Chinese, asked by arshdeepkaur65, 1 year ago

longEssay on Bhagat Singh in Punjabi​

Answers

Answered by bhumipreet
3
ਭਗਤ ਸਿੰਘ ਦਾ ਜਨਮ 28 ਸਤੰਬਰ, 1907 ਨੂੰ ਲਾਇਲਪੁਰ ਜਿਲ੍ਹੇ ਦੇ ਪਿੰਡ ਬੰਗਾ (ਪੰਜਾਬ, ਬਰਤਾਨਵੀ ਭਾਰਤ, ਹੁਣ ਪਾਕਿਸਤਾਨ) ਵਿੱਚ ਹੋਇਆ। ਉਸ ਦਾ ਜੱਦੀ ਘਰ ਭਾਰਤੀ ਪੰਜਾਬ ਦੇ ਨਵਾਂ ਸ਼ਹਿਰ(ਹੁਣ ਸ਼ਹੀਦ ਭਗਤ ਸਿੰਘ ਨਗਰ) ਜਿਲ੍ਹੇ ਦੇ ਖਟਕੜ ਕਲਾਂ ਪਿੰਡ ਵਿੱਚ ਸਥਿਤ ਹੈ। ਉਸਦੇ ਪਿਤਾ ਦਾ ਨਾਂ ਸਰਦਾਰ ਕਿਸ਼ਨ ਸਿੰਘ ਅਤੇ ਮਾਤਾ ਦਾ ਨਾਂ ਵਿਦਿਆਵਤੀ ਸੀ। ਇਹ ਇੱਕ ਜੱਟ ਸਿੱਖ[3] ਪਰਿਵਾਰ ਸੀ, ਜਿਸਨੇ ਆਰੀਆ ਸਮਾਜ ਦੇ ਵਿਚਾਰਾਂ ਨੂੰ ਅਪਣਾ ਲਿਆ ਸੀ। ਉਸ ਦੇ ਜਨਮ ਵੇਲੇ ਉਸ ਦੇ ਪਿਤਾ ਅਤੇ ਦੋ ਚਾਚਿਆਂ, ਅਜੀਤ ਸਿੰਘ ਅਤੇ ਸਵਰਨ ਸਿੰਘ ਦੀ ਜੇਲ੍ਹ ਵਿਚੋਂ ਰਿਹਾਈ ਹੋਈ ਸੀ ਜਿਸ ਕਾਰਨ ਉਸ ਨੂੰ ਭਾਗਾਂ ਵਾਲਾ ਸਮਝਿਆ ਗਿਆ।[4] ਉਸ ਦੇ ਵਡੇਰੇ ਭਾਰਤੀ ਆਜ਼ਾਦੀ ਲਹਿਰਾਂ ਵਿੱਚ ਸਰਗਰਮ ਸਨ, ਕੁਝ ਮਹਾਰਾਜਾ ਰਣਜੀਤ ਸਿੰਘ ਦੀ ਫ਼ੌਜ ਵਿਚ ਨੌਕਰੀ ਕਰਦੇ ਰਹੇ ਸਨ।

ਉਸਦਾ ਪਰਿਵਾਰ ਸਿਆਸੀ ਤੌਰ ਤੇ ਸਰਗਰਮ ਸੀ।[5] ਉਸ ਦੇ ਦਾਦਾ, ਅਰਜਨ ਸਿੰਘ ਨੇ ਸਵਾਮੀ ਦਯਾਨੰਦ ਸਰਸਵਤੀ ਦੀ ਹਿੰਦੂ ਸੁਧਾਰਵਾਦੀ ਲਹਿਰ, ਆਰੀਆ ਸਮਾਜ, ਨੂੰ ਅਪਣਾਇਆ ਜਿਸਦਾ ਭਗਤ ਸਿੱਘ ਉੱਤੇ ਕਾਫ਼ੀ ਪ੍ਰਭਾਵ ਪਿਆ।[6] ਉਸਦੇ ਪਿਤਾ ਅਤੇ ਚਾਚੇ ਕਰਤਾਰ ਸਿੰਘ ਸਰਾਭਾ ਅਤੇ ਹਰਦਿਆਲ ਦੀ ਅਗਵਾਈ ਵਿੱਚ ਭਾਰਤ ਦੀ ਸੁਤੰਤਰਤਾ ਲਈ ਸਰਗਰਮ ਗਦਰ ਪਾਰਟੀ ਦੇ ਮੈਂਬਰ ਸਨ। ਅਜੀਤ ਸਿੰਘ ਨੂੰ ਅੰਗਰੇਜ਼ ਸਰਕਾਰ ਨੇ ਅਦਾਲਤੀ ਮਾਮਲਿਆਂ ਤਹਿਤ ਕੈਦ ਕੀਤਾ ਹੋਇਆ ਸੀ ਜਦੋਂ ਕਿ ਜੇਲ੍ਹ ਵਿੱਚੋਂ ਰਿਹਾ ਕੀਤੇ ਜਾਣ ਤੋਂ ਬਾਅਦ 1910 ਵਿੱਚ ਲਾਹੌਰ ਵਿੱਚ ਦੂਜੇ ਚਾਚੇ ਸਵਰਨ ਸਿੰਘ ਦੀ ਮੌਤ ਹੋ ਗਈ ਸੀ।[7]

