Science, asked by Anonymous, 5 months ago

Essay in punjabi guru Nanak dev ji​

Answers

Answered by vaibhavshinde145
12

ਗੁਰੂ ਨਾਨਕ ਦੇਵ ਜੀ ਦਾ ਜਨਮ 1469 ਈ: ਨੂੰ ਰਾਇ-ਭੋਇ ਦੀ ਤਲਵੰਡੀ ਵਿੱਚ ਹੋਇਆ ਜੋ ਕਿ ਪਾਕਿਸਤਾਨ ਵਿੱਚ ਹੈ, ਇਸ ਥਾਂ ਨੂੰ ਅੱਜ ਕੱਲ ਨਨਕਾਣਾ ਸਾਹਿਬ ਦੇ ਨਾਂ ਨਾਲ ਜਾਣਿਆ ਜਾਂਦਾ ਹੈ । ਆਪ ਦੇ ਪਿਤਾ ਦਾ ਨਾਂ ਮਹਿਤਾ ਕਾਲੂ ਅਤੇ ਮਾਤਾ ਦਾ ਨਾਂ ਤਿਪਤਾ ਸੀ । ਆਪ ਦੀ ਵੱਡੀ ਭੈਣ ਦਾ ਨਾਂ ਬੇਬੇ ਨਾਨਕੀ ਸੀ। ਜੀ ਬਚਪਨ ਤੋਂ ਹੀ ਆਪ ਗੰਭੀਰ ਸੁਭਾਅ ਦੇ ਸਨ |

ਆਪ ਨੂੰ ਪਾਂਧੇ ਪਾਸ ਪੜਨ ਭੇਜਿਆ ਤਾਂ . ਆਪ ਨੇ ਪਾਂਧੇ ਨੂੰ ਹੀ ਆਪਣੀ ਚਮਤਕਾਰੀ ਸੂਝ-ਬੂਝ ਨਾਲ ਹੈਰਾਨ ਕਰ ਦਿੱਤਾ । ਜਦੋਂ ਆਪ ਨੂੰ ਜਨੇਊ ਪਾਉਣ ਲਈ ਕਿਹਾ ਗਿਆ ਤਾਂ ਇਸ ਨੂੰ ਆਪ ਨੇ ਇਕ ਝੂਠੀ ਰਸਮ ਕਹਿੰਦੇ ਹੋਏ ਜਨੇਉ ਪਾਉਣ ਤੋਂ ਨਾਂਹ ਕਰ ਦਿੱਤੀ। ਆਪ ਦੇ ਪਿਤਾ ਨੇ ਆਪ ਨੂੰ ਪਸ਼ੂ ਚਰਾਉਣ ਭੇਜਿਆ ਤਾਂ ਆਪ ਪ੍ਰਮਾਤਮਾ ਦੀ ਭਗਤੀ ਵਿੱਚ ਲੀਨ ਰਹਿੰਦੇ ਤੇ ਪਸ਼ ਲੋਕਾਂ ਦੇ ਖੇਤਾਂ ਵਿੱਚ ਜਾ ਵੜਦੇ ਅਤੇ ਲੋਕ ਆਪ ਦੇ ਪਿਤਾ ਨੂੰ ਆ ਆ ਕੇ ਉਲਾਂਭੇ ਦਿੰਦੇ ਰਹਿੰਦੇ ।

ਆਪ ਦੇ ਪਿਤਾ ਚਾਹੁੰਦੇ ਸਨ ਕਿ ਉਨ੍ਹਾਂ ਦਾ ਪੁੱਤਰ ਇਕ ਚੰਗਾ ਵਪਾਰੀ ਬਣੇ। ਉਨਾਂ ਨੇ ਵਪਾਰ ਕਰਨ ਲਈ ਆਪ ਨੂੰ 20 ਰੁ: ਦਿੱਤੇ ਪਰ ਆਪ ਉਹਨਾਂ ਵੀਹ ਰੁਪਿਆਂ ਦਾ ਕੁੱਖੇ ਸਾਧੂਆਂ ਨੂੰ ਭੋਜਨ ਖੁਆ ਆਏ ਤੇ ਆਪਣੇ ਪਿਤਾ ਜੀ ਨੂੰ ਕਿਹਾ ਕਿ ਉਹ ਸੱਚਾ ਸੌਦਾ ਕਰਕੇ ਆਏ ਹਨ । ਇਸ ਤੇ ਆਪ ਦੇ ਪਿਤਾ ਜੀ ਬਹੁਤ ਨਰਾਜ਼ ਹੋਏ ਅਤੇ ਆਪ ਨੂੰ ਆਪ ਦੀ ਭੈਣ ਬੇਬੇ ਨਾਨਕੀ ਕੋਲ ਸੁਲਤਾਨਪੁਰ ਭੇਜ ਦਿੱਤਾ। ਆਪ ਦੇ ਜੀਜੇ ਜੈ ਰਾਮ ਨੇ ਨਵਾਬ ਦੌਲਤ ਖਾਂ ਲੋਧੀ ਦੇ ਮੋਦੀਖਾਨੇ ਵਿੱਚ ਆਪ ਨੂੰ ਨੌਕਰੀ ਤੇ ਲਵਾ ਦਿੱਤਾ । ਇੱਥੇ ਆਪ ਨੇ ਦਿਲ ਖੋਲ੍ਹ ਕੇ ਲੋਕਾਂ ਨੂੰ ਰਾਸ਼ਨ ਦਿੱਤਾ । ਆਪ ਆਪਣੀ ਕਮਾਈ ਦਾ ਵੀ ਕਾਫ਼ੀ ਹਿੱਸਾ ਲੋਕਾਂ ਵਿੱਚ ਵੰਡ ਦਿੰਦੇ ਸਨ । ਇੱਥੇ ਰਹਿੰਦੇ ਹੋਏ ਹੀ ਆਪ ਦਾ ਵਿਆਹ ਬਟਾਲਾ ਦੇ ਖੱਤਰੀ ਮੂਲ ਚੰਦ ਦੀ ਸਪੁੱਤਰੀ ਬੀਬੀ ਸੁਲੱਖਣੀ ਨਾਲ ਹੋਇਆ। ਆਪ ਦੇ ਘਰ ਦੋ ਪੁੱਤਰ ਬਾਬਾ ਸ੍ਰੀ ਚੰਦ ਅਤੇ ਲੱਖਮੀ ਦਾਸ ਪੈਦਾ ਹੋਏ । ਆਪ ਇਕ ਦਿਨ ਵੇਈਂ ਵਿੱਚ ਇਸ਼ਨਾਨ ਕਰਨ ਗਏ ਅਲੋਪ ਹੋ ਗਏ ਅਤੇ ਤਿੰਨ ਦਿਨਾਂ ਪਿਛੋਂ ਪਤੇ ਅਤੇ ਰੱਬੀ ਹੁਕਮ ਅਨੁਭਵ ਕੀਤਾ | ਆਪ ਨੇ ਇਕੋ ‘ ਸ਼ਬਦ ਦਾ ਅਲਾਪ ਕੀਤਾ

hope it helps follow

2 thanks + follow = inbox

Similar questions