paragraph on ਨੈਤਿਕ ਸਿੱਖਿਆ in punjabi
Answers
Explanation:
ਵਿਦਿਆਰਥੀ ਨੂੰ ਨੈਤਿਕ ਕਦਰਾਂ ਕੀਮਤਾਂ ਦੀ ਸਿੱਖਿਆ ਦੇਣ ਅਤੇ ਵਿਦਿਆਰਥੀਆਂ ਵਿੱਚ ਮਨੁੱਖੀ ਗੁਣ ਪੈਦਾ ਕਰਨ ਦੇ ਉਦੇਸ਼ ਨਾਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਪ੍ਰੀ-ਪ੍ਰਾਇਮਰੀ ਤੋਂ 12ਵੀਂ ਜਮਾਤ ਤੱਕ ਨਵਾਂ ਵਿਸ਼ਾ ‘ਸਵਾਗਤ ਜ਼ਿੰਦਗੀ’ ਸ਼ੁਰੂ ਕੀਤਾ ਗਿਆ ਹੈ, ਜਿਸ ਨੇ ਨੈਤਿਕ ਕਦਰਾਂ ਕੀਮਤਾਂ ਅਤੇ ਮਨੁੱਖੀ ਗੁਣਾਂ ਦੀ ਸਿੱਖਿਆ ’ਚ ਮਹੱਤਤਾ ਸਬੰਧੀ ਨਵੀਂ ਚਰਚਾ ਸ਼ੁਰੂ ਕਰ ਦਿੱਤੀ ਹੈ। ਇਸ ਨੂੰ ਸਿੱਖਿਆ ਦੇ ਅਸਲ ਉਦੇਸ਼ ਦੀ ਪੂਰਤੀ ਵੱਲ ਇੱਕ ਕਦਮ ਦੱਸਿਆ ਜਾ ਰਿਹਾ ਹੈ।
ਸਿੱਖਿਆ ਮਨੁੱਖ ਦਾ ਵਿਵਹਾਰ ਬਦਲਣ ਵਾਲਾ ਵਿਗਿਆਨ ਹੈ। ਅਸੀਂ ਸੰਪੂਰਨ ਜੀਵਨ ਦੇ ਵਿਕਾਸ ਦੀ ਪ੍ਰਕਿਰਿਆ ਵਿੱਚ ਜੋ ਵੀ ਰਸਮੀ ਜਾਂ ਗ਼ੈਰ ਰਸਮੀ ਤਰੀਕੇ ਨਾਲ ਸਿੱਧੇ ਜਾਂ ਅਸਿੱਧੇ ਤੌਰ ’ਤੇ ਸਿੱਖਦੇ ਹਾਂ ਜਾਂ ਅਨੁਭਵ ਕਰਦੇ ਹਾਂ ਉਸ ਨੂੰ ਸਿੱਖਿਆ ਕਿਹਾ ਜਾਂਦਾ ਹੈ। ਇਸ ਨਾਲ ਸਾਡੇ ਗਿਆਨ ਵਿੱਚ ਵਾਧਾ ਅਤੇ ਸੋਚ ਵਿੱਚ ਤਬਦੀਲੀ ਆਉਣ ਦੇ ਨਾਲ ਨਾਲ ਸਾਡੇ ਵਿਵਹਾਰ ਵਿੱਚ ਵੀ ਤਬਦੀਲੀ ਆਉਂਦੀ ਹੈ। ਇਹ ਤਬਦੀਲੀ ਹੀ ਸਾਡੀ ਸ਼ਖ਼ਸੀਅਤ ਦੇ ਨਿਰਮਾਣ ਦਾ ਆਧਾਰ ਹੁੰਦੀ ਹੈ ਪਰ ਮੌਜੂਦਾ ਦੌਰ ਦੀ ਸਿੱਖਿਆ ਪ੍ਰਣਾਲੀ ਵੱਲ ਦੇਖੀਏ ਤਾਂ ਜਿਸ ਸਿੱਖਿਆ ਨੇ ਵਿਦਿਆਰਥੀ ਦੇ ਵਿਅਕਤੀਤਵ ਦਾ ਵਿਕਾਸ ਕਰਨਾ ਸੀ, ਉਸੇ ਸਿੱਖਿਆ ਦੇ ਕਾਰਨ ਖਾਸ ਤੌਰ ’ਤੇ ਪ੍ਰੀਖਿਆ ਦੇ ਦਿਨਾਂ ਜਾਂ ਨਤੀਜਿਆਂ ਦੇ ਦਿਨਾਂ ਵਿੱਚ ਵਿਦਿਆਰਥੀ ਬੇਹੱਦ ਤਣਾਅ ਦਾ ਸਾਹਮਣਾ ਕਰਦੇ ਹਨ ਅਤੇ ਅਨੇਕਾਂ ਵਾਰ ਖੁਦਕੁਸ਼ੀ ਵਰਗਾ ਸਿਖਰਲਾ ਕਦਮ ਚੁੱਕ ਲੈਂਦੇ ਹਨ। ਇਸ ਤੋਂ ਇਲਾਵਾ ਉੱਚ ਡਿਗਰੀਆਂ ਪ੍ਰਾਪਤ ਬਹੁਗਿਣਤੀ ਲੋਕਾਂ ਵਿੱਚ ਵੀ ਨੈਤਿਕ ਗੁਣ ਜਿਸ ਤਰ੍ਹਾਂ ਕਿ ਹਮਦਰਦੀ ਦੀ ਭਾਵਨਾ, ਬਜ਼ੁਰਗਾਂ ਦਾ ਸਤਿਕਾਰ, ਸਹਿਯੋਗ ਦੀ ਭਾਵਨਾ, ਇਮਾਨਦਾਰੀ, ਸੱਚ ਬੋਲਣਾ, ਸੱਚੀ ਕਿਰਤ, ਆਗਿਆਕਾਰੀ ਹੋਣਾ, ਦੂਜਿਆਂ ਦੀ ਲੋੜ ਸਮੇਂ ਮੱਦਦ ਕਰਨਾ, ਅਨੁਸ਼ਾਸਨ, ਧੰਨਵਾਦੀ ਹੋਣਾ, ਜ਼ਿੰਮੇਵਾਰੀ ਦੀ ਭਾਵਨਾ, ਤਿਆਗ ਦੀ ਭਾਵਨਾ, ਨਿਮਰਤਾ, ਪਿਆਰ ਅਤੇ ਚੰਗੇ ਆਚਰਨ ਦੀ ਭਾਰੀ ਕਮੀ ਮਹਿਸੂਸ ਕੀਤੀ ਜਾ ਰਹੀ ਹੈ। ਇਸ ਦੇ ਨਾਲ ਪੜ੍ਹੇ ਲਿਖੇ ਸਮਾਜ ਵਿੱਚ ਵੀ ਪਦਾਰਥਵਾਦੀ ਸੋਚ ਅਤੇ ਪੈਸੇ ਦੀ ਅੰਨ੍ਹੀ ਦੌੜ ਲੱਗੀ ਨਜ਼ਰ ਆਉਂਦੀ ਹੈ।