਆਰਾ ੮੦ (੧੯੮੨): ਇਸ ਦੀ ਕਾਸ਼ਤ ਬਰਾਨੀ ਹਾਲਤਾਂ ਵਿੱਚ ਸਾਰੇ ਪ੍ਰਾਂਤ ਵਿੱਚ ਕੀਤੀ ਜਾ ਸਕਦੀ ਹੈ। ਇਹ ਉੱਚੀ, ਛੇਤੀ ਵਧਣ ਵਾਲੀ, ਸੰਘਣੀਆਂ ਸ਼ਾਖਾਂ ਵਾਲੀ ਕਿਸਮ ਹੈ। ਇਸ ਨੂੰ ਗੁਆਰੇ ਦਾ ਝੁਲਸ ਰੋਗ ਅਤੇ ਤਣਾ ਟੁੱਟਣ ਦਾ ਰੋਗ ਨਹੀਂ ਲੱਗਦਾ। ਇਸ ਦੀਆਂ ਫ਼ਲੀਆਂ ਦਰਮਿਆਨੇ ਆਕਾਰ ਦੀਆਂ ਹੁੰਦੀਆਂ ਹਨ। ਇਸ ਦੇ ਬੀਜ ਗੋਲ, ਪੱਧਰੇ ਅਤੇ ਹਲਕੇ ਸਲੇਟੀ ਰੰਗ ਦੇ ਹੁੰਦੇ ਹਨ। ਇਹ ਕਿਸਮ ਪਛੇਤੀ ਪੱਕਦੀ ਹੈ। ਇਸ ਦੇ ਦਾਣਿਆਂ ਦਾ ਝਾੜ ੭ ਕੁਇੰਟਲ ਪ੍ਰਤੀ ਏਕੜ ਹੈ।
ਜ਼ਮੀਨ ਦੀ ਤਿਆਰੀ: ਇਸ ਨੂੰ ਬਹੁਤੀ ਵਾਹੀ ਦੀ ਕੋਈ ਲੋੜ ਨਹੀਂ, ੧-੨ ਵਾਹੀਆਂ ਅਤੇ ਸੁਹਾਗੇ ਹੀ ਕਾਫ਼ੀ ਹਨ।