Social Sciences, asked by agnihotri18, 6 months ago

ਧਿਆਨ ਚੰਦ ਕਿਸ ਪੁਜੀਸ਼ਨ ਤੇ ਖੇਡਦਾ ਸੀ ਅਤੇ ਉਸ ਦੀ ਹਾਕੀ ਖੇਡਣ ਦੀ ਤਕਨੀਕ ਕਿਹੋ ਜਿਹੀ ਸੀ ? In ਪੰਜਾਬੀ​

Answers

Answered by Anonymous
3

Answer:

ਧਿਆਨ ਚੰਦ ਜਾਂ ਮੇਜਰ ਧਿਆਨ ਚੰਦ (29 ਅਗਸਤ 1905- 3 ਦਸੰਬਰ 1979) ਇੱਕ ਭਾਰਤੀ ਹਾਕੀ ਖਿਡਾਰੀ ਸੀ, ਜਿਸ ਨੂੰ ਹਾਕੀ ਦੀ ਖੇਡ ਦੇ ਸਭ ਤੋਂ ਮਹਾਨ ਖਿਡਾਰੀਆਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ।[3] ਧਿਆਨ ਚੰਦ ਦੀ ਰਹਿਨੁਮਾਈ ਹੇਠ ਭਾਰਤੀ ਹਾਕੀ ਟੀਮ ਨੇ ਓਲੰਪਿਕ ਖੇਡਾਂ ਵਿੱਚ ਤਿੰਨ ਸੋਨ ਤਗਮੇਜਜਕੲਪਧਦਛਛੲਟਝ (1928, 1932 ਅਤੇ 1936) ਜਿੱਤੇ ਸਨ। ਉਸ ਸਮੇਂ ਭਾਰਤੀ ਹਾਕੀ ਟੀਮ, ਹਾਕੀ ਦੀ ਖੇਡ ਵਿੱਚ ਸਭ ਤੋਂ ਵਧੀਆ ਟੀਮਾਂ ਵਿੱਚੋਂ ਇੱਕ ਸੀ।

ਧਿਆਨ ਚੰਦ

Answered by Ashmeet06
1

1926 ਵਿੱਚ ਧਿਆਨ ਚੰਦ ਫ਼ੌਜ ਦੀ ਹਾਕੀ ਟੀਮ ਦਾ ਮੈਂਬਰ ਬਣਿਆ ਅਤੇ ਟੀਮ ਨਾਲ ਪਹਿਲੀ ਵਾਰ ਨਿਊਜ਼ੀਲੈਂਡ ਦੇ ਵਿਦੇਸ਼ੀ ਦੌਰੇ 'ਤੇ ਗਿਆ। ਇਸ ਟੀਮ ਨੇ ਸਾਰੇ ਮੈਚ ਜਿੱਤੇ। 1928 ਦੀਆਂ ਹਾਲੈਂਡ ਓਲੰਪਿਕ ਖੇਡਾਂ ਵਿੱਚ ਭਾਰਤ ਨੇ ਆਸਟਰੀਆ ਨੂੰ 6-0, ਬੈਲਜੀਅਮ ਨੂੰ 9-0, ਡੈਨਮਾਰਕ ਨੂੰ 5-0 ਅਤੇ ਸਵਿੱਟਜ਼ਰਲੈਂਡ ਨੂੰ 6-0 ਨਾਲ ਹਰਾ ਕੇ ਫਾਈਨਲ ਵਿੱਚ ਪ੍ਰਵੇਸ਼ ਕੀਤਾ। ਫਾਈਨਲ ਮੁਕਾਬਲਾ ਮੇਜ਼ਬਾਨ ਹਾਲੈਂਡ ਨਾਲ ਹੋਇਆ ਅਤੇ ਭਾਰਤ ਨੇ ਪਹਿਲਾ ਗੋਲਡ ਮੈਡਲ ਪ੍ਰਾਪਤ ਕੀਤਾ। ਆਪਣੀ ਚਮਤਕਾਰੀ ਅਤੇ ਕਲਾਤਮਕ ਖੇਡ ਸਦਕਾ ਭਾਰਤ ਹਾਕੀ ਦਾ ਬਾਦਸ਼ਾਹ ਬਣਿਆ।

1932 ਦੀਆਂ ਓਲੰਪਿਕ ਖੇਡਾਂ ਲਾਸ ਏਂਜਲਸ ਵਿੱਚ ਹੋਈਆਂ ਸਨ। ਸ਼ੁਰੂਆਤ ਵਿੱਚ ਭਾਰਤ ਨੇ ਜਪਾਨ ਨੂੰ 11-1 ਨਾਲ ਹਰਾਇਆ। ਦੂਜਾ ਮੁਕਾਬਲਾ ਭਾਰਤ ਨੇ ਅਮਰੀਕਾ ਨੂੰ ਹਰਾ ਕੇ 24-1 ਨਾਲ ਜਿੱਤਿਆ। ਇਸ ਮੈਚ ਵਿੱਚ ਧਿਆਨ ਚੰਦ ਅਤੇ ਉਸ ਦੇ ਭਰਾ ਰੂਪ ਸਿੰਘ ਨੇ 8-8 ਗੋਲ ਕੀਤੇ ਸਨ। ਇਸ ਤਰ੍ਹਾਂ ਦੂਜੀ ਵਾਰ ਭਾਰਤ ਓਲੰਪਿਕ ਚੈਂਪੀਅਨ ਬਣਿਆ।

