essay on Chandra Shekhar Azad in punjabi
Answers
Answered by
87
ਸ਼ਹੀਦ ਚੰਦਰ ਸ਼ੇਖਰ ਆਜ਼ਾਦ ਦਾ ਜਨਮ 23 ਜੁਲਾਈ, 1906 ਨੂੰ ਮੱਧ ਪ੍ਰਦੇਸ਼ ਦੇ ਅਲੀਰਾਜਪੁਰ ਰਿਆਸਤ ਦੇ ਪਿੰਡ ਭਾਵਰਾ ਵਿਚ ਸ੍ਰੀਮਤੀ ਜਗਰਾਣੀ ਦੇਵੀ ਦੀ ਕੁੱਖੋਂ ਹੋਇਆ। ਉਹ ਪੰਡਤ ਸੀਤਾ ਰਾਮ ਦੇ ਪੰਜਾਂ ਪੁੱਤਰਾਂ ‘ਚੋਂ ਛੋਟੀ ਸੰਤਾਨ ਸਨ। ਬਚਪਨ ਤੋਂ ਹੀ ਉਨ੍ਹਾਂ ਦੀ ਦਿਲਚਸਪੀ ਪੜ੍ਹਨ-ਲਿਖਣ ਵਿਚ ਘੱਟ ਅਤੇ ਤੀਰ-ਕਮਾਨ ਜਾਂ ਬੰਦੂਕ ਚਲਾਉਣ ਵਿਚ ਵਧੇਰੇ ਸੀ। ਘਰਦਿਆਂ ਨੇ ਉਨ੍ਹਾਂ ਨੂੰ ਸਕੂਲੇ ਪੜ੍ਹਨੇ ਪਾਇਆ ਪਰ ਉਨ੍ਹਾਂ ਦੀਆਂ ਰੁਚੀਆਂ ਤੇ ਆਦਤਾਂ ਨੂੰ ਦੇਖਦੇ ਹੋਏ ਉਨ੍ਹਾਂ ਦੇ ਮਾਂ-ਪਿਓ ਨੇ ਆਜ਼ਾਦ ਨੂੰ ਕਿਸੇ ਕੰਮ-ਕਾਰ ਲਾਉਣ ਦੀ ਸੋਚੀ ਅਤੇ ਸਕੂਲੋਂ ਉਨ੍ਹਾਂ ਦਾ ਨਾਂ ਕਟਵਾ ਦਿੱਤਾ। ਸ਼ੁਰੂ ਵਿਚ ਉਨ੍ਹਾਂ ਨੂੰ ਤਹਿਸੀਲ ਵਿਚ ਨੌਕਰੀ ਮਿਲ ਗਈ। ਪਰ ਆਜ਼ਾਦ ਬਿਰਤੀ ਵਾਲਾ ਚੰਦਰ ਸ਼ੇਖਰ ਇਨ੍ਹਾਂ ਬੰਦਸ਼ਾਂ ਵਿਚ ਰਹਿਣ ਵਾਲਾ ਨਹੀਂ ਸੀ। ਉਹ ਨੌਕਰੀ ਛੱਡ ਬੰਬਈ ਚਲਾ ਗਿਆ। ਉਥੇ ਉਨ੍ਹਾਂ ਨੂੰ ਜਹਾਜ਼ਾਂ ਨੂੰ ਰੰਗਣ ਵਾਲੇ ਰੰਗਸਾਜਾਂ ਦੇ ਸਹਾਇਕ ਵਜੋਂ ਕੰਮ ਮਿਲ ਗਿਆ। ਪਰ ਬੰਬਈ ਦੀ ਮਸ਼ੀਨੀ ਜ਼ਿੰਦਗੀ ਉਨ੍ਹਾਂ ਨੂੰ ਰਾਸ ਨਾ ਆਈ। ਬੇਚੈਨੀ ਦੀ ਇਸ ਅਵਸਥਾ ‘ਚ ਉਨ੍ਹਾਂ ਬੰਬਈ ਛੱਡ ਦਿੱਤੀ। ਉਹ ਬਨਾਰਸ ਚਲੇ ਗਏ। ਉਥੇ ਇਕ ਮਦਦਗਾਰ ਦੀ ਮਦਦ ਨਾਲ ਸੰਸਕ੍ਰਿਤ ਸਕੂਲ ‘ਚ ਮੁੜ ਪੜ੍ਹਨੇ ਪੈ ਗਏ। ਉਨੀਂ ਦਿਨੀਂ ਮਹਾਤਮਾ ਗਾਂਧੀ ਦੀ ਅਗਵਾਈ ਹੇਠ ਨਾ-ਮਿਲਵਰਤਨ ਅੰਦੋਲਨ ਸ਼ੁਰੂ ਹੋ ਗਿਆ ਸੀ। ਚੰਦਰ ਸ਼ੇਖਰ ਦੇ ਕੋਮਲ ਤੇ ਕੋਰੇ ਮਨ ‘ਤੇ ਵੀ ਇਸ ਅੰਦੋਲਨ ਦਾ ਅਸਰ ਪਿਆ। ਉਹ ਇਸ ਵਿਚ ਸ਼ਾਮਲ ਹੋ ਗਏ। ਸੰਸਕ੍ਰਿਤ ਕਾਲਜ ਬਨਾਰਸ ਧਰਨੇ ਮੌਕੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ। ਇਹ ਘਟਨਾ 1921 ਦੀ ਹੈ। ਉਨ੍ਹਾਂ ਉਪਰ ਮੁਕੱਦਮਾ ਦਰਜ ਕੀਤਾ ਗਿਆ। ਅਦਾਲਤ ਵਿਚ ਪੇਸ਼ੀ ਮੌਕੇ ਜੋ ਸਵਾਲ ਮੈਜਿਸਟਰੇਟ ਨੇ ਉਨ੍ਹਾਂ ਨੂੰ ਪੁੱਛੇ ਉਹ ਖਾਸ ਜ਼ਿਕਰਯੋਗ ਹਨ: ”ਤੇਰਾ ਨਾਂ ਕੀ ਹੈ?” ”ਆਜ਼ਾਦ।” ”ਪਿਉ ਦਾ ਨਾਂ?” ”ਆਜ਼ਾਦੀ।” ”ਘਰ?” ”ਜੇਲ੍ਹ।” ਇਨ੍ਹਾਂ ਜਵਾਬਾਂ ਤੋਂ ਚਿੜ੍ਹ ਕੇ ਮੈਜਿਸਟਰੇਟ ਨੇ ਉਨ੍ਹਾਂ ਨੂੰ 15 ਬੈਂਤਾਂ ਦੀ ਸਜ਼ਾ ਦਿੱਤੀ। ਤੰਦਰੁਸਤ ਹੋ ਜਾਣ ਉਪਰੰਤ ਉਹ ਕਾਂਸ਼ੀ ਵਿਦਿਆਪੀਠ ਵਿਚ ਦਾਖਲ ਹੋ ਗਏ। ਇੱਥੇ ਉਨ੍ਹਾਂ ਦਾ ਮੇਲ ਇਨਕਲਾਬੀ ਦਲ ਦੇ ਦੋ ਮੈਂਬਰਾਂ ਮਨਮਥਾ ਨਾਥ ਗੁਪਤ ਅਤੇ ਪ੍ਰਣਵੇਸ਼ ਚੈਟਰਜੀ ਨਾਲ ਹੋਇਆ।
Answered by
12
As written above as same as that.
It is correct.
ok.
Similar questions