essay on shri guru nanak dev ji in punjabi
Answers
Answer:
ਗੁਰੂ ਨਾਨਕ ਸਾਹਿਬ ਦਾ ਜਨਮ - Guru Nanak Dev ji ਦਾ ਜਨਮ 15 ਅਪ੍ਰੈਲ 1469 ਈ: ਨੂੰ ਜਿਲ੍ਹਾ ਸ਼ੇਖੂਪੁਰਾ (ਪੱਛਮੀ ਪਾਕਿਸਤਾਨ) ਦੇ ਪਿੰਡ ਰਾਇ ਭੋਇ ਦੀ ਤਲਵੰਡੀ ਵਿਖੇ ਹੋਇਆ ਸੀ। ਇਸ ਨੂੰ ਅੱਜ ਕੱਲ੍ਹ ਨਨਕਾਣਾ ਸਾਹਿਬ ਆਖਿਆ ਜਾਂਦਾ ਹੈ। ਉਹਨਾਂ ਦੇ ਪਿਤਾ ਜੀ ਦਾ ਨਾਮ ਮਹਿਤਾ ਕਾਲੂ ਸੀ। ਉਹਨਾਂ ਦਾ ਸੰਬੰਧ ਖੱਤਰੀ ਵੰਸ਼ ਦੇ ਬੇਦੀ ਪਰਿਵਾਰ ਨਾਲ ਸੀ। ਉਹ ਪਿੰਡ ਦੇ ਹਾਕਮ ਰਾਏ ਬੁਲਾਰ ਪਾਸ ਹਾਕਮ ਸਨ।ਉਹਨਾਂ ਦੀ ਮਾਤਾ ਜੀ ਦਾ ਨਾਮ ਤ੍ਰਿਪਤਾ ਦੇਵੀ ਸੀ। ਉਹ ਬਹੁਤ ਹੀ ਸਰਲ ਤੇ ਕੋਮਲ ਸੁਭਾਅ ਦੇ ਸਨ। ਗੁਰੂ ਨਾਨਕ ਜੀ ਦੇ ਨਾਮ ਬਾਰੇ ਕਈ ਵਿਚਾਰ ਪੇਸ਼ ਕੀਤੇ ਗਏ ਹਨ। ਕੁਝ ਵਿਚਾਰਾਂ ਅਨੁਸਾਰ ਉਹਨਾਂ ਦਾ ਜਨਮ ਨਨਕਾਣੇ ਘਰ ਹੋਣ ਕਾਰਨ ਉਹਨਾ ਦਾ ਨਾਮ ਨਾਨਕ ਰੱਖ ਦਿੱਤਾ ਗਿਆ। ਕੁਝ ਅਨੁਸਾਰ ਉਹਨਾਂ ਦੀ ਵੱਡੀ ਭੈਣ ਦਾ ਨਾਮ ਨਾਨਕੀ ਸੀ ਇਸ ਲਈ ਉਹਨਾਂ ਦਾ ਨਾਮ ਨਾਨਕ ਰੱਖ ਦਿੱਤਾ ਗਿਆ। (Guru Nanak Dev Ji essay in Punjabi)
ਗੁਰੂ ਨਾਨਕ ਦੇਵ ਜੀ ਦਾ ਬਚਪਨ ਤੇ ਸਿੱਖਿਆ - Shri Guru Nanak Dev ji ਸ਼ੁਰੂ ਤੋ ਹੀ ਬਹੁਤ ਵਿੱਚਾਰਵਾਨ, ਗੰਭੀਰ ਤੇ ਦਿਆਲੂ ਸੁਭਾਅ ਦੇ ਸਨ। ਘਰੋਂ ਕੱਪੜਾ ਤੇ ਅੰਨ ਲਿਆ ਕੇ ਗਰੀਬਾ ਵਿਚ ਵੰਡ ਦਿਦੇ ਸਨ। ਉਹਨਾ ਵਿਚ ਬੱਚਿਆਂ ਵਾਲਿਆਂ ਖੇਡਾਂ ਖੇਡਣ ਦੀ ਕੋਈ ਰੁਚੀ ਨਹੀਂ ਸੀ, ਸਗੋ ਰੱਬ ਦੀ ਪ੍ਰਾਪਤੀ ਦੀਆ ਭਿੰਨ- ਭਿੰਨ ਖੇਡਾ ਉਹਨਾਂ ਜਰੂਰ ਖੇਡੀਆ ਅਤੇ ਬੱਚਿਆਂ ਨੂੰ ਸਿਖਾਉਣੀਆ ਸ਼ੁਰੂ ਕਰ ਦਿਤੀਆਂ ਸਨ। ਗੁਰੂ ਜੀ ਜਦੋਂ ਸੱਤ ਸਾਲ ਦੇ ਹੋਏ ਤਾ ਉਹਨਾਂ ਦੇ ਪਿਤਾ ਜੀ ਨੇ ਉਹਨਾਂ ਨੂੰ ਹਿੰਦੀ ਪੜ੍ਹਨ ਲਈ ਗੋਪਾਲ ਪੰਡਿਤ ਕੋਲ ਭੇਜਿਆ। ਫਿਰ ਪੰਡਿਤ ਬ੍ਰਿਜ ਲਾਲ ਕੋਲ ਸੰਸਕ੍ਰਿਤ ਪੜ੍ਹਨ ਲਈ ਭੇਜਿਆ। ਉਹ ਅਕਸਰ ਆਪਣੇ ਉਸਤਾਦ ਨਾਲ ਪ੍ਰਮਾਤਮਾ ਬਾਰੇ ਡੂੰਘੀਆ ਵਿਚਾਰਾਂ ਕਰਦੇ ਸਨ। ਫ਼ਾਰਸੀ ਪੜ੍ਹਨ ਲਈ ਗੁਰੂ ਜੀ ਨੂੰ ਮੌਲਵੀ ਕੁਤਬਦੀਨ ਜਾਂ ਰੁਕਨਦੀਨ ਪਾਸ ਭੇਜਿਆ। ਇਹਨਾਂ ਅਧਿਆਪਕਾ ਨੂੰ ਉਹਨਾ ਨੇ ਆਪਣੇ ਅਧਿਆਤਮਕ ਗਿਆਨ ਤੇ ਝੁਕਾਅ ਨਾਲ ਬਹੁਤ ਪ੍ਰਭਾਵਿਤ ਕੀਤਾ।
ਭਗਤ ਸਿੰਘ ਦਾ ਨਾਂ ਲੈਂਦੇ ਹੀ ਅਜ ਵੀ ਸਾਡਾ ਖੂਨ ਖੋਲਣ ਲਗ ਜਾਂਦਾ ਹੈ। ਦੇਸ਼ ਦੀ ਸੁਤੰਤਰਤਾ ਦੇ ਲਈ ਜਿਸ ਤਰ੍ਹਾਂ ਉਹਨਾਂ ਆਪਣਾ ਸਭ ਕੁਝ ਬਲੀਦਾਨ ਕਰ ਦਿੱਤਾ, ਉਸਦਾ ਉਦਾਹਰਣ ਮਿਲਣਾ ਮੁਸ਼ਕਲ ਹੈ। ਇਤਿਹਾਸਕਾਰਾਂ ਨੇ ਉਹਨਾਂ ਨੂੰ ‘ਸ਼ਹੀਦੇ ਆਜ਼ਮ’ ਕਹਿਕੇ ਸਤਿਕਾਰਿਆ ਹੈ। ਉਹਨਾਂ ਦਾ ਜੀਵਨ ਇਕ ਅਜਿਹਾ ਪ੍ਰਕਾਸ਼ ਸਤੰਭ ਹੈ ਜੋ ਬਲੀਦਾਨ ਦੇ ਰਾਹ ਵਲ ਸਦੀਆਂ ਤਕ ਸਾਨੂੰ ਰਾਹ ਵਿਖਾਵੇਗਾ। ਉਹ ਦੇਸ਼ ਦੀ ਆਜ਼ਾਦੀ ਲਈ ਹਿੰਸਾ ਦਾ ਸਹਾਰਾ ਲੈਣ ਤੋਂ ਵੀ ਨਹੀਂ ਸਨ ਘਬਰਾਉਂਦੇ।ਉਹਨਾਂ ਦਾ ਇਹ ਪੱਕਾ ਵਿਸ਼ਵਾਸ ਸੀ ਕਿ ਆਜ਼ਾਦੀ ਨੂੰ ਪ੍ਰਾਪਤ ਕਰਨ ਲਈ ਸੰਘਰਸ਼ ਕਰਨਾ ਜ਼ਰੂਰੀ ਹੈ।