1936 ਵਿੱਚ ਤੀਜੀ ਵਾਰ ਹੋ ਰਹੀਆਂ ਓਲੰਪਿਕ ਖੇਡਾਂ ਦੀ ਮੇਜ਼ਬਾਨੀ ਜਰਮਨੀ ਨੇ ਕੀਤੀ ਸੀ।

1936 ਵਿੱਚ ਫ਼ਰਾਂਸ ਵਿਰੁੱਧ ਸੈਮੀਫ਼ਾਈਨਲ ਮੁਕਾਬਲੇ ਵਿੱਚ ਧਿਆਨ ਚੰਦ

ਇੱਥੇ ਫਾਈਨਲ ਮੁਕਾਬਲਾ ਭਾਰਤ ਅਤੇ ਜਰਮਨੀ ਵਿਚਕਾਰ ਹੋਇਆ ਸੀ ਜਿਸ ਨੂੰ ਵੇਖਣ ਲਈ ਜਰਮਨ ਦਾ ਤਾਨਾਸ਼ਾਹ ਅਡੋਲਫ਼ ਹਿਟਲਰ ਵੀ ਪਹੁੰਚਿਆ ਸੀ। ਧਿਆਨ ਚੰਦ, ਰੂਪ ਸਿੰਘ ਅਤੇ ਕਰਨਲ ਦਾਰਾ ਸਿੰਘ ਵਰਗੇ ਫਾਰਵਰਡ ਜਰਮਨੀ ਉੱਤੇ ਹਾਵੀ ਹੋ ਗਏ। ਹਾਰ ਹੁੰਦੀ ਵੇਖ ਜਰਮਨੀ ਖਿਡਾਰੀਆਂ ਨੇ ਘਬਰਾ ਕੇ ਧਿਆਨ ਚੰਦ ਉੱਤੇ ਵਾਰ ਕਰ ਦਿੱਤਾ, ਜਿਸ ਦੌਰਾਨ ਉਸ ਦਾ ਦੰਦ ਟੁੱਟ ਗਿਆ ਪਰ ਇਲਾਜ ਉੱਪਰੰਤ ਉਹ ਫਿਰ ਮੈਦਾਨ ਵਿੱਚ ਆ ਗਿਆ। ਇਸ ਮੁਕਾਬਲੇ ਵਿੱਚ ਭਾਰਤੀ ਟੀਮ ਨੇ 14 ਗੋਲ ਕੀਤੇ ਸਨ ਜਿਹਨਾਂ ਵਿੱਚੋਂ 6 ਧਿਆਨ ਚੰਦ ਨੇ ਕੀਤੇ ਸਨ। ਮੈਚ ਤੋਂ ਬਾਅਦ ਹਿਟਲਰ ਧਿਆਨ ਚੰਦ ਨੂੰ ਵਿਸ਼ੇਸ਼ ਤੌਰ ਉੱਤੇ ਮਿਲਣ ਆਇਆ ਅਤੇ ਉਸ ਨੂੰ ਭਾਰਤ ਛੱਡ ਕੇ ਜਰਮਨੀ ਵਿੱਚ ਫੀਲਡ ਮਾਰਸ਼ਲ ਦਾ ਅਹੁਦਾ ਲੈਣ ਦੀ ਪੇਸ਼ਕਸ਼ ਕੀਤੀ ਜੋ ਧਿਆਨ ਚੰਦ ਨੇ ਠੁਕਰਾ ਦਿੱਤੀ ਸੀ।

1949 ਵਿੱਚ ਧਿਆਨ ਚੰਦ ਨੇ ਹਾਕੀ ਤੋਂ ਸੰਨਿਆਸ ਲੈ ਲਿਆ ਸੀ। ਧਿਆਨ ਚੰਦ ਫ਼ੌਜ ਵਿੱਚ ਮੇਜਰ ਦੇ ਅਹੁਦੇ ਤਕ ਪਹੁੰਚੇ ਸਨ। 1956 ਵਿੱਚ ਧਿਆਨ ਚੰਦ ਨੂੰ ਪਦਮ ਭੂਸ਼ਨ ਦੀ ਉਪਾਧੀ ਦਿੱਤੀ ਗਈ ਸੀ। 3 ਦਸੰਬਰ 1979 ਨੂੰ ਹਾਕੀ ਦਾ ਇਹ ਮਹਾਨ ਖਿਡਾਰੀ ਇਸ ਦੁਨੀਆ ਨੂੰ ਸਦਾ ਲਈ ਅਲਵਿਦਾ ਆਖ ਗਿਆ ਸੀ। ਮੇਜਰ ਧਿਆਨ ਚੰਦ ਨੂੰ ‘ਭਾਰਤ ਰਤਨ ਪੁਰਸਕਾਰ’ ਦਿੱਤੇ ਜਾਣ ਦੀ ਸਿਫਾਰਸ਼ ਕੀਤੀ ਗਈ ਹੈ। ਖੇਡ ਮੰਤਰਾਲੇ ਨੇ ਖੇਡਾਂ ਦੇ ਖੇਤਰ ‘ਚ ਮੇਜਰ ਧਿਆਨ ਚੰਦ ਦੀਆਂ ਯਾਦਗਾਰ ਉਪਲੱਬਧੀਆਂ ਦੇ ਲਈ ਉਹਨਾਂ ਨੂੰ ਭਾਰਤ ਰਤਨ ਪੁਰਸਕਾਰ ਦਿੱਤੇ ਜਾਣ ਦੀ ਸਿਫਾਰਸ਼ ਕੀਤੀ ਹੈ।

Similar questions