ਭਗਤ ਸਿੰਘ ਦੀ ਮੁੱਢਲੀ ਸਿੱਖਿਆ ਲਾਇਲਪੁਰ, (ਹੁਣ ਪਾਕਿਸਤਾਨ ਵਿੱਚ) ਦੇ ਜ਼ਿਲ੍ਹਾ ਬੋਰਡ ਪ੍ਰਾਇਮਰੀ ਸਕੂਲ ਵਿੱਚ ਹੋਈ। ਬਾਅਦ ਵਿੱਚ ਉਹ ਡੀ.ਏ.ਵੀ. ਹਾਈ ਸਕੂਲ ਲਾਹੌਰ ਵਿੱਚ ਦਾਖਲ ਹੋ ਗਿਆ। ਅੰਗਰੇਜ਼ ਇਸ ਸਕੂਲ ਨੂੰ 'ਰਾਜ ਵਿਰੋਧੀ ਸਰਗਰਮੀਆਂ ਦੀ ਨਰਸਰੀ’ ਕਹਿੰਦੇ ਸਨ। ਭਗਤ ਸਿੰਘ ਭਾਵੇਂ ਰਵਾਇਤੀ ਕਿਸਮ ਦਾ ਪੜ੍ਹਾਕੂ ਤਾਂ ਨਹੀਂ ਸੀ ਪਰ ਉਹ ਵੱਖ-ਵੱਖ ਤਰ੍ਹਾਂ ਦੀਆਂ ਕਿਤਾਬਾਂ ਪੜ੍ਹਦਾ ਰਹਿੰਦਾ ਸੀ। ਉਰਦੂ ਵਿੱਚ ਉਸ ਨੂੰ ਮੁਹਾਰਤ ਹਾਸਲ ਸੀ ਤੇ ਉਹ ਇਸੇ ਭਾਸ਼ਾ ਵਿੱਚ ਆਪਣੇ ਪਿਤਾ ਕਿਸ਼ਨ ਸਿੰਘ ਨੂੰ ਖ਼ਤ ਲਿਖਦਾ ਹੁੰਦਾ ਸੀ। ਉਸਦੀ ਉਮਰ ਦੇ ਬਹੁਤ ਸਾਰੇ ਸਿੱਖ ਵਿਦਿਆਰਥੀਆਂ ਵਾਂਗ ਭਗਤ ਸਿੰਘ ਨੇ ਲਾਹੌਰ ਦੇ ਖਾਲਸਾ ਹਾਈ ਸਕੂਲ ਵਿੱਚ ਦਾਖਲਾ ਨਹੀਂ ਲਿਆ। ਉਸ ਦੇ ਦਾਦੇ ਨੇ ਇਸ ਸਕੂਲ ਦੇ ਅਧਿਕਾਰੀਆਂ ਦੀ ਬ੍ਰਿਟਿਸ਼ ਸਰਕਾਰ ਪ੍ਰਤੀ ਵਫ਼ਾਦਾਰੀ ਨੂੰ ਸਵੀਕਾਰ ਨਹੀਂ ਕੀਤਾ।[8] ਉਸ ਦੀ ਬਜਾਏ ਭਗਤ ਸਿੰਘ ਨੂੰ ਆਰਿਆ ਸਮਾਜੀ ਸੰਸਥਾ ਦਯਾਨੰਦ ਐਂਗਲੋ ਵੈਦਿਕ ਹਾਈ ਸਕੂਲ ਵਿੱਚ ਦਾਖਲਾ ਦਵਾਇਆ ਗਿਆ।[9

Answered by ifran441
3

Hey mate here is your answer.

ਸ਼ਹੀਦ ਭਗਤ ਸਿੰਘ ਇਕ ਆਜ਼ਾਦੀ ਘੁਲਾਟੀਆ ਸੀ ਜਿਸ ਨੇ ਬ੍ਰਿਟਿਸ਼ ਦੇ ਖਿਲਾਫ ਲੜਾਈ ਵਿਚ ਸੁਧਾਰ ਲਿਆਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਸੀ. ਉਹ ਭਾਰਤੀ ਆਜ਼ਾਦੀ ਸੰਗਰਾਮ ਦੇ ਸਭ ਤੋਂ ਪ੍ਰਭਾਵਸ਼ਾਲੀ ਕ੍ਰਾਂਤੀਕਾਰਾਂ ਵਿਚੋਂ ਇਕ ਮੰਨਿਆ ਜਾਂਦਾ ਹੈ.

