punjab de tyohar essay
Answers
Answer:
ਭਾਰਤ ਤਿਉਹਾਰਾਂ ਦਾ ਦੇਸ਼ ਹੈ। ਸਾਲ ਭਰ ਵਿਚ ਇਕ ਦੇ ਬਾਅਦ ਇਕ ਤਿਉਹਾਰ ਆਪਣਾ ਅਮਰ ਸੰਦੇਸ਼ ਸੁਣਾਉਣ ਅਤੇ ਜਨਸਾਧਾਰਣ ਵਿਚ ਨਵਾਂ ਉਤਸ਼ਾਹ ਅਤੇ ਪ੍ਰੇਰਣਾ ਦੇਣ ਆਉਂਦਾ ਹੈ। ਭਾਰਤ ਦੀ ਜਨਤਾ ਇਹਨਾਂ ਤਿਉਹਾਰਾਂ ਨੂੰ ਬੜੀ ਖੁਸ਼ੀ ਨਾਲ ਮਨਾ ਕੇ ਆਪਣੀ ਸੰਸਕ੍ਰਿਤੀ ਅਤੇ ਸਭਿਅਤਾ ਦੇ ਪ੍ਰਤੀ ਆਦਰ ਪ੍ਰਗਟ ਕਰਦੀ ਹੈ। ਇਹਨਾਂ ਤਿਉਹਾਰਾਂ ਦਾ ਕੁ ਸਦੀਆਂ ਤੋਂ ਚਲਿਆ। ਆ ਰਿਹਾ ਹੈ, ਜੋ ਭਾਰਤੀ ਸੰਸਕ੍ਰਿਤੀ ਅਤੇ ਸਭਿਅਤਾ ਦੇ ਨਾਲ-ਨਾਲ ਦੇਸ਼ ਦੇ ਪੁਰਾਣੇ ਗੋਰਵ ਨੂੰ ਵੀ ਪ੍ਰਗਟਾਉਂਦਾ ਹੈ। ਦੀਵਾਲੀ ਵੀ ਇਕ ਅਜਿਹਾ ਆਦਰਸ਼-ਤਿਉਹਾਰ ਹੈ, ਜੋ ਦੇਸ਼ ਦੇ ਹਰ ਹਿੱਸੇ ਵਿਚ ਬੜੀ ਖੁਸ਼ੀ ਅਤੇ ਉਤਸ਼ਾਹ ਨਾਲ ਮਨਾਇਆ ਜਾਂਦਾ ਹੈ। ਇਸ ਦੀ ਮਹਾਨਤਾ ਦੇ ਕਾਰਣ ਹੀ ਇਸਨੂੰ ਤਿਉਹਾਰਾਂ ਦਾ ਰਾਜਾ ਕਿਹਾ ਜਾਂਦਾ ਹੈ।
ਇਹ ਤਿਉਹਾਰ ਕੱਤਕ ਦੀ ਮੱਸਿਆ ਨੂੰ ਮਨਾਇਆ ਜਾਂਦਾ ਹੈ। ਲੋਕ ਅੰਧੇਰੀ ਰਾਤ ਨੂੰ ਦੀਵੇ ਜਗਾ ਕੇ ਉਸਨੂੰ ਪ੍ਰਕਾਸ਼ ਭਰੀ ਰਾਤ ਵਿਚ ਬਦਲ ਦਿੰਦੇ ਹਨ। ਦੀਵਾਲੀ ਇਕ ਅਜਿਹਾ ਤਿਉਹਾਰ ਹੈ, ਜਿਸ ਦੇ ਨਾਲ ਹਰੇਕ ਮਤ ਦਾ ਸੰਬੰਧ ਬਣ ਗਿਆ ਹੈ। ਭਾਰਤ ਦੀਆਂ ਸਾਰੀਆਂ ਜਾਤੀਆਂ ਅਤੇ ਧਰਮਾਂ ਦੇ ਲੋਕ ਦੀਵਾਲੀ ਨੂੰ ਬੜੀ ਧੂਮਧਾਮ ਨਾਲ ਮਨਾਉਂਦੇ ਹਨ। ਇਸ ਨਾਲ ਇਸ ਤਿਉਹਾਰ ਦੀ ਮਹੱਤਤਾ ਹੋਰ ਵੀ ਵਧ ਗਈ ਹੈ।
