History, asked by Lastking9913, 1 year ago

Please write bhagat Singh essay in punjabi according pseb board 10 class

Answers

Answered by RakshitArora
3
1.ਸਰਦਾਰ ਭਗਤ ਸਿੰਘ (28 ਸਤੰਬਰ 1907 - 23 ਮਾਰਚ, 1931)ਭਾਰਤ ਦੇ ਇੱਕ ਪ੍ਰਮੁੱਖ ਅਜ਼ਾਦੀ ਸੰਗਰਾਮੀਏ ਸਨ। ਭਗਤ ਸਿੰਘ ਨੂੰ 23 ਮਾਰਚ 1931 ਨੂੰ ਉਨ੍ਹਾਂ ਦੇ ਸਾਥੀਆਂ,ਰਾਜਗੁਰੂਅਤੇ ਸੁਖਦੇਵ ਦੇ ਨਾਲ ਫ਼ਾਂਸੀ ਤੇ ਲਟਕਾ ਦਿੱਤਾ ਗਿਆ ਸੀ। ਉਹ ਹਿੰਦੁਸਤਾਨ ਸੋਸ਼ਲਿਸਟ ਰਿਪਬਲਿਕਨ
ਐਸੋਸੀਏਸ਼ਨ ਦੇ ਸੰਸਥਾਪਕ ਮੈਬਰਾਂ ਵਿੱਚੋਂ ਇੱਕ ਸਨ।

2.ਉਹ ਹਿੰਦੁਸਤਾਨ ਸੋਸ਼ਲਿਸਟ ਰਿਪਬਲਿਕਨ ਐਸੋਸੀਏਸ਼ਨ ਦਾ ਮੈਂਬਰ ਬਣ ਗਿਆ ਤੇ ਇੱਕ ਸਾਲ ਬਾਅਦ ਪਰਿਵਾਰ ਵੱਲੋਂ ਵਿਆਹ ਲਈ ਜ਼ੋਰ ਪਾਉਣ ਕਾਰਨ ਉਸ ਨੇ ਲਾਹੌਰ ਵਿਚਲਾ ਘਰ ਛੱਡ ਦਿੱਤਾ ਤੇ ਕਾਨਪੁਰ । ਲਹੌਰ ਦੇ ਨੈਸ਼ਨਲ ਕਾਲਜ ਦੀ ਪੜ੍ਹਾਈ ਛੱਡਕੇ ਭਗਤ ਸਿੰਘ ਉਪਰੋਕਤ ਕ੍ਰਾਂਤੀਕਾਰੀ ਸੰਗਠਨ ਨਾਲ ਜੁੜ ਗਏ ਸਨ।

3.1927 ਵਿੱਚ ਕਾਕੋਰੀ ਰੇਲਗੱਡੀ ਡਾਕੇ ਦੇ ਮਾਮਲੇ ਵਿੱਚ ਉਸ ਨੂੰ ਗਿਰਫ਼ਤਾਰ ਕਰ ਲਿਆ ਗਿਆ। ਉਸ ਉੱਤੇ ਲਾਹੌਰ ਦੇ ਦੁਸਹਿਰਾ ਮੇਲੇ ਦੌਰਾਨ ਬੰਬ ਧਮਾਕਾ ਕਰਨ ਦਾ ਵੀ ਦੋਸ਼ ਮੜ੍ਹਿਆ ਗਿਆ। ਚੰਗੇ ਵਿਵਹਾਰ ਤੇ ਜ਼ਮਾਨਤ ਦੀ ਭਾਰੀ ਰਕਮ 60 ਹਜ਼ਾਰ ਰੁਪਏ ਉੱਤੇ ਉਸ ਨੂੰ ਰਿਹਾਅ ਕਰ ਦਿੱਤਾ ਗਿਆ।

