History, asked by Hrishabh5836, 1 year ago

guru teg bahadur ji story in punjabi

Answers

Answered by Undo
13
ਗੁਰੂ ਤੇਗ਼ ਬਹਾਦੁਰ ([ɡʊru teɣ bəhɑdʊɾ]; 1 ਅਪਰੈਲ 1621 – 11 ਨਵੰਬਰ 1675) 20 ਮਾਰਚ 1665 ਨੂੰ ਸਿੱਖਾਂ ਦੇ ਨੌਵੇਂ ਗੁਰੂ ਬਣੇ। ਉਨ੍ਹਾਂ ਨੂੰ ਮੁਗਲ ਸਮਰਾਟ ਔਰੰਗਜ਼ੇਬ ਦੇ ਹੁਕਮ ਤੇ ਦਿੱਲੀ ਵਿੱਚ ਸ਼ਹੀਦ ਕਰ ਦਿੱਤਾ ਗਿਆ ਸੀ।

ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਜਨਮ 1 ਅਪ੍ਰੈਲ 1621 ਦਿਨ ਐਤਵਾਰ ਨੂੰ ਮਾਤਾ ਨਾਨਕੀ ਜੀ ਦੀ ਕੁਖੋਂ ਅੰਮ੍ਰਿਤਸਰ ਵਿਖੇ ਹੋਇਆ। ਆਪ ਜੀ ਛੇਵੇਂ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪੰਜਵੇਂ ਅਤੇ ਸੱਭ ਤੋਂ ਛੋਟੇ ਸਪੁੱਤਰ ਸਨ। ਆਪ ਜੀ ਨੇ 9 ਸਾਲ ਦੇ ਕਰੀਬ ਸਮਾਂ ਅੰਮ੍ਰਿਤਸਰ ਵਿਖੇ ਗੁਜ਼ਾਰਿਆ ਅਤੇ ਫਿਰ ਕਰਤਾਰਪੁਰ ਜਿਲ੍ਹਾ ਜਲੰਧਰ ਵਿਖੇ ਚਲੇ ਗਏ। ਗੁਰੂ ਜੀ ਦੇ ਭੈਣ ਭਰਾਵਾਂ ਦੇ ਨਾਮ ਬਾਬਾ ਗੁਰਦਿੱਤਾ ਜੀ, ਬਾਬਾ ਸੂਰਜ ਮੱਲ, ਬਾਬਾ ਅਟੱਲ ਰਾਏ ਅਤੇ ਬੀਬੀ ਵੀਰੋ ਹਨ।