ਭਾਰਤੀ ਸੰਸਕ੍ਰਿਤੀ ਦੇ ਆਦਰਸ਼ ਮਰਯਾਦਾ ਪੁਰਸ਼ੋਤਮ ਭਗਵਾਨ ਰਾਮ ਰਾਵਣ ਤੇ ਜਿੱਤ ਪ੍ਰਾਪਤ ਕਰਕੇ ਇਸ ਦਿਨ ਅਯੁਧਿਆ ਵਾਪਸ ਆਏ ਸਨ। 14 ਵਰੇ ਦੇ ਬਨਵਾਸ ਦੇ ਬਾਦ ਸ੍ਰੀ ਰਾਮ ਚੰਦਰ ਜੀ ਦੀ ਵਾਪਸੀ ਤੇ ਲੋਕਾਂ ਨੇ ਬੜੀ ਖੁਸ਼ੀ ਮਨਾਈ ਅਤੇ ਘਿਉ ਦੇ ਦੀਵੇ ਜਗਾਏ ਸਨ ਅੱਜ ਦੇ ਦਿਨ ਹੀ ਜੈਨ ਧਰਮ ਦੇ ਚੌਵੀਵੇਂ ਤੀਰਥਕਰ ਭਗਵਾਨ ਮਹਾਂਵੀਰ ਨੇ ਜੀਵਨ ਭਰ ਸੱਚ, ਸ਼ਾਂਤੀ ਅਤੇ ਹਿੰਸਾ ਦਾ ਅਮਰ ਸੰਦੇਸ਼ ਸੁਣਾਕੇ ਮੋਕਸ਼ ਪ੍ਰਾਪਤ ਕੀਤਾ ਸੀ ਆਰੀਆ ਸਮਾਜ ਦੇ ਸੰਸਥਾਪਕ ਰਿਸ਼ੀ ਦਯਾਨੰਦ ਨੇ “ਈਸ਼ਵਰ ਤੇਰੀ ਇੱਛਾ ਪੂਰਨ ਹੋਵੇ’ ਕਹਿ ਕੇ ਆਪਣੀ ਜੀਵਨ ਲੀਲਾ ਸਮਾਪਤ ਕੀਤੀ ਸੀ। ਸੰਸਕ੍ਰਿਤੀ ਦੇ ਮਹਾਨ ਨੇਤਾ ਸਵਾਮੀ ਰਾਮ ਤੀਰਥ ਨੇ ਅੱਜ ਦੇ ਦਿਨ ਆਪਣੀ ਦੇਹ ਦਾ ਤਿਆਗ ਕੀਤਾ ਸੀ। ਸਿੱਖਾਂ ਦੇ ਛੇਵੇਂ ਗੁਰੂ ਹਰਗੋਬਿੰਦ ਜੀ ਨੇ ਇਸੇ ਦਿਨ ਕੈਦ ਖਾਨੇ ਵਿਚੋਂ 52 ਰਾਜਿਆਂ ਨੂੰ ਨਾਲ ਲੈ ਕੇ ਬਾਹਰ ਆਏ ਸਨ। ਦੀਵਾਲੀ ਦੇਸ਼ਵਾਸੀਆਂ ਨੂੰ ਇਹਨਾਂ ਮਹਾਨ ਆਤਮਾਵਾਂ ਨੂੰ ਯਾਦ ਕਰਨ ਦਾ ਸੁਨਿਹਰੀ ਮੌਕਾ ਪ੍ਰਦਾਨ ਕਰਦੀ ਹੈ।