ਉਹ 28 ਸਤੰਬਰ 1907 ਨੂੰ ਪੰਜਾਬ ਦੇ ਇਕ ਸਿੱਖ ਪਰਵਾਰ ਵਿਚ ਪੈਦਾ ਹੋਏ ਸਨ. ਉਸ ਦੇ ਪਿਤਾ ਅਤੇ ਮਾਵਾਂ ਸਮੇਤ ਬਹੁਤ ਸਾਰੇ ਪਰਿਵਾਰਕ ਮੈਂਬਰ ਸਰਗਰਮੀ ਨਾਲ ਭਾਰਤੀ ਆਜ਼ਾਦੀ ਲਈ ਸੰਘਰਸ਼ ਵਿਚ ਸ਼ਾਮਲ ਸਨ. ਉਸ ਦੇ ਪਰਿਵਾਰ ਅਤੇ ਉਸ ਸਮੇਂ ਦੇ ਕੁਝ ਖਾਸ ਪ੍ਰੋਗਰਾਮਾਂ ਦੀ ਸ਼ੁਰੂਆਤ ਉਹਨਾਂ ਦੀ ਪ੍ਰੇਰਨਾ ਸੀ ਕਿ ਉਹ ਛੋਟੀ ਉਮਰ ਵਿਚ ਆਜ਼ਾਦੀ ਦੇ ਸੰਘਰਸ਼ ਵਿਚ ਡੁਬ ਰਹੇ ਸਨ. ਕਿਸ਼ੋਰ ਦੇ ਤੌਰ ਤੇ, ਉਸਨੇ ਯੂਰਪੀਅਨ ਕ੍ਰਾਂਤੀਕਾਰੀ ਅੰਦੋਲਨ ਬਾਰੇ ਅਧਿਐਨ ਕੀਤਾ ਅਤੇ ਅਰਾਜਕਤਾਵਾਦੀ ਅਤੇ ਮਾਰਕਸਵਾਦੀ ਵਿਚਾਰਾਂ ਵੱਲ ਖਿੱਚੇ ਗਏ. ਉਹ ਜਲਦੀ ਹੀ ਕ੍ਰਾਂਤੀਕਾਰੀ ਗਤੀਵਿਧੀਆਂ ਵਿਚ ਸ਼ਾਮਲ ਹੋ ਗਏ ਅਤੇ ਉਨ੍ਹਾਂ ਵਿਚ ਸਰਗਰਮ ਹਿੱਸੇ ਵਿਚ ਸ਼ਾਮਲ ਹੋ ਗਏ, ਜੋ ਬਹੁਤ ਸਾਰੇ ਹੋਰਨਾਂ ਨੂੰ ਇਸ ਵਿਚ ਸ਼ਾਮਲ ਹੋਣ ਲਈ ਉਤਸ਼ਾਹਿਤ ਕਰਦਾ ਸੀ.

ਉਨ੍ਹਾਂ ਦੇ ਜੀਵਨ ਵਿਚ ਇਕ ਮਹੱਤਵਪੂਰਣ ਮੋੜ ਆਜ਼ਾਦੀ ਘੁਲਾਟੀਏ, ਲਾਲਾ ਲਾਜਪਤ ਰਾਏ ਦੀ ਹੱਤਿਆ ਹੈ. ਭਗਤ ਸਿੰਘ ਬੇਇਨਸਾਫ਼ੀ ਬਰਦਾਸ਼ਤ ਨਹੀਂ ਕਰ ਸਕੇ ਅਤੇ ਰਾਏ ਦੀ ਮੌਤ ਦੇ ਬਦਲੇ ਦੀ ਯੋਜਨਾ ਬਣਾਈ. ਉਸ ਨੇ ਬ੍ਰਿਟਿਸ਼ ਅਫ਼ਸਰ ਜੌਨ ਸੈਂਡਰਸ ਦੇ ਕਤਲ ਦੀ ਯੋਜਨਾ ਬਣਾਈ ਅਤੇ ਕੇਂਦਰੀ ਵਿਧਾਨ ਸਭਾ 'ਤੇ ਹਮਲਾ ਕਰਨ ਦੀ ਯੋਜਨਾ ਬਣਾਈ.

ਇਹਨਾਂ ਘਟਨਾਵਾਂ ਨੂੰ ਪੂਰਾ ਕਰਨ ਦੇ ਬਾਅਦ ਉਸਨੇ ਖੁਦ ਨੂੰ ਸਪੁਰਦ ਕਰ ਦਿੱਤਾ ਅਤੇ ਅਖੀਰ ਨੂੰ ਬ੍ਰਿਟਿਸ਼ ਸਰਕਾਰ ਨੇ ਫਾਂਸੀ ਦੇ ਦਿੱਤੀ. ਉਹ ਇਨ੍ਹਾਂ ਬਹਾਦਰ ਸ਼ਖਸੀਅਤਾਂ ਦੇ ਕਾਰਨ ਭਾਰਤੀ ਨੌਜਵਾਨਾਂ ਲਈ ਪ੍ਰੇਰਨਾ ਬਣ ਗਏ.

Hope it will help you.

Please follow me.

And don't forget to mark me as brainliest.


ifran441: hey mate mark me as brainliest.
arshdeepkaur65: kk
ifran441: ??
arshdeepkaur65: okji
arshdeepkaur65: means
ifran441: please
ifran441: and also follow me
Similar questions