6 ਅਕਤੂਬਰ, 1661 ਨੂੰ ਗੁਰੂ ਹਰਿ ਰਾਇ ਸਾਹਿਬ ਜੋਤੀ-ਜੋਤ ਸਮਾ ਗਏ। ਇਸ ਵੇਲੇ ਰਾਮ ਰਾਇ ਦਿੱਲੀ ਵਿਚ ਸੀ। ਗੁਰੂ ਹਰਿ ਰਾਇ ਸਾਹਿਬ ਦੇ ਜੋਤੀ-ਜੋਤ ਸਮਾਉਣ ਦੀ ਖ਼ਬਰ ਸੁਣ ਕੇ ਉਹ ਕੀਰਤਪੁਰਪੁੱਜਾ ਅਤੇ ਗੁਰਗੱਦੀ ਉਤੇ ਅਪਣਾ ਹੱਕ ਜਤਾਉਣ ਦੀ ਕੋਸ਼ਿਸ਼ ਕੀਤੀ ਪਰ ਉਸ ਦੇ ਨਿਜੀ ਸੇਵਾਦਾਰਾਂ (ਗੁਰਦਾਸ, ਗੁਰਬਖ਼ਸ਼ ਤੇ ਤਾਰਾ) ਨੂੰ ਛੱਡ ਕੇ ਇਕ ਵੀ ਸਿੱਖ ਨੇ ਉਸ ਦਾ ਸਾਥ ਨਾ ਦਿਤਾ। ਅਖ਼ੀਰ ਉਹ ਨਿਰਾਸ਼ ਹੋ ਕੇ ਦਿੱਲੀ ਪਰਤ ਗਿਆ। ਉਸ ਨੇ ਦਿੱਲੀ ਜਾ ਕੇ ਔਰੰਗਜ਼ੇਬ ਦੀ ਮਦਦ ਹਾਸਲ ਕਰਨ ਦੀ ਕੋਸ਼ਿਸ਼ ਕੀਤੀ। ਪਰ, ਔਰੰਗਜ਼ੇਬ ਅਪਣੀ ਸਲਤਨਤ ਦੇ ਪ੍ਰਬੰਧ ਵਿਚ ਏਨਾ ਫਸਿਆ ਹੋਇਆ ਸੀ ਕਿ ਉਹ ਰਾਮ ਰਾਏ ਨੂੰ ਨਿਜੀ ਤੌਰ 'ਤੇ ਮੁਲਾਕਾਤ ਵਾਸਤੇ ਸਮਾਂ ਨਾ ਦੇ ਸਕਿਆ। ਰਾਮ ਰਾਏ ਦੀਆਂ ਇਨ੍ਹਾਂ ਕੋਸ਼ਿਸ਼ਾਂ ਵਿਚ ਦੋ ਸਾਲ ਤੋਂ ਵੀ ਵੱਧ ਦਾ ਸਮਾਂ ਬੀਤ ਗਿਆ। ਅਖ਼ੀਰ, ਮਾਰਚ, 1664 ਵਿਚ ਰਾਮ ਰਾਏ ਨੂੰ ਔਰੰਗਜ਼ੇਬ ਨਾਲ ਮਿਲਣ ਦਾ ਸਮਾਂ ਮਿਲ ਹੀ ਗਿਆ। ਰਾਮ ਰਾਏ ਨੇ ਬੜਾ ਆਜਿਜ਼ ਹੋ ਕੇ ਔਰੰਗਜ਼ੇਬ ਤੋਂ ਮਦਦ ਮੰਗੀ। ਔਰੰਗਜ਼ੇਬ ਨੇ ਰਾਮ ਰਾਏ ਦੀ ਮਦਦ ਦਾ ਵਾਅਦਾ ਕੀਤਾ। ਇਸ ਸਬੰਧ ਵਿਚ ਔਰੰਗਜ਼ੇਬ ਨੇ ਪਹਿਲਾ ਕੰਮ ਗੁਰੂ ਹਰਿਕ੍ਰਿਸ਼ਨ ਸਾਹਿਬ ਨੂੰ ਦਿੱਲੀ ਸੰਮਨ ਕਰਨ ਦਾ ਕੀਤਾ। ਉਸ ਨੇ ਗੁਰੂ ਜੀ ਨੂੰ ਲਿਆਉਣ ਵਾਸਤੇ ਰਾਜਾ ਜੈ ਸਿੰਘ ਮਿਰਜ਼ਾ ਦੇ ਦੀਵਾਨ ਪਰਸ ਰਾਮਦੀ ਡਿਊਟੀ ਲਾਈ। ਪਰਸ ਰਾਮ, 18 ਮਾਰਚ, 1664 ਦੇ ਦਿਨ ਕੀਰਤਪੁਰ ਪੁੱਜਾ ਅਤੇ ਔਰੰਗਜ਼ੇਬ ਦਾ ਸੁਨੇਹਾ ਦਿਤਾ। ਸੁਨੇਹਾ ਮਿਲਦਿਆਂ ਹੀ ਗੁਰੂ ਸਾਹਿਬ ਨੇ ਦਿੱਲੀ ਜਾਣ ਦੀ ਤਿਆਰੀ ਸ਼ੁਰੂ ਕਰ ਦਿਤੀ। ਅਗਲੇ ਦਿਨ ਗੁਰੂ ਜੀ, ਪਰਸ ਰਾਮ ਦੇ ਲਿਆਂਦੇ ਰਥ ਉਤੇ ਸਵਾਰ ਹੋ ਕੇ ਦਿੱਲੀ ਵਲ ਨੂੰ ਚਲ ਪਏ। ਗੁਰੂ ਜੀ ਨਾਲ ਦਾਦੀ ਬਸੀ, ਮਾਤਾ ਸੁਲੱਖਣੀ, ਦੀਵਾਨ ਦਰਗਹ ਮੱਲ, ਭਾਈ ਦਰੀਆ ਪਰਮਾਰ, ਭਾਈ ਮਨੀ ਰਾਮ (ਮਗਰੋਂ ਭਾਈ ਮਨੀ ਸਿੰਘ) ਤੇ ਕਈ ਹੋਰ ਸਿੱਖ ਵੀ ਦਿੱਲੀ ਨੂੰ ਚੱਲ ਪਏ। ਪੰਜੋਖੜਾ, ਕੁਰੂਕਸ਼ੇਤਰ ਅਤੇ ਪਾਨੀਪਤ 'ਚੋਂ ਹੁੰਦੇ ਹੋਏ ਗੁਰੂ ਹਰਿਕ੍ਰਿਸ਼ਨ ਸਾਹਿਬ, 20 ਮਾਰਚ, 1664 ਦੇ ਦਿਨ ਦਿੱਲੀ ਪੁੱਜੇ। ਦਿੱਲੀ ਵਿਚ ਉਹ ਰਾਜਾ ਜੈ ਸਿੰਘ ਮਿਰਜ਼ਾ ਦੇ ਬੰਗਲੇ (ਮੌਜੂਦਾ ਗੁਰਦਵਾਰਾ ਬੰਗਲਾ ਸਾਹਿਬ) ਵਿਚ ਠਹਿਰੇ। ਜੈ ਸਿੰਘ ਉਸ ਵੇਲੇ ਦੱਖਣ ਦਾ ਗਵਰਨਰ ਸੀ ਅਤੇ ਉਸ ਬੰਗਲੇ ਵਿਚ ਉਸ ਦੀ ਰਾਣੀ ਪੁਸ਼ਪਾਵਤੀ ਅਤੇ ਪੁੱਤਰ ਕੰਵਰ ਰਾਮ ਸਿੰਘ ਰਹਿੰਦੇ ਸਨ। ਉਸ ਤੋਂ ਇਕ ਦਿਨ ਮਗਰੋਂ ਗੁਰੂ ਤੇਗ਼ ਬਹਾਦਰ ਸਾਹਿਬ ਵੀ ਪੂਰਬ ਦੇ ਦੌਰੇ ਤੋਂ ਦਿੱਲੀ ਮੁੜੇ ਸਨ। ਉਹ ਦਿਲਵਾਲੀ ਮੁਹੱਲੇ ਵਿਚ ਭਾਈ ਕਲਿਆਣਾ ਦੀ ਧਰਮਸ਼ਾਲਾ ਵਿਚ ਠਹਿਰੇ ਸਨ। ਉਸੇ ਸ਼ਾਮ ਉਨ੍ਹਾਂ ਨੂੰ ਪਤਾ ਲੱਗਾ ਕਿ ਗੁਰੂ ਹਰਿਕ੍ਰਿਸ਼ਨ ਸਾਹਿਬ ਵੀ ਦਿੱਲੀ ਆਏ ਹੋਏ ਹਨ ਅਤੇ ਰਾਜਾ ਜੈ ਸਿੰਘ ਮਿਰਜ਼ਾ ਦੇ ਬੰਗਲੇ ਵਿਚ ਠਹਿਰੇ ਹਨ। ਗੁਰੂ ਤੇਗ਼ ਬਹਾਦਰ ਸਾਹਿਬ, 22 ਮਾਰਚ, 1664 ਨੂੰ, ਰਾਜਾ ਜੈ ਸਿੰਘ ਮਿਰਜ਼ਾ ਦੇ ਬੰਗਲੇ 'ਤੇ ਗਏ ਅਤੇ ਗੁਰੂ ਹਰਿਕ੍ਰਿਸ਼ਨ ਸਾਹਿਬ ਨਾਲ ਮੁਲਾਕਾਤ ਕੀਤੀ। ਗੁਰੂ ਹਰਿਕ੍ਰਿਸ਼ਨ ਸਾਹਿਬ ਨੇ ਉਨ੍ਹਾਂ ਨੂੰ ਦੋ ਕੁ ਦਿਨ ਉਥੇ ਠਹਿਰਨ ਵਾਸਤੇ ਆਖਿਆ। ਇਹ ਦੋ ਦਿਨ ਗੁਰੂ ਹਰਿਕ੍ਰਿਸ਼ਨ ਸਾਹਿਬ ਉਨ੍ਹਾਂ ਨਾਲ ਵਿਚਾਰਾਂ ਕਰਦੇ ਰਹੇ। ਉਨ੍ਹਾਂ ਦੇ ਟੁਰਨ ਵੇਲੇ ਗੁਰੂ ਹਰਿਕ੍ਰਿਸ਼ਨ ਸਾਹਿਬ ਨੇ ਉਨ੍ਹਾਂ ਨੂੰ ਕਿਹਾ, ਮੈਨੂੰ ਇਲਹਾਮ ਹੋ ਰਿਹਾ ਹੈ ਕਿ ਮੈਨੂੰ ਅਕਾਲ ਪੁਰਖ ਦਾ ਬੁਲਾਵਾ ਆ ਰਿਹਾ ਹੈ ਤੇ ਜੇ ਅਜਿਹਾ ਹੋਇਆ ਤਾਂ ਗੁਰਗੱਦੀ ਤੁਸੀ ਸੰਭਾਲਣੀ ਹੈ। ਗੁਰੂ ਤੇਗ਼ ਬਹਾਦਰ ਸਾਹਿਬ ਪਹਿਲਾਂ ਤਾਂ ਚੁੱਪ ਰਹੇ ਤੇ ਫਿਰ “ਜੋ ਭਾਵੈ ਕਰਤਾਰ” ਆਖ ਕੇ ਅਲਵਿਦਾ ਬੁਲਾ ਕੇ ਬਕਾਲਾ ਵਲ ਨੂੰ ਚੱਲ ਪਏ।

