LOHRI ESSAY IN PUNJABI
Answers
ਲੋਹੜੀ ਉੱਤਰੀ ਭਾਰਤ ਦਾ, ਖ਼ਾਸ ਕਰ ਪੰਜਾਬ ਅਤੇ ਹਰਿਆਣੇ ਦਾ ਖੇਤੀਬਾੜੀ ਨਾਲ ਸਬੰਧਤ ਇੱਕ ਮਸ਼ਹੂਰ ਤਿਉਹਾਰ ਹੈ ਅਤੇ ਪੰਜਾਬ ਅਤੇ ਹਰਿਆਣਾ ਤੋਂ ਇਲਾਵਾ ਇਹ ਹਿਮਾਚਲ ਪ੍ਰਦੇਸ਼ ਅਤੇ ਦਿੱਲੀ ਵਿੱਚ ਵੀ ਬੜੀ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ। ਇਹ ਸਰਦੀਆਂ ਦੇ ਅੰਤ ਅਤੇ ਹਾੜ੍ਹੀ ਦੀਆਂ ਫ਼ਸਲਾਂ ਦੇ ਪ੍ਰਫੁੱਲਤ ਹੋਣ ਦਾ ਤਿਉਹਾਰ ਹੈ। ਜਿਸ ਘਰ ਮੁੰਡੇ ਨੇ ਜਨਮ ਲਿਆ ਹੋਵੇ ਉਹਦੀ ਪਹਿਲੀ ਲੋਹੜੀ ਵਜੋਂ ਇਸ ਤਿਉਹਾਰ ਨੂੰ ਵੱਡੇ ਜੋਸ਼ ਨਾਲ ਮਨਾਇਆ ਜਾਂਦਾ ਹੈ। ਕੁਆਰੀਆਂ ਪੰਜਾਬੀ ਕੁੜੀਆਂ ਲਈ ਵੀ ਇਹ ਵਿਸ਼ੇਸ਼ ਅਹਿਮੀਅਤ ਦਾ ਧਾਰਨੀ ਹੈ। [1] ਵਣਜਾਰਾ ਬੇਦੀ ਦਾ ਮੰਨਣਾ ਹੈ ਕਿ ‘ਲੋਹੜੀ ਪੰਜਾਬ ਵਿੱਚ ਪ੍ਰਚੱਲਿਤ ਕਿਸੇ ਸਮੇਂ ਸੂਰਜ ਦੇਵ ਦੀ ਪੂਜਾ ਦੀ ਹੀ ਰਹਿੰਦ ਹੈ। ਕੱਤਕ ਵਿੱਚ ਸੂਰਜ ਧਰਤੀ ਤੋਂ ਕਾਫ਼ੀ ਦੂਰ ਹੁੰਦਾ ਹੈ ਤੇ ਉਸ ਦੀਆਂ ਕਿਰਨਾਂ ਧਰਤੀ ਉੱਤੇ ਪਹੁੰਚਦਿਆਂ ਬਹੁਤੀਆਂ ਗਰਮ ਨਹੀਂ ਰਹਿੰਦੀਆਂ। ਪੁਰਾਤਨ ਕਾਲ ਵਿੱਚ ਲੋਕ ਇਸ ਪ੍ਰਕਿਰਿਆ ਨੂੰ ਸੂਰਜ ਦੀ ਤਪਸ਼ ਘਟ ਜਾਣ ਨਾਲ ਜੋੜਦੇ ਸਨ। ਸੂਰਜ ਦੇ ਚਾਨਣ ਤੇ ਤਪਸ਼ ਨੂੰ ਮੁੜ ਸੁਰਜੀਤ ਕਰਨ ਲਈ ਲੋਹੜੀ ਦੀ ਅੱਗ ਬਾਲ਼ੀ ਜਾਂਦੀ ਸੀ। ਇਹ ਲੋਕ ਮਨ ਦੀ ਹੀ ਇੱਕ ਪ੍ਰਵਿਰਤੀ ਸੂਰਜ ਨੂੰ ਰੌਸ਼ਨੀ ਤੇ ਗਰਮੀ ਦੇਣ ਦਾ ਪੁਰਾਤਨ ਲੋਕਧਾਰਾਈ ਢੰਗ ਸੀ। [2]
Answer:
essay on Lohri hope it will help you