ਸਰਦਾਰ ਭਗਤ ਸਿੰਘ ਦਾ ਜਨਮ ਅਕਤੂਬਰ 1907 ਨੂੰ ਪੰਜਾਬ ਵਿਚ ਇਕ ਕ੍ਰਾਂਤੀਕਾਰੀ ਪਰਿਵਾਰ ਵਿਚ ਬੰਗਾ ਨਾਮਕ ਪਿੰਡ ਵਿਚ ਹੋਇਆ। ਆਪ ਦੇ ਪਿਤਾ ਦਾ ਨਾਂ ਕਿਸ਼ਨ ਸਿੰਘ ਸੀ। ਆਪ ਦੇ ਪਿਤਾ ਅਤੇ ਚਾਚਾ ਪ੍ਰਸਿੱਧ ਕ੍ਰਾਂਤੀਕਾਰੀ ਸਨ। ਜਿਸ ਦਿਨ ਆਪ ਦਾ ਜਨਮ ਹੋਇਆ ਆਪ ਦੇ ਚਾਚਾ ਅਜੀਤ ਸਿੰਘ ਮਾਂਡਲੇ ਜੇਲ੍ਹ ਤੋਂ ਰਿਹਾ ਹੋਏ ਅਤੇ ਪਿਤਾ ਨੇਪਾਲ ਤੋਂ ਘਰ ਵਾਪਸ ਪਰਤੇ ਸਨ। ਦਾਦੀ ਨੇ ਬਾਲਕ ਨੂੰ ਭਾਗਾਂ ਵਾਲਾ ਕਿਹਾ। ਇਸ ਸ਼ਬਦ ਤੋਂ ਬਾਅਦ ਹੀ ਆਪ ਦਾ ਨਾਂ ਭਗਤ ਸਿੰਘ ਬਣ ਗਿਆ। ਭਗਤੀ ਆਪਣੇ ਚਾਚਾ ਅਤੇ ਪਿਤਾ ਪਾਸੋਂ ਪ੍ਰਾਪਤ ਕੀਤੀ ਸੀ। ਬਚਪਨ ਵਿਚ ਹੀ ਬੰਦੂਕ ਅਤੇ ਤਲਵਾਰ ਇਹਨਾਂ ਦੇ ਪਿਆਰੇ ਖਿਡੌਣੇ ਸਨ। ਬਹੁਤ ਛੋਟੀ ਉਮਰ ਵਿਚ ਹੀ ਉਹ ਕ੍ਰਾਂਤੀਕਾਰੀ ਅੰਦੋਲਨ ਵਿਚ ਸ਼ਾਮਲ ਹੋ ਗਏ। ਲਾਹੌਰ ਵਿਚ ਡੀ. ਏ. ਵੀ. ਸਕੂਲ ਵਿਚ ਮੈਟ੍ਰਿਕ ਕਰਨ ਤੋਂ ਬਾਅਦ ਆਪ ਡੀ. ਏ. ਵੀ. ਕਾਲਜ ਵਿਚ ਦਾਖਲ ਹੋ ਗਏ। ਉਥੇ ਆਪ ਦਾ ਸੰਬੰਧ ਸੁਖਦੇਵ ਅਤੇ ਭਗਵਤੀ ਚਰਨ ਆਦਿ ਕ੍ਰਾਂਤੀਕਾਰੀਆਂ ਨਾਲ ਹੋ ਗਿਆ। ਇਹ ਸਾਰੇ ਰਾਜਨੀਤਿਕ ਅਤੇ ਅਰਥ ਸ਼ਾਸਤਰ ਵਿਚ ਬੜੀ ਰੂਚੀ ਲਿਆ ਕਰਦੇ ਸਨ।