Answered by mahi127
15
ਗੁਰੂ ਤੇਗ ਬਹਾਦੁਰ ਜੀ

ਗੁਰੂ ਤੇਗ਼ ਬਹਾਦੁਰ ਸਾਹਿਬ (੧ ਅਪ੍ਰੈਲ ੧੬੨੧-੧੧ ਨਵੰਬਰ ੧੬੭੫) ਛੇਵੇਂ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪੰਜ ਪੁੱਤਰਾਂ ਵਿੱਚੋਂ ਸਭ ਤੋਂ ਛੋਟੇ ਸਨ, ਉਨ੍ਹਾਂ ਦੀ ਮਾਤਾ ਜੀ ਦਾ ਨਾਂ ਨਾਨਕੀ ਸੀ । ਉਹ ੨੦ ਮਾਰਚ, ੧੬੬੫ ਨੂੰ ਸਿੱਖਾਂ ਦੇ ਨੌਵੇਂ ਗੁਰੂ ਬਣੇ । ਮੁਗ਼ਲ ਬਾਦਸ਼ਾਹ ਔਰੰਗਜ਼ੇਬ ਸਾਰੇ ਭਾਰਤ ਨੂੰ ਹੀ ਇਸਲਾਮੀ ਦੇਸ਼ ਬਣਾਉਣਾ ਚਾਹੁੰਦਾ ਸੀ । ਉਸ ਦੇ ਸਤਾਏ ਕਸ਼ਮੀਰੀ ਪੰਡਿਤ ਗੁਰੂ ਜੀ ਕੋਲ ਆਏ । ਗੁਰੂ ਜੀ ਦੇ ਕਹਿਣ ਤੇ ਉਨ੍ਹਾਂ ਨੇ ਹਕੂਮਤ ਨੂੰ ਕਿਹਾ ਕਿ ਜੇਕਰ ਗੁਰੂ ਜੀ ਮੁਸਲਮਾਨ ਬਣ ਜਾਣ, ਤਾਂ ਉਹ ਸਾਰੇ ਵੀ ਮੁਸਲਮਾਨ ਬਣ ਜਾਣਗੇ । ਗੁਰੂ ਜੀ ਨੂੰ ਧਰਮ ਨਾ ਛੱਡਣ ਅਤੇ ਕਰਾਮਾਤ ਨਾ ਦਿਖਾਉਣ ਕਰਕੇ ੨੪ ਨਵੰਬਰ ੧੬੭੫ ਨੂੰ ਹੋਰ ਸਿੱਖਾਂ ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਭਾਈ ਦਿਆਲਾ ਜੀ ਸਮੇਤ ਸ਼ਹੀਦ ਕਰ ਦਿੱਤਾ ਗਿਆ । ਉਨ੍ਹਾਂ ਦੇ ੫੯ ਸ਼ਬਦ ਅਤੇ ੫੭ ਸਲੋਕ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ ।

ਸ਼ਬਦ ਗੁਰੂ ਤੇਗ ਬਹਾਦੁਰ ਜੀ

ਸਲੋਕ ਗੁਰੂ ਤੇਗ ਬਹਾਦੁਰ ਜੀ

ਗੁਰੂ ਤੇਗ ਬਹਾਦੁਰ ਜੀ ਸੰਬੰਧੀ ਕਵਿਤਾਵਾਂ

ਗੁਰੂ ਤੇਗ ਬਹਾਦੁਰ ਜੀ ਸੰਬੰਧੀ ਆਡੀਓ ਕਵਿਤਾਵਾਂ
Similar questions