4.ਸਤੰਬਰ 1928 ਵਿੱਚ ਭਗਤ ਸਿੰਘ ਨੇ ਆਜ਼ਾਦੀ ਲਈ ਸੰਘਰਸ਼ ਜਾਰੀ ਰੱਖਿਆ। ਭਗਤ ਸਿੰਘ ਨੇ ਭਾਰਤ ਦੀ ਆਜ਼ਾਦੀ ਲਈ ਨੌਜਵਾਨ ਭਾਰਤ ਸਭਾ ਦੀ ਸਥਾਪਨਾ ਕੀਤੀ। ਇਸ ਦਾ ਉੱਦੇਸ਼ ਸੇਵਾ, ਤਿਆਗ ਅਤੇ ਪੀੜ ਸਹਿ ਸਕਣ ਵਾਲੇ ਨੌਜਵਾਨ ਤਿਆਰ ਕਰਨਾ ਸੀ।
5. ਭਗਤ ਸਿੰਘ ਤੇ ਉਸ ਦੇ ਸਾਥੀਆਂ ਨੇ ਲਾਲਾ ਲਾਜਪਤ ਰਾਏ ਦੀ ਮੌਤ ਦਾ ਬਦਲਾ ਲੈਣ ਦੀ ਸਹੁੰ ਖਾਧੀ, ਰਾਜਗੁਰੂ ਦੇ ਨਾਲ ਮਿਲਕੇ ਲਾਹੌਰ ਵਿੱਚ ਸਹਾਇਕ ਪੁਲਿਸ ਮੁਖੀ ਰਹੇ ਅੰਗਰੇਜ਼ ਅਧਿਕਾਰੀ ਜੇ ਪੀ ਸਾਂਡਰਸ ਨੂੰ ਮਾਰਿਆ।
6. ਇਸ ਕਾਰਵਾਈ ਵਿੱਚ ਕ੍ਰਾਂਤੀਕਾਰੀ ਚੰਦਰ ਸ਼ੇਖਰ ਆਜ਼ਾਦ ਨੇ ਵੀ ਉਨ੍ਹਾਂ ਦੀ ਸਹਾਇਤਾ ਕੀਤੀ ਸੀ। ਕ੍ਰਾਂਤੀਕਾਰੀ ਸਾਥੀ ਬਟੁਕੇਸ਼ਵਰ ਦੱਤ ਦੇ ਨਾਲ ਮਿਲਕੇ ਭਗਤ ਸਿੰਘ ਨੇ ਨਵੀਂ ਦਿੱਲੀ ਦੀ ਸੈਂਟਰਲ ਅਸੈਂਬਲੀ ਦੇ ਸਭਾ ਹਾਲ ਵਿੱਚ 8 ਅਪ੍ਰੈਲ, 1928 ਨੂੰ ਅੰਗਰੇਜ਼ ਸਰਕਾਰ ਨੂੰ ਜਗਾਉਣ ਦੇ ਲਈ ਬੰਬ ਅਤੇ ਪਰਚੇ ਸੁੱਟੇ ਸਨ। ਬੰਬ ਸੁੱਟਣ ਦੇ ਬਾਅਦ ਉੱਥੇ ਹੀ ਦੋਨਾਂ ਨੇ ਆਪਣੀ ਗਿਰਫ਼ਤਾਰੀ ਦੇ ਦਿੱਤੀ।

7.ਭਗਤ ਸਿੰਘ ਦੀ ਫਾਂਸੀ ਦੇ ਸੰਬੰਧ ਵਿੱਚ ਮਹਾਤਮਾ ਗਾਂਧੀ ਦੀ ਭੂਮਿਕਾ ਬਾਰੇ ਅਨੇਕ ਸਿਧਾਂਤ ਪ੍ਰਚਲਿਤ ਹਨ। ਇੱਕ ਸਿੱਧਾਂਤ ਇਹ ਹੈ ਕਿ ਮਹਾਤਮਾ ਗਾਂਧੀ ਭਗਤ ਸਿੰਘ ਦੀ ਫਾਂਸੀ ਨੂੰ ਰੋਕ ਸਕਦਾ ਸੀ, ਲੇਕਿਨ ਅਜਿਹਾ ਕਰਨ ਤੋਂ ਪਰਹੇਜ ਕੀਤਾ।

8.23 ਮਾਰਚ 1931 ਨੂੰ ਸ਼ਾਮੀ ਕਰੀਬ 7 ਵੱਜ ਕੇ 33 ਮਿੰਟ ਤੇ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਦੋ ਸਾਥੀਆਂ ਰਾਜਗੁਰੂ ਅਤੇ ਸੁਖਦੇਵ ਨੂੰ ਫ਼ਾਂਸੀ ਦੇ ਦਿੱਤੀ ਗਈ। ਫ਼ਾਂਸੀ ਤੇ ਜਾਣ ਤੋਂ ਪਹਿਲਾਂ ਉਹ ਲੈਨਿਨ ਦੀ ਜੀਵਨੀ ਪੜ੍ਹ ਰਹੇ ਸਨ।

9.ਕਿਹਾ ਜਾਂਦਾ ਹੈ ਕਿ ਜਦੋਂ ਜੇਲ੍ਹ ਦੇ ਅਧਿਕਾਰੀਆਂ ਨੇ ਉਨ੍ਹਾਂ ਨੂੰ ਸੂਚਨਾ ਦਿੱਤੀ ਕਿ ਉਨ੍ਹਾਂ ਦੀ ਫ਼ਾਂਸੀ ਦਾ ਸਮਾਂ ਆ ਗਿਆ ਹੈ ਤਾਂ ਉਨ੍ਹਾਂ ਨੇ ਕਿਹਾ - ਰੁਕੋ, ਇੱਕ ਕ੍ਰਾਂਤੀਕਾਰੀ ਦੂਜੇ ਕ੍ਰਾਂਤੀਕਾਰੀ ਨੂੰ ਮਿਲ ਰਿਹਾ ਹੈ। 
